|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਜਲਾਲਾਬਾਦ ਵਿੱਚ ਅੰਗਹੀਣ ਯੂਨੀਅਨ ਦਾ ਉਹ ਫੈਸਲਾ, ਜਿਸ ਨੇ ਸਰਕਾਰ ਦੀ ਨੀਂਦ ਉਡਾ ਦਿੱਤੀ

ਜਲਾਲਾਬਾਦ ਦਾਣਾ ਮੰਡੀ ਦੇ ਸ਼ੈੱਡ ਵਿੱਚ ਅੰਗਹੀਣ ਯੂਨੀਅਨ ਪੰਜਾਬ ਬਲਾਕ ਜਲਾਲਾਬਾਦ ਦੀ ਇੱਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਕ੍ਰਿਸ਼ਨ ਟਿਵਾਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦ

NRI Post Desk · 58 ਦਿਨ ਪਹਿਲਾਂ · ਅੱਪਡੇਟ 5 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜਲਾਲਾਬਾਦ ਵਿੱਚ ਅੰਗਹੀਣ ਯੂਨੀਅਨ ਦਾ ਉਹ ਫੈਸਲਾ, ਜਿਸ ਨੇ ਸਰਕਾਰ ਦੀ ਨੀਂਦ ਉਡਾ ਦਿੱਤੀ
📷 NRI Post Desk

