ਦਿੱਲੀ ਦੇ ਇੰਦਰਾ ਭਵਨ ਵਿਖੇ ਕੁੱਲ ਹਿੰਦ ਕਾਂਗਰਸ ਓਬੀਸੀ ਦੀ ਰਾਸ਼ਟਰੀ ਪੱਧਰ ਦੀ ਮੀਟਿੰਗ ਹੋਈ, ਜਿਸ ਵਿੱਚ ਵਿਰੋਧੀ ਧਿਰ ਦੇ ਲੋਕ ਸਭਾ ਨੇਤਾ ਰਾਹੁਲ ਗਾਂਧੀ ਮੁੱਖ ਤੌਰ 'ਤੇ ਪਹੁੰਚੇ। ਇਸ ਮੀਟਿੰਗ ਦੀ ਪ੍ਰਧਾਨਗੀ ਡਾ. ਅਨਿਲ ਜੈ ਹਿੰਦ ਨੇ ਕੀਤੀ, ਜੋ ਏਆਈਸੀਸੀ ਓਬੀਸੀ ਦੇ ਪ੍ਰਧਾਨ ਹਨ। ਇਸ ਦੌਰਾਨ ਪੰਜਾਬ ਤੋਂ ਵਿਸ਼ੇਸ਼ ਤੌਰ 'ਤੇ ਪੁੱਜੇ ਕੁੱਲ ਹਿੰਦ ਕਾਂਗਰਸ ਦੇ ਕੋਆਰਡੀਨੇਟਰ ਅਤੇ ਓਬੀਸੀ ਇੰਚਾਰਜ ਹਿਮਾਚਲ ਪ੍ਰਦੇਸ਼ ਕ੍ਰਿਸ਼ਨ ਕੁਮਾਰ ਬਾਵਾ ਨੇ ਹਾਜ਼ਰੀ ਲਗਵਾਈ, ਜਦੋਂ ਕਿ ਯੂਥ ਨੇਤਾ ਅਮਿਤ ਕੁਮਾਰ ਵੀ ਇਸ ਮੌਕੇ ਮੌਜੂਦ ਸਨ। ਮੀਟਿੰਗ ਵਿੱਚ ਰਾਹੁਲ ਗਾਂਧੀ ਨੇ ਵੱਡਾ ਦਾਅਵਾ ਕੀਤਾ ਕਿ ਜਨਗਣਨਾ ਕਰਵਾਉਣ ਲਈ ਵਿਰੋਧੀ ਧਿਰ ਨੇ ਭਾਜਪਾ ਸਰਕਾਰ ਨੂੰ ਮਜਬੂਰ ਕੀਤਾ ਹੈ, ਪਰ ਜਨਗਣਨਾ ਦੇ ਫਾਰਮ ਵਿੱਚ ਪੱਛੜੀਆਂ ਸ਼੍ਰੇਣੀਆਂ ਓਬੀਸੀ ਦਾ ਕਾਲਮ ਨਾ ਹੋਣਾ ਭਾਜਪਾ ਦੀ ਨੀਤੀ ਅਤੇ ਨੀਅਤ ਨੂੰ ਸਾਫ਼ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੱਛੜੀਆਂ ਸ਼੍ਰੇਣੀਆਂ ਨੂੰ ਆਬਾਦੀ ਦੇ ਆਧਾਰ 'ਤੇ ਸਿਆਸੀ ਨੁਮਾਇੰਦਗੀ ਟਿਕਟਾਂ ਸਮੇਂ ਦੇਵੇਗੀ। ਇਸ ਦੌਰਾਨ ਰਾਹੁਲ ਗਾਂਧੀ ਨੇ ਮੌਜੂਦਾ ਸਰਕਾਰ ਦੇ ਨੇਤਾਵਾਂ ਨੂੰ ਦੇਸ਼ ਪ੍ਰਤੀ ਗੈਰ-ਜਿੰਮੇਵਾਰ ਕਰਾਰ ਦਿੱਤਾ ਅਤੇ ਕਿਹਾ ਕਿ ਉਨ੍ਹਾਂ ਦਾ ਰੋਲ ਭਾਰਤ ਦੇ ਹਰ ਵਰਗ ਦਾ ਨੁਕਸਾਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਦੀ ਨੂੰ ਅੰਡਾਨੀ ਅਤੇ ਅੰਬਾਨੀ ਤੋਂ ਬਿਨਾਂ ਦੇਸ਼ ਵਿੱਚ ਕੋਈ ਵਿਉਪਾਰੀ ਦਿਖਾਈ ਨਹੀਂ ਦਿੰਦਾ, ਜੋ ਕਿ ਇੱਕ ਵੱਡਾ ਸਿਆਸੀ ਬਿਆਨ ਹੈ। ਮੀਟਿੰਗ ਦੇ ਅੰਤ ਵਿੱਚ ਰਾਹੁਲ ਗਾਂਧੀ ਜਿੰਦਾਬਾਦ ਦੇ ਨਾਅਰੇ ਗੂੰਜੇ, ਅਤੇ ਡਾ. ਅਨਿਲ ਜੈ ਹਿੰਦ ਨੇ ਸਾਰਿਆਂ ਨੂੰ ਸੰਦੇਸ਼ ਦਿੱਤਾ ਕਿ ਆਪਣੇ ਖੇਤਰਾਂ ਵਿੱਚ ਤਨਦੇਹੀ ਨਾਲ ਕੰਮ ਕਰੋ ਤਾਂ ਜੋ ਰਾਹੁਲ ਗਾਂਧੀ ਨੂੰ ਅਗਲੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਦੇਖਿਆ ਜਾ ਸਕੇ। ਸਭ ਤੋਂ ਖਾਸ ਗੱਲ ਇਹ ਰਹੀ ਕਿ ਰਾਹੁਲ ਗਾਂਧੀ ਨੇ ਕ੍ਰਿਸ਼ਨ ਕੁਮਾਰ ਬਾਵਾ ਨੂੰ ਮੋਢੇ 'ਤੇ ਹੱਥ ਰੱਖ ਕੇ ਵਿਸ਼ੇਸ਼ ਸਨਮਾਨ ਦਿੱਤਾ, ਜਿਸ ਨੂੰ ਪੰਜਾਬ ਦੇ ਕਾਂਗਰਸ ਹਲਕਿਆਂ ਵਿੱਚ ਵੱਡਾ ਸਿਆਸੀ ਸੰਕੇਤ ਮੰਨਿਆ ਜਾ ਰਿਹਾ ਹੈ। ਇਸ ਸਨਮਾਨ ਤੋਂ ਬਾਅਦ ਬਾਵਾ ਦੀ ਭੂਮਿਕਾ ਨੂੰ ਲੈ ਕੇ ਕਈ ਅਟਕਲਾਂ ਲਗਾਈਆਂ ਜਾ ਰਹੀਆਂ ਹਨ, ਅਤੇ ਇਹ ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੀਆਂ ਚੋਣਾਂ ਵਿੱਚ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ।
ਜਿਸ ਮੀਟਿੰਗ ਵਿੱਚ ਰਾਹੁਲ ਨੇ ਮੋਦੀ ਨੂੰ ਘੇਰਿਆ, ਉੱਥੇ ਪੰਜਾਬ ਦੇ ਇਸ ਨੇਤਾ ਨੂੰ ਮਿਲਿਆ ਖਾਸ ਸਨਮਾਨ, ਪੜ੍ਹੋ ਪੂਰਾ ਭੇਤ
ਦਿੱਲੀ ਦੇ ਇੰਦਰਾ ਭਵਨ ਵਿਖੇ ਕੁੱਲ ਹਿੰਦ ਕਾਂਗਰਸ ਓਬੀਸੀ ਦੀ ਰਾਸ਼ਟਰੀ ਪੱਧਰ ਦੀ ਮੀਟਿੰਗ ਹੋਈ, ਜਿਸ ਵਿੱਚ ਵਿਰੋਧੀ ਧਿਰ ਦੇ ਲੋਕ ਸਭਾ ਨੇਤਾ ਰਾਹੁਲ ਗਾਂਧੀ ਮੁੱਖ ਤੌਰ 'ਤੇ ਪਹੁੰਚੇ। ਇਸ ਮੀਟਿੰਗ ਦੀ ਪ੍ਰਧਾਨਗੀ ਡਾ. ਅਨਿਲ ਜੈ ਹਿੰਦ ਨੇ ਕੀਤੀ, ਜੋ ਏਆ
NRI Post Desk · 97 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




