|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਡਿੱਗੇ ਪੁਲ਼ ਕੋਲ ਚੱਲ ਰਿਹਾ ਨਿਰਮਾਣ ਬਣ ਸਕਦਾ ਹੈ ਕਈ ਪਿੰਡਾਂ ਲਈ ਖ਼ਤਰਨਾਕ ਸਾਬਤ, ਪ੍ਰਸ਼ਾਸਨ ਨੂੰ ਦਿੱਤੀ ਸਖ਼ਤ ਚੇਤਾਵਨੀ

ਸੁਲਤਾਨਪੁਰ ਲੋਧੀ ਦੇ ਡਿੱਗੇ ਪੁਲ਼ ਨੇੜੇ ਚੱਲ ਰਹੇ ਨਿਰਮਾਣ ਕਾਰਜ ਨੂੰ ਲੈ ਕੇ ਇਲਾਕੇ ਦੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਇਹ ਮਾਮਲਾ ਹੁਣ ਸਿਰਫ਼ ਇੱਕ ਪਿੰਡ ਦੀ ਚਿੰਤਾ ਤੱਕ ਸੀਮਤ ਨਹੀਂ ਰਿਹਾ, ਸਗੋਂ ਕਈ ਪਿੰਡਾਂ ਦੀ ਸਾਂਝੀ ਚਿੰਤਾ

NRI Post Desk · 51 ਦਿਨ ਪਹਿਲਾਂ · ਅੱਪਡੇਟ 17 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਡਿੱਗੇ ਪੁਲ਼ ਕੋਲ ਚੱਲ ਰਿਹਾ ਨਿਰਮਾਣ ਬਣ ਸਕਦਾ ਹੈ ਕਈ ਪਿੰਡਾਂ ਲਈ ਖ਼ਤਰਨਾਕ ਸਾਬਤ, ਪ੍ਰਸ਼ਾਸਨ ਨੂੰ ਦਿੱਤੀ ਸਖ਼ਤ ਚੇਤਾਵਨੀ
📷 NRI Post Desk