ਜਲਾਲਾਬਾਦ ਦਾਣਾ ਮੰਡੀ ਦੇ ਸ਼ੈੱਡ ਵਿੱਚ ਅੰਗਹੀਣ ਯੂਨੀਅਨ ਪੰਜਾਬ ਬਲਾਕ ਜਲਾਲਾਬਾਦ ਦੀ ਇੱਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਕ੍ਰਿਸ਼ਨ ਟਿਵਾਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ਕਰਕੇ ਆਪ ਸਰਕਾਰ ਵੱਲੋਂ ਮੰਗਾਂ ਨੂੰ ਪ੍ਰਵਾਨ ਨਾ ਕਰਨ ਦੇ ਰੋਸ ਵਜੋਂ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸਾਬਕਾ ਜੰਗਲਾਤ ਮੰਤਰੀ ਹੰਸ ਰਾਜ ਜੋਸਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੁਦਰਤ ਦੀ ਮਾਰ ਦਾ ਸੰਤਾਪ ਭੋਗ ਰਹੇ ਅੰਗਹੀਣ ਵਰਗ ਨੂੰ ਸਰਕਾਰ ਵੱਲੋਂ ਬਣਦੀਆਂ ਸਹੂਲਤਾਂ ਪਹਿਲ ਦੇ ਆਧਾਰ ’ਤੇ ਮੁਹੱਈਆ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਅੰਗਹੀਣਾਂ ਨੂੰ ਲਾਰਿਆਂ ਵਿੱਚ ਰੱਖਣ ਦੀ ਬਿਜਾਏ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਸਥਾਈ ਹੱਲ ਕੀਤਾ ਜਾਣਾ ਚਾਹੀਦਾ ਹੈ। ਹੰਸ ਰਾਜ ਜੋਸਨ ਨੇ ਅੰਗਹੀਣ ਯੂਨੀਅਨ ਦੇ ਆਗੂਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ ਤਿਆਰ ਕੀਤੇ ਜਾਣ ਵਾਲੇ ਮੈਨੀਫੈਸਟੋ ਵਿੱਚ ਅੰਗਹੀਣ ਸਮਾਜ ਦੀਆਂ ਮੰਗਾਂ ਨੂੰ ਸ਼ਾਮਲ ਕਰਵਾਉਣ ਲਈ ਯਤਨ ਕੀਤੇ ਜਾਣਗੇ ਅਤੇ ਸਰਕਾਰ ਬਣਨ ਦੀ ਸੂਰਤ ਵਿੱਚ ਇਨ੍ਹਾਂ ਮੰਗਾਂ ਦੇ ਹੱਲ ਨੂੰ ਪਹਿਲ ਦਿੱਤੀ ਜਾਵੇਗੀ। ਮੀਟਿੰਗ ਦੌਰਾਨ ਯੂਨੀਅਨ ਆਗੂਆਂ ਨੇ ਆਖਿਆ ਕਿ ਸਮਾਂ ਰਹਿੰਦੇ ਸਰਕਾਰ ਨੂੰ ਅੰਗਹੀਣ ਪੈਨਸ਼ਨ ਘੱਟੋ-ਘੱਟ 5 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ, ਇਸ ਤੋਂ ਇਲਾਵਾ ਖਾਲੀ ਬੈਕਲਾਗ ਅਤੇ ਰਾਖਵੀਆਂ ਸਰਕਾਰੀ ਅਸਾਮੀਆਂ ਭਰਨ, ਆਰਪੀ.ਡਬਲਯੂ ਡੀ ਐਕਟ-2016 ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਯੂ.ਆਈ.ਡੀ ਕਾਰਡ ਦੀ ਸਹੂਲਤ ਨੂੰ ਜ਼ਮੀਨੀ ਪੱਧਰ ’ਤੇ ਪੂਰੀ ਤਰ੍ਹਾਂ ਲਾਗੂ ਕਰਨ ਦੀ ਮੰਗ ਕੀਤੀ ਗਈ। ਆਗੂਆਂ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਅਤੇ ਵੱਖ-ਵੱਖ ਸਰਕਾਰੀ ਯੋਜਨਾਵਾਂ ਦਾ ਲਾਭ ਅੰਗਹੀਣ ਵਿਅਕਤੀਆਂ ਨੂੰ ਬਿਨਾਂ ਬੇਲੋੜੀ ਪ੍ਰੇਸ਼ਾਨੀ ਤੋਂ ਮਿਲਣਾ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ ਅੰਗਹੀਣਾਂ ਲਈ ਪੂਰਾ ਕਿਰਾਇਆ ਮੁਆਫ਼ ਕਰਨ ਅਤੇ ਸਰਕਾਰੀ ਇਮਾਰਤਾਂ ਤੇ ਜਨਤਕ ਥਾਵਾਂ ਨੂੰ ਅੰਗਹੀਣਾਂ ਲਈ ਪੂਰੀ ਤਰ੍ਹਾਂ ਪਹੁੰਚਯੋਗ ਬਣਾਉਣ ਦੀ ਮੰਗ ਵੀ ਰੱਖੀ ਗਈ। ਯੂਨੀਅਨ ਮੈਂਬਰਾਂ ਨੇ ਕਿਹਾ ਕਿ ਇਹ ਮੰਗਾਂ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੇ ਅੰਗਹੀਣ ਸਮਾਜ ਦੇ ਹੱਕਾਂ ਨਾਲ ਜੁੜੀਆਂ ਹੋਈਆਂ ਹਨ ਅਤੇ ਇਨ੍ਹਾਂ ਹੱਕਾਂ ਦੀ ਪ੍ਰਾਪਤੀ ਲਈ ਸਮੂਹ ਅੰਗਹੀਣ ਵਰਗ ਨੂੰ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਦੀ ਲੋੜ ਹੈ। ਇਸ ਮੌਕੇ ਪ੍ਰਧਾਨ ਕ੍ਰਿਸ਼ਨ ਟਿਵਾਣਾ, ਪਰਮਜੀਤ ਸਿੰਘ ਦੁੱਲੇ ਕੇ, ਪ੍ਰਕਾਸ਼ ਸਿੰਘ, ਪਰਮਜੀਤ ਸਿੰਘ, ਬਲਵਿੰਦਰ ਸਿੰਘ, ਮੰਗਲ ਸਿੰਘ ਮੋਹਣੇ ਵਾਲਾ, ਗੁਰਵਿੰਦਰ ਮਿੱਡਾ, ਹਰਮੇਸ਼ ਅਜਾਬਾ, ਮਨਜੀਤ ਮੌਜੇ ਵਾਲਾ, ਬਾਲ ਕ੍ਰਿਸ਼ਨ ਗੁਮਾਨੀ ਵਾਲਾ, ਸੁਖਚੈਨ ਸਿੰਘ ਜਲਾਲਾਬਾਦ, ਭਜਨ ਬੱਲੂਆਣਾ, ਲਵਪ੍ਰੀਤ ਜਲਾਲਾਬਾਦ, ਖੰਡਨ ਸਿੰਘ ਵਾਈਸ ਪ੍ਰਧਾਨ, ਸੋਨੂੰ ਜਲਾਲਾਬਾਦ, ਗੁਰਜਿੰਦਰ ਸਿੰਘ ਬੰਟੀ ਜਲਾਲਾਬਾਦ, ਸੋਨਾ ਸਿੰਘ ਬੱਘੇ ਕੇ, ਸ਼ਿੰਦਰਪਾਲ ਘੁਬਾਇਆ, ਮੋਹਨ ਲਾਲ ਜਲਾਲਾਬਾਦ, ਕੈਸ਼ੀਅਰ ਸੁਰਿੰਦਰ ਸਿੰਘ ਸੰਤੋਖਾ, ਪ੍ਰੈਸ ਸਕੱਤਰ ਰਾਜ ਸਿੰਘ ਸਮੇਤ ਹ

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਜਲਾਲਾਬਾਦ ਵਿੱਚ ਅੰਗਹੀਣ ਯੂਨੀਅਨ ਦਾ ਉਹ ਫੈਸਲਾ, ਜਿਸ ਨੇ ਸਰਕਾਰ ਦੀ ਨੀਂਦ ਉਡਾ ਦਿੱਤੀ — NRI Post