|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਜਲੰਧਰ ਦੀ ਧਰਤੀ ’ਤੇ ਇਤਿਹਾਸਕ ਜਿੱਤ ਦਾ ਰਾਜ਼, ਜਿਸ ਨੇ ਬਦਲ ਦਿੱਤੀ ਖੇਡ ਦੀ ਤਸਵੀਰ!

ਜਲੰਧਰ ਦੇ ਨਕੋਦਰ ਰੋਡ ਸਥਿਤ ਵੈਲੋਸਿਟੀ ਗਰਾਊਂਡ ’ਤੇ ਸਿੱਖ ਕ੍ਰਿਕਟ ਕਲੱਬ ਵੱਲੋਂ ਕਰਵਾਏ ਗਏ ਪਹਿਲੇ ਸਿੱਖ ਕ੍ਰਿਕਟ ਕੱਪ-2026 ਦਾ ਫਾਈਨਲ ਮੁਕਾਬਲਾ ਦੇਖਣ ਲਈ ਦਰਸ਼ਕਾਂ ਦੀ ਭਾਰੀ ਭੀੜ ਇਕੱਠੀ ਹੋਈ ਸੀ। ਇਸ ਟੂਰਨਾਮੈਂਟ ਵਿੱਚ ਨੌਂ ਟੀਮਾਂ ਨੇ ਭਾਗ ਲਿਆ

NRI Post Desk · 106 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਜਲੰਧਰ ਦੇ ਨਕੋਦਰ ਰੋਡ ਸਥਿਤ ਵੈਲੋਸਿਟੀ ਗਰਾਊਂਡ ’ਤੇ ਸਿੱਖ ਕ੍ਰਿਕਟ ਕਲੱਬ ਵੱਲੋਂ ਕਰਵਾਏ ਗਏ ਪਹਿਲੇ ਸਿੱਖ ਕ੍ਰਿਕਟ ਕੱਪ-2026 ਦਾ ਫਾਈਨਲ ਮੁਕਾਬਲਾ ਦੇਖਣ ਲਈ ਦਰਸ਼ਕਾਂ ਦੀ ਭਾਰੀ ਭੀੜ ਇਕੱਠੀ ਹੋਈ ਸੀ। ਇਸ ਟੂਰਨਾਮੈਂਟ ਵਿੱਚ ਨੌਂ ਟੀਮਾਂ ਨੇ ਭਾਗ ਲਿਆ, ਜਿਨ੍ਹਾਂ ਨੇ ਆਪਣੀ ਬੱਲੇਬਾਜ਼ੀ, ਗੇਂਦਬਾਜ਼ੀ ਅਤੇ ਫੀਲਡਿੰਗ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਖਿਡਾਰੀਆਂ ਨੇ ਮੈਦਾਨ ’ਤੇ ਚੌਕਿਆਂ ਅਤੇ ਛੱਕਿਆਂ ਦੀ ਬਰਸਾਤ ਕਰਕੇ ਹਾਜ਼ਰ ਦਰਸ਼ਕਾਂ ਨੂੰ ਖੂਬ ਤਾੜੀਆਂ ਮਾਰਨ ਦਾ ਮੌਕਾ ਦਿੱਤਾ। ਟੂਰਨਾਮੈਂਟ ਦੌਰਾਨ ਕੁੱਲ ਨੌਂ ਲੀਗ ਮੈਚ, ਦੋ ਸੈਮੀਫਾਈਨਲ ਅਤੇ ਇੱਕ ਫਾਈਨਲ ਮੁਕਾਬਲਾ ਕਰਵਾਇਆ ਗਿਆ। ਫਾਈਨਲ ਮੁਕਾਬਲੇ ਵਿੱਚ ਸਿੱਖ ਯੂਥ ਕਾਫ਼ਲਾ ਕ੍ਰਿਕਟ ਕਲੱਬ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖ਼ਿਤਾਬ ਆਪਣੇ ਨਾਮ ਕੀਤਾ, ਜਦਕਿ ਕਰਮਗੜ੍ਹ ਨਾਈਟਸ ਦੀ ਟੀਮ ਨੂੰ ਰਨਰਜ਼-ਅੱਪ ਦਾ ਖਿਤਾਬ ਮਿਲਿਆ। ਪ੍ਰਬੰਧਕਾਂ ਵੱਲੋਂ ਜੇਤੂ ਟੀਮ ਨੂੰ 21,000 ਰੁਪਏ ਅਤੇ ਉਪ ਜੇਤੂ ਟੀਮ ਨੂੰ 11,000 ਰੁਪਏ ਦਾ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਟੂਰਨਾਮੈਂਟ ਦੀ ਸ਼ੁਰੂਆਤ ਗਤਕਾ ਪ੍ਰਦਰਸ਼ਨ ਨਾਲ ਹੋਈ, ਜਿਸ ਤੋਂ ਬਾਅਦ ਸੰਗਤ ਅਤੇ ਖਿਡਾਰੀਆਂ ਨੇ ਸ੍ਰੀ ਚੌਪਈ ਸਾਹਿਬ ਦਾ ਪਾਠ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਸੈਮੀਫਾਈਨਲ ਅਤੇ ਫਾਈਨਲ ਦੌਰਾਨ ਖਿਡਾਰੀਆਂ ਅਤੇ ਪ੍ਰਬੰਧਕਾਂ ਵੱਲੋਂ “ਦੇਹਿ ਸ਼ਿਵਾ ਬਰ ਮੋਹਿ” ਦਾ ਗਾਇਨ ਵੀ ਕੀਤਾ ਗਿਆ, ਜਿਸ ਨਾਲ ਮਾਹੌਲ ਹੋਰ ਵੀ ਰੋਮਾਂਚਕ ਬਣ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਜਗਦੀਪ ਸਿੰਘ, ਜੱਜ ਲੋਕ ਅਦਾਲਤ ਨੇ ਸ਼ਿਰਕਤ ਕੀਤੀ, ਜਦਕਿ ਜਥੇਦਾਰ ਜਗਜੀਤ ਸਿੰਘ ਗਾਬਾ, ਹਰਜਾਪ ਸਿੰਘ ਸੰਘਾ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ। ਟੂਰਨਾਮੈਂਟ ਵਿੱਚ ਅਕਾਲ ਟਾਈਟਨਜ਼, ਫਤਿਹ ਕਲੱਬ, ਖਾਲਸਾ ਵਾਰੀਅਰਜ਼, ਲਾਇਨਜ਼ ਰੋਅਰ, ਸਿੰਘ ਸਟਰਾਈਕਰਜ਼, ਜੀਏਡੀਸੀ ਅਕੈਡਮੀ ਅਤੇ ਸ਼ੇਰ-ਏ-ਪੰਜਾਬ ਵਰਗੀਆਂ ਟੀਮਾਂ ਨੇ ਹਿੱਸਾ ਲਿਆ। ਪ੍ਰਬੰਧਕਾਂ ਨੇ ਦੱਸਿਆ ਕਿ ਇਸ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਨਾਲ-ਨਾਲ ਸਿੱਖ ਰਹਿਤ, ਬਾਣੀ, ਅਨੁਸ਼ਾਸਨ ਅਤੇ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਸਿੱਖ ਕ੍ਰਿਕਟ ਕਲੱਬ ਦੇ ਪ੍ਰਧਾਨ ਮਨਪ੍ਰੀਤ ਸਿੰਘ ਗਾਬਾ, ਸੀਨੀਅਰ ਮੀਤ ਪ੍ਰਧਾਨ ਗਗਨਦੀਪ ਸਿੰਘ ਬਾਜਾਜ, ਸਕੱਤਰ ਹਰਜੋਤ ਸਿੰਘ ਅਤੇ ਹੋਰ ਕਾਰਜਕਾਰੀ ਮੈਂਬਰਾਂ ਨੇ ਸਾਰੇ ਖਿਡਾਰੀਆਂ, ਸਪਾਂਸਰਾਂ ਅਤੇ ਵਲੰਟੀਅਰਾਂ ਦਾ ਧੰਨਵਾਦ ਕੀਤਾ। ਭਵਿੱਖ ਵਿੱਚ ਵੀ ਅਜਿਹੇ ਖੇਡ ਸਮਾਗਮ ਕਰਵਾਏ ਜਾਣ ਦਾ ਐਲਾਨ ਕੀਤਾ ਗਿਆ ਹੈ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!