|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜਲੰਧਰ ਵਿੱਚ ਉਸ ਵੇਲੇ ਕੀ ਹੋਇਆ ਜਦੋਂ ਕਾਂਗਰਸ ਨੇ ਮੇਅਰ ਦਾ ਪੁਤਲਾ ਸਾੜਿਆ, ਜਾਣੋ ਪੂਰੀ ਕਹਾਣੀ

ਜਲੰਧਰ ਦੇ ਮਕਸੂਦਾਂ ਚੌਕ ਵਿਖੇ ਉਸ ਸਮੇਂ ਸਿਆਸੀ ਤਪਸ਼ ਵਧ ਗਈ ਜਦੋਂ ਕਾਂਗਰਸ ਪਾਰਟੀ ਨੇ ਆਮ ਆਦਮੀ ਪਾਰਟੀ ਸਰਕਾਰ ਅਤੇ ਨਗਰ ਨਿਗਮ ਜਲੰਧਰ ਦੀ ਕਾਰਗੁਜ਼ਾਰੀ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਅਤੇ ਮੇਅਰ ਵਨੀਤ ਧੀਰ ਦਾ ਪੁਤਲਾ ਫੂਕ ਦਿੱਤਾ। ਇਸ

NRI Post Desk · 68 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜਲੰਧਰ ਵਿੱਚ ਉਸ ਵੇਲੇ ਕੀ ਹੋਇਆ ਜਦੋਂ ਕਾਂਗਰਸ ਨੇ ਮੇਅਰ ਦਾ ਪੁਤਲਾ ਸਾੜਿਆ, ਜਾਣੋ ਪੂਰੀ ਕਹਾਣੀ
📷 NRI Post Desk

ਜਲੰਧਰ ਦੇ ਮਕਸੂਦਾਂ ਚੌਕ ਵਿਖੇ ਉਸ ਸਮੇਂ ਸਿਆਸੀ ਤਪਸ਼ ਵਧ ਗਈ ਜਦੋਂ ਕਾਂਗਰਸ ਪਾਰਟੀ ਨੇ ਆਮ ਆਦਮੀ ਪਾਰਟੀ ਸਰਕਾਰ ਅਤੇ ਨਗਰ ਨਿਗਮ ਜਲੰਧਰ ਦੀ ਕਾਰਗੁਜ਼ਾਰੀ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਅਤੇ ਮੇਅਰ ਵਨੀਤ ਧੀਰ ਦਾ ਪੁਤਲਾ ਫੂਕ ਦਿੱਤਾ। ਇਸ ਧਰਨੇ ਦੀ ਅਗਵਾਈ ਵਿਧਾਇਕ ਬਾਵਾ ਹੈਨਰੀ ਨੇ ਕੀਤੀ, ਜਦੋਂ ਕਿ ਮਹਿਲਾ ਕਾਂਗਰਸ ਦੀ ਪ੍ਰਧਾਨ ਅਨੁਰਾਧਾ ਬੰਗਾ, ਸਮੁੱਚੀ ਮਹਿਲਾ ਟੀਮ ਅਤੇ ਵੱਖ-ਵੱਖ ਵਾਰਡਾਂ ਤੋਂ ਵੱਡੀ ਗਿਣਤੀ ਵਿੱਚ ਆਏ ਕੌਂਸਲਰਾਂ ਵਿਚ ਸ਼ਾਮਲ ਕੌਂਸਲਰ ਨੀਰਜ ਜੱਸਲ ਤੇ ਇੰਚਾਰਜ ਸੰਨੀ ਜੋਹਲ ਨੇ ਵੀ ਇਸ ਵਿੱਚ ਯੋਗਦਾਨ ਪਾਇਆ। ਧਰਨੇ ਦੌਰਾਨ ਵਿਧਾਇਕ ਬਾਵਾ ਹੈਨਰੀ ਨੇ ਕਿਹਾ ਕਿ ਜਲੰਧਰ ਨੌਰਥ ਹਲਕੇ ਦੇ ਵਾਰਡ ਨੰਬਰ 84 ਸਮੇਤ ਪੂਰੇ ਇਲਾਕੇ ਵਿੱਚ ਵਿਕਾਸ ਕਾਰਜ ਪੂਰੀ ਤਰ੍ਹਾਂ ਠੱਪ ਹੋ ਚੁੱਕੇ ਹਨ ਅਤੇ ਲੰਮੇ ਸਮੇਂ ਤੋਂ ਇਲਾਕਾ ਨਿਵਾਸੀ ਆਪਣੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਸਰਕਾਰੀ ਦਫ਼ਤਰਾਂ ਦੇ ਗੇੜੇ ਮਾਰ ਕੇ ਥੱਕ ਚੁੱਕੇ ਹਨ ਪਰ ਪ੍ਰਸ਼ਾਸਨ ਦੇ ਕੰਨਾਂ ਤੇ ਜੂੰ ਤੱਕ ਨਹੀਂ ਸਰਕ ਰਹੀ। ਨਗਰ ਨਿਗਮ ਦੀ ਕਾਰਗੁਜ਼ਾਰੀ ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਕਾਂਗਰਸੀ ਆਗੂਆਂ ਨੇ ਮੇਅਰ ਵਨੀਤ ਧੀਰ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਅਤੇ ਮੰਗ ਕੀਤੀ ਕਿ ਨਗਰ ਨਿਗਮ ਵਿੱਚ ਹੋ ਰਹੇ ਵਿਕਾਸ ਕਾਰਜਾਂ ਦੇ ਫੰਡਾਂ ਦੀ ਵੰਡ ਤੇ ਵਰਤੋਂ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ। ਬਾਵਾ ਹੈਨਰੀ ਨੇ ਕਿਹਾ ਕਿ ਨਿਗਮ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਪੂਰੀ ਤਰ੍ਹਾਂ ਖ਼ਤਮ ਹੋ ਚੁੱਕੀ ਹੈ। ਇਸ ਮੌਕੇ ਮਹਿਲਾ ਕਾਂਗਰਸ ਦੀ ਪ੍ਰਧਾਨ ਅਨੁਰਾਧਾ ਬੰਗਾ ਨੇ ਵੀ ਸਰਕਾਰ ਵਿਰੁੱਧ ਭੜਾਸ ਕੱਢੀ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਆਪ ਸਰਕਾਰ ਅਤੇ ਨਗਰ ਨਿਗਮ ਨੇ ਜਲੰਧਰ ਉਤਰੀ ਹਲਕੇ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਜਲਦ ਨਿਪਟਾਰਾ ਨਾ ਕੀਤਾ ਤਾਂ ਉਹ ਨਗਰ ਨਿਗਮ ਦਫ਼ਤਰ ਦਾ ਘਿਰਾਓ ਕਰਕੇ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ। ਪ੍ਰਦਰਸ਼ਨਕਾਰੀਆਂ ਨੇ ਸੀਵਰੇਜ, ਦੂਸ਼ਿਤ ਪਾਣੀ, ਟੁੱਟੀਆਂ ਸੜਕਾਂ ਤੇ ਬਿਜਲੀ ਸੰਕਟ ਨੂੰ ਲੈ ਕੇ ਪ੍ਰਸ਼ਾਸਨ ਨੂੰ ਘੇਰਿਆ ਅਤੇ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਲੋਕਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ। ਮਕਸੂਦਾਂ ਚੌਂਕ ਵਿਖੇ ਲਗਭਗ 3 ਤੋਂ 4 ਘੰਟੇ ਚੱਲੇ ਇਸ ਵਿਸ਼ਾਲ ਰੋਸ ਧਰਨੇ ਕਾਰਨ ਆਵਾਜਾਈ ਵੀ ਪ੍ਰਭਾਵਿਤ ਰਹੀ। ਇਸ ਮੌਕੇ ਇੰਦਰਜੀਤ ਸਿੰਘ ਨਾਗਰਾ, ਦਿਨੇਸ਼ ਹੀਰ, ਕੌਂਸਲਰ ਆਸ਼ੂ ਸ਼ਰਮਾ, ਨੋਨੀ ਸ਼ਰਮਾ, ਰਵੀ ਸੈਣੀ, ਮਿੰਟੂ, ਨਿਰੰਜਨ ਦਾਸ, ਰਮੇਸ਼ ਚੀਨੀ, ਵਿਜੇ, ਡਾ. ਸੁਖਦੇਵ, ਕਰਨ ਵਿਰਦੀ, ਬਿੱਲਾ, ਅਨਮੋਲ ਕਾਲੀਆ, ਸੋਡੀ ਰਾਮ ਨਗਰ ਆਦਿ ਮੌਜੂਦ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!