|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਝੋਨੇ ਦੀ ਖ਼ਰੀਦ ਸ਼ੁਰੂ ਹੁੰਦਿਆਂ ਹੀ ਮੰਡੀ ਵਿੱਚ ਖੁੱਲ੍ਹ ਗਈ ਪੋਲ, ਕਿਸਾਨਾਂ ਦੇ ਸਾਹ ਉੱਡੇ

ਕਾਲਾ ਸੰਘਿਆਂ ਦਾਣਾ ਮੰਡੀ ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਅਤੇ ਅੱਜ ਤੋਂ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖ਼ਰੀਦ ਦਾ ਐਲਾਨ ਕੀਤਾ ਗਿਆ ਹੈ, ਪਰ ਇਸ ਖ਼ਰੀਦ ਦੇ ਪਹਿਲੇ ਦਿਨ ਹੀ ਮੰਡੀ ਦੇ ਅੰਦਰਲੇ ਹਾਲਾਤ ਨੇ ਸਰਕਾਰ ਦੇ ਵੱਡੇ-ਵੱਡੇ

NRI Post Desk · 55 ਦਿਨ ਪਹਿਲਾਂ · ਅੱਪਡੇਟ 11 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਝੋਨੇ ਦੀ ਖ਼ਰੀਦ ਸ਼ੁਰੂ ਹੁੰਦਿਆਂ ਹੀ ਮੰਡੀ ਵਿੱਚ ਖੁੱਲ੍ਹ ਗਈ ਪੋਲ, ਕਿਸਾਨਾਂ ਦੇ ਸਾਹ ਉੱਡੇ
📷 NRI Post Desk

