|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜਿਸ ਖੋਖੇ ਤੋਂ ਚੱਲਿਆ ਸਫ਼ਰ, ਉਸ ਦੇ ਮਾਲਕ ਦੀ ਅੰਤਿਮ ਅਰਦਾਸ ’ਤੇ ਕਿਉਂ ਖੜ੍ਹਾ ਸੀ ਪੂਰਾ ਲੁਧਿਆਣਾ? ਜਾਣੋ ਸੱਚ

ਲੁਧਿਆਣਾ ਦੇ ਮਾਡਲ ਟਾਊਨ ਐਕਸਟੈਂਸ਼ਨ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਐਤਵਾਰ ਨੂੰ ਇੱਕ ਅਜਿਹਾ ਦ੍ਰਿਸ਼ ਵੇਖਣ ਨੂੰ ਮਿਲਿਆ, ਜਿਸ ਨੇ ਹਰ ਕਿਸੇ ਦੀਆਂ ਅੱਖਾਂ ਨਮ ਕਰ ਦਿੱਤੀਆਂ। ਬਿੱਗ ਬੈਨ ਗਰੁੱਪ ਦੇ ਸੰਸਥਾਪਕ ਸਵ. ਜੌਗਿੰਦਰ ਸਿੰਘ ਆਹੂਜਾ ਦੀ

NRI Post Desk · 51 ਦਿਨ ਪਹਿਲਾਂ · ਅੱਪਡੇਟ 6 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜਿਸ ਖੋਖੇ ਤੋਂ ਚੱਲਿਆ ਸਫ਼ਰ, ਉਸ ਦੇ ਮਾਲਕ ਦੀ ਅੰਤਿਮ ਅਰਦਾਸ ’ਤੇ ਕਿਉਂ ਖੜ੍ਹਾ ਸੀ ਪੂਰਾ ਲੁਧਿਆਣਾ? ਜਾਣੋ ਸੱਚ
📷 NRI Post Desk

ਲੁਧਿਆਣਾ ਦੇ ਮਾਡਲ ਟਾਊਨ ਐਕਸਟੈਂਸ਼ਨ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਐਤਵਾਰ ਨੂੰ ਇੱਕ ਅਜਿਹਾ ਦ੍ਰਿਸ਼ ਵੇਖਣ ਨੂੰ ਮਿਲਿਆ, ਜਿਸ ਨੇ ਹਰ ਕਿਸੇ ਦੀਆਂ ਅੱਖਾਂ ਨਮ ਕਰ ਦਿੱਤੀਆਂ। ਬਿੱਗ ਬੈਨ ਗਰੁੱਪ ਦੇ ਸੰਸਥਾਪਕ ਸਵ. ਜੌਗਿੰਦਰ ਸਿੰਘ ਆਹੂਜਾ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਪਾਠ ਦਾ ਭਾਗ, ਸ਼ਰਧਾਂਜਲੀ ਸਮਾਰੋਹ ਤੇ ਅੰਤਿਮ ਅਰਦਾਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਉਦਯੋਗ, ਰਾਜਨੀਤੀ, ਸਮਾਜਿਕ ਤੇ ਧਾਰਮਿਕ ਖੇਤਰਾਂ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਪਤਵੰਤੇ ਸ਼ਾਮਲ ਹੋਏ, ਜਿਨ੍ਹਾਂ ਨੇ ਆਹੂਜਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਸਵ. ਜੋਗਿੰਦਰ ਸਿੰਘ ਆਹੂਜਾ ਦੇ ਪੁੱਤਰ ਤੇਜਵਿੰਦਰ ਸਿੰਘ ਆਹੂਜਾ, ਦਵਿੰਦਰ ਸਿੰਘ ਆਹੂਜਾ, ਜਵਾਈ ਬੇਅੰਤ ਪਾਲ ਸਿੰਘ ਅਤੇ ਪੋਤਿਆਂ ਇਕਜਾਪ ਸਿੰਘ ਤੇ ਪ੍ਰਭਨੂਰ ਸਿੰਘ ਨਾਲ ਵਿਧਾਇਕ ਕੁਲਵੰਤ ਸਿੰਘ ਸਿੱਧੂ, ਗੁਰਦੁਆਰਾ ਸ੍ਰੀ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ, ਏਵਨ ਸਾਈਕਲਜ਼ ਦੇ ਚੇਅਰਮੈਨ ਓਂਕਾਰ ਸਿੰਘ ਪਾਹਵਾ, ਨਿਊ ਸਵੈਨ ਗਰੁੱਪ ਦੇ ਐੱਮਡੀ ਉਪਕਾਰ ਸਿੰਘ ਆਹੂਜਾ, ਬਰੁਣਪ੍ਰੀਤ ਸਿੰਘ, ਗੁਰਮੇਲ ਮੈਡੀਕਲ ਦੇ ਐੱਮਡੀ ਭਗਵਾਨ ਸਿੰਘ, ਫਿਕੋ ਦੇ ਚੇਅਰਮੈਨ ਕੇਕੇ ਸੇਠ, ਪ੍ਰਧਾਨ ਗੁਰਮੀਤ ਸਿੰਘ ਕੁਲਾਰ, ਅਵਤਾਰ ਸਿੰਘ ਭੋਗਲ, ਜਨਰਲ ਸਕੱਤਰ ਮਨਜਿੰਦਰ ਸਿੰਘ ਸਚਦੇਵਾ, ਯੂਸੀਪੀਐੱਮਏ ਦੇ ਪ੍ਰਧਾਨ ਹਰਸਿਮਰਜੀਤ ਸਿੰਘ ਲੱਕੀ, ਚੇਅਰਮੈਨ ਜਤਿੰਦਰ ਮਿੱਤਲ, ਮੁੱਖ ਸਲਾਹਕਾਰ ਰਾਜਿੰਦਰ ਨਾਰੰਗ ਪੱਪੂ, ਢੰਡਾਰੀ ਇੰਡਸਟਰੀਅਲ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਮੱਕੜ, ਨਰੇਸ਼ ਬਾਂਸਲ, ਅਨਮੋਲ ਬਾਂਸਲ, ਕਾਵਿਤ ਅਗਰਵਾਲ, ਪੁਸ਼ਪਿੰਦਰ ਸਿੰਘ, ਬਚਿੱਤਰ ਸਿੰਘ, ਹਰਜੀਤ ਸਿੰਘ, ਅਮਰਜੀਤ ਸਿੰਘ, ਨਰਿੰਦਰ ਕਪੂਰ, ਕਮਲਜੀਤ ਸਿੰਘ, ਵਿਕਾਸ ਬਾਂਸਲ, ਗੁਰਪ੍ਰੀਤ ਸਿੰਘ ਦੂਆ, ਗੁਰਦੀਪ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿੱਚ ਉਦਯੋਗਪਤੀ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਦੁੱਖ ਸਾਂਝਾ ਕੀਤਾ। ਇੱਥੇ ਇਹ ਸਮਝਣਾ ਜ਼ਰੂਰੀ ਹੈ ਕਿ ਸਵ. ਜੌਗਿੰਦਰ ਸਿੰਘ ਆਹੂਜਾ ਦਾ ਸਫ਼ਰ 1937 ਵਿੱਚ ਮੀਆਂਵਾਲੀ, ਪਾਕਿਸਤਾਨ ਵਿੱਚ ਜਨਮ ਤੋਂ ਬਾਅਦ ਵੰਡ ਦੇ ਦਰਦ ਨਾਲ ਸ਼ੁਰੂ ਹੋਇਆ, ਜਦੋਂ ਉਨ੍ਹਾਂ ਨੇ ਭੀੜ ਵੱਲੋਂ ਆਪਣੇ ਪਿਤਾ ਦੀ ਹੱਤਿਆ ਆਪਣੀਆਂ ਅੱਖਾਂ ਸਾਹਮਣੇ ਹੁੰਦੀ ਵੇਖੀ। ਕਰੀਬ 10 ਸਾਲ ਦੀ ਉਮਰ ਵਿੱਚ ਲੁਧਿਆਣਾ ਆ ਕੇ ਉਨ੍ਹਾਂ ਨੇ ਵਿਸ਼ਵਕਰਮਾ ਚੌਕ ਵਿੱਚ ਇੱਕ ਛੋਟੇ ਜਿਹੇ ਖੋਖੇ ਤੋਂ ਕਾਰੋਬਾਰ ਸ਼ੁਰੂ ਕੀਤਾ, ਜੋ ਮਿਹਨਤ, ਇਮਾਨਦਾਰੀ ਤੇ ਦੂਰਦਰਸ਼ਤਾ ਦੇ ਬਲ ’ਤੇ ਬਿੱਗ ਬੈਨ ਗਰੁੱਪ ਦੇ ਰੂਪ ਵਿੱਚ ਦੇਸ਼-ਵਿਦੇਸ਼ ਵਿੱਚ ਪਛਾਣਿਆ ਜਾਣ ਲੱਗਾ। ਉਨ੍ਹਾਂ ਵੱਲੋਂ ਰੱਖੀ ਕਾਰੋਬਾਰੀ ਨੀਂਹ ਨੂੰ ਪੁੱਤਰਾਂ ਤੇ ਪੋਤਿਆਂ ਨੇ ਅੱਗੇ ਵਧਾਇਆ, ਅਤੇ ਪਰਿਵਾਰ ਨੇ ਉਨ੍ਹਾਂ ਦੀਆਂ ਕਦਰਾਂ-ਕੀਮਤਾਂ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਇਆ। ਕਾਰੋਬਾਰ ਦੇ ਨਾਲ-ਨਾਲ ਉਹ ਧਾਰਮਿਕ ਤੇ ਸਮਾਜ ਸੇਵਾ ਦੇ ਕੰਮਾਂ ਨਾਲ ਵੀ ਜੁੜੇ ਰਹੇ, ਗੁਰਬਾਣੀ ਵਿੱਚ ਡੂੰਘੀ ਆ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!