|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਡਿਗਰੀ ਮਿਲਣ ਦੇ ਪਲ ਹੀ ਬਦਲ ਗਿਆ ਸਭ ਕੁਝ, ਡਾਕਟਰਾਂ ਨੂੰ ਮਿਲੀ ਇਹ ਚਿਤਾਵਨੀ ਸੁਣ ਕੇ ਹਿੱਲ ਗਏ ਸਾਰੇ

ਲੁਧਿਆਣਾ ਵਿੱਚ ਇੱਕ ਅਜਿਹਾ ਦ੍ਰਿਸ਼ ਦੇਖਣ ਨੂੰ ਮਿਲਿਆ ਜਿਸ ਨੇ ਹਾਜ਼ਰ ਸਾਰਿਆਂ ਦੇ ਦਿਲ ਕੰਬਾ ਦਿੱਤੇ, ਜਦੋਂ ਦਇਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਸਲਾਨਾ ਕਨਵੋਕੇਸ਼ਨ ਦੌਰਾਨ ਡਾਕਟਰ-ਵਿਦਿਆਰਥੀਆਂ ਨੂੰ ਡਿਗਰੀਆਂ ਤਕਸੀਮ ਕਰਨ ਦੇ ਨਾਲ-ਨਾਲ ਇੱਕ

NRI Post Desk · 75 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਡਿਗਰੀ ਮਿਲਣ ਦੇ ਪਲ ਹੀ ਬਦਲ ਗਿਆ ਸਭ ਕੁਝ, ਡਾਕਟਰਾਂ ਨੂੰ ਮਿਲੀ ਇਹ ਚਿਤਾਵਨੀ ਸੁਣ ਕੇ ਹਿੱਲ ਗਏ ਸਾਰੇ
📷 NRI Post Desk

