ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਨੂੰ ਲੈ ਕੇ ਕੀਤੀ ਗਈ ਚੈਕਿੰਗ ਦੌਰਾਨ ਅਜਿਹਾ ਖੁਲਾਸਾ ਹੋਇਆ ਹੈ ਜਿਸ ਨੇ ਜੇਲ੍ਹ ਪ੍ਰਸ਼ਾਸਨ ਅਤੇ ਪੁਲਿਸ ਦੋਵਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਦੋ ਵੱਖ-ਵੱਖ ਮਾਮਲਿਆਂ ਵਿੱਚ ਪੈਸਕੋ ਮੁਲਾਜ਼ਮਾਂ ਦੀ ਭੂਮਿਕਾ ਸਾਹਮਣੇ ਆਈ ਹੈ, ਜਿਸ ਨਾਲ ਇਹ ਸਵਾਲ ਉੱਠਿਆ ਹੈ ਕਿ ਜੇਲ੍ਹ ਦੇ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਇਹ ਨਸ਼ੀਲੇ ਪਦਾਰਥ ਅੰਦਰ ਕਿਵੇਂ ਪਹੁੰਚ ਰਹੇ ਸਨ। ਪਹਿਲੇ ਮਾਮਲੇ ਵਿੱਚ ਸਹਾਇਕ ਸੁਪਰਡੈਂਟ ਜਸਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਪੈਸਕੋ ਕਰਮਚਾਰੀ ਪ੍ਰਿਤਪਾਲ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਕੇਂਦਰੀ ਜੇਲ੍ਹ ਅੰਦਰ ਚੈਕਿੰਗ ਦੌਰਾਨ ਸ਼ੱਕ ਦੇ ਆਧਾਰ ’ਤੇ ਉਸ ਦੀ ਤਲਾਸ਼ੀ ਲਈ ਗਈ ਤਾਂ ਮੁਲਾਜ਼ਮ ਦੇ ਕਬਜ਼ੇ ’ਚੋਂ 170 ਗ੍ਰਾਮ ਹੈਰੋਇਨ, 16 ਗ੍ਰਾਮ ਜਰਦਾ ਅਤੇ 12.5 ਗ੍ਰਾਮ ਚਿੱਟੇ ਰੰਗ ਦਾ ਨਸ਼ੀਲਾ ਪਦਾਰਥ ਬਰਾਮਦ ਹੋਇਆ। ਮੁੱਢਲੀ ਪੜਤਾਲ ਦੇ ਦੌਰਾਨ ਸਾਹਮਣੇ ਆਇਆ ਕਿ ਪੈਸਕੋ ਕਰਮਚਾਰੀ ਜੇਲ੍ਹ ਅੰਦਰ ਆਪਣੀ ਡਿਊਟੀ ਦੌਰਾਨ ਨਸ਼ੇ ਦੀ ਸਪਲਾਈ ਕਰਦਾ ਸੀ, ਜਿਸ ਖ਼ਿਲਾਫ਼ ਐੱਨਡੀਪੀਐੱਸ ਐਕਟ ਅਤੇ ਪੰਜਾਬ ਪ੍ਰਿਜ਼ਨਜ਼ ਐਂਡ ਕਰੈਕਸ਼ਨਲ ਸਰਵਿਸਿਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੂਜੇ ਮਾਮਲੇ ਵਿੱਚ ਹੈੱਡ ਵਾਰਡਰ ਹਰਜੀਤ ਸਿੰਘ ਦੀ ਸ਼ਿਕਾਇਤ ’ਤੇ ਕਾਰਵਾਈ ਕੀਤੀ ਗਈ, ਜਦੋਂ ਜੇਲ੍ਹ ਅੰਦਰ ਚੈਕਿੰਗ ਦੌਰਾਨ ਹਵਾਲਾਤੀ ਮਨਦੀਪ ਸਿੰਘ ਕੋਲੋਂ 30 ਲਾਲ ਰੰਗ ਦੇ ਨਸ਼ੀਲੇ ਕੈਪਸੂਲ ਬਰਾਮਦ ਹੋਏ। ਪੁੱਛਗਿੱਛ ਦੌਰਾਨ ਮਨਦੀਪ ਸਿੰਘ ਨੇ ਦੱਸਿਆ ਕਿ ਇਹ ਕੈਪਸੂਲ ਉਸ ਨੂੰ ਹਵਾਲਾਤੀ ਟੁੰਨਾ ਕੁਮਾਰ ਵੱਲੋਂ ਲਿਆ ਕੇ ਦਿੱਤੇ ਗਏ ਸਨ। ਮਾਮਲੇ ਦੀ ਜਾਂਚ ਦੌਰਾਨ ਪੈਸਕੋ ਕਰਮਚਾਰੀ ਮੁਹੰਮਦ ਅਰਬਾਜ਼ ਦਾ ਨਾਮ ਵੀ ਸਾਹਮਣੇ ਆਇਆ, ਜਿਸ ਤੋਂ ਬਾਅਦ ਪੁਲਿਸ ਨੇ ਮਨਦੀਪ ਸਿੰਘ, ਟੁੰਨਾ ਕੁਮਾਰ, ਕੈਦੀ ਸਿਮਰੋਨ ਸਿੰਘ, ਬੰਦੀ ਸੁਰਜੀਤ ਕੁਮਾਰ ਅਤੇ ਪੈਸਕੋ ਕਰਮਚਾਰੀ ਮੁਹੰਮਦ ਅਰਬਾਜ਼ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਡਿਵੀਜ਼ਨ ਨੰਬਰ ਸੱਤ ਦੇ ਅਧੀਨ ਆਉਣ ਦੀ ਚੌਂਕੀ ਤਾਜਪੁਰ ਰੋਡ ਦੇ ਇੰਚਾਰਜ ਦਿਨੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਜੇਲ ਅਧਿਕਾਰੀਆਂ ਦੀ ਸ਼ਿਕਾਇਤ ਤੇ ਪੈਸਕੋ ਮੁਲਾਜ਼ਮਾਂ ਅਤੇ ਹਵਾਲਾਤੀਆਂ ਦੇ ਖ਼ਿਲਾਫ਼ ਵੱਖ-ਵੱਖ ਦੋ ਮੁਕੱਦਮੇ ਦਰਜ ਕਰ ਲਏ ਹਨ ਅਤੇ ਅਗਲੀ ਜਾਂਚ ਲਗਾਤਾਰ ਜਾਰੀ ਹੈ। ਦੋਵਾਂ ਮਾਮਲਿਆਂ ਵਿੱਚ ਪੁਲਿਸ ਵੱਲੋਂ ਜੇਲ੍ਹ ਅੰਦਰ ਨਸ਼ੀਲੇ ਪਦਾਰਥਾਂ ਦੀ ਪਹੁੰਚ ਅਤੇ ਸਪਲਾਈ ਨਾਲ ਜੁੜੀ ਕੜੀ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਜੇਲ੍ਹ ਦੇ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਨਸ਼ੀਲੇ ਪਦਾਰਥ ਅੰਦਰ ਕਿਵੇਂ ਪਹੁੰਚੇ ਅਤੇ ਇਸ ਸਪਲਾਈ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ। ਇਸ ਖੁਲਾਸੇ ਨੇ ਇਹ ਵੀ ਸਾਬਤ ਕੀਤਾ ਹੈ ਕਿ ਜੇਲ੍ਹ ਦੇ ਅੰਦਰ ਨਸ਼ੇ ਦੀ ਸਪਲਾਈ ਦਾ ਸਿਲਸਿਲਾ ਸਿਰਫ਼ ਬਾਹਰਲੇ ਲੋਕਾਂ ਤੱਕ ਹੀ ਸੀਮਤ ਨਹੀਂ ਸੀ, ਸਗੋਂ ਡਿਊਟੀ ’ਤੇ ਤਾਇਨਾਤ ਕਰਮਚਾਰੀ ਵੀ ਇਸ ਵਿੱਚ ਸ਼ਾਮਲ ਸਨ, ਜੋ ਕਿ ਜੇਲ੍ਹ ਪ੍ਰਸ਼ਾਸਨ ਲਈ ਇੱਕ ਵੱਡੀ ਚੁਣੌਤੀ ਹੈ।
ਜੇਲ੍ਹ ਦੀ ਦੀਵਾਰ ਦੇ ਅੰਦਰ ਛੁਪਿਆ ਸੀ ਨਸ਼ੇ ਦਾ ਪੂਰਾ ਨੈੱਟਵਰਕ: ਪੈਸਕੋ ਮੁਲਾਜ਼ਮਾਂ ਦੀ ਡਿਊਟੀ ਦੌਰਾਨ ਹੀ ਹੋਇਆ ਖੁਲਾਸਾ, 170 ਗ੍ਰਾਮ ਹੈਰੋਇਨ ਬਰਾਮਦ
ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਨੂੰ ਲੈ ਕੇ ਕੀਤੀ ਗਈ ਚੈਕਿੰਗ ਦੌਰਾਨ ਅਜਿਹਾ ਖੁਲਾਸਾ ਹੋਇਆ ਹੈ ਜਿਸ ਨੇ ਜੇਲ੍ਹ ਪ੍ਰਸ਼ਾਸਨ ਅਤੇ ਪੁਲਿਸ ਦੋਵਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਦੋ ਵੱਖ-ਵੱਖ ਮਾਮਲਿਆਂ ਵਿੱਚ ਪੈਸਕੋ ਮ
NRI Post Desk · 47 ਦਿਨ ਪਹਿਲਾਂ · ਅੱਪਡੇਟ 35 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।



