pਜ਼ਮੀਨਾਂ ਦੀ ਤਕਸੀਮ ਤੇ ਫਰਦ ਪ੍ਰਣਾਲੀ ’ਚ ਸੁਧਾਰ ਲਈ ਸਰਕਾਰ ਕੋਲ ਰੱਖੇ ਠੋਸ ਸੁਝਾਅ /ppਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ /ppਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਤੋਂ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਆਮ ਲੋਕਾਂ, ਕਿਸਾਨਾਂ ਤੇ ਜ਼ਮੀਨ ਮਾਲਕਾਂ ਨਾਲ ਸਿੱਧੇ ਤੌਰ ਤੇ ਜੁੜੇ ਦੋ ਅਹਿਮ ਮੁੱਦੇ ਜ਼ੋਰਦਾਰ ਢੰਗ ਨਾਲ ਉਠਾਉਂਦਿਆਂ ਸਰਕਾਰ ਤੋਂ ਇਨ੍ਹਾਂ ਦਾ ਸਥਾਈ ਤੇ ਵਿਹਾਰਕ ਹੱਲ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਨਾਲ ਸਬੰਧਤ ਇਨ੍ਹਾਂ ਸਮੱਸਿਆਵਾਂ ਕਾਰਨ ਹਜ਼ਾਰਾਂ ਲੋਕ ਹਰ ਰੋਜ਼ ਬੇਲੋੜੀ ਖੱਜਲ-ਖੁਆਰੀ ਤੇ ਆਰਥਿਕ ਬੋਝ ਦਾ ਸਾਹਮਣਾ ਕਰ ਰਹੇ ਹਨ। ਵਿਧਾਨ ਸਭਾ ਵਿੱਚ ਆਪਣੇ ਵਿਚਾਰ ਰੱਖਦਿਆਂ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਕਿ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਜ਼ਮੀਨਾਂ ਦੀ ਤਕਸੀਮ ਵੰਡ ਨਾ ਹੋਣ ਕਾਰਨ ਕਿਸਾਨਾਂ ਤੇ ਜ਼ਮੀਨ ਮਾਲਕਾਂ ਨੂੰ ਬੈਂਕਾਂ ਤੋਂ ਕਰਜ਼ਾ ਲੈਣ ਵਿੱਚ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। /ppਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਕਿ ਡਿਜੀਟਲ ਯੁੱਗ ਵਿੱਚ ਲੋਕਾਂ ਨੂੰ ਅਜਿਹੀਆਂ ਬੇਲੋੜੀਆਂ ਪ੍ਰਕਿਰਿਆਵਾਂ ਤੇ ਆਰਥਿਕ ਬੋਝ ਤੋਂ ਰਾਹਤ ਮਿਲਣੀ ਚਾਹੀਦੀ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਮਾਲ ਵਿਭਾਗ ਵਿੱਚ ਤਕਨੀਕੀ ਤੇ ਪ੍ਰਸ਼ਾਸਨਿਕ ਸੁਧਾਰ ਕਰਕੇ ਅਜਿਹੀ ਵਿਵਸਥਾ ਬਣਾਈ ਜਾਵੇ, ਜਿਸ ਨਾਲ ਲੋਕਾਂ ਨੂੰ ਆਪਣੇ ਹੱਕਾਂ ਨਾਲ ਸਬੰਧਤ ਦਸਤਾਵੇਜ਼ ਆਸਾਨੀ ਨਾਲ ਤੇ ਘੱਟ ਖ਼ਰਚੇ ਵਿੱਚ ਮਿਲ ਸਕਣ। ਉਨ੍ਹਾਂ ਕਿਹਾ ਕਿ ਇਹ ਦੋਵੇਂ ਮੁੱਦੇ ਸੂਬੇ ਦੇ ਲੱਖਾਂ ਕਿਸਾਨਾਂ, ਜ਼ਮੀਨ ਮਾਲਕਾਂ ਤੇ ਸ਼ਹਿਰੀ ਵਸਨੀਕਾਂ ਨਾਲ ਸਿੱਧੇ ਤੌਰ ਤੇ ਜੁੜੇ ਹੋਏ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਸਰਕਾਰ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਜਲਦੀ ਹੀ ਇਨ੍ਹਾਂ ਸਮੱਸਿਆਵਾਂ ਦੇ ਸਥਾਈ ਹੱਲ ਲਈ ਲੋੜੀਂਦੇ ਕਦਮ ਚੁੱਕੇਗੀ।/pp id=rel1/ppਸਰਕਾਰ ਨੂੰ ਦਿੱਤੇ ਇਹ ਸੁਝਾਅ/ppਉਨ੍ਹਾਂ ਸਰਕਾਰ ਨੂੰ ਸੁਝਾਅ ਦਿੱਤਾ ਕਿ ਮਾਲ ਵਿਭਾਗ ਵੱਲੋਂ ਇਸ ਸਬੰਧੀ ਇੱਕ ਸਟੈਂਡਰਡ ਓਪਰੇਟਿੰਗ ਗਾਈਡਲਾਈਨਜ਼ ਐੱਸਓਪੀ ਜਾਰੀ ਕੀਤੀ ਜਾਵੇ, ਤਾਂ ਜੋ ਜਿਸ ਵਿਅਕਤੀ ਦਾ ਜਿਸ ਖਾਸ ਖਸਰਾ ਨੰਬਰ ਤੇ ਕਬਜ਼ਾ ਹੈ, ਉਸੇ ਖਸਰਾ ਨੰਬਰ ਤੇ ਬੈਂਕ ਚਾਰਜ ਦਰਜ ਕੀਤਾ ਜਾ ਸਕੇ। ਇਸ ਨਾਲ ਬੈਂਕ ਕਰਜ਼ਿਆਂ ਦੀ ਪ੍ਰਕਿਰਿਆ ਸਰਲ ਹੋਵੇਗੀ ਤੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।/pp ਉਨ੍ਹਾਂ ਦੂਜਾ ਅਹਿਮ ਮੁੱਦਾ ਸ਼ਹਿਰੀਕਰਨ ਨਾਲ ਪੈਦਾ ਹੋ ਰਹੀਆਂ ਵਿਵਹਾਰਕ ਦਿੱਕਤਾਂ ਦਾ ਉਠਾਉਂਦਿਆਂ ਕਿਹਾ ਕਿ ਸ਼ਹਿਰਾਂ ਦੇ ਵਿਸਥਾਰ ਤੇ ਉਦਯੋਗਿਕ ਵਿਕਾਸ ਕਾਰਨ ਇੱਕ-ਇੱਕ ਖਾਤਾ ਨੰਬਰ ਵਿੱਚ ਸੈਂਕੜੇ ਵਿਅਕਤੀਆਂ ਦੇ ਨਾਮ ਦਰਜ ਹਨ। ਅਜਿਹੀ ਸਥਿਤੀ ਵਿੱਚ ਜੇਕਰ ਕਿਸੇ ਇੱਕ ਵਿਅਕਤੀ ਨੂੰ ਆਪਣੀ ਫਰਦ ਦੀ ਲੋੜ ਪੈਂਦੀ ਹੈ ਤਾਂ ਉਸ ਨੂੰ ਪੂਰੇ ਖਾਤੇ ਦੀਆਂ ਸੈਂਕੜੇ ਸਫ਼ਿਆਂ ਵਾਲੀਆਂ ਕਾਪੀਆਂ ਪ੍ਰਾਪਤ ਕਰਨੀਆਂ ਪੈਂਦੀਆਂ ਹਨ, ਜਿਸ ਕਾਰਨ ਇੱਕ ਸਧਾਰਨ ਫਰਦ ਲਈ ਵੀ ਹਜ਼ਾਰਾਂ ਰੁਪਏ ਖ਼ਰਚ ਕਰਨੇ ਪੈਂਦੇ ਹਨ।/p
ਜ਼ਮੀਨੀ ਤੇ ਮਾਲ ਵਿਭਾਗ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਹੋਵੇ : ਵਿਧਾਇਕ ਰਾਣਾPunjab2 hours ago
pਜ਼ਮੀਨਾਂ ਦੀ ਤਕਸੀਮ ਤੇ ਫਰਦ ਪ੍ਰਣਾਲੀ ’ਚ ਸੁਧਾਰ ਲਈ ਸਰਕਾਰ ਕੋਲ ਰੱਖੇ ਠੋਸ ਸੁਝਾਅ /ppਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ /ppਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਤੋਂ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਆਮ ਲੋਕ
NRI Post Desk · 109 ਦਿਨ ਪਹਿਲਾਂ · ਅੱਪਡੇਟ 37 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





