|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਡਡਵਿੰਡੀ ਰੇਲਵੇ ਸਟੇਸ਼ਨ ਦੇ ਬੰਦ ਦਰਵਾਜ਼ਿਆਂ ਪਿੱਛੇ ਛੁਪਿਆ ਹੈ ਕੋਈ ਵੱਡਾ ਰਾਜ਼, ਰਾਤਾਂ ਨੂੰ ਹੋ ਰਹੀਆਂ ਗਤੀਵਿਧੀਆਂ ਨੇ ਖੋਲ੍ਹੇ ਅਧਿਕਾਰੀਆਂ ਦੇ ਹੋਸ਼

ਪਿੰਡ ਡਡਵਿੰਡੀ ਦਾ ਰੇਲਵੇ ਸਟੇਸ਼ਨ ਪਿਛਲੇ ਤਕਰੀਬਨ ਛੇ ਤੋਂ ਸੱਤ ਮਹੀਨਿਆਂ ਤੋਂ ਬੰਦ ਪਿਆ ਹੋਣ ਕਾਰਨ ਆਪਣੀ ਬਦਹਾਲੀ ਦੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ ਅਤੇ ਇਸ ਦੇ ਬੰਦ ਦਰਵਾਜ਼ਿਆਂ ਪਿੱਛੇ ਇੱਕ ਅਜਿਹਾ ਰਾਜ਼ ਛੁਪਿਆ ਹੈ ਜਿਸ ਨੇ ਇਲਾਕਾ ਵਾਸੀਆਂ ਦੀ ਨ

NRI Post Desk · 19 ਦਿਨ ਪਹਿਲਾਂ · ਅੱਪਡੇਟ 12 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਡਡਵਿੰਡੀ ਰੇਲਵੇ ਸਟੇਸ਼ਨ ਦੇ ਬੰਦ ਦਰਵਾਜ਼ਿਆਂ ਪਿੱਛੇ ਛੁਪਿਆ ਹੈ ਕੋਈ ਵੱਡਾ ਰਾਜ਼, ਰਾਤਾਂ ਨੂੰ ਹੋ ਰਹੀਆਂ ਗਤੀਵਿਧੀਆਂ ਨੇ ਖੋਲ੍ਹੇ ਅਧਿਕਾਰੀਆਂ ਦੇ ਹੋਸ਼
📷 NRI Post Desk

ਪਿੰਡ ਡਡਵਿੰਡੀ ਦਾ ਰੇਲਵੇ ਸਟੇਸ਼ਨ ਪਿਛਲੇ ਤਕਰੀਬਨ ਛੇ ਤੋਂ ਸੱਤ ਮਹੀਨਿਆਂ ਤੋਂ ਬੰਦ ਪਿਆ ਹੋਣ ਕਾਰਨ ਆਪਣੀ ਬਦਹਾਲੀ ਦੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ ਅਤੇ ਇਸ ਦੇ ਬੰਦ ਦਰਵਾਜ਼ਿਆਂ ਪਿੱਛੇ ਇੱਕ ਅਜਿਹਾ ਰਾਜ਼ ਛੁਪਿਆ ਹੈ ਜਿਸ ਨੇ ਇਲਾਕਾ ਵਾਸੀਆਂ ਦੀ ਨੀਂਦ ਹਰਾਮ ਕਰ ਦਿੱਤੀ ਹੈ। ਸਥਾਨਕ ਲੋਕਾਂ ਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਅਨੁਸਾਰ ਸਟੇਸ਼ਨ ਦੀ ਦੇਖਭਾਲ ਨਾ ਹੋਣ ਕਾਰਨ ਇਹ ਥਾਂ ਹੁਣ ਨਸ਼ੇੜੀਆਂ ਤੇ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ ਦਾ ਕੇਂਦਰ ਬਣਦੀ ਜਾ ਰਹੀ ਹੈ, ਜਿਸ ਨੂੰ ਲੈ ਕੇ ਇਲਾਕੇ ਵਿੱਚ ਚਿੰਤਾ ਦੀ ਲਹਿਰ ਪਾਈ ਜਾ ਰਹੀ ਹੈ। ਰੇਲਵੇ ਸਟੇਸ਼ਨ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਤ ਸਮੇਂ ਇੱਥੇ ਸ਼ੱਕੀ ਗਤੀਵਿਧੀਆਂ ਦੇਖਣ ਨੂੰ ਮਿਲਦੀਆਂ ਹਨ ਤੇ ਕਥਿਤ ਤੌਰ ਤੇ ਨਸ਼ੇੜੀ ਕਿਸਮ ਦੇ ਵਿਅਕਤੀਆਂ ਦਾ ਆਉਣਾ-ਜਾਣਾ ਲੱਗਿਆ ਰਹਿੰਦਾ ਹੈ। ਸੂਤਰਾਂ ਅਨੁਸਾਰ ਕਈ ਵਾਰ ਰਾਤ ਦੇ ਸਮੇਂ ਨੌਜਵਾਨ ਲੜਕਿਆਂ ਦੇ ਨਾਲ ਲੜਕੀਆਂ ਦੇ ਵੀ ਇੱਥੇ ਆਉਣ ਦੀਆਂ ਗੱਲਾਂ ਸਾਹਮਣੇ ਆਈਆਂ ਹਨ, ਜਿਸ ਨਾਲ ਇਹ ਸਵਾਲ ਖੜ੍ਹਾ ਹੋ ਗਿਆ ਹੈ ਕਿ ਆਖ਼ਿਰ ਇਸ ਬੰਦ ਸਟੇਸ਼ਨ ਦੀ ਆੜ ਵਿੱਚ ਕੀ ਕੁਝ ਹੋ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਸਟੇਸ਼ਨ ਦੀ ਨਿਯਮਤ ਦੇਖਭਾਲ ਤੇ ਸੁਰੱਖਿਆ ਪ੍ਰਬੰਧ ਨਾ ਹੋਣ ਕਾਰਨ ਅਜਿਹੀਆਂ ਗਤੀਵਿਧੀਆਂ ਨੂੰ ਰੋਕਣਾ ਮੁਸ਼ਕਲ ਹੋ ਰਿਹਾ ਹੈ। ਨਿੱਤ ਰੇਲ ਗੱਡੀਆਂ ਰਾਹੀਂ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਨੇ ਰੇਲਵੇ ਵਿਭਾਗ ਫ਼ਿਰੋਜ਼ਪੁਰ ਤੋਂ ਮੰਗ ਕੀਤੀ ਹੈ ਕਿ ਡਡਵਿੰਡੀ ਰੇਲਵੇ ਸਟੇਸ਼ਨ ਦੀ ਖਸਤਾ ਹਾਲਤ ਨੂੰ ਸੁਧਾਰਿਆ ਜਾਵੇ ਅਤੇ ਸਟੇਸ਼ਨ ਦੇ ਆਲੇ-ਦੁਆਲੇ ਉੱਗੇ ਘਾਹ-ਫੂਸ ਤੇ ਜੜ੍ਹੀ-ਬੂਟੀਆਂ ਦੀ ਸਫ਼ਾਈ ਕਰਵਾਈ ਜਾਵੇ। ਇਸ ਤੋਂ ਇਲਾਵਾ ਪੀਣ ਵਾਲੇ ਪਾਣੀ ਲਈ ਟੈਂਕੀ, ਮਰਦਾਂ ਤੇ ਔਰਤਾਂ ਲਈ ਵੱਖ-ਵੱਖ ਪਖਾਨੇ ਬਣਾਏ ਜਾਣ ਤੇ ਟਿਕਟਾਂ ਦੀ ਬੁਕਿੰਗ ਲਈ ਸਰਕਾਰੀ ਕਰਮਚਾਰੀ ਦੀ ਤਾਇਨਾਤੀ ਜਲਦੀ ਤੋਂ ਜਲਦੀ ਕੀਤੀ ਜਾਵੇ। ਇਲਾਕਾ ਵਾਸੀਆਂ ਨੇ ਦੱਸਿਆ ਕਿ ਟ੍ਰੇਨ ਨੰਬਰ 74939, ਜੋ ਪਹਿਲਾਂ ਰਾਤ 10:30 ਵਜੇ ਡਡਵਿੰਡੀ ਰੇਲਵੇ ਸਟੇਸ਼ਨ ਤੇ ਰੁਕਦੀ ਸੀ, ਪਿਛਲੇ ਕਈ ਮਹੀਨਿਆਂ ਤੋਂ ਇੱਥੇ ਨਹੀਂ ਰੁਕ ਰਹੀ, ਜਿਸ ਕਾਰਨ ਰੋਜ਼ਾਨਾ ਜਲੰਧਰ ਤੋਂ ਡਡਵਿੰਡੀ ਆਉਣ-ਜਾਣ ਵਾਲੇ ਯਾਤਰੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਜੀ ਅੰਮ੍ਰਿਤਸਰ ਸਾਹਿਬ ਵਿਖੇ ਦਰਸ਼ਨਾਂ ਲਈ ਜਾਣ ਵਾਲੀਆਂ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਵਿੱਚ ਵੀ ਕਾਫੀ ਰੋਸ ਪਾਇਆ ਜਾ ਰਿਹਾ ਹੈ। ਇਲਾਕਾ ਵਾਸੀਆਂ ਨੇ ਰੇਲਵੇ ਵਿਭਾਗ ਫ਼ਿਰੋਜ਼ਪੁਰ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਉਹ ਡਡਵਿੰਡੀ ਰੇਲਵੇ ਸਟੇਸ਼ਨ ਦੀਆਂ ਬੁਨਿਆਦੀ ਸਹੂਲਤਾਂ ਬਹਾਲ ਕਰਕੇ ਇਸ ਨੂੰ ਮੁੜ ਸੁਚਾਰੂ ਢੰਗ ਨਾਲ ਚਾਲੂ ਕੀਤਾ ਜਾਵੇ ਤੇ ਇਸ ਦੇ ਨਾਲ ਹੀ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਜਾਣ, ਟਿਕਟ ਬੁਕਿੰਗ ਲਈ ਕਰਮਚਾਰੀ ਜਲਦੀ ਤੋਂ ਜਲਦੀ ਤਾਇਨਾਤ ਕੀਤਾ ਜਾਵੇ। ਸਟੇਸ਼ਨ ਦੇ ਬੰਦ ਪਏ ਦਰਵਾਜ਼ਿਆਂ ਪਿੱਛੇ ਚੱਲ ਰਹੀਆਂ ਇਨ੍ਹਾਂ ਗਤੀਵਿਧੀਆਂ ਨੇ ਇਹ ਸਪਸ਼ਟ ਕਰ ਦਿੱਤਾ ਹੈ ਕਿ ਜੇਕਰ ਪ੍ਰਸ਼ਾਸਨ ਜਲਦੀ ਨਾ ਹਰਕਤ ਵਿੱਚ ਆ

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਡਡਵਿੰਡੀ ਰੇਲਵੇ ਸਟੇਸ਼ਨ ਦੇ ਬੰਦ ