|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜਲੰਧਰ ਵਿੱਚ ਹਿੱਲਿਆ ਪੰਜਾਬ ਦਾ ਅਧਿਆਪਕ ਜਗਤ! ਉਸ ਮੀਟਿੰਗ ਵਿੱਚ ਕੀ ਹੋਇਆ ਜਿਸਨੇ ਸਰਕਾਰ ਦੀ ਨੀਂਦ ਉਡਾ ਦਿੱਤੀ?

ਕਪੂਰਥਲਾ ਤੋਂ ਪ੍ਰਾਪਤ ਖਬਰ ਅਨੁਸਾਰ ਮਾਸਟਰ ਕੈਡਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਡਾ. ਅੰਬੇਦਕਰ ਭਵਨ, ਜਲੰਧਰ ਵਿਖੇ ਫਾਊਂਡਰ ਮੈਂਬਰਾਂ ਦਲਵਿੰਦਰਜੀਤ ਸਿੰਘ ਗਿੱਲ, ਗੁਰਿੰਦਰਜੀਤ ਸਿੰਘ ਮਜੀਠੀਆ, ਪ੍ਰਭਜਿੰਦਰ ਸਿੰਘ, ਵਾਸ਼ਿੰਗਟਨ ਸਿੰਘ ਸਮੀਰੋਵਾਲ ਅਤ

NRI Post Desk · 80 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜਲੰਧਰ ਵਿੱਚ ਹਿੱਲਿਆ ਪੰਜਾਬ ਦਾ ਅਧਿਆਪਕ ਜਗਤ! ਉਸ ਮੀਟਿੰਗ ਵਿੱਚ ਕੀ ਹੋਇਆ ਜਿਸਨੇ ਸਰਕਾਰ ਦੀ ਨੀਂਦ ਉਡਾ ਦਿੱਤੀ?
📷 NRI Post Desk

ਕਪੂਰਥਲਾ ਤੋਂ ਪ੍ਰਾਪਤ ਖਬਰ ਅਨੁਸਾਰ ਮਾਸਟਰ ਕੈਡਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਡਾ. ਅੰਬੇਦਕਰ ਭਵਨ, ਜਲੰਧਰ ਵਿਖੇ ਫਾਊਂਡਰ ਮੈਂਬਰਾਂ ਦਲਵਿੰਦਰਜੀਤ ਸਿੰਘ ਗਿੱਲ, ਗੁਰਿੰਦਰਜੀਤ ਸਿੰਘ ਮਜੀਠੀਆ, ਪ੍ਰਭਜਿੰਦਰ ਸਿੰਘ, ਵਾਸ਼ਿੰਗਟਨ ਸਿੰਘ ਸਮੀਰੋਵਾਲ ਅਤੇ ਸਾਬਕਾ ਸੂਬਾ ਪ੍ਰਧਾਨ ਬਲਦੇਵ ਸਿੰਘ ਬੁੱਟਰ ਦੀ ਸਾਂਝੀ ਅਗਵਾਈ ਵਿੱਚ ਹੋਈ, ਜਿਸ ਵਿੱਚ ਸਾਂਝੀ ਤਾਲਮੇਲ ਕਮੇਟੀ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਦੀ ਜਬਰੀ ਬਦਲੀ ਖ਼ਿਲਾਫ਼ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਇਸ ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ’ਤੇ ਵਿਚਾਰ-ਵਟਾਂਦਰਾ ਕਰਦਿਆਂ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਪ੍ਰਤੀ ਅਪਣਾਈ ਗਈ ਕਥਿਤ ਅਣਦੇਖੀ ਅਤੇ ਟਾਲਮਟੋਲ ਵਾਲੀ ਨੀਤੀ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ। ਆਗੂਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੰਗਾਂ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ, ਜਿਸ ਵਿੱਚ ਮੁਲਾਜ਼ਮਾਂ ਦੇ 18 ਫ਼ੀਸਦੀ ਲੰਬਿਤ ਡੀਏ ਬਕਾਏ ਨੂੰ ਤੁਰੰਤ ਜਾਰੀ ਕਰਨਾ ਸ਼ਾਮਲ ਹੈ। ਜੁਝਾਰੂ ਆਗੂ ਬਲਦੇਵ ਸਿੰਘ ਬੁੱਟਰ ਨੇ ਕਿਹਾ ਕਿ ਮੁਲਾਜ਼ਮ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਸੂਬੇ ਦੇ ਵਿਕਾਸ ਵਿੱਚ ਯੋਗਦਾਨ ਪਾ ਰਹੇ ਹਨ, ਫਿਰ ਵੀ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਲਟਕਾ ਰਹੀ ਹੈ। ਵਾਸ਼ਿੰਗਟਨ ਸਿੰਘ ਸਮੀਰੋਵਾਲ ਨੇ ਸਪੱਸ਼ਟ ਕੀਤਾ ਕਿ ਸਰਕਾਰ ਨੂੰ ਅੜੀਅਲ ਰਵੱਈਆ ਛੱਡ ਕੇ ਗੱਲਬਾਤ ਰਾਹੀਂ ਮਸਲਿਆਂ ਦਾ ਸਥਾਈ ਹੱਲ ਕਰਨਾ ਚਾਹੀਦਾ ਹੈ, ਕਿਉਂਕਿ ਮੁਲਾਜ਼ਮ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਹੱਕਾਂ ਨੂੰ ਨਜ਼ਰਅੰਦਾਜ਼ ਕਰਕੇ ਪ੍ਰਸ਼ਾਸਨ ਨਹੀਂ ਚੱਲ ਸਕਦਾ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਮੰਗਾਂ ਕੋਈ ਖੈਰਾਤ ਨਹੀਂ, ਸਗੋਂ ਹੱਕਾਂ ਦੇ ਮਸਲੇ ਹਨ, ਅਤੇ ਜੇਕਰ ਸਰਕਾਰ ਨੇ ਜਲਦ ਠੋਸ ਕਦਮ ਨਾ ਚੁੱਕੇ ਤਾਂ ਯੂਨੀਅਨ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਅਗਲੀ ਰਣਨੀਤੀ ਤੈਅ ਕਰੇਗੀ। ਮੀਟਿੰਗ ਵਿੱਚ ਲੁਧਿਆਣਾ ਤੋਂ ਜਗਜੀਤ ਸਿੰਘ, ਗੁਰਪ੍ਰੀਤ ਸਿੰਘ, ਸਵਰਨ ਸਿੰਘ, ਨਵਦੀਪ ਸਿੰਘ, ਹੁਸ਼ਿਆਰਪੁਰ ਤੋਂ ਹਰਭਜਨ ਸਿੰਘ, ਸੁਖਦੇਵ ਕਾਜਲ, ਮਨਜਿੰਦਰ ਪਾਲ, ਪੁਸ਼ਪਿੰਦਰ ਕੁਮਾਰ, ਬਲਵੀਰ ਸਿੰਘ, ਮਨਜੀਤ ਸਿੰਘ, ਪਠਾਨਕੋਟ ਤੋਂ ਰਮਨ ਕੁਮਾਰ ਅਤੇ ਤਿੰਨ ਬਲਾਕ ਪ੍ਰਧਾਨ, ਅੰਮ੍ਰਿਤਸਰ ਤੋਂ ਗੁਰਮੇਜ਼ ਕਲੇਰ, ਅਰਜਿੰਦਰ ਕਲੇਰ, ਗੁਰਦਾਸਪੁਰ ਤੋਂ ਬਲਦੇਵ ਬੁੱਟਰ, ਦਲਵਿੰਦਰਜੀਤ, ਰੋਪੜ ਤੋਂ ਬਲਜਿੰਦਰ ਸਿੰਘ ਸ਼ਾਂਤਪੂਰੀ, ਪ੍ਰਿਤਪਾਲ ਸਿੰਘ ਰਾਣਾ, ਕਪੂਰਥਲਾ ਤੋਂ ਹਰਪ੍ਰੀਤ ਖੁੰਡਾ, ਸੰਦੀਪ ਕੁਮਾਰ, ਨਰੇਸ਼ ਕੋਹਲੀ, ਅਵਤਾਰ ਸਿੰਘ ਧਨੋਆ, ਜਲੰਧਰ ਤੋਂ ਹਰਬੰਸ ਲਾਲ ਤੇ ਅਵਤਾਰ ਸਿੰਘ ਮੰਡ, ਮੋਹਾਲੀ ਤੋਂ ਅੰਗਰੇਜ਼ ਸਿੰਘ ਅਤੇ ਨਵਾਂ ਸ਼ਹਿਰ ਤੋਂ ਪਰਵਿੰਦਰ ਸਿੰਘ ਭੰਗਲ ਸਮੇਤ ਕਈ ਵੱਡੇ ਆਗੂ ਸ਼ਾਮਲ ਹੋਏ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!