|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਜਿਸ ਦਵਾਈ ਨੂੰ ਨਸ਼ਾ ਦੱਸ ਕੇ ਮਾਮਲਾ ਦਰਜ ਹੋਇਆ, ਹਾਈ ਕੋਰਟ ਨੇ ਸੁਣਾਇਆ ਫੈਸਲਾ ਜਿਸ ਨੇ ਪੁਲਿਸ ਦੀ ਚੋਰੀ ਖੋਲ੍ਹ ਦਿੱਤੀ

ਪੰਜਾਬ ਪੁਲਿਸ ਲਈ ਇੱਕ ਅਜਿਹਾ ਮਾਮਲਾ ਜੋ ਉਸ ਨੂੰ ਮਹਿੰਗਾ ਪੈ ਗਿਆ, ਜਦੋਂ ਗੱਡੀ ਵਿੱਚੋਂ ਦਰਦ ਨਿਵਾਰਕ ਦਵਾਈਆਂ ਦੀਆਂ 550 ਗੋਲੀਆਂ ਬਰਾਮਦ ਹੋਣ ਤੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ, ਪਰ ਬਾਅਦ ਵਿੱਚ ਇਹ ਗੱਲ ਸਾਹਮਣੇ ਆਈ ਕਿ ਜਿਸ ਦਵਾਈ

NRI Post Desk · 1 ਘੰਟੇ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜਿਸ ਦਵਾਈ ਨੂੰ ਨਸ਼ਾ ਦੱਸ ਕੇ ਮਾਮਲਾ ਦਰਜ ਹੋਇਆ, ਹਾਈ ਕੋਰਟ ਨੇ ਸੁਣਾਇਆ ਫੈਸਲਾ ਜਿਸ ਨੇ ਪੁਲਿਸ ਦੀ ਚੋਰੀ ਖੋਲ੍ਹ ਦਿੱਤੀ
📷 NRI Post Desk

ਪੰਜਾਬ ਪੁਲਿਸ ਲਈ ਇੱਕ ਅਜਿਹਾ ਮਾਮਲਾ ਜੋ ਉਸ ਨੂੰ ਮਹਿੰਗਾ ਪੈ ਗਿਆ, ਜਦੋਂ ਗੱਡੀ ਵਿੱਚੋਂ ਦਰਦ ਨਿਵਾਰਕ ਦਵਾਈਆਂ ਦੀਆਂ 550 ਗੋਲੀਆਂ ਬਰਾਮਦ ਹੋਣ ਤੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ, ਪਰ ਬਾਅਦ ਵਿੱਚ ਇਹ ਗੱਲ ਸਾਹਮਣੇ ਆਈ ਕਿ ਜਿਸ ਦਵਾਈ ਨੂੰ ਨਸ਼ੀਲਾ ਪਦਾਰਥ ਦੱਸ ਕੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ, ਉਹ ਕਾਨੂੰਨੀ ਤੌਰ ਤੇ ਐਨਡੀਪੀਐਸ ਐਕਟ ਦੇ ਦਾਇਰੇ ਵਿੱਚ ਹੀ ਨਹੀਂ ਆਉਂਦੀ ਸੀ। ਇਸ ਦੇ ਬਾਵਜੂਦ ਪੁਲਿਸ ਨੇ ਜਾਂਚ ਪੂਰੀ ਕਰਕੇ ਅਦਾਲਤ ਵਿੱਚ ਚਲਾਨ ਵੀ ਪੇਸ਼ ਕਰ ਦਿੱਤਾ, ਜਿਸ ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਪੰਜਾਬ ਸਰਕਾਰ ਨੂੰ ਪਟੀਸ਼ਨਕਰਤਾ ਕੁਲਵੰਤ ਸਿੰਘ ਨੂੰ ਇੱਕ ਲੱਖ ਰੁਪਏ ਮੁਆਵਜ਼ਾ ਦੇਣ ਦਾ ਹੁਕਮ ਦਿੱਤਾ ਹੈ ਅਤੇ ਉਸ ਖ਼ਿਲਾਫ਼ ਦਰਜ ਐੱਫਆਈਆਰ ਅਤੇ ਇਸ ਨਾਲ ਜੁੜੀ ਅਗਲੀ ਸਾਰੀ ਕਾਨੂੰਨੀ ਕਾਰਵਾਈ ਵੀ ਰੱਦ ਕਰ ਦਿੱਤੀ ਹੈ। ਜਸਟਿਸ ਵਿਕਰਮ ਅਗਰਵਾਲ ਨੇ ਕਿਹਾ ਕਿ ਜਦੋਂ ਜਾਂਚ ਦੌਰਾਨ ਇਹ ਗੱਲ ਸਾਹਮਣੇ ਆ ਗਈ ਸੀ ਕਿ ਬਰਾਮਦ ਕੀਤੀਆਂ ਗੋਲੀਆਂ ਵਿੱਚ ਮੌਜੂਦ ਟੈਪੈਂਟਾਡੋਲ ਹਾਈਡ੍ਰੋਕਲੋਰਾਈਡ ਐਨਡੀਪੀਐਸ ਐਕਟ ਤਹਿਤ ਨਸ਼ੀਲਾ ਪਦਾਰਥ ਨਹੀਂ ਹੈ ਤਾਂ ਇਸ ਦੇ ਬਾਵਜੂਦ ਚਲਾਨ ਪੇਸ਼ ਕਰਨ ਸਬੰਧੀ ਸੂਬਾ ਸਰਕਾਰ ਕੋਲ ਕੋਈ ਤਸੱਲੀਬਖ਼ਸ਼ ਸਪੱਸ਼ਟੀਕਰਨ ਨਹੀਂ ਹੈ, ਅਤੇ ਅਦਾਲਤ ਨੇ ਜਾਂਚ ਅਧਿਕਾਰੀ ਖ਼ਿਲਾਫ਼ ਸ਼ੁਰੂ ਕੀਤੀ ਗਈ ਵਿਭਾਗੀ ਕਾਰਵਾਈ ਨੂੰ ਵੀ ਨਾਕਾਫ਼ੀ ਕਰਾਰ ਦਿੰਦਿਆਂ ਟਿੱਪਣੀ ਕੀਤੀ ਕਿ ਇਹ ਕਾਰਵਾਈ ਸਿਰਫ਼ ਦਿਖਾਵਾ ਜਾਪਦੀ ਹੈ। ਇਹ ਮਾਮਲਾ ਫਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਲੱਖੋ ਕੇ ਬਹਿਰਾਮ ਦਾ ਹੈ, ਜਿੱਥੇ ਪੁਲਿਸ ਨੇ 16 ਸਤੰਬਰ 2024 ਨੂੰ ਗੁਪਤ ਸੂਚਨਾ ਦੇ ਆਧਾਰ ਤੇ ਇੱਕ ਗੱਡੀ ਵਿੱਚੋਂ ਟੈਪੈਂਟਾਡੋਲ ਹਾਈਡ੍ਰੋਕਲੋਰਾਈਡ ਦੀਆਂ 550 ਗੋਲੀਆਂ ਬਰਾਮਦ ਕੀਤੀਆਂ ਸਨ ਅਤੇ ਇਸ ਮਾਮਲੇ ਵਿੱਚ ਕੁਲਵੰਤ ਸਿੰਘ ਅਤੇ ਰਾਜਿੰਦਰ ਕੁਮਾਰ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਐੱਫਆਈਆਰ ਦਰਜ ਕੀਤੀ ਗਈ ਸੀ। ਰਾਜਿੰਦਰ ਕੁਮਾਰ ਨੂੰ ਮੌਕੇ ਤੋਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜਦਕਿ ਕੁਲਵੰਤ ਸਿੰਘ ਉੱਥੋਂ ਫ਼ਰਾਰ ਹੋ ਗਿਆ ਸੀ ਅਤੇ ਬਾਅਦ ਵਿੱਚ ਮਾਰਚ 2025 ਵਿੱਚ ਸੁਪਰੀਮ ਕੋਰਟ ਨੇ ਉਸ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਸੀ। ਕੁਲਵੰਤ ਸਿੰਘ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਦਲੀਲ ਦਿੱਤੀ ਸੀ ਕਿ ਬਰਾਮਦ ਕੀਤੀ ਗਈ ਦਵਾਈ ਐਨਡੀਪੀਐਸ ਐਕਟ ਤਹਿਤ ਪਾਬੰਦੀਸ਼ੁਦਾ ਨਸ਼ੀਲਾ ਪਦਾਰਥ ਨਹੀਂ ਹੈ ਅਤੇ ਐੱਫਐੱਸਐੱਲ ਦੀ ਰਿਪੋਰਟ ਵਿੱਚ ਵੀ ਦਵਾਈ ਦੇ ਸਾਲਟ ਦਾ ਜ਼ਿਕਰ ਕੀਤਾ ਗਿਆ ਸੀ। ਚਲਾਨ ਦੀ ਜਾਂਚ ਦੌਰਾਨ ਸਹਾਇਕ ਜ਼ਿਲ੍ਹਾ ਅਟਾਰਨੀ ਨੇ ਵੀ ਇਸ ਤੇ ਸਵਾਲ ਚੁੱਕਦਿਆਂ ਜਾਂਚ ਅਧਿਕਾਰੀ ਇੰਸਪੈਕਟਰ ਗੁਰਜੰਟ ਸਿੰਘ ਨੂੰ ਡਰੱਗ ਇੰਸਪੈਕਟਰ ਤੋਂ ਰਾਇ ਲੈਣ ਦੇ ਨਿਰਦੇਸ਼ ਦਿੱਤੇ ਸਨ, ਪਰ ਜਾਂਚ ਅਧਿਕਾਰੀ ਨੇ ਲੋੜੀਂਦੀ ਰਾਇ ਲਏ ਬਿਨਾਂ ਹੀ 6 ਮਈ 2026 ਨੂੰ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ। ਬਾਅਦ ਵਿੱਚ ਹੇਠਲੀ ਅਦਾਲਤ ਦੇ ਨਿਰਦੇਸ਼ਾਂ ਤੇ ਡਰੱਗ ਇੰਸਪੈਕਟਰ ਤੋਂ ਰਿਪੋਰਟ ਮੰਗੀ ਗਈ, ਜਿਸ ਵਿੱਚ ਸਪੱਸ਼ਟ ਕੀਤਾ ਗਿਆ ਕਿ ਸਬੰਧਤ ਦਵਾਈ ਦਾ ਸਾਲਟ ਐਨਡੀਪੀਐਸ ਐਕਟ ਦੇ ਦਾਇਰੇ ਵਿੱਚ ਨਹੀਂ ਆਉਂਦਾ, ਅਤੇ ਇਸ ਤੋਂ ਬਾਅਦ 18 ਨਵੰਬਰ ਨੂੰ ਜਾਂਚ ਅਧ

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!