ਕਾਲਾ ਸੰਘਿਆਂ ਦਾਣਾ ਮੰਡੀ ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਅਤੇ ਅੱਜ ਤੋਂ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖ਼ਰੀਦ ਦਾ ਐਲਾਨ ਕੀਤਾ ਗਿਆ ਹੈ, ਪਰ ਇਸ ਖ਼ਰੀਦ ਦੇ ਪਹਿਲੇ ਦਿਨ ਹੀ ਮੰਡੀ ਦੇ ਅੰਦਰਲੇ ਹਾਲਾਤ ਨੇ ਸਰਕਾਰ ਦੇ ਵੱਡੇ-ਵੱਡੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ। ਪੱਤਰਕਾਰਾਂ ਵੱਲੋਂ ਮੰਡੀ ਦਾ ਦੌਰਾ ਕਰਕੇ ਕੀਤੀ ਗਈ ਨਿਰੀਖਣ ਰਿਪੋਰਟ ਵਿੱਚ ਸਾਹਮਣੇ ਆਇਆ ਕਿ ਜਿੱਥੇ ਇੱਕ ਪਾਸੇ ਸਰਕਾਰ ਵੱਲੋਂ ਮੰਡੀ ਵਿੱਚ ਨਵਾਂ ਸ਼ੈਡ ਬਣਵਾਇਆ ਗਿਆ ਹੈ ਅਤੇ ਵੱਡੀਆਂ ਲਾਈਟਾਂ ਚਾਲੂ ਹਾਲਾਤ ਵਿੱਚ ਹਨ, ਉੱਥੇ ਹੀ ਦੂਜੇ ਪਾਸੇ ਮੰਡੀ ਵਿੱਚ ਪੀਣ ਵਾਲੇ ਪਾਣੀ ਦਾ ਕੋਈ ਢੁਕਵਾਂ ਪ੍ਰਬੰਧ ਨਹੀਂ ਹੈ ਅਤੇ ਨਾ ਹੀ ਬਾਥਰੂਮਾਂ ਦੀ ਸਹੂਲਤ ਮੌਜੂਦ ਹੈ। ਇਸ ਗੰਭੀਰ ਕਮੀ ਕਾਰਨ ਮੰਡੀ ਵਿੱਚ ਮਜ਼ਦੂਰੀ ਕਰ ਰਹੇ ਮਜ਼ਦੂਰਾਂ ਅਤੇ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀਣ ਵਾਲੇ ਪਾਣੀ ਦਾ ਪ੍ਰਬੰਧ ਤੇ ਬਾਥਰੂਮ ਪਹਿਲ ਦੇ ਆਧਾਰ ’ਤੇ ਕੀਤੇ ਜਾਵੇ। ਮੰਡੀ ਵਿੱਚ ਮੌਜੂਦ ਕਿਸਾਨਾਂ ਨੇ ਦੱਸਿਆ ਕਿ ਇਸ ਵਾਰ ਸਰਕਾਰ ਵੱਲੋਂ ਝੋਨਾ ਲਗਾਉਣ ਲਈ ਕਾਫੀ ਦਿਨ ਪਹਿਲਾਂ ਆਖ ਦਿੱਤਾ ਗਿਆ ਸੀ ਜਿਸ ਕਾਰਨ ਝੋਨੇ ਦੀ ਫ਼ਸਲ ਪਹਿਲਾਂ ਤਿਆਰ ਹੋ ਗਈ ਸੀ, ਜਦਕਿ ਸਰਕਾਰ ਨੂੰ ਝੋਨੇ ਦੀ ਸਰਕਾਰੀ ਖ਼ਰੀਦ ਵੀ ਕੁਝ ਦਿਨ ਪਹਿਲਾਂ ਕਰਨੀ ਚਾਹੀਦੀ ਸੀ, ਪਰ ਅਜਿਹਾ ਨਾ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ ਅਤੇ ਆਪਣੀ ਫ਼ਸਲ ਨਿੱਜੀ ਪਲੇਅਰਾਂ ਨੂੰ ਵੀ ਵੇਚਣੀ ਪਈ, ਜਿਸ ਕਾਰਨ ਕਿਸਾਨਾਂ ਵਿੱਚ ਸਰਕਾਰ ਪ੍ਰਤੀ ਰੋਸ ਵੀ ਵੇਖਣ ਨੂੰ ਮਿਲਿਆ। ਜਦੋਂ ਮੰਡੀ ਵਿਖੇ ਪੀਣ ਵਾਲੇ ਪਾਣੀ ਸਮੇਤ ਹੋਰਨਾਂ ਮੁਢਲੀਆਂ ਸਹੂਲਤਾਂ ਦੀ ਕਮੀ ਸਬੰਧੀ ਮਾਰਕੀਟ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਖੇਤੀਬਾੜੀ ਸਬੰਧੀ ਸਾਰੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਵੱਲੋਂ ਕੱਲ੍ਹ ਹੀ ਅਹੁਦਾ ਸੰਭਾਲਿਆ ਗਿਆ ਹੈ, ਅਤੇ ਕਾਲਾ ਸੰਘਿਆਂ ਮੰਡੀ ਵਿਖੇ ਸਰਕਾਰ ਵੱਲੋਂ ਨਵਾਂ ਸ਼ੈਡ, ਜਿਸ ਦੀ ਚਿਰਾਂ ਤੋਂ ਮੰਗ ਸੀ, ਉਹ ਬਣਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਕਾਲਾ ਸੰਘਿਆਂ ਸਮੇਤ ਹਲਕੇ ਦੀਆਂ ਹੋਰਨਾਂ ਮੰਡੀਆਂ ਦਾ ਦੌਰਾ ਕਰਨਗੇ ਅਤੇ ਜਿੱਥੇ ਜੋ ਸਹੂਲਤਾਂ ਦੀ ਲੋੜ ਹੋਵੇਗੀ, ਜਲਦ ਤੋਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ। ਇਸ ਸਥਿਤੀ ਨੇ ਇਹ ਸਵਾਲ ਖੜ੍ਹੇ ਕੀਤੇ ਹਨ ਕਿ ਕੀ ਸਰਕਾਰ ਦੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿਚਕਾਰ ਇਹ ਖੱਡ ਕਿਸਾਨਾਂ ਦੀ ਫ਼ਸਲ ਅਤੇ ਉਨ੍ਹਾਂ ਦੀ ਮਿਹਨਤ ਨੂੰ ਹੋਰ ਨੁਕਸਾਨ ਪਹੁੰਚਾਏਗੀ, ਅਤੇ ਕੀ ਪ੍ਰਬੰਧਾਂ ਦੀ ਇਹ ਪੋਲ ਸਿਰਫ਼ ਕਾਲਾ ਸੰਘਿਆਂ ਮੰਡੀ ਤੱਕ ਸੀਮਤ ਹੈ ਜਾਂ ਹੋਰਨਾਂ ਮੰਡੀਆਂ ਵਿੱਚ ਵੀ ਇਹੀ ਹਾਲ ਹੈ, ਇਹ ਆਉਣ ਵਾਲੇ ਦਿਨਾਂ ਵਿੱਚ ਹੀ ਸਪੱਸ਼ਟ ਹੋਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!