|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਝੋਟਾ ਕਤਲ ਕਾਂਡ: ਮੁੱਖ ਮੰਤਰੀ ਦੇ ਦਖਲ ਦੀ ਮੰਗ ਨੇ ਕੀਤਾ ਖੁਲਾਸਾ, ਪੰਜਾਬ ਦੇ ਹਰ ਨੌਜਵਾਨ ਲਈ ਚੇਤਾਵਨੀ

ਮਾਨਸਾ ਵਿੱਚ ਚੱਲ ਰਹੇ ਇਨਸਾਫ਼ ਕਮੇਟੀ ਦੇ ਧਰਨੇ ਮੌਕੇ ਸੀਪੀਆਈ ਦੇ ਨੈਸ਼ਨਲ ਕੌਂਸਲ ਮੈਂਬਰ ਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਖੁਲਾਸਾ ਕੀਤਾ ਕਿ ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਹੁਣ ਪੰਜਾਬ ਦਾ ਵਿਆਪਕ ਮਸਲਾ ਬਣ ਚੁੱ

NRI Post Desk · 32 ਦਿਨ ਪਹਿਲਾਂ · ਅੱਪਡੇਟ 11 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਝੋਟਾ ਕਤਲ ਕਾਂਡ: ਮੁੱਖ ਮੰਤਰੀ ਦੇ ਦਖਲ ਦੀ ਮੰਗ ਨੇ ਕੀਤਾ ਖੁਲਾਸਾ, ਪੰਜਾਬ ਦੇ ਹਰ ਨੌਜਵਾਨ ਲਈ ਚੇਤਾਵਨੀ
📷 NRI Post Desk

