|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜਲੰਧਰ ਤੋਂ ਚੁੱਕਿਆ ‘ਪਰਦਾ’: ਨਿਤਿਨ ਨਬੀਨ ਦੀ ਯਾਤਰਾ ’ਚ ਭਾਜਪਾ ਦੇ ਝੰਡੇ ਕਿਉਂ ਗਾਇਬ? 16 ਦਿਨਾਂ ਦਾ ਰਾਜ਼ ਹੁਣ ਖੁੱਲ੍ਹਾ

ਜਲੰਧਰ ਦੀ ਪਵਿੱਤਰ ਧਰਤੀ ਤੋਂ ਇੱਕ ਅਜਿਹੀ ਯਾਤਰਾ ਦਾ ਆਗਾਜ਼ ਹੋਇਆ ਹੈ ਜਿਸ ਨੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਸੰਤ ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸੱਤ ਸੂਬਿਆਂ ਤੇ 47 ਸ਼ਹਿ

NRI Post Desk · 6 ਦਿਨ ਪਹਿਲਾਂ · ਅੱਪਡੇਟ 13 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜਲੰਧਰ ਤੋਂ ਚੁੱਕਿਆ ‘ਪਰਦਾ’: ਨਿਤਿਨ ਨਬੀਨ ਦੀ ਯਾਤਰਾ ’ਚ ਭਾਜਪਾ ਦੇ ਝੰਡੇ ਕਿਉਂ ਗਾਇਬ? 16 ਦਿਨਾਂ ਦਾ ਰਾਜ਼ ਹੁਣ ਖੁੱਲ੍ਹਾ
📷 NRI Post Desk

