ਜਲੰਧਰ ਛਾਉਣੀ ਵਿਖੇ ਸਥਿਤ ਸੇਂਟ ਮੇਰੀਜ਼ ਕੈਥੀਡਰਲ, ਮਰੀਅਮ ਧਾਮ ਵਿੱਚ ਸ਼ਾਂਤੀ ਦੀ ਰਾਣੀ ਮਾਂ ਮਰੀਅਮ ਦਾ ਸਾਲਾਨਾ ਤਿਉਹਾਰ ਬਹੁਤ ਹੀ ਸ਼ਰਧਾਪੂਰਵਕ ਮਨਾਇਆ ਗਿਆ, ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਨੇ ਸ਼ਿਰਕਤ ਕੀਤੀ। ਇਸ ਮੌਕੇ ਮਿਸਾ ਬਲਿਦਾਨ ਚੜ੍ਹਾਇਆ ਗਿਆ, ਜਿਸ ਦੀ ਅਗਵਾਈ ਜਲੰਧਰ ਡਾਇਓਸਿਸ ਦੇ ਮੁਖੀ ਬਿਸ਼ਪ ਜੋਸ ਸੇਬਾਸਟੀਅਨ ਨੇ ਕੀਤੀ। ਸੰਗਤ ਨੂੰ ਸੰਬੋਧਨ ਕਰਦਿਆਂ ਬਿਸ਼ਪ ਜੋਸ ਸੇਬਾਸਟੀਅਨ ਨੇ ਇੱਕ ਅਹਿਮ ਖੁਲਾਸਾ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਮਾਪਿਆਂ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਆਪਣੇ ਬੱਚਿਆਂ ਨੂੰ ਨਸ਼ੇ ਤੋਂ ਬਚਾਉਣਾ ਹੈ, ਅਤੇ ਇਸਦੇ ਲਈ ਉਨ੍ਹਾਂ ਨੂੰ ਸਹੀ ਸੇਧ ਦੇਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਭੂ ਯਿਸੂ ਮਸੀਹ ਅੱਗੇ ਪ੍ਰਾਰਥਨਾ ਕਰਨੀ ਵੀ ਬਹੁਤ ਜ਼ਰੂਰੀ ਹੈ ਤਾਂ ਕਿ ਉਹ ਸਾਡੇ ਬੱਚਿਆਂ ਨੂੰ ਅਜਿਹੀਆਂ ਬੁਰਾਈਆਂ ਤੋਂ ਬਚਾ ਕੇ ਰੱਖੇ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਸਮਾਜ ਵਿੱਚ ਅਸ਼ਾਂਤੀ ਅਤੇ ਵੈਰ-ਵਿਰੋਧ ਬਹੁਤ ਜ਼ਿਆਦਾ ਵਧ ਗਿਆ ਹੈ, ਅਤੇ ਇਸ ਲਈ ਅਸੀਂ ਸਮਾਜ ਨੂੰ ਇਸ ਤੋਂ ਬਚਾਉਣ ਲਈ ਪ੍ਰਭੂ ਯਿਸੂ ਮਸੀਹ ਦੀ ਮਾਂ ਮਰੀਅਮ ਅੱਗੇ ਅਰਦਾਸ ਕਰਦੇ ਹਾਂ ਤਾਂ ਕਿ ਸਾਡੇ ਵਿੱਚ ਭਾਈਚਾਰਕ ਸਾਂਝ ਬਣੀ ਰਹੇ। ਇਸ ਮੌਕੇ ਸਵਰਗੀ ਮੌਨਸੀਨਿਯੌਰ ਐਲਬਨ ਸਵਾਰਬਰਿਕ ਅਤੇ ਬਿਸ਼ਪ ਸਿੰਮਫੋਰੀਅਨ ਕੀਪਰਥ ਨੂੰ ਵੀ ਯਾਦ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਲਗਾਤਾਰ ਨੌਂ ਦਿਨ ਚਰਚ ਵਿੱਚ ਨੋਵੀਨਾ ਪ੍ਰਾਰਥਨਾ ਅਤੇ ਕਨਵੈਨਸ਼ਨ ਕੀਤੀ ਗਈ, ਜਿਸ ਦੌਰਾਨ ਲੋਕਾਂ ਲਈ ਵਿਸ਼ੇਸ਼ ਪ੍ਰਾਰਥਨਾਵਾਂ ਕੀਤੀਆਂ ਗਈਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਫਾਦਰ ਪੀਟਰ ਹੰਸ, ਫਾ. ਸੈਮੂਏਲ, ਫਾ. ਰੌਬਿਨ ਆਜ਼ਾਦ, ਫਾਦਰ ਸੇਵੀਅਰ, ਫਾ. ਰੌਬਰਟ ਥਾਮਸ, ਫਾ. ਥਾਮਸ ਕੀਪਰਥ, ਫਾ. ਸਾਹਿਲ ਹੰਸ, ਸਾਬਕਾ ਸਰਪੰਚ ਸੂਰਜ ਮਸੀਹ ਫੁਲੜੀਵਾਲ, ਰਵੀ ਮਸੀਹ ਫੁੱਲੜੀਵਾਲ, ਤਰਸੇਮ ਮਸੀਹ ਸਾਬਕਾ ਚੇਅਰਮੈਨ ਅਤੇ ਹੋਰ ਮਾਣਯੋਗ ਸ਼ਖ਼ਸੀਅਤਾਂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਦੌਰਾਨ ਹਲਕਾ ਵਿਧਾਇਕ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਅਤੇ ਉਨ੍ਹਾਂ ਨੇ ਜਲੰਧਰ ਡਾਇਓਸਿਸ ਦੇ ਮੁਖੀ ਬਿਸ਼ਪ ਜੋਸ ਸੇਬਾਸਟੀਅਨ ਨਾਲ ਮੁਲਾਕਾਤ ਕੀਤੀ ਅਤੇ ਹਾਜ਼ਰ ਸੰਗਤ ਨੂੰ ਸ਼ਾਂਤੀ ਦੀ ਰਾਣੀ ਮਾਂ ਮਰੀਅਮ ਦੇ ਸਾਲਾਨਾ ਤਿਉਹਾਰ ਦੀ ਵਧਾਈ ਦਿੱਤੀ।
ਜਲੰਧਰ ਦੇ ਧਾਰਮਿਕ ਸਮਾਗਮ ਵਿੱਚ ਬਿਸ਼ਪ ਦਾ ਖੁਲਾਸਾ: ਮਾਪਿਆਂ ਦੀ ਸਭ ਤੋਂ ਵੱਡੀ ਚੁਣੌਤੀ ਕੀ ਹੈ, ਜਾਣੋ ਪੂਰੀ ਸੱਚਾਈ
ਜਲੰਧਰ ਛਾਉਣੀ ਵਿਖੇ ਸਥਿਤ ਸੇਂਟ ਮੇਰੀਜ਼ ਕੈਥੀਡਰਲ, ਮਰੀਅਮ ਧਾਮ ਵਿੱਚ ਸ਼ਾਂਤੀ ਦੀ ਰਾਣੀ ਮਾਂ ਮਰੀਅਮ ਦਾ ਸਾਲਾਨਾ ਤਿਉਹਾਰ ਬਹੁਤ ਹੀ ਸ਼ਰਧਾਪੂਰਵਕ ਮਨਾਇਆ ਗਿਆ, ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਨੇ ਸ਼ਿਰਕਤ ਕੀਤੀ। ਇਸ ਮੌਕੇ ਮਿਸਾ ਬਲਿਦਾਨ ਚ
NRI Post Desk · 23 ਦਿਨ ਪਹਿਲਾਂ · ਅੱਪਡੇਟ 16 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