ਮਾਨਸਾ ਵਿੱਚ ਚੱਲ ਰਹੇ ਇਨਸਾਫ਼ ਕਮੇਟੀ ਦੇ ਧਰਨੇ ਮੌਕੇ ਸੀਪੀਆਈ ਦੇ ਨੈਸ਼ਨਲ ਕੌਂਸਲ ਮੈਂਬਰ ਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਖੁਲਾਸਾ ਕੀਤਾ ਕਿ ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਹੁਣ ਪੰਜਾਬ ਦਾ ਵਿਆਪਕ ਮਸਲਾ ਬਣ ਚੁੱਕਿਆ ਹੈ ਅਤੇ ਇਸ ਨਾਜ਼ੁਕ ਮੋੜ 'ਤੇ ਮੁੱਖ ਮੰਤਰੀ ਨੂੰ ਖੁਦ ਦਖਲ ਦੇਣਾ ਚਾਹੀਦਾ ਹੈ। ਉਨ੍ਹਾਂ ਸਤਿਕਾਰ ਸਹਿਤ ਸੰਬੋਧਨ ਕਰਦਿਆਂ ਸਮੂਹਿਕ ਲੋਕਾਂ ਤੇ ਅੰਦੋਲਨਕਾਰੀਆਂ ਨੂੰ ਅਪੀਲ ਕੀਤੀ ਕਿ ਡਰੱਗ ਅਤੇ ਨਸ਼ਾ ਤਸਕਰਾਂ ਖਿਲਾਫ਼ ਸਾਂਝੀ ਮੁਹਿੰਮ ਨੂੰ ਜਾਰੀ ਰੱਖਿਆ ਜਾਵੇ, ਕਿਉਂਕਿ ਇਹ ਮੁਹਿੰਮ ਬਿਨਾ ਕਿਸੇ ਜਾਤਪਾਤ, ਧਰਮ ਤੇ ਰਾਜਨੀਤਕ ਹਿੱਤਾਂ ਤੋਂ ਉੱਪਰ ਉੱਠ ਕੇ ਕੇਵਲ ਨੌਜਵਾਨਾਂ ਤੇ ਪੰਜਾਬ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਚਲਾਈ ਜਾਵੇ ਤਾਂ ਇਹ ਸਰਬ ਸਾਂਝੀਵਾਲਤਾ ਦਾ ਪ੍ਰਤੀਕ ਬਣੇਗੀ। ਉਨ੍ਹਾਂ ਐਕਸ਼ਨ ਕਮੇਟੀ ਤੇ ਪਰਿਵਾਰ ਨੂੰ ਵੀ ਅਪੀਲ ਕੀਤੀ ਕਿ ਇਸ ਨਾਜ਼ੁਕ ਦੌਰ ਸਮੇਂ ਸੰਜੀਦਗੀ ਵਿੱਚ ਰਹਿ ਕੇ ਇਨਸਾਫ਼ ਲੈਣ ਲਈ ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਫ਼ੈਸਲੇ ਲਏ ਜਾਣ, ਅਤੇ ਅੰਤ ਵਿੱਚ ਉਨ੍ਹਾਂ ਇਸ ਵਿਆਪਕ ਸੰਘਰਸ਼ ਦੀ ਕੜੀ ਵਿੱਚ ਬਿਨਾਂ ਭੇਦ ਭਾਵ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਆਸ਼ਾ ਵਰਕਰ ਅਤੇ ਫ਼ੈਸਿਲੀਟੇਟਰ ਨਿਰੋਲ ਯੂਨੀਅਨ ਦੀ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ, ਕਿਰਨਜੀਤ ਕੌਰ ਟਾਹਲੀਆਂ ਸਟੇਟ ਸੈਕਟਰੀ, ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਕੌਰ, ਜਸਵੀਰ ਕੌਰ ਫੱਤਾ, ਪਰਮਜੀਤ ਕੌਰ, ਰਾਜਵੀਰ ਕੌਰ ਅਤੇ ਸੁਖਜਿੰਦਰ ਕੌਰ ਨੇ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਵੱਲੋਂ ਨਸ਼ਿਆਂ 'ਤੇ ਠੱਲ੍ਹ ਪਾਏ ਜਾਣ ਨੂੰ ਲੈ ਕੇ ਲੜਾਈ ਲੜੀ ਜਾ ਰਹੀ ਸੀ, ਪਰ ਉਸ ਦਾ ਦਿਨ ਦਿਹਾੜੇ ਇੱਕ ਮੈਡੀਕਲ ਸਟੋਰ ਦੇ ਸੰਚਾਲਕ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ, ਜਿਸ ਨੂੰ ਲੈ ਕੇ ਹਰ ਕਿਸੇ ਵਿੱਚ ਰੋਸ ਹੈ ਅਤੇ ਉਨ੍ਹਾਂ ਦੀ ਯੂਨੀਅਨ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਖੜ੍ਹੀ ਹੈ ਅਤੇ ਡੱਟ ਕੇ ਖੜ੍ਹੇਗੀ। ਇਸ ਤੋਂ ਇਲਾਵਾ ਬਲਕੌਰ ਸਿੰਘ ਸਿੱਧੂ, ਅਮਨ ਪਟਵਾਰੀ, ਗੁਰਪ੍ਰੀਤ ਸਿੰਘ ਝੱਬਰ, ਗੁਰਪ੍ਰੀਤ ਵਿੱਕੀ, ਹਰਪਾਲ ਕੌਰ, ਸੁਰਜੀਤ ਸਿੰਘ ਫੂਲ, ਇੰਦਰਜੀਤ ਸਿੰਘ ਮੁਨਸੀ, ਨਰਿੰਦਰ ਕੌਰ ਬੁਰਜ ਹਮੀਰਾ, ਧੰਨਾ ਮੱਲ ਗੋਇਲ, ਲੱਖਾ ਸਿਧਾਣਾ, ਪਲਵਿੰਦਰ ਸਿੰਘ ਵਾਲਿਆਂ ਵਾਲੀ, ਮੱਖਣ ਸਿੰਘ ਭੈਣੀਬਾਘਾ, ਕੁਲਵਿੰਦਰ ਸਿੰਘ ਸੁਖੀ, ਬਾਪੂ ਹਰਦੀਪ ਸਿੰਘ, ਹਰਦੀਪ ਸਿੱਧੂ, ਸੁਰੇਸ਼ ਨੰਦਗੜੀਆ, ਇਕਬਾਲ ਸਿੰਘ ਝੂੰਦਾਂ, ਰੁਬੀ, ਜੱਗੀ ਬਾਬਾ, ਰਘਵੀਰ ਸਿੰਘ, ਗਗਨ ਕੌਰ, ਦਰਸ਼ਨ ਸਿੰਘ ਜਵਾਹਰਵਾਲਾ, ਨਿਰਮਲ ਸਿੰਘ ਝੰਡੂਕੇ, ਰਾਜਵਿੰਦਰ ਰਾਣਾ, ਨਿਰਮਲ ਸਿੰਘ ਰਾਏਪੁਰ ਅਤੇ ਬਲਜਿੰਦਰ ਸਿੰਘ ਭੱਖੜਾ ਨੇ ਕਿਹਾ ਕਿ ਇਹ ਲਗਾਤਾਰ ਲੜਾਈ ਨਸ਼ਿਆਂ ਦੇ ਖ਼ਿਲਾਫ਼ ਜਾਰੀ ਰਹੇਗੀ ਅਤੇ ਪੰਜਾਬ ਦੇ ਹਰ ਇੱਕ ਨੌਜਵਾਨ ਨੂੰ ਨਸ਼ਿਆਂ ਦੇ ਖ਼ਿਲਾਫ਼ ਖੜ੍ਹਾ ਹੋਣਾ ਚਾਹੀਦਾ ਹੈ, ਕਿਉਂਕਿ ਤਸਕਰਾਂ ਵੱਲੋਂ ਨੌਜਵਾਨਾਂ ਨੂੰ ਇਸ ਦੀ ਲੱਤ ਲਗਾ ਕੇ ਖੁਦ ਕਮਾਈ ਕਰਨ ਤੱਕ ਮਤਲਬ ਹੈ ਅਤੇ ਪੰਜਾਬ ਦੀ ਜਵਾਨੀ ਲਗਾਤਾਰ ਬਰਬਾਦ ਹੁੰਦੀ ਜਾ ਰਹੀ ਹੈ, ਇਸ ਲਈ ਇਸ ਦੇ ਖ਼ਿਲਾਫ਼ ਜੰਗ ਲਈ ਇਕਜੁੱਟ ਹੋ ਜਾਣ ਦੀ ਲੋੜ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!