ਪੰਜਾਬ ਦੇ ਕਿਸਾਨਾਂ ਨੇ ਪਾਵਰਕਾਮ ਦੇ ਦਫ਼ਤਰਾਂ ਬਾਹਰ ਪ੍ਰਦਰਸ਼ਨ ਕਰਕੇ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਨੂੰ ਸੁਚਾਰੂ ਢੰਗ ਨਾਲ ਬਿਜਲੀ ਸਪਲਾਈ ਨਹੀਂ ਦਿੱਤੀ ਗਈ ਤਾਂ ਉਹ ਇਸ ਵਿਰੋਧ ਨੂੰ ਹੋਰ ਤੇਜ ਕਰਕੇ ਬਿਜਲੀ ਬੋਰਡ ਦਫ਼ਤਰਾਂ ਤੋਂ ਬਾਹਰ ਕੱਢ ਕੇ ਪੂਰੇ ਪੰਜਾਬ ਭਰ ਵਿੱਚ ਲੈ ਕੇ ਜਾਣਗੇ। ਇਹ ਪ੍ਰਦਰਸ਼ਨ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਪੂਰੇ ਪੰਜਾਬ ਸੂਬੇ ਅੰਦਰ ਪਾਵਰਕਾਮ ਦੀਆਂ ਡਿਵੀਜ਼ਨਾਂ ਦੇ ਬਾਹਰ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਅੱਜ ਰਾਜਪੁਰਾ ਵਿੱਚ ਵੀ ਸੰਯੁਕਤ ਕਿਸਾਨ ਮੋਰਚੇ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਰਾਜਪੁਰਾ ਪਾਵਰਕਾਮ ਦੇ ਡਿਵੀਜ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨ ਆਗੂਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਰਕਾਰ ਵੱਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਕਿ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਵਿੱਚ ਨਿਰਵਿਘਨ ਬਿਜਲੀ ਦਿੱਤੀ ਗਈ ਅਤੇ ਦਿੱਤੀ ਜਾ ਰਹੀ ਹੈ, ਪਰ ਅਸਲੀਅਤ ਇਸ ਤੋਂ ਬਿਲਕੁਲ ਉਲਟ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਪਿੰਡਾਂ ਨੂੰ ਮਿਲਣ ਵਾਲੀ ਬਿਜਲੀ ਸਪਲਾਈ ਵਿੱਚ ਲੰਮੇ-ਲੰਮੇ ਕੱਟ ਲਗਾਏ ਜਾ ਰਹੇ ਹਨ, ਉੱਥੇ ਹੀ ਖੇਤਾਂ ਨੂੰ ਮਿਲਣ ਵਾਲੇ ਸਪਲਾਈ ਵਿੱਚ ਵੀ ਲਗਾਤਾਰ ਕੱਟ ਲੱਗ ਰਹੇ ਹਨ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਫ਼ਸਲ ਪੱਕ ਕੇ ਤਿਆਰ ਹੋ ਚੁੱਕੀ ਹੈ ਅਤੇ ਆਖ਼ਰੀ ਵਾਰੀ ਫ਼ਸਲ ਨੂੰ ਪਾਣੀ ਦੀ ਲੋੜ ਹੁੰਦੀ ਹੈ, ਪਰ ਰੋਜ਼ਾਨਾ ਲੱਗ ਰਹੇ ਕੱਟਾਂ ਕਾਰਨ ਫ਼ਸਲ ਦਾ ਨੁਕਸਾਨ ਹੋਣ ਦਾ ਖ਼ਦਸ਼ਾ ਹੈ, ਜੋ ਕਿ ਕਿਸਾਨਾਂ ਲਈ ਭਾਰੀ ਆਰਥਿਕ ਸੰਕਟ ਪੈਦਾ ਕਰ ਸਕਦਾ ਹੈ। ਕਿਸਾਨ ਆਗੂਆਂ ਨੇ ਸਰਕਾਰ ਨੂੰ ਸਪੱਸ਼ਟ ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਨੂੰ ਮਿਲਣ ਵਾਲੀ ਬਿਜਲੀ ਸਪਲਾਈ ਸੁਚਾਰੂ ਢੰਗ ਨਾਲ ਨਹੀਂ ਦਿੱਤੀ ਜਾਂਦੀ ਤਾਂ ਇਹ ਵਿਰੋਧ ਪ੍ਰਦਰਸ਼ਨ ਹੋਰ ਤੇਜ ਕਰਕੇ ਬਿਜਲੀ ਬੋਰਡ ਦਫ਼ਤਰਾਂ ਤੋਂ ਨਿਕਲ ਕੇ ਪੂਰੇ ਪੰਜਾਬ ਭਰ ਦੇ ਵਿੱਚ ਲੈ ਕੇ ਜਾਇਆ ਜਾਵੇਗਾ। ਇਸ ਮੌਕੇ ਕਿਸਾਨਾਂ ਨੇ ਸਰਕਾਰ ਦੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿਚਕਾਰ ਡੂੰਘੇ ਪਾੜੇ ਵੱਲ ਵੀ ਧਿਆਨ ਦਿਵਾਇਆ, ਜੋ ਕਿ ਸੂਬੇ ਦੀ ਖੇਤੀ ਨੀਤੀ 'ਤੇ ਵੱਡੇ ਸਵਾਲ ਖੜ੍ਹੇ ਕਰ ਰਿਹਾ ਹੈ।
ਝੋਨੇ ਦੀ ਫ਼ਸਲ ਬਰਬਾਦ ਹੋਣ ਦਾ ਖ਼ਦਸ਼ਾ: ਕਿਸਾਨਾਂ ਨੇ ਸਰਕਾਰ ਨੂੰ ਦਿੱਤੀ ਸਖ਼ਤ ਚੇਤਾਵਨੀ, ਹੁਣ ਪੂਰੇ ਪੰਜਾਬ 'ਚ ਹੋਵੇਗਾ ਵੱਡਾ ਐਲਾਨ
ਪੰਜਾਬ ਦੇ ਕਿਸਾਨਾਂ ਨੇ ਪਾਵਰਕਾਮ ਦੇ ਦਫ਼ਤਰਾਂ ਬਾਹਰ ਪ੍ਰਦਰਸ਼ਨ ਕਰਕੇ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਨੂੰ ਸੁਚਾਰੂ ਢੰਗ ਨਾਲ ਬਿਜਲੀ ਸਪਲਾਈ ਨਹੀਂ ਦਿੱਤੀ ਗਈ ਤਾਂ ਉਹ ਇਸ ਵਿਰੋਧ ਨੂੰ ਹੋਰ ਤੇਜ ਕਰਕੇ ਬਿਜਲੀ ਬੋਰਡ ਦਫ਼ਤਰਾਂ ਤੋ
NRI Post Desk · 71 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