ਲੁਧਿਆਣਾ ਵਿੱਚ ਇੱਕ ਅਜਿਹਾ ਦ੍ਰਿਸ਼ ਦੇਖਣ ਨੂੰ ਮਿਲਿਆ ਜਿਸ ਨੇ ਹਾਜ਼ਰ ਸਾਰਿਆਂ ਦੇ ਦਿਲ ਕੰਬਾ ਦਿੱਤੇ, ਜਦੋਂ ਦਇਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਸਲਾਨਾ ਕਨਵੋਕੇਸ਼ਨ ਦੌਰਾਨ ਡਾਕਟਰ-ਵਿਦਿਆਰਥੀਆਂ ਨੂੰ ਡਿਗਰੀਆਂ ਤਕਸੀਮ ਕਰਨ ਦੇ ਨਾਲ-ਨਾਲ ਇੱਕ ਅਜਿਹਾ ਸੰਦੇਸ਼ ਦਿੱਤਾ ਗਿਆ ਜੋ ਹਰੇਕ ਡਾਕਟਰ ਦੀ ਜ਼ਿੰਦਗੀ ਦੀ ਦਿਸ਼ਾ ਬਦਲ ਸਕਦਾ ਹੈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਡਾ. ਕੇਆਰ. ਬਾਲਾਕ੍ਰਿਸ਼ਨਨ, ਚੇਅਰਮੈਨ, ਕਾਰਡੀਐਕ ਸਾਇੰਸਿਜ਼ ਅਤੇ ਡਾਇਰੈਕਟਰ, ਹਾਰਟ ਐਂਡ ਲੰਗ ਟ੍ਰਾਂਸਪਲਾਂਟ, ਐਮਜੀਐਮ ਹੈਲਥਕੇਅਰ ਚੇਨਈ ਪਹੁੰਚੇ, ਜਦਕਿ ਡਾ. ਸੁਲੇਨਾ, ਪ੍ਰੋਫੈਸਰ ਅਤੇ ਮੁਖੀ, ਨਿਊਰੋਲੋਜੀ ਵਿਭਾਗ, ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫਰੀਦਕੋਟ ਨੇ ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਵੱਲੋਂ ਵਰਸਿਟੀ ਨੁਮਾਇੰਦੇ ਵਜੋਂ ਸ਼ਿਰਕਤ ਕੀਤੀ। ਡਾ. ਬਾਲਾਕ੍ਰਿਸ਼ਨਨ ਨੇ ਡਿਗਰੀਆਂ ਪ੍ਰਦਾਨ ਕਰਦਿਆਂ ਕਿਹਾ ਕਿ ਸਿੱਖਣ ਤੇ ਪੜ੍ਹਨ ਦੀ ਕੋਈ ਵੀ ਸੀਮਾ ਨਹੀਂ ਹੁੰਦੀ, ਇਸ ਲਈ ਹਰੇਕ ਵਿਅਕਤੀ ਨੂੰ ਆਪਣੀ ਸਾਰੀ ਜ਼ਿੰਦਗੀ ਦੌਰਾਨ ਕੁਝ ਨਾ ਕੁਝ ਨਵਾਂ ਸਿੱਖਣ ਤੇ ਚੰਗਾ ਪੜ੍ਹਨ ਦੀ ਆਦਤ ਬਣਾ ਕੇ ਰੱਖਣੀ ਚਾਹੀਦੀ ਹੈ ਤਾਂ ਜੋ ਸਮੇਂ ਦੇ ਹਾਣੀ ਬਣਕੇ ਚੱਲਿਆ ਜਾ ਸਕੇ। ਉਨ੍ਹਾਂ ਵਿਦਿਆਰਥੀਆਂ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਡਾਕਟਰ ਬਣਨ ਕੇ ਸਮਾਜ ਵਿੱਚ ਜਾ ਰਹੇ ਹਨ, ਇਸ ਲਈ ਉਨ੍ਹਾਂ ਨੂੰ ਆਪਣਾ ਫਰਜ਼ ਨਿਭਾਉਂਦਿਆਂ ਬਿਨਾਂ ਕਿਸੇ ਭੇਦਭਾਵ ਤੋਂ ਹਰੇਕ ਮਰੀਜ਼ ਦਾ ਇਲਾਜ ਇਮਾਨਦਾਰੀ ਨਾਲ ਕਰਨਾ ਚਾਹੀਦਾ ਹੈ। ਇਸ ਮੌਕੇ ਕਾਲਜ/ਹਸਪਤਾਲ ਦੀ ਮੈਨੇਜਿੰਗ ਸੁਸਾਇਟੀ ਦੇ ਪ੍ਰਧਾਨ ਸੁਨੀਲ ਕਾਂਤ ਮੁੰਜਾਲ ਨੇ ਕਿਹਾ ਕਿ ਸਭ ਤੋਂ ਪਹਿਲਾਂ ਇੱਕ ਚੰਗੇ ਮਨੁੱਖ ਬਣੋ ਤੇ ਉਸ ਤੋਂ ਬਾਅਦ ਇੱਕ ਚੰਗੇ ਡਾਕਟਰ ਬਣੋ, ਅਤੇ ਉਨ੍ਹਾਂ ਵਿਦਿਆਰਥੀਆਂ ਨੂੰ ਸਿਰਫ਼ ਅਕਾਦਮਿਕ ਤੌਰ 'ਤੇ ਕਾਮਯਾਬ ਹੋਣ ਦੀ ਬਜਾਏ ਇੱਕ ਚੰਗਾ ਇਨਸਾਨ ਬਣਨ ਲਈ ਯਤਨ ਕਰਨ ਦੀ ਸਲਾਹ ਦਿੱਤੀ। ਇਸ ਮੌਕੇ ਕਾਲਜ ਦੇ ਸਕੱਤਰ ਬਿਪਨ ਗੁਪਤਾ ਨੇ ਮੁੱਖ ਮਹਿਮਾਨ, ਸਰੋਤਿਆਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦਾ ਸਵਾਗਤ ਕਰਦਿਆਂ ਡਾਕਟਰ ਬਣੇ ਵਿਦਿਆਰਥੀਆਂ ਦੇ ਉਜਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਮਰੀਜ਼ਾਂ ਦੀ ਦੇਖਭਾਲ ਦੇ ਖੇਤਰ ਵਿੱਚ ਆਪਣੀ ਯੋਗਤਾ ਸਾਬਤ ਕਰਕੇ ਮੈਡੀਕਲ ਕਾਲਜ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਜੀ. ਐੱਸ. ਵਾਂਡਰ ਨੇ ਡਾਕਟਰ-ਵਿਦਿਆਰਥੀਆਂ ਦੀਆਂ ਉਪਲੱਬਧੀਆਂ 'ਤੇ ਮਾਣ ਪ੍ਰਗਟਾਇਆ ਤੇ ਕਾਲਜ ਦੀ ਤਰੱਕੀ ਰਿਪੋਰਟ ਪੇਸ਼ ਕੀਤੀ, ਜਦੋਂ ਕਿ ਡੀਨ ਅਕੈਡਮਿਕਸ ਡਾ. ਸੰਦੀਪ ਕੌਸ਼ਲ ਨੇ ਵੀ ਵਿਚਾਰ ਸਾਂਝੇ ਕੀਤੇ। ਇਸ ਮੌਕੇ ਬੈਚ 2020 ਵਿੱਚ ਐਮਬੀਬੀਐਸ ਵਿੱਚ ਦਾਖਲਾ ਹੋਏ ਆਪਣੀ ਪੜ੍ਹਾਈ ਪੂਰੀ ਕਰਕੇ ਡਾਕਟਰ ਦੀ ਡਿਗਰੀ ਪ੍ਰਾਪਤ ਕਰਨ ਵਾਲੇ 100 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ, ਜਦਕਿ ਚੰਗੀ ਕਾਰਗੁਜ਼ਾਰੀ ਪ੍ਰਦਸ਼ਿਤ ਕਰਨ ਵਾਲੇ 77 ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਤੇ ਵੱਡੀਆਂ ਮੱਲਾਂ ਮਾਰਨ ਵਾਲੇ 14 ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਸੱਭਿਆਚਾਰਕ ਗਤੀਵਿਧੀਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਡਾ. ਦਿਵਿਜ ਮੱਟਾ ਨੂੰ

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!