ਜਲਾਲਾਬਾਦ ਦੀ ਦਾਣਾ ਮੰਡੀ ਦੇ ਸ਼ੈੱਡ ਵਿਖੇ ਉਸ ਵੇਲੇ ਤਨਾਅ ਵਾਲਾ ਮਾਹੌਲ ਬਣ ਗਿਆ ਜਦੋਂ ਪਿਛਲੇ ਕਾਫੀ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੀ ਅੰਗਹੀਣ ਯੂਨੀਅਨ ਪੰਜਾਬ ਬਲਾਕ ਜਲਾਲਾਬਾਦ ਦੀ ਅਹਿਮ ਮੀਟਿੰਗ ਹੋਈ ਅਤੇ ਇਸ ਦੌਰਾਨ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਹ ਮੀਟਿੰਗ ਬਲਾਕ ਪ੍ਰਧਾਨ ਕ੍ਰਿਸ਼ਨ ਟਿਵਾਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਅੰਗਹੀਣ ਸਮਾਜ ਨਾਲ ਸਬੰਧਤ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਇਹ ਸਵਾਲ ਉੱਠਿਆ ਕਿ ਜਦੋਂ ਸਰਕਾਰ ਮੰਗਾਂ ਨੂੰ ਪ੍ਰਵਾਨ ਨਹੀਂ ਕਰ ਰਹੀ ਤਾਂ ਹੁਣ ਅੰਗਹੀਣ ਵਰਗ ਕਿਸ ਪਾਸੇ ਜਾਵੇ, ਅਤੇ ਇਸੇ ਰੋਸ ਵਜੋਂ ਆਗੂਆਂ ਨੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸਾਬਕਾ ਜੰਗਲਾਤ ਮੰਤਰੀ ਹੰਸ ਰਾਜ ਜੋਸਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ, ਜਿਸ ਨਾਲ ਇਸ ਮੀਟਿੰਗ ਦੀ ਅਹਿਮੀਅਤ ਹੋਰ ਵੀ ਵਧ ਗਈ। ਯੂਨੀਅਨ ਆਗੂ ਕਿਸ਼ਨ ਟਿਵਾਣਾ ਨੇ ਆਖਿਆ ਕਿ ਸਮਾਂ ਰਹਿੰਦੇ ਸਰਕਾਰ ਨੂੰ ਅੰਗਹੀਣ ਪੈਨਸ਼ਨ ਘੱਟੋ-ਘੱਟ ਪੰਜ ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ, ਇਸ ਤੋਂ ਇਲਾਵਾ ਖਾਲੀ ਬੈਕਲਾਗ ਅਤੇ ਰਾਖਵੀਆਂ ਸਰਕਾਰੀ ਅਸਾਮੀਆਂ ਭਰਨ, ਆਰਪੀ.ਡਬਲਯੂ ਡੀ ਐਕਟ-2016 ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਯੂ.ਆਈ.ਡੀ ਕਾਰਡ ਦੀ ਸਹੂਲਤ ਨੂੰ ਜ਼ਮੀਨੀ ਪੱਧਰ ’ਤੇ ਪੂਰੀ ਤਰ੍ਹਾਂ ਲਾਗੂ ਕਰਨ ਦੀ ਮੰਗ ਕੀਤੀ ਗਈ। ਆਗੂਆਂ ਨੇ ਸਪਸ਼ਟ ਕਿਹਾ ਕਿ ਸਰਕਾਰੀ ਦਫ਼ਤਰਾਂ ਅਤੇ ਵੱਖ-ਵੱਖ ਸਰਕਾਰੀ ਯੋਜਨਾਵਾਂ ਦਾ ਲਾਭ ਅੰਗਹੀਣ ਵਿਅਕਤੀਆਂ ਨੂੰ ਬਿਨਾਂ ਬੇਲੋੜੀ ਪ੍ਰੇਸ਼ਾਨੀ ਤੋਂ ਮਿਲਣਾ ਯਕੀਨੀ ਬਣਾਇਆ ਜਾਵੇ, ਕਿਉਂਕਿ ਅੱਜ ਵੀ ਇਸ ਵਰਗ ਨੂੰ ਦਫਤਰਾਂ ਦੇ ਚੱਕਰ ਕੱਟਣੇ ਪੈਂਦੇ ਹਨ। ਇਸ ਦੇ ਨਾਲ ਹੀ ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ ਅੰਗਹੀਣਾਂ ਲਈ ਪੂਰਾ ਕਿਰਾਇਆ ਮੁਆਫ਼ ਕਰਨ ਅਤੇ ਸਰਕਾਰੀ ਇਮਾਰਤਾਂ ਤੇ ਜਨਤਕ ਥਾਵਾਂ ਨੂੰ ਅੰਗਹੀਣਾਂ ਲਈ ਪੂਰੀ ਤਰ੍ਹਾਂ ਪਹੁੰਚਯੋਗ ਬਣਾਉਣ ਦੀ ਮੰਗ ਵੀ ਰੱਖੀ ਗਈ, ਤਾਂ ਜੋ ਕੋਈ ਵੀ ਅੰਗਹੀਣ ਵਿਅਕਤੀ ਕਿਸੇ ਸਹੂਲਤ ਤੋਂ ਵਾਂਝਾ ਨਾ ਰਹਿ ਜਾਵੇ। ਇਸ ਮੌਕੇ ਪਰਮਜੀਤ ਸਿੰਘ ਦੁੱਲੇ ਕੇ, ਪ੍ਰਕਾਸ਼ ਸਿੰਘ, ਪਰਮਜੀਤ ਸਿੰਘ, ਬਲਵਿੰਦਰ ਸਿੰਘ, ਮੰਗਲ ਸਿੰਘ ਮੋਹਣੇ ਵਾਲਾ, ਗੁਰਵਿੰਦਰ ਮਿੱਡਾ, ਹਰਮੇਸ਼ ਅਜਾਬਾ, ਮਨਜੀਤ ਮੌਜੇ ਵਾਲਾ, ਬਾਲ ਕ੍ਰਿਸ਼ਨ ਗੁਮਾਨੀ ਵਾਲਾ, ਸੁਖਚੈਨ ਸਿੰਘ ਜਲਾਲਾਬਾਦ, ਭਜਨ ਬੱਲੂਆਣਾ, ਲਵਪ੍ਰੀਤ ਜਲਾਲਾਬਾਦ, ਖੰਡਨ ਸਿੰਘ ਵਾਈਸ ਪ੍ਰਧਾਨ, ਸੋਨੂੰ ਜਲਾਲਾਬਾਦ, ਗੁਰਜਿੰਦਰ ਸਿੰਘ ਬੰਟੀ ਜਲਾਲਾਬਾਦ, ਸੋਨਾ ਸਿੰਘ ਬੱਘੇ ਕੇ, ਸ਼ਿੰਦਰਪਾਲ ਘੁਬਾਇਆ, ਮੋਹਨ ਲਾਲ ਜਲਾਲਾਬਾਦ, ਕੈਸ਼ੀਅਰ ਸੁਰਿੰਦਰ ਸਿੰਘ ਸੰਤੋਖਾ, ਪ੍ਰੈਸ ਸਕੱਤਰ ਰਾਜ ਸਿੰਘ ਸਮੇਤ ਹੋਰ ਮੈਂਬਰ ਹਾਜ਼ਰ ਸਨ। ਸੂਤਰਾਂ ਮੁਤਾਬਕ ਇਹ ਮੀਟਿੰਗ ਦੱਸਦੀ ਹੈ ਕਿ ਅੰਗਹੀਣ ਵਰਗ ਹੁਣ ਆਪਣੀਆਂ ਮੰਗਾਂ ਲਈ ਹੋਰ ਸਖ਼ਤ ਰੁਖ ਅਖਤਿਆਰ ਕਰ ਸਕਦਾ ਹੈ, ਅਤੇ ਜੇ ਸਰਕਾਰ ਨੇ ਸਮਾਂ ਰਹਿੰਦੇ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਵੱਡਾ ਸੰਘਰਸ਼ ਛਿੜ ਸਕਦਾ ਹੈ।
ਜਲਾਲਾਬਾਦ ਵਿੱਚ ਉਸ ਵੇਲੇ ਹਲਚਲ ਮਚ ਗਈ ਜਦੋਂ ਅੰਗਹੀਣਾਂ ਨੇ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ, ਜਾਣੋ ਕੀ ਹੈ ਪੂਰਾ ਮਾਮਲਾ
ਜਲਾਲਾਬਾਦ ਦੀ ਦਾਣਾ ਮੰਡੀ ਦੇ ਸ਼ੈੱਡ ਵਿਖੇ ਉਸ ਵੇਲੇ ਤਨਾਅ ਵਾਲਾ ਮਾਹੌਲ ਬਣ ਗਿਆ ਜਦੋਂ ਪਿਛਲੇ ਕਾਫੀ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੀ ਅੰਗਹੀਣ ਯੂਨੀਅਨ ਪੰਜਾਬ ਬਲਾਕ ਜਲਾਲਾਬਾਦ ਦੀ ਅਹਿਮ ਮੀਟਿੰਗ ਹੋਈ ਅਤੇ ਇਸ ਦੌਰਾਨ ਸਰਕਾ
NRI Post Desk · 57 ਦਿਨ ਪਹਿਲਾਂ · ਅੱਪਡੇਟ 17 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