ਜਲੰਧਰ ਦੀ ਪਵਿੱਤਰ ਧਰਤੀ ਤੋਂ ਇੱਕ ਅਜਿਹੀ ਯਾਤਰਾ ਦਾ ਆਗਾਜ਼ ਹੋਇਆ ਹੈ ਜਿਸ ਨੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਸੰਤ ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸੱਤ ਸੂਬਿਆਂ ਤੇ 47 ਸ਼ਹਿਰਾਂ ਦੇ ਹਰ ਘਰ ਤੱਕ ਉਨ੍ਹਾਂ ਦੀਆਂ ਸਦੀਵੀ ਸਿੱਖਿਆਵਾਂ ਪਹੁੰਚਾਉਣ ਦੇ ਟੀਚੇ ਨਾਲ ਦੇਸ਼ ਵਿਆਪੀ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ ਕੀਤੀ ਗਈ। ਭਗਵਾਨ ਵਾਲਮੀਕਿ ਜੀ, ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਤੇ ਮਹਾਨ ਗੁਰੂ ਸਾਹਿਬਾਨ ਅੱਗੇ ਸੀਸ ਨਿਵਾਉਣ ਉਪਰੰਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਜਨਮ ਭੂਮੀ ਪਟਨਾ ਸਾਹਿਬ ਨਾਲ ਸਬੰਧ ਰੱਖਣ ਵਾਲੇ ਨਿਤਿਨ ਨਬੀਨ ਨੇ ‘ਸਤਿ ਸ੍ਰੀ ਅਕਾਲ’ ਕਹਿ ਕੇ ਸੰਗਤ ਦਾ ਸਵਾਗਤ ਕੀਤਾ। ਇਸ ਯਾਤਰਾ ਦਾ ਸਭ ਤੋਂ ਹੈਰਾਨ ਕਰਨ ਵਾਲਾ ਪਹਿਲੂ ਇਹ ਹੈ ਕਿ ਭਾਜਪਾ ਵੱਲੋਂ ਧਾਰਮਿਕ ਤੇ ਸਮਾਜਿਕ ਮੁੱਦਿਆਂ ਨੂੰ ਉਭਾਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਇਸ ਯਾਤਰਾ ਨੂੰ ਸਿਆਸੀ ਰੰਗਤ ਤੋਂ ਦੂਰ ਰੱਖਦਿਆਂ ਪੰਡਾਲ ਅੰਦਰ ਕਿਸੇ ਵੀ ਥਾਂ ’ਤੇ ਭਾਜਪਾ ਦੇ ਝੰਡੇ ਨਹੀਂ ਲਗਾਏ ਗਏ। ਨਿਤਿਨ ਨਬੀਨ ਨੇ ਕਿਹਾ ਕਿ ਸੰਤ ਸਮਾਜ ਦੇ ਆਸ਼ੀਰਵਾਦ ਨਾਲ ਇਹ ਯਾਤਰਾ ਤਿਆਗ, ਭਾਈਚਾਰੇ ਤੇ ਸਮਾਨਤਾ ਦੇ ਸੰਦੇਸ਼ ਰਾਹੀਂ ਸਮਾਜ ਦੇ ਸਾਰੇ ਵਰਗਾਂ ਨੂੰ ਇਕਜੁੱਟ ਕਰੇਗੀ। ਸ੍ਰੀ ਗੁਰੂ ਰਵਿਦਾਸ ਜੀ ਦੇ ਆਦਰਸ਼ ਤੋਂ ਪ੍ਰੇਰਨਾ ਲੈਂਦਿਆਂ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਪ੍ਰਧਾਨ ਮੰਤਰੀ ਆਵਾਸ ਯੋਜਨਾ, ਆਯੁਸ਼ਮਾਨ ਭਾਰਤ, ਮੁਫ਼ਤ ਰਾਸ਼ਨ ਤੇ ਪੀਐੱਮ-ਅਜੇ ਵਰਗੀਆਂ ਯੋਜਨਾਵਾਂ ਰਾਹੀਂ ਹਰ ਗਰੀਬ ਤੇ ਸਹੂਲਤਾਂ ਤੋਂ ਵਾਂਝੇ ਪਰਿਵਾਰ ਨੂੰ ਸਸ਼ਕਤ ਬਣਾ ਰਹੀ ਹੈ। ਇਸ ਦੌਰਾਨ ਉਨ੍ਹਾਂ ਪੰਜਾਬ ਵਿੱਚ ਸੱਤਾਧਾਰੀ ‘ਆਪ’ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਐਲਾਨ ਕੀਤਾ ਕਿ ‘ਆਪ’ ਸਰਕਾਰ ਦੀ ਵਿਦਾਇਗੀ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ ਦੋਸ਼ ਲਾਇਆ ਕਿ ਸੂਬਾ ਸਰਕਾਰ ਨੇ ਪੰਜਾਬ ਨਾਲ ਵਿਸ਼ਵਾਸਘਾਤ ਕੀਤਾ ਹੈ। ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਜਿਹੜੀ ਪਾਰਟੀ ਸੰਵਿਧਾਨ ਦੀ ਰਾਖੀ ਦਾ ਦਾਅਵਾ ਕਰਦੀ ਹੈ, ਉਸੇ ਨੇ ਐਮਰਜੈਂਸੀ ਦੌਰਾਨ ਸੰਵਿਧਾਨ ਨੂੰ ਤਾਰ-ਤਾਰ ਕੀਤਾ। ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਸਰਬ ਸਾਂਝੀਵਾਲਤਾ ਦਾ ਮਾਰਗ ਹੈ ਅਤੇ ਇਹ ਯਾਤਰਾ ਕੋਈ ਸਿਆਸੀ ਉਪਰਾਲਾ ਨਹੀਂ ਸਗੋਂ ਸ਼ਰਧਾਪੂਰਵਕ ਯਤਨ ਹੈ। ਭਾਜਪਾ ਦੇ ਕੌਮੀ ਉਪ ਪ੍ਰਧਾਨ ਲਾਲ ਸਿੰਘ ਆਰਿਆ ਨੇ ਦੱਸਿਆ ਕਿ ਇਹ ਯਾਤਰਾ 2558 ਕਿੱਲੋਮੀਟਰ ਦਾ ਸਫ਼ਰ ਤੈਅ ਕਰ ਕੇ 3 ਦਸੰਬਰ ਨੂੰ ਵਾਰਾਣਸੀ ਵਿਖੇ ਸੰਪੰਨ ਹੋਵੇਗੀ ਅਤੇ ਪੰਜਾਬ ਵਿੱਚ ਪੰਜ ਦਿਨਾਂ ਦੌਰਾਨ 17 ਜ਼ਿਲ੍ਹਿਆਂ ਵਿੱਚ 700 ਕਿੱਲੋਮੀਟਰ ਦਾ ਸਫ਼ਰ ਤੈਅ ਕਰੇਗੀ। ਇਸ ਮੌਕੇ ਕੇਵਲ ਸਿੰਘ ਢਿੱਲੋਂ, ਡਾਕਟਰ ਸਤੀਸ਼ ਪੂਨੀਆ, ਵਰਿੰਦਰ ਸਚਦੇਵਾ, ਅਲਕਾ ਗੁੱਜਰ, ਤਰੁਣ ਚੁੱਘ, ਮਨਪ੍ਰੀਤ ਸਿੰਘ ਬਾਦਲ, ਅਸ਼ਵਨੀ ਸ਼ਰਮਾ, ਸੁਨੀਲ ਜਾਖੜ, ਵਿਜੇ ਸਾਂਪਲਾ, ਮੰਨਰੋਜਨ ਕਾਲੀਆ, ਸ਼ਵੇਤ ਮਲਿਕ, ਅਵਿਨਾਸ਼ ਰਾਏ ਖੰਨਾ, ਸੰਦੀਪ ਪਾਠਕ, ਸਤਨਾਮ ਸਿੰਘ ਸੰਧੂ, ਰਾਜੇਸ਼ ਬੱਗਾ, ਅਨਿਲ ਸਰੀਨ, ਰਜਨੀਸ਼ ਧੀਮਾਨ, ਪਰਮਿੰਦਰ ਬਰਾੜ, ਸ਼ੀਤਲ ਅੰਗੂਰਾਲ, ਚਰਨਜੀਤ ਸਿੰਘ ਅ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਜਲੰਧਰ ਤੋਂ ਚੁੱਕਿਆ ‘ਪਰਦਾ’: ਨਿਤਿਨ ਨਬੀਨ ਦੀ ਯਾਤਰਾ ’ਚ ਭਾਜਪਾ ਦੇ ਝੰਡੇ ਕਿਉਂ ਗਾਇਬ? 16 ਦਿਨਾਂ ਦਾ ਰਾਜ਼ ਹੁਣ ਖੁੱਲ੍ਹਾ — NRI Post