ਪਰਵਿੰਦਰ ਸਿੰਘ ਝੋਟਾ ਕਤਲਕਾਂਡ ਨੇ ਪੰਜਾਬ ਦੀ ਸਿਆਸਤ ਵਿੱਚ ਜੋ ਹਲਚਲ ਪੈਦਾ ਕੀਤੀ ਹੈ, ਉਸ ਦਰਮਿਆਨ ਮਾਨਸਾ ਵਿੱਚ ਚੱਲ ਰਹੇ ਧਰਨੇ ਵਿਚ ਪਹੁੰਚੀ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੀੜ੍ਹਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਨੂੰ ਨਸ਼ੇ ਦੇ ਕਾਰੋਬਾਰ ਅਤੇ ਵਿਗੜੀ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਘੇਰ ਲਿਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਉਮੀਦ ਸੀ ਕਿ ਮੁੱਖ ਮੰਤਰੀ ਪੰਜਾਬ ਵਿੱਚ ਨਸ਼ੇ ਦਾ ਖਾਤਮਾ ਕਰਨਗੇ, ਪਰ ਇਹ ਉਮੀਦ ਗਲਤ ਸਾਬਤ ਹੋਈ ਅਤੇ ਅੱਜ ਪੰਜਾਬ ਵਿੱਚ ਨਸ਼ੇ ਦਾ ਕਾਰੋਬਾਰ ਅਤੇ ਭ੍ਰਿਸ਼ਟਾਚਾਰ ਜਿੱਥੇ ਸਿਖਰਾਂ ’ਤੇ ਹੈ, ਉਥੇ ਹੀ ਕਾਨੂੰਨ ਵਿਵਸਥਾ ਵੀ ਪੂਰੀ ਤਰ੍ਹਾਂ ਖਰਾਬ ਹੋ ਚੁੱਕੀ ਹੈ। ਹਰਸਿਮਰਤ ਕੌਰ ਬਾਦਲ ਨੇ ਦੋਸ਼ ਲਗਾਇਆ ਕਿ ਨਸ਼ੇ ਦੇ ਕਾਰੋਬਾਰੀਆਂ ਦੇ ਹੌਂਸਲੇ ਬੁਲੰਦ ਹਨ ਅਤੇ ਨਸ਼ੇ ਵਿਰੁੱਧ ਅਵਾਜ਼ ਉਠਾਉਣ ਵਾਲਿਆਂ ਨੂੰ ਖ਼ਤਰਾ ਪੈਦਾ ਹੋ ਗਿਆ ਹੈ, ਜਿਸ ਦਾ ਸਭ ਤੋਂ ਵੱਡਾ ਸਬੂਤ ਪਰਵਿੰਦਰ ਸਿੰਘ ਝੋਟਾ ਦਾ ਕਤਲ ਹੈ। ਉਨ੍ਹਾਂ ਮੋਹਨਜੀਤ ਨਾਲ ਕਥਿੱਤ ਤੌਰ ’ਤੇ ਕੀਤੇ ਗਏ ਅੱਤਿਆਚਾਰ ਦਾ ਜ਼ਿਕਰ ਕਰਦੇ ਹੋਏ ਦੋਸ਼ ਲਗਾਇਆ ਕਿ ਮੁੱਖ ਮੰਤਰੀ ਦੇ ਸਾਹਮਣੇ ਅਵਾਜ਼ ਉਠਾਉਣ ਦੇ ਬਾਅਦ ਉਸ ’ਤੇ ਤਸ਼ੱਦਦ ਢਾਹਿਆ ਗਿਆ, ਅਤੇ ਇਸੇ ਤਰ੍ਹਾਂ ਵਿੱਤ ਮੰਤਰੀ ਦੇ ਸਾਹਮਣੇ ਇੱਕ ਵਿਅਕਤੀ ਨੇ ਆਪਣੇ ਪੁੱਤਰ ਨੂੰ ਚਿੱਟੇ ਤੋਂ ਬਚਾਉਣ ਅਤੇ ਨਸ਼ੇ ਨੂੰ ਵੇਚਣ ਵਾਲੇ ਦੀ ਗੁਹਾਰ ਲਗਾਈ ਸੀ, ਪਰ ਪੁਲਿਸ ਨੇ ਉਸ ’ਤੇ ਵੀ ਕਥਿੱਤ ਤੌਰ ’ਤੇ ਅੱਤਿਆਚਾਰ ਕੀਤਾ ਗਿਆ। ਉਨ੍ਹਾਂ ਇਨ੍ਹਾਂ ਘਟਨਾਵਾਂ ਨੂੰ ਪੰਜਾਬ ਵਿੱਚ ਵਿਗੜਦੇ ਹਾਲਾਤਾਂ ਨਾਲ ਜੋੜਦੇ ਹੋਏ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਸਰਕਾਰ ਨੂੰ ਘੇਰਿਆ ਅਤੇ ਮੁੱਖ ਮੰਤਰੀ ਦੀ ਭੂਮਿਕਾ ’ਤੇ ਵੀ ਸਵਾਲ ਉਠਾਉਂਦੇ ਹੋਏ ਕਿਹਾ ਕਿ ਜਦੋਂ ਪੰਜਾਬ ਵਿੱਚ ਇੰਨ੍ਹੇ ਗੰਭੀਰ ਹਾਲਾਤ ਹਨ ਤਾਂ ਮੁੱਖ ਮੰਤਰੀ ਦਿੱਲੀ ਵਿੱਚ ਕਿਉਂ ਬੈਠੇ ਹਨ ਅਤੇ ਵਿਦੇਸ਼ ਜਾਣ ਦੀ ਤਿਆਰੀ ਕਿਉਂ ਕਰ ਰਹੇ ਹਨ। ਹਰਸਿਮਰਤ ਕੌਰ ਬਾਦਲ ਨੇ ਦੋਸ਼ ਲਗਾਇਆ ਕਿ ਪੰਜਾਬ ਵਿੱਚ ਰਾਜਨੀਤਿਕ ਲੋਕਾਂ, ਪੁਲਿਸ ਅਤੇ ਪ੍ਰਸ਼ਾਸਨ ਵਿੱਚ ਇੱਕ ਵੱਡਾ ਗੱਠਜੋੜ ਕੰਮ ਕਰ ਰਿਹਾ ਹੈ, ਜੋ ਪੰਜਾਬ ਦੀ ਜਵਾਨੀ ਨੂੰ ਨਸ਼ੇ ਦੀ ਭੇਂਟ ਚੜ੍ਹਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਉਨ੍ਹਾਂ ਦੇ ਛੋਟੇ ਛੋਟੇ ਬੱਚਿਆਂ ਨੂੰ ਦੇਖ ਦਿਲ ਰੋਂਦਾ ਹੈ, ਅਤੇ ਪੰਜਾਬ ਦੀ ਮੌਜੂਦਾ ਸਥਿੱਤੀ ਲਈ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਇਸ ਸਰਕਾਰ ਨੂੰ ਸੱਤਾ ਵਿੱਚ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਤੁਰੰਤ ਬਰਖਾਸਤ ਕੀਤੇ ਜਾਣ ਦੀ ਮੰਗ ਕੀਤੀ ਹੈ, ਜਿਸ ਨਾਲ ਸੂਬੇ ਦੀ ਸਿਆਸਤ ਵਿੱਚ ਨਵਾਂ ਤਣਾਅ ਪੈਦਾ ਹੋ ਗਿਆ ਹੈ।
ਝੋਟਾ ਕਤਲਕਾਂਡ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਦਾ ਧਮਾਕੇਦਾਰ ਖੁਲਾਸਾ, ਕਿਹਾ ਪੰਜਾਬ ਸਰਕਾਰ ਕੋਲ ਸੱਤਾ 'ਚ ਰਹਿਣ ਦਾ ਕੋਈ ਹੱਕ ਨਹੀਂ
ਪਰਵਿੰਦਰ ਸਿੰਘ ਝੋਟਾ ਕਤਲਕਾਂਡ ਨੇ ਪੰਜਾਬ ਦੀ ਸਿਆਸਤ ਵਿੱਚ ਜੋ ਹਲਚਲ ਪੈਦਾ ਕੀਤੀ ਹੈ, ਉਸ ਦਰਮਿਆਨ ਮਾਨਸਾ ਵਿੱਚ ਚੱਲ ਰਹੇ ਧਰਨੇ ਵਿਚ ਪਹੁੰਚੀ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੀੜ੍ਹਤ ਪਰਿਵਾਰ
NRI Post Desk · 39 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




