|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜਿਸ ਮੌਤ ਨੇ ਪੂਰੀ ਪੰਜਾਬੀ ਇੰਡਸਟਰੀ ਨੂੰ ਹਿਲਾ ਕੇ ਰੱਖ ਦਿੱਤਾ, ਉਸ 'ਚ ਅਜੇ ਵੀ ਇੱਕ ਵੱਡਾ ਰਾਜ਼ ਲੁਕਿਆ ਹੈ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਬੇਵਕਤੀ ਮੌਤ ਤੋਂ ਬਾਅਦ ਪੰਜਾਬੀ ਇੰਡਸਟਰੀ ਦੇ ਕਲਾਕਾਰਾਂ ਨੇ ਜੋ ਕਦਮ ਚੁੱਕੇ ਹਨ, ਉਸ ਨੇ ਇੱਕ ਨਵਾਂ ਮੋੜ ਲੈ ਲਿਆ ਹੈ। ਪਰਵਿੰਦਰ ਸਿੰਘ ਝੋਟੇ ਦੀ ਮੌਤ ਤੋਂ ਬਾਅਦ ਉਸਦੇ ਪਰਿਵਾਰ ਵੱਲੋਂ ਮਾ

NRI Post Desk · 36 ਦਿਨ ਪਹਿਲਾਂ · ਅੱਪਡੇਟ 14 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਬੇਵਕਤੀ ਮੌਤ ਤੋਂ ਬਾਅਦ ਪੰਜਾਬੀ ਇੰਡਸਟਰੀ ਦੇ ਕਲਾਕਾਰਾਂ ਨੇ ਜੋ ਕਦਮ ਚੁੱਕੇ ਹਨ, ਉਸ ਨੇ ਇੱਕ ਨਵਾਂ ਮੋੜ ਲੈ ਲਿਆ ਹੈ। ਪਰਵਿੰਦਰ ਸਿੰਘ ਝੋਟੇ ਦੀ ਮੌਤ ਤੋਂ ਬਾਅਦ ਉਸਦੇ ਪਰਿਵਾਰ ਵੱਲੋਂ ਮਾਨਸਾ ਵਿੱਚ ਇਨਸਾਫ ਦੀ ਗੁਹਾਰ ਲਈ ਧਰਨਾ ਪ੍ਰਦਰਸ਼ਨ ਦਿੱਤਾ ਜਾ ਰਿਹਾ ਹੈ, ਜੋ ਨਿਰੰਤਰ ਜਾਰੀ ਹੈ ਅਤੇ ਹੁਣ ਤੱਕ ਉਸਦੀ ਦੇਹ ਦਾ ਅੰਤਿਮ ਸਸਕਾਰ ਵੀ ਨਹੀਂ ਕੀਤਾ ਗਿਆ। ਪਰਿਵਾਰ ਦੀ ਸਪਸ਼ਟ ਮੰਗ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਉਹ ਝੋਟੇ ਦਾ ਸਸਕਾਰ ਨਹੀਂ ਕਰਨਗੇ। ਇਸ ਦੌਰਾਨ ਕਈ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਧਰਨੇ ਵਾਲੀ ਥਾਂ 'ਤੇ ਪਹੁੰਚ ਕੇ ਪਰਿਵਾਰ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ, ਪਰ ਸਭ ਤੋਂ ਵੱਡੀ ਪਹਿਲ ਪੰਜਾਬੀ ਫਿਲਮ ਇੰਡਸਟਰੀ ਵੱਲੋਂ ਦੇਖਣ ਨੂੰ ਮਿਲ ਰਹੀ ਹੈ। ਦੇਸ਼ ਵਿਦੇਸ਼ ਵਿੱਚ ਨਾਮ ਖੱਟਣ ਵਾਲੇ ਦਿਲਜੀਤ ਦੋਸਾਂਝ ਨੇ ਝੋਟੇ ਦੇ ਹੱਕ ਵਿੱਚ ਪੋਸਟ ਪਾ ਕੇ ਉਸਦਾ ਸਮਰਥਨ ਕੀਤਾ ਅਤੇ ਝੋਟੇ ਦੀ ਫੋਟੋ ਸ਼ੇਅਰ ਕਰਕੇ ਲਿਖਿਆ ਕਿ ਸਮੁੱਚਾ ਪੰਜਾਬ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਦੇ ਨਾਲ ਹੈ ਅਤੇ ਪਰਿਵਾਰ ਨੂੰ ਇਨਸਾਫ ਮਿਲਣਾ ਚਾਹੀਦਾ ਹੈ। ਮਰਹੂਮ ਸਿੱਧੂ ਮੂਸਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਇੰਸਟਾਗ੍ਰਾਮ 'ਤੇ ਪੋਸਟ ਪਾ ਕੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਲੋਕਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਫਿਲਹਾਲ ਕੈਲਗਰੀ ਅਤੇ ਅਮਰੀਕਾ ਵਿੱਚ ਹੋਣ ਵਾਲੇ ਸਿੱਧੂ ਮੂਸੇਵਾਲਾ ਦੇ ਸ਼ੋਅ 'ਸਾਈਨਡ ਟੂ ਗੌਡ' ਮੁਲਤਵੀ ਕੀਤੇ ਗਏ ਹਨ, ਅਤੇ ਉਨ੍ਹਾਂ ਕਿਹਾ ਕਿ ਮੇਰੇ ਲਈ ਮੇਰਾ ਹਲਕਾ ਅਤੇ ਮੇਰਾ ਪੰਜਾਬ ਸਭ ਤੋਂ ਪਹਿਲਾਂ ਹੈ। ਉਨ੍ਹਾਂ ਕੈਲਗਰੀ ਅਤੇ ਅਮਰੀਕਾ ਵਿੱਚ ਬੈਠੇ ਸਾਰੇ ਵੀਰਾਂ ਅਤੇ ਚਾਹੁਣ ਵਾਲਿਆਂ ਤੋਂ ਮੁਆਫ਼ੀ ਮੰਗੀ ਕਿ ਇਸ ਵਾਰ ਉਹ ਉਨ੍ਹਾਂ ਵਿੱਚ ਨਹੀਂ ਪਹੁੰਚ ਸਕੇ, ਅਤੇ ਕਿਹਾ ਕਿ ਬਹੁਤ ਜਲਦੀ ਹੀ ਉਹ ਦੁਬਾਰਾ ਸ਼ੋਅ ਲੈ ਕੇ ਆਉਣਗੇ, ਜਦਕਿ ਕੈਲਗਰੀ ਵਾਲਾ ਸ਼ੋਅ ਕੱਲ ਹੋਣਾ ਸੀ ਜਿਸ ਦੀਆਂ ਤਿਆਰੀਆਂ ਲਗਭਗ ਹੋ ਚੁੱਕੀਆਂ ਸਨ। ਇਸੇ ਤਰ੍ਹਾਂ ਨੀਰੂ ਬਾਜਵਾ ਨੇ ਆਪਣੀ ਆਉਣ ਵਾਲੀ ਫਿਲਮ 'ਥਾਪੀ' ਦੇ ਸਾਰੇ ਸ਼ੋਅ ਹੋਲਡ ਕਰਨ ਦਾ ਐਲਾਨ ਕਰਦਿਆਂ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਸਿਨੇਮਾ ਲੋਕਾਂ ਲਈ ਹੁੰਦਾ ਹੈ ਅਤੇ ਲੋਕਾਂ ਤੋਂ ਵੱਡਾ ਕਦੇ ਵੀ ਨਹੀਂ, ਸਾਡੇ ਲਈ ਪੰਜਾਬ ਤੋਂ ਉੱਪਰ ਕੁਝ ਨਹੀਂ ਅਤੇ ਜਦੋਂ ਤੱਕ ਪੰਜਾਬ ਦੇ ਹਾਲਾਤ ਠੀਕ ਨਹੀਂ ਹੋ ਜਾਂਦੇ ਅਸੀਂ ਹਰ ਪੱਖ ਤੋਂ ਪੰਜਾਬ ਦੇ ਨਾਲ ਹਾਂ। ਪੰਜਾਬੀ ਗਾਇਕ ਰਣਜੀਤ ਬਾਵਾ ਵੀ ਬੀਤੇ ਦਿਨ ਝੋਟੇ ਦੇ ਇਨਸਾਫ ਲਈ ਲਗਾਏ ਮੋਰਚੇ 'ਤੇ ਪਹੁੰਚੇ ਅਤੇ ਝੋਟੇ ਦੇ ਪਰਿਵਾਰ ਦੇ ਹੱਕ ਵਿੱਚ ਨਿਤਰੇ, ਉਨ੍ਹਾਂ ਕਿਹਾ ਕਿ ਉਹ ਪੰਜਾਬ ਲਈ ਜਿੱਥੇ ਕਹੋਗੇ ਉੱਥੇ ਖੜ੍ਹੇ ਹਨ ਅਤੇ ਕਿਸੇ ਸਰਕਾਰ ਦੇ ਲਿਹਾਜ਼ ਵਿੱਚ ਨਹੀਂ, ਉਹ ਕਲਾਕਾਰ ਹਨ ਅਤੇ ਲੋਕਾਂ ਲਈ ਗਾਉਂਦੇ ਹਨ, ਅਤੇ ਜੇ ਉਨ੍ਹਾਂ ਨੂੰ ਕਿਸੇ ਸਰਕਾਰ ਨਾਲ ਲਿਹਾਜ਼ ਹੁੰਦਾ ਤਾਂ ਉਹ ਇੱਥੇ ਨਾ ਆਉਂਦੇ; ਉਨ੍ਹਾਂ ਝੋਟੇ ਦੇ ਪਿਤਾ ਨਾਲ ਗੱਲ ਕਰਕੇ ਕਿਹਾ ਕਿ ਉਹ ਹਰ ਪੱਖੋਂ ਪਰਿਵਾਰ ਦੇ ਨਾਲ ਖੜ੍ਹੇ ਹਨ ਅਤੇ ਇਨਸਾਫ ਮਿਲਣ ਤੱਕ ਪੂਰਾ ਸਾਥ ਦੇਣਗੇ। ਮਾਨਸਾ ਧਰਨੇ 'ਤੇ ਪੁੱਜੇ ਬੱਬੂ ਮਾਨ ਨੇ ਕ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!