|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਝੋਨੇ ਦੀ ਖਰੀਦ 'ਚ ਨਵਾਂ ਸੰਕਟ: ਕਿਸਮਾਂ 7301 ਤੇ 7501 'ਤੇ ਸ਼ੈਲਰ ਮਾਲਕਾਂ ਦਾ ਸ਼ਿਕੰਜਾ, ਕਿਸਾਨਾਂ ਨੇ ਦਿੱਤੀ ਸੜਕਾਂ ਜਾਮ ਕਰਨ ਦੀ ਚਿਤਾਵਨੀ

ਪੰਜਾਬ ਵਿੱਚ ਝੋਨੇ ਦੀਆਂ ਦੋ ਖਾਸ ਕਿਸਮਾਂ 7301 ਅਤੇ 7501 ਨੂੰ ਲੈ ਕੇ ਇੱਕ ਨਵਾਂ ਸੰਕਟ ਖੜ੍ਹਾ ਹੋ ਗਿਆ ਹੈ, ਜਿਸ ਕਾਰਨ ਕਿਸਾਨ ਜਥੇਬੰਦੀਆਂ ਅਤੇ ਸ਼ੈਲਰ ਮਾਲਕਾਂ ਵਿਚਕਾਰ ਟਕਰਾਅ ਵਧ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਪੰਜਾਬ ਦੇ ਮੁ

NRI Post Desk · 50 ਦਿਨ ਪਹਿਲਾਂ · ਅੱਪਡੇਟ 1 ਘੰਟੇ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਝੋਨੇ ਦੀ ਖਰੀਦ 'ਚ ਨਵਾਂ ਸੰਕਟ: ਕਿਸਮਾਂ 7301 ਤੇ 7501 'ਤੇ ਸ਼ੈਲਰ ਮਾਲਕਾਂ ਦਾ ਸ਼ਿਕੰਜਾ, ਕਿਸਾਨਾਂ ਨੇ ਦਿੱਤੀ ਸੜਕਾਂ ਜਾਮ ਕਰਨ ਦੀ ਚਿਤਾਵਨੀ
📷 NRI Post Desk

ਪੰਜਾਬ ਵਿੱਚ ਝੋਨੇ ਦੀਆਂ ਦੋ ਖਾਸ ਕਿਸਮਾਂ 7301 ਅਤੇ 7501 ਨੂੰ ਲੈ ਕੇ ਇੱਕ ਨਵਾਂ ਸੰਕਟ ਖੜ੍ਹਾ ਹੋ ਗਿਆ ਹੈ, ਜਿਸ ਕਾਰਨ ਕਿਸਾਨ ਜਥੇਬੰਦੀਆਂ ਅਤੇ ਸ਼ੈਲਰ ਮਾਲਕਾਂ ਵਿਚਕਾਰ ਟਕਰਾਅ ਵਧ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਿਪਟੀ ਕਮਿਸ਼ਨਰ ਜਲੰਧਰ ਦੇ ਨਾਂ ਇੱਕ ਮੰਗ ਪੱਤਰ ਸੌਂਪਿਆ ਗਿਆ, ਜਿਸ ਵਿੱਚ ਇਨ੍ਹਾਂ ਕਿਸਮਾਂ ਦੀ ਖਰੀਦ ਸਮੇਂ ਆ ਰਹੀਆਂ ਗੰਭੀਰ ਮੁਸ਼ਕਿਲਾਂ ਦਾ ਜ਼ਿਕਰ ਕੀਤਾ ਗਿਆ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਸਿੰਘਪੁਰਦੋਨਾ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਪਰਮਿੰਦਰ ਸਿੰਘ ਭਿੰਦਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਬੀਜਾਂ ਨੂੰ ਬਕਾਇਦਾ ਨੋਟੀਫਿਕੇਸ਼ਨ ਜਾਰੀ ਕਰਕੇ ਮਨਜ਼ੂਰੀ ਦਿੱਤੀ ਗਈ ਸੀ ਅਤੇ ਸਰਕਾਰ ਦੇ ਕਹਿਣ 'ਤੇ ਹੀ ਕਿਸਾਨਾਂ ਨੇ ਇਸ ਦੀ ਵਰਤੋਂ ਕੀਤੀ। ਉਨ੍ਹਾਂ ਦੱਸਿਆ ਕਿ ਇਹ ਕਿਸਮਾਂ ਸਿਰਫ਼ 90 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀਆਂ ਹਨ, ਜਿਸ ਨਾਲ ਪਾਣੀ ਦੀ ਵੱਡੀ ਬਚਤ ਹੁੰਦੀ ਹੈ। ਪਰ ਜਦੋਂ ਕਿਸਾਨ ਇਹ ਝੋਨਾ ਲੈ ਕੇ ਮੰਡੀਆਂ ਵਿੱਚ ਪਹੁੰਚੇ, ਤਾਂ ਸ਼ੈਲਰ ਮਾਲਕਾਂ ਨੇ ਨਵੀਆਂ ਸ਼ਰਤਾਂ ਰੱਖਣੀਆਂ ਸ਼ੁਰੂ ਕਰ ਦਿੱਤੀਆਂ। ਸ਼ੈਲਰ ਮਾਲਕਾਂ ਦਾ ਕਹਿਣਾ ਹੈ ਕਿ ਇਸ ਝੋਨੇ ਦੇ ਬੀਜ ਕਾਰਨ ਸਰਕਾਰ ਵੱਲੋਂ ਨਿਰਧਾਰਿਤ ਕੀਤੇ ਰੇਟ 2461 ਰੁਪਏ ਨਾਲੋਂ 200 ਰੁਪਏ ਘੱਟ ਲਗਾਏ ਜਾਣਗੇ ਅਤੇ ਜੇਕਰ ਕਿਸਾਨ ਇਸ ਸ਼ਰਤ ਨੂੰ ਨਹੀਂ ਮੰਨਦੇ, ਤਾਂ ਉਨ੍ਹਾਂ ਵੱਲੋਂ ਝੋਨਾ ਚੁੱਕਣ ਤੋਂ ਸਾਫ਼ ਮਨਾ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਸ਼ੈਲਰ ਮਾਲਕਾਂ ਨੂੰ ਸਰਕਾਰ ਵੱਲੋਂ ਨਿਰਧਾਰਿਤ ਰੇਟ 2461 ਰੁਪਏ 'ਤੇ ਹੀ ਖਰੀਦ ਕਰਨ ਦੀ ਹਦਾਇਤ ਕੀਤੀ ਜਾਵੇ ਅਤੇ ਮੰਡੀਆਂ ਵਿੱਚ ਪਏ ਝੋਨੇ ਦੀ ਜਲਦੀ ਤੋਂ ਜਲਦੀ ਚੁਕਾਈ ਯਕੀਨੀ ਬਣਾਈ ਜਾਵੇ। ਜਥੇਬੰਦੀ ਨੇ ਪ੍ਰਸ਼ਾਸਨ ਨੂੰ ਸਪੱਸ਼ਟ ਚੇਤਾਵਨੀ ਦਿੱਤੀ ਹੈ ਕਿ ਜੇਕਰ ਕਿਸਾਨਾਂ ਦੀ ਇਸ ਜਾਇਜ਼ ਮੰਗ ਦਾ ਜਲਦੀ ਕੋਈ ਹੱਲ ਨਾ ਕੱਢਿਆ ਗਿਆ, ਤਾਂ ਮਜਬੂਰਨ ਕਿਸਾਨ ਜਥੇਬੰਦੀਆਂ ਵੱਲੋਂ ਇਸ ਦੇ ਵਿਰੋਧ ਵਿੱਚ ਸੜਕਾਂ ਜਾਮ ਕੀਤੀਆਂ ਜਾਣਗੀਆਂ, ਜਿਸ ਦੀ ਪੂਰੀ ਜ਼ਿੰਮੇਵਾਰੀ ਸ਼ੈਲਰ ਮਾਲਕਾਂ ਅਤੇ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਸਿੰਘਪੁਰਦੋਨਾ, ਜ਼ਿਲ੍ਹਾ ਪ੍ਰੈੱਸ ਸਕੱਤਰ ਪਰਮਿੰਦਰ ਸਿੰਘ ਭਿੰਦਾ, ਸੁਖਪਾਲ ਸਿੰਘ ਉਦੋਪੁਰ ਸੀਨੀਅਰ ਮੀਤ ਪ੍ਰਧਾਨ, ਸੁਰਿੰਦਰ ਸਿੰਘ ਸ਼ਿੰਦਾ, ਮਹਾ ਸਿੰਘ ਤਰਾੜ, ਸੁਦਾਗਰ ਖਾਨ, ਕੁਲਵਿੰਦਰ ਸਿੰਘ ਨੰਗਲ ਜੀਵਾ, ਗੁਰਜੀਤ ਸਿੰਘ ਲੱਲੀਆਂ ਸਰਪੰਚ, ਗੁਰਦਿਆਲ ਸਿੰਘ, ਦਿਲਬਾਗ ਸਿੰਘ ਕੁਰਾਲੀ ਅਤੇ ਹਰਦੇਵ ਸਿੰਘ ਸੰਘਾ ਸਮੇਤ ਹੋਰ ਆਗੂ ਵੀ ਮੌਜੂਦ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!