ਸੁਲਤਾਨਪੁਰ ਲੋਧੀ ਦੇ ਡਿੱਗੇ ਪੁਲ਼ ਨੇੜੇ ਚੱਲ ਰਹੇ ਨਿਰਮਾਣ ਕਾਰਜ ਨੂੰ ਲੈ ਕੇ ਇਲਾਕੇ ਦੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਇਹ ਮਾਮਲਾ ਹੁਣ ਸਿਰਫ਼ ਇੱਕ ਪਿੰਡ ਦੀ ਚਿੰਤਾ ਤੱਕ ਸੀਮਤ ਨਹੀਂ ਰਿਹਾ, ਸਗੋਂ ਕਈ ਪਿੰਡਾਂ ਦੀ ਸਾਂਝੀ ਚਿੰਤਾ ਬਣ ਚੁੱਕਾ ਹੈ। ਲੋਕਾਂ ਦਾ ਸਪੱਸ਼ਟ ਕਹਿਣਾ ਹੈ ਕਿ ਜੇਕਰ ਇਸ ਨਿਰਮਾਣ ਕਾਰਨ ਬਰਸਾਤੀ ਪਾਣੀ ਦੀ ਨਿਕਾਸੀ ਜਾਂ ਪਾਣੀ ਦੇ ਕੁਦਰਤੀ ਵਹਾਅ ਵਿੱਚ ਕੋਈ ਵੀ ਰੁਕਾਵਟ ਪਈ, ਤਾਂ ਆਉਣ ਵਾਲੇ ਸਮੇਂ ਵਿੱਚ ਕਈ ਨੀਵੇਂ ਇਲਾਕਿਆਂ ਅਤੇ ਪਿੰਡਾਂ ਲਈ ਬਹੁਤ ਮੁਸ਼ਕਲ ਪੈਦਾ ਹੋ ਸਕਦੀ ਹੈ। ਪਿੰਡ ਦੇ ਸਰਪੰਚ ਪ੍ਰੀਤਜੰਗ ਸਿੰਘ ਨੇ ਇਸ ਮਾਮਲੇ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਡਿੱਗੇ ਪੁੱਲ ਨੇੜੇ ਹੋ ਰਹੇ ਨਿਰਮਾਣ ਨੂੰ ਲੈ ਕੇ ਲੋਕਾਂ ਵਿੱਚ ਡਰ ਅਤੇ ਸ਼ੰਕਾ ਪਾਇਆ ਜਾ ਰਿਹਾ ਹੈ, ਕਿਉਂਕਿ ਬਰਸਾਤੀ ਪਾਣੀ ਦੇ ਕੁਦਰਤੀ ਵਹਾਅ ਨੂੰ ਕਿਸੇ ਵੀ ਹਾਲਤ ਵਿੱਚ ਪ੍ਰਭਾਵਿਤ ਨਹੀਂ ਹੋਣ ਦੇਣਾ ਚਾਹੀਦਾ। ਇਸੇ ਤਰ੍ਹਾਂ ਨਿਰਮਲ ਸਿੰਘ ਨੇ ਸਪੱਸ਼ਟ ਕੀਤਾ ਕਿ ਇਹ ਮਾਮਲਾ ਸਿਰਫ਼ ਇੱਕ ਪਿੰਡ ਦਾ ਨਹੀਂ, ਸਗੋਂ ਕਈ ਪਿੰਡਾਂ ਨਾਲ ਜੁੜਿਆ ਹੋਇਆ ਹੈ ਅਤੇ ਜੇਕਰ ਭਾਰੀ ਬਰਸਾਤ ਦੌਰਾਨ ਪਾਣੀ ਦੇ ਵਹਾਅ ਵਿੱਚ ਰੁਕਾਵਟ ਆਈ, ਤਾਂ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਸਕਦਾ ਹੈ, ਜਿਸ ਦੇ ਗੰਭੀਰ ਨਤੀਜੇ ਹੋ ਸਕਦੇ ਹਨ। ਇਲਾਕਾ ਵਾਸੀਆਂ ਨੇ ਇਹ ਵੀ ਕਿਹਾ ਕਿ ਬਰਸਾਤ ਦੇ ਸਮੇਂ ਇਸ ਖੇਤਰ ਵਿੱਚ ਪਾਣੀ ਦੀ ਨਿਕਾਸੀ ਲਈ ਕੁਦਰਤੀ ਵਹਾਅ ਬਹੁਤ ਮਹੱਤਵਪੂਰਨ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ’ਤੇ ਰੁਕਣ ਨਹੀਂ ਦਿੱਤਾ ਜਾਣਾ ਚਾਹੀਦਾ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੌਕੇ ਦੀ ਤਕਨੀਕੀ ਜਾਂਚ ਕਰਵਾਈ ਜਾਵੇ, ਨਿਰਮਾਣ ਕਾਰਜ ਦੀ ਪੂਰੀ ਪੜਤਾਲ ਹੋਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਪਾਣੀ ਦੀ ਨਿਕਾਸੀ ਵਿੱਚ ਕੋਈ ਰੁਕਾਵਟ ਨਾ ਆਵੇ, ਤਾਂ ਜੋ ਲੋਕਾਂ ਦੀਆਂ ਚਿੰਤਾਵਾਂ ਦੂਰ ਹੋ ਸਕਣ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਮੌਕੇ ਦਾ ਨਿਰੀਖਣ ਕਰਕੇ ਸਥਿਤੀ ਸਪੱਸ਼ਟ ਕੀਤੀ ਜਾਵੇ, ਕਿਉਂਕਿ ਲੋਕਾਂ ਵਿੱਚ ਇਹ ਸਵਾਲ ਉੱਠ ਰਿਹਾ ਹੈ ਕਿ ਨਿਰਮਾਣ ਕਾਰਨ ਪਾਣੀ ਦਾ ਰਾਹ ਕਿਤੇ ਬੰਦ ਨਾ ਹੋ ਜਾਵੇ। ਇਸ ਦੇ ਨਾਲ ਹੀ ਲੋਕਾਂ ਨੇ ਖੁੱਲ੍ਹੀ ਚੇਤਾਵਨੀ ਦਿੱਤੀ ਹੈ ਕਿ ਜੇਕਰ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਅਤੇ ਪਾਣੀ ਦੀ ਨਿਕਾਸੀ ਬਾਰੇ ਸਥਿਤੀ ਸਪੱਸ਼ਟ ਨਾ ਕੀਤੀ ਗਈ, ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਨਿਰਮਲ ਸਿੰਘ, ਬਲਕਾਰ ਸਿੰਘ, ਦਿਲਬਾਗ ਸਿੰਘ, ਹਰਭਜਨ ਸਿੰਘ, ਮਲਕੀਤ ਸਿੰਘ, ਪਿਆਰਾ ਸਿੰਘ, ਸੂਬਾ ਸਿੰਘ, ਸਾਧੂ ਸਿੰਘ, ਅਮਰਜੀਤ ਸਿੰਘ, ਜੰਗ ਪ੍ਰਤਾਪ ਸਿੰਘ, ਗੁੱਜਰ ਸਿੰਘ, ਨਰਿੰਜਣ ਸਿੰਘ, ਲਖਵਿੰਦਰ ਸਿੰਘ, ਜਸਵਿੰਦਰ ਸਿੰਘ, ਸੰਦੀਪ ਸਿੰਘ, ਸਰਪੰਚ ਪ੍ਰੀਤ ਜੰਗ ਸਿੰਘ, ਬਖਸ਼ਿਸ ਸਿੰਘ, ਪਰਮਜੀਤ ਸਿੰਘ, ਮਲਕੀਤ ਸਿੰਘ, ਬਲਕਾਰ ਸਿੰਘ, ਹੈਰੀ ਅਤੇ ਸੁਭਾਸ਼ ਆਦਿ ਹਾਜ਼ਰ ਸਨ, ਜਿਨ੍ਹਾਂ ਨੇ ਇੱਕਜੁੱਟ ਹੋ ਕੇ ਆਪਣੀ ਆਵਾਜ਼ ਬੁਲੰਦ ਕੀਤੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!