|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਜਿਮਖਾਨਾ ਕਲੱਬ ਦੀ ਘਟਨਾ 'ਚ ਵੱਡਾ ਮੋੜ: ਅੰਗਦ ਤਲਵਾੜ ਨੇ ਅਕਾਲ ਤਖਤ ਸਾਹਿਬ 'ਤੇ ਪੇਸ਼ ਹੋ ਕੇ ਮੰਨੀ ਗਲਤੀ, ਦਿੱਤਾ ਲਿਖਤੀ ਮਾਫ਼ੀਨਾਮਾ

ਜਲੰਧਰ ਜਿਮਖਾਨਾ ਕਲੱਬ ਦੀ ਉਸ ਘਟਨਾ ਵਿੱਚ ਅੱਜ ਉਸ ਸਮੇਂ ਵੱਡਾ ਮੋੜ ਆਇਆ ਜਦੋਂ ਗਾਇਕ ਅੰਗਦ ਤਲਵਾੜ ਨੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੇਸ਼ ਹੋ ਕੇ ਆਪਣੀਆਂ ਕੀਤੀਆਂ ਗਲਤੀਆਂ ਨੂੰ ਮੰਨਦੇ ਹੋਏ ਲਿਖਤੀ ਮਾਫ਼ੀਨਾਮਾ ਦਿੱਤਾ। ਜ਼ਿਕਰਯੋਗ ਹੈ ਕਿ ਜਲੰਧਰ ਜਿ

NRI Post Desk · 48 ਦਿਨ ਪਹਿਲਾਂ · ਅੱਪਡੇਟ 10 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜਿਮਖਾਨਾ ਕਲੱਬ ਦੀ ਘਟਨਾ 'ਚ ਵੱਡਾ ਮੋੜ: ਅੰਗਦ ਤਲਵਾੜ ਨੇ ਅਕਾਲ ਤਖਤ ਸਾਹਿਬ 'ਤੇ ਪੇਸ਼ ਹੋ ਕੇ ਮੰਨੀ ਗਲਤੀ, ਦਿੱਤਾ ਲਿਖਤੀ ਮਾਫ਼ੀਨਾਮਾ
📷 NRI Post Desk

ਜਲੰਧਰ ਜਿਮਖਾਨਾ ਕਲੱਬ ਦੀ ਉਸ ਘਟਨਾ ਵਿੱਚ ਅੱਜ ਉਸ ਸਮੇਂ ਵੱਡਾ ਮੋੜ ਆਇਆ ਜਦੋਂ ਗਾਇਕ ਅੰਗਦ ਤਲਵਾੜ ਨੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੇਸ਼ ਹੋ ਕੇ ਆਪਣੀਆਂ ਕੀਤੀਆਂ ਗਲਤੀਆਂ ਨੂੰ ਮੰਨਦੇ ਹੋਏ ਲਿਖਤੀ ਮਾਫ਼ੀਨਾਮਾ ਦਿੱਤਾ। ਜ਼ਿਕਰਯੋਗ ਹੈ ਕਿ ਜਲੰਧਰ ਜਿਮਖਾਨਾ ਕਲੱਬ ਅੰਦਰ ਭਜਨ ਬੰਦਗੀ ਦੇ ਨਾਮ 'ਤੇ ਕੀਤੇ ਪ੍ਰੋਗਰਾਮ ਦੌਰਾਨ ਗਾਇਕ ਅੰਗਦ ਤਲਵਾਰ ਵੱਲੋਂ ਗੁਰਬਾਣੀ ਨੂੰ ਤੋੜ ਮੋੜ ਕੇ ਗਾਉਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਉੱਤੇ ਸਿੱਖ ਜਥੇਬੰਦੀਆਂ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਇੱਕ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ। ਇਸ ਤੋਂ ਬਾਅਦ 21 ਮੈਂਬਰੀ ਕਮੇਟੀ ਦਾ ਗਠਨ ਕਰਕੇ ਸਿੱਖ ਸੰਗਤਾਂ ਵੱਲੋਂ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਲਿਖਤੀ ਅਪੀਲ ਕੀਤੀ ਗਈ ਕਿ ਇਸ ਮਾਮਲੇ ਵਿੱਚ ਦਖਲ ਦੇ ਕੇ ਬਣਦੀ ਕਾਰਵਾਈ ਕੀਤੀ ਜਾਵੇ। ਉਪਰੰਤ ਅੱਜ ਅੰਗਦ ਤਲਵਾੜ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਪੇਸ਼ ਹੋ ਕੇ ਆਪਣੀਆਂ ਕੀਤੀਆਂ ਗਲਤੀਆਂ ਨੂੰ ਮੰਨਦੇ ਹੋਏ ਲਿਖਤੀ ਮਾਫ਼ੀਨਾਮਾ ਅਕਾਲ ਤਖਤ ਸਾਹਿਬ ਦਿੱਤਾ ਗਿਆ ਅਤੇ ਅਕਾਲ ਤਖ਼ਤ ਸਾਹਿਬ ਨੂੰ ਸਰਵਉੱਚ ਮੰਨਦੇ ਹੋਏ ਉਹਨਾਂ ਵੱਲੋਂ ਜੋ ਵੀ ਫੈਸਲਾ ਇਸ ਮਸਲੇ ਵਿੱਚ ਲਿਆ ਜਾਵੇਗਾ, ਉਸ ਲਈ ਗਾਇਕ ਵੱਲੋਂ ਸਹਿਮਤੀ ਦਿੱਤੀ ਗਈ। ਇਸ ਮੌਕੇ ਹਰਜਿੰਦਰ ਸਿੰਘ ਜਿੰਦਾ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਸਿੱਖਾਂ ਦੀ ਸਰਵਉਚ ਸੰਸਥਾ ਹੈ ਅਸੀਂ ਸਾਰੇ ਸਿੱਖ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹਾਂ ਅਤੇ ਅਸੀਂ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕੀਤੇ ਫੈਸਲੇ ਦਾ ਪੂਰਨ ਸਮਰਥਨ ਕਰਾਂਗੇ ਅਤੇ ਜੋ ਵੀ ਫੈਸਲਾ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲਿਆ ਜਾਵੇ ਉਹ ਇੱਕ ਮਿਸਾਲ ਬਣੇ ਤਾਂ ਜੋ ਇਹੋ ਜਿਹੀ ਘਟਨਾ ਦੁਬਾਰਾ ਕੋਈ ਵੀ ਕਰਨ 'ਤੇ ਗੁਰੇਜ ਕਰੇ। ਇਸ ਮੌਕੇ ਗੁਰਦੁਆਰਾ ਦੀਵਾਨ ਸਥਾਨ ਦੇ ਸਕੱਤਰ ਗੁਰਮੀਤ ਸਿੰਘ ਬਿੱਟੂ, ਗੁਰਦੁਆਰਾ ਦਸ਼ਮੇਸ਼ ਨਗਰ ਦੇ ਪ੍ਰਧਾਨ ਪਰਮਿੰਦਰ ਸਿੰਘ, ਗੁਰਦੁਆਰਾ ਬਸਤੀ ਦਾਨਸ਼ਮੰਦਾਂ ਦੇ ਪ੍ਰਧਾਨ ਸੁਖਮਿੰਦਰ ਸਿੰਘ ਰਾਜਪਾਲ, ਆਵਾਜ਼-ਏ-ਕੌਮ ਦੇ ਪ੍ਰਧਾਨ ਮਨਜੀਤ ਸਿੰਘ ਕਰਤਾਰਪੁਰ, ਬਲਦੇਵ ਸਿੰਘ, ਜਸਵੰਤ ਸਿੰਘ ਸੁਭਾਨਾ, ਅਮਰਿੰਦਰ ਸਿੰਘ ਆਦਿ ਸ਼ਾਮਿਲ ਸਨ। ਇਸ ਘਟਨਾ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਸਿੱਖ ਸੰਗਤਾਂ ਲਈ ਗੁਰਬਾਣੀ ਦੀ ਬੇਅਦਬੀ ਕਿਸੇ ਵੀ ਰੂਪ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦਾ ਫੈਸਲਾ ਸਾਰਿਆਂ ਲਈ ਮਾਨਣਯੋਗ ਹੋਵੇਗਾ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਜਿਮਖਾਨਾ ਕਲੱਬ ਦੀ ਘਟਨਾ 'ਚ ਵੱਡਾ ਮੋੜ: ਅੰਗਦ ਤਲਵਾੜ ਨੇ ਅਕਾਲ ਤਖਤ ਸਾਹਿਬ 'ਤੇ ਪੇਸ਼ ਹੋ ਕੇ ਮੰਨੀ ਗਲਤੀ, ਦਿੱਤਾ ਲਿਖਤੀ ਮਾਫ਼ੀਨਾਮਾ — NRI Post