ਭਾਰਤੀ ਜਨਤਾ ਪਾਰਟੀ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਲਏ ਦ੍ਰਿੜ੍ਹ ਸੰਕਲਪ ਤਹਿਤ ਚਲਾਈ ਜਾ ਰਹੀ ਨਸ਼ਾਮੁਕਤ ਪੰਜਾਬ ਯਾਤਰਾ ਦਾ ਵਿਧਾਨ ਸਭਾ ਹਲਕਾ ਗਿੱਲ ਦੇ ਇਤਿਹਾਸਕ ਪਿੰਡ ਜਰਖੜ ਵਿਖੇ ਪੁੱਜਣ ਤੇ ਹਲਕਾ ਗਿੱਲ ਦੇ ਯੂਥ ਆਗੂ ਪ੍ਰਗਟ ਸਿੰਘ ਤੇ ਭਾਜਪਾ ਆਗੂ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਇਲਾਕਾ ਵਾਸੀਆਂ, ਨੌਜਵਾਨਾਂ ਤੇ ਪਾਰਟੀ ਵਰਕਰਾਂ ਵੱਲੋਂ ਢੋਲ-ਧਮੱਕੇ, ਫੁੱਲਾਂ ਦੀ ਵਰਖਾ ਅਤੇ ਹਾਰ ਪਾ ਕੇ ਗਰਮਜੋਸ਼ੀ ਨਾਲ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਬਰਾੜ ਤੇ ਜੀਵਨ ਗਰਗ ਨੇ ਕਿਹਾ ਕਿ ਇਸ ਯਾਤਰਾ ਦਾ ਇੱਕੋ-ਇੱਕ ਮੁੱਖ ਮਕਸਦ ਪੰਜਾਬ ਦੀ ਗਰਕ ਰਹੀ ਜਵਾਨੀ ਨੂੰ ਨਸ਼ਿਆਂ ਦੀ ਭਿਆਨਕ ਦਲਦਲ ਚੋਂ ਬਾਹਰ ਕੱਢਣਾ, ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਕੇ ਮੁੱਖ ਧਾਰਾ ਵਾਪਸ ਲਿਆਉਣਾ ਤੇ ਸੂਬੇ ਦੇ ਸੁਨਹਿਰੀ ਭਵਿੱਖ ਦੀ ਮੁੜ ਸਿਰਜਣਾ ਕਰਨਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਹਰ ਪਿੰਡ, ਸ਼ਹਿਰ ਅਤੇ ਗਲੀ-ਮੁਹੱਲੇ ਵਿੱਚ ਜਾ ਕੇ ਲੋਕਾਂ ਨੂੰ ਲਾਮਬੰਦ ਕਰ ਰਹੀ ਹੈ ਤਾਂ ਜੋ ਸਾਡੇ ਪੰਜਾਬ ਨੂੰ ਮੁੜ ਰੰਗਲਾ ਤੇ ਖੁਸ਼ਹਾਲ ਪੰਜਾਬ ਬਣਾਇਆ ਜਾ ਸਕੇ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਨੇ ਕਿਹਾ ਕਿ ਸੂਬੇ ਦੀ ਮੌਜੂਦਾ ਸਰਕਾਰ ਨਸ਼ਾ ਤਸਕਰਾਂ ਤੇ ਨੱਥ ਪਾਉਣ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਇਸ ਮੌਕੇ ਭਾਜਪਾ ਆਗੂ ਲਖਵਿੰਦਰ ਸਿੰਘ ਅਤੇ ਯੂਥ ਆਗੂ ਪ੍ਰਗਟ ਸਿੰਘ ਨੇ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕਾ ਗਿੱਲ ਦਾ ਇੱਕ-ਇੱਕ ਨੌਜਵਾਨ ਤੇ ਇਲਾਕਾ ਵਾਸੀ ਭਾਜਪਾ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਇਸ ਇਤਿਹਾਸਕ ਮੁਹਿੰਮ ਵਿੱਚ ਚੱਟਾਨ ਵਾਂਗ ਨਾਲ ਖੜ੍ਹੇ ਹਨ। ਇਸ ਮੌਕੇ ਪਾਰਸ ਸਰੀਂਹ, ਕੁਲਵਿੰਦਰ ਸਿੰਘ ਸੈਂਕੀ ਜਸੋਵਾਲ, ਜਸਵੰਤ ਸਿੰਘ, ਹਰਵਿੰਦਰ ਸਿੰਘ, ਦਲੀਪ ਪਾਠਕ, ਸੰਤੋਖ ਸਿੰਘ, ਪ੍ਰਭਾਤ ਸ਼ਰਮਾ, ਸੁਖਜੀਵਨ ਸਿੰਘ, ਕੁਲਦੀਪ ਸਿੰਘ, ਨਿਤਨ ਕੁਮਾਰ, ਓਮ ਪ੍ਰਕਾਸ਼, ਦਵਿੰਦਰ ਸਿੰਘ, ਹਰਵਿੰਦਰ ਸਿੰਘ, ਰਘਵੀਰ ਸਿੰਘ, ਸੋਨੀ, ਦਵਿੰਦਰ ਕੁਮਾਰ, ਸਿਮਰਪ੍ਰੀਤ ਢਿੱਲੋਂ, ਲਸਮਣ ਭਾਰਤੀ, ਨਵਪ੍ਰੀਤ ਸਿੰਘ, ਤਰਨਪ੍ਰੀਤ ਸਿੰਘ, ਨਵਪ੍ਰੀਤ ਸਿੰਘ, ਹਰਮਨ, ਕਰਮਦੀਪ, ਨਿਤਨ ਸ਼ਰਮਾ ਅਤੇ ਅਰਸ਼ਦੀਪ ਸਿੰਘ ਸਮੇਤ ਸਮਾਗਮ ਦੌਰਾਨ ਇਲਾਕੇ ਦੇ ਪੰਚਾਂ-ਸਰਪੰਚਾਂ, ਮੋਹਤਬਰਾਂ, ਵੱਡੀ ਗਿਣਤੀ ਵਿੱਚ ਯੂਥ ਵਰਕਰਾਂ, ਔਰਤਾਂ ਤੇ ਭਾਜਪਾ ਦੇ ਸਥਾਨਕ ਆਗੂਆਂ ਨੇ ਭਾਰੀ ਸ਼ਮੂਲੀਅਤ ਕੀਤੀ। ਇਹ ਸਵਾਗਤ ਆਪਣੇ ਆਪ ਵਿੱਚ ਇੱਕ ਸੰਕੇਤ ਸੀ ਕਿ ਪਿੰਡਾਂ ਦੀ ਧਰਤੀ ਹੇਠ ਨਸ਼ਿਆਂ ਖ਼ਿਲਾਫ਼ ਇੱਕ ਚੁੱਪ ਕ੍ਰਾਂਤੀ ਉਬਲ ਰਹੀ ਹੈ, ਜਿਸ ਨੂੰ ਰੋਕਣਾ ਕਿਸੇ ਵੀ ਸੱਤਾਧਾਰੀ ਧਿਰ ਲਈ ਸੌਖਾ ਨਹੀਂ ਹੋਵੇਗਾ। ਜਰਖੜ ਵਰਗੇ ਇਤਿਹਾਸਕ ਪਿੰਡ ਵਿੱਚੋਂ ਉੱਠੀ ਇਹ ਆਵਾਜ਼ ਦੱਸਦੀ ਹੈ ਕਿ ਨਸ਼ਿਆਂ ਦੀ ਦਲਦਲ ਵਿੱਚ ਫਸੀ ਪੰਜਾਬ ਦੀ ਜਵਾਨੀ ਹੁਣ ਆਪਣੇ ਹੱਕਾਂ ਤੇ ਆਪਣੇ ਭਵਿੱਖ ਲਈ ਖੁਦ ਖੜ੍ਹੀ ਹੋ ਰਹੀ ਹੈ, ਤੇ ਸਿਆਸੀ ਪਾਰਟੀਆਂ ਲਈ ਇਹ ਚੇਤਾਵਨੀ ਹੈ ਕਿ ਸ਼ਬਦਾਂ ਦੇ ਨਾਲ-ਨਾਲ ਕੰਮਾਂ ਦਾ ਹਿਸਾਬ ਵੀ ਦੇਣਾ ਪਵੇਗਾ।
ਜਰਖੜ ਵਿਖੇ ਉਸ ਵੇਲੇ ਕੀ ਵਾਪਰਿਆ, ਜਿਸ ਨੇ ਨਸ਼ਾ ਮੁਕਤ ਯਾਤਰਾ ਦਾ ਰੁਖ਼ ਹੀ ਬਦਲ ਦਿੱਤਾ?
ਭਾਰਤੀ ਜਨਤਾ ਪਾਰਟੀ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਲਏ ਦ੍ਰਿੜ੍ਹ ਸੰਕਲਪ ਤਹਿਤ ਚਲਾਈ ਜਾ ਰਹੀ ਨਸ਼ਾਮੁਕਤ ਪੰਜਾਬ ਯਾਤਰਾ ਦਾ ਵਿਧਾਨ ਸਭਾ ਹਲਕਾ ਗਿੱਲ ਦੇ ਇਤਿਹਾਸਕ ਪਿੰਡ ਜਰਖੜ ਵਿਖੇ ਪੁੱਜਣ ਤੇ ਹਲਕਾ ਗਿੱਲ ਦੇ ਯੂਥ ਆਗੂ ਪ੍ਰਗਟ ਸਿੰਘ ਤੇ ਭਾਜ
NRI Post Desk · 56 ਦਿਨ ਪਹਿਲਾਂ · ਅੱਪਡੇਟ 30 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




