ਸਰਹੱਦੀ ਖੇਤਰ ਦੇ ਸੈਂਕੜੇ ਪਿੰਡਾਂ ਦੀ ਪ੍ਰਮੁੱਖ ਅਨਾਜ ਮੰਡੀ ਕਲਾਨੌਰ ਤੋਂ ਇਲਾਵਾ ਮਾਰਕੀਟ ਕਮੇਟੀ ਕਲਾਨੌਰ ਅਧੀਨ ਆਉਂਦੇ ਵੱਖ-ਵੱਖ ਖਰੀਦ ਕੇਂਦਰਾਂ ਅਤੇ ਮੰਡੀਆਂ ਵਿੱਚ ਝੋਨੇ ਦੀ ਆਮਦ ਜ਼ੋਰਾਂ 'ਤੇ ਸ਼ੁਰੂ ਹੋ ਗਈ ਹੈ, ਪਰ ਇਸ ਵਾਰ ਇੱਕ ਅਜਿਹੀ ਮੁਸੀਬਤ ਨੇ ਜਨਮ ਲੈ ਲਿਆ ਹੈ ਜਿਸ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਦੱਸ ਦਈਏ ਕਿ ਵੀਰਵਾਰ ਤੋਂ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕੀਤੀ ਜਾ ਰਹੀ ਹੈ, ਅਤੇ ਬੁੱਧਵਾਰ ਨੂੰ ਕਲਾਨੌਰ ਦੀ ਪ੍ਰਮੁੱਖ ਅਨਾਜ ਮੰਡੀ ਤੋਂ ਇਲਾਵਾ ਵਡਾਲਾ ਬਾਂਗਰ, ਭਿਖਾਰੀਵਾਲ, ਕਾਲਾ ਗੁਰਾਇਆ ਅਤੇ ਦੋਸਤਪੁਰ ਅਨਾਜ ਮੰਡੀਆਂ ਦਾ ਦੌਰਾ ਕੀਤਾ ਤਾਂ ਵੇਖਿਆ ਕਿ ਕਿਸਾਨਾਂ ਵੱਲੋਂ ਝੋਨਾ ਲਿਆਉਣਾ ਸ਼ੁਰੂ ਕਰ ਦਿੱਤਾ ਹੈ ਅਤੇ ਕਲਾਨੌਰ ਅਨਾਜ ਮੰਡੀ ਵਿੱਚ ਲਿਆਂਦਾ ਝੋਨਾ ਸੁਕਾਇਆ ਜਾ ਰਿਹਾ ਸੀ। ਕਿਸਾਨ ਹਰਪਾਲ ਸਿੰਘ, ਜੋਗਿੰਦਰ ਸਿੰਘ, ਸੁਖਵਿੰਦਰ ਸਿੰਘ ਅਤੇ ਹਰਦੇਵ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਵਾਰ ਪਹਿਲੀ ਜੂਨ ਤੋਂ ਝੋਨੇ ਦੀ ਬਿਜਾਈ ਸ਼ੁਰੂ ਕਰਵਾ ਦਿੱਤੀ ਗਈ ਸੀ, ਜੋ ਪਿਛਲੇ ਸਾਲ ਨਾਲੋਂ 10 ਤੋਂ 15 ਦਿਨ ਝੋਨਾ ਪੱਕਣ ਨੂੰ ਉਪਰੰਤ ਉਨ੍ਹਾਂ ਵੱਲੋਂ ਮੰਡੀਆਂ ਵਿੱਚ ਲਿਆਂਦਾ ਜਾ ਰਿਹਾ ਹੈ, ਅਤੇ ਸਰਕਾਰ ਵੱਲੋਂ ਪਹਿਲੀ ਅਕਤੂਬਰ ਤੋਂ ਸਰਕਾਰੀ ਖਰੀਦ ਕੀਤੀ ਜਾ ਰਹੀ ਹੈ ਜਿਸ ਵਿੱਚ ਪ੍ਰਤੀ ਕੁਇੰਟਲ 2461 ਰੁਪਏ ਵਿੱਚ ਝੋਨਾ ਖਰੀਦਿਆ ਜਾ ਰਿਹਾ ਹੈ। ਪਰ ਅਸਲ ਸਮੱਸਿਆ ਇੱਥੇ ਹੈ ਕਿ ਬੁੱਧਵਾਰ ਦੀ ਸ਼ਾਮ ਤੱਕ ਆੜ੍ਹਤੀਆਂ ਨੂੰ ਸਰਕਾਰੀ ਖਰੀਦ ਏਜੰਸੀਆਂ ਦੀ ਅਲਾਟਮੈਂਟ ਨਹੀਂ ਹੋਈ ਸੀ, ਜਿਸ ਕਾਰਨ ਕਿਸਾਨਾਂ ਵੱਲੋਂ 15 ਦਿਨ ਅੱਗੇਤਾ ਬੀਜਿਆ ਗਿਆ ਝੋਨਾ ਨਿਰਧਾਰਿਤ ਨਮੀ 17 ਤਹਿਤ ਮੰਡੀਆਂ ਵਿੱਚ ਸੁਕਾਇਆ ਜਾ ਰਿਹਾ ਹੈ ਤਾਂ ਜੋ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਹੱਥੋ-ਹੱਥੀ ਖਰੀਦਿਆ ਜਾ ਸਕੇ। ਦੂਜੇ ਪਾਸੇ ਸ਼ੈਲਰ ਯੂਨੀਅਨ ਦੇ ਪ੍ਰਧਾਨ ਅਜੇ ਬੇਦੀ ਨੇ ਦੱਸਿਆ ਕਿ ਇਸ ਵਾਰ ਕਿਸਾਨਾਂ ਵੱਲੋਂ ਖੇਤੀਬਾੜੀ ਵਿਭਾਗ ਵੱਲੋਂ ਮਨਜ਼ੂਰਸ਼ੁਦਾ ਝੋਨੇ ਦੀਆਂ ਕਿਸਮਾਂ ਦੀ ਬਿਜਾਈ ਦੀ ਬਜਾਏ ਹਾਈਬ੍ਰਿਡ ਝੋਨੇ ਦੀਆਂ ਕਿਸਮਾਂ ਦੀ ਬਿਜਾਈ ਵੱਡੇ ਪੱਧਰ 'ਤੇ ਕੀਤੀ ਹੈ, ਅਤੇ ਹਾਈਬ੍ਰਿਡ ਝੋਨੇ ਦੇ ਚਾਵਲਾਂ ਵਿੱਚ 40 ਫੀਸਦੀ ਦੇ ਕਰੀਬ ਟੋਟਾ ਨਿਕਲਦਾ ਹੈ, ਇਸ ਲਈ ਸੈਲਰ ਮਾਲਕ ਮੰਡੀਆਂ ਵਿੱਚੋਂ ਹਾਈਬ੍ਰਿਡ ਝੋਨੇ ਦੀ ਖਰੀਦ ਨਹੀਂ ਕਰਨਗੇ। ਮਾਰਕੀਟ ਕਮੇਟੀ ਕਲਾਨੌਰ ਦੇ ਸਕੱਤਰ ਪਵਨ ਕੁਮਾਰ ਬਿਬੋਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਲਈ ਮੰਡੀਆਂ ਵਿੱਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਤਾਂ ਜੋ ਖਰੀਦ ਤੁਰੰਤ ਹੋ ਸਕੇ ਅਤੇ ਕਿਸੇ ਪ੍ਰਕਾਰ ਦੀ ਪਰੇਸ਼ਾਨੀ ਨਾ ਆਵੇ। ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰ ਗੋਰਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਬੁੱਧਵਾਰ ਸ਼ਾਮ ਤੱਕ ਆੜ੍ਹਤੀਆਂ ਨੂੰ ਸਰਕਾਰੀ ਖਰੀਦ ਏਜੰਸੀਆਂ ਦੀ ਅਲਾਟਮੈਂਟ ਨਹੀਂ ਕੀਤੀ ਗਈ ਅਤੇ ਸਰਕਾਰੀ ਖਰੀਦ ਏਜੰਸੀਆਂ ਮੰਡੀਆਂ ਵਿੱਚ ਆਉਣ ਉਪਰੰਤ ਹੀ ਝੋਨੇ ਦੀ ਖਰੀਦ ਸ਼ੁਰੂ ਹੋਵੇਗੀ, ਇਸ ਲਈ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜਲਦਬਾਜ਼ੀ ਨਾ ਕਰਨ ਅਤੇ ਮੰਡੀਆਂ ਵਿੱਚ ਪੱਕੀ ਫ਼ਸਲ ਲੈ ਕੇ ਆਉਣ। ਇਸ ਤਰ੍ਹਾਂ ਸਰ
ਝੋਨੇ ਦੀ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਹੀ ਮੰਡੀਆਂ ਵਿੱਚ ਛਾਇਆ ਸੰਨਾਟਾ, ਕਿਸਾਨਾਂ ਦੇ ਹੱਥ ਕੀ ਲੱਗਾ?
ਸਰਹੱਦੀ ਖੇਤਰ ਦੇ ਸੈਂਕੜੇ ਪਿੰਡਾਂ ਦੀ ਪ੍ਰਮੁੱਖ ਅਨਾਜ ਮੰਡੀ ਕਲਾਨੌਰ ਤੋਂ ਇਲਾਵਾ ਮਾਰਕੀਟ ਕਮੇਟੀ ਕਲਾਨੌਰ ਅਧੀਨ ਆਉਂਦੇ ਵੱਖ-ਵੱਖ ਖਰੀਦ ਕੇਂਦਰਾਂ ਅਤੇ ਮੰਡੀਆਂ ਵਿੱਚ ਝੋਨੇ ਦੀ ਆਮਦ ਜ਼ੋਰਾਂ 'ਤੇ ਸ਼ੁਰੂ ਹੋ ਗਈ ਹੈ, ਪਰ ਇਸ ਵਾਰ ਇੱਕ ਅਜਿਹੀ ਮੁਸੀਬਤ
NRI Post Desk · 55 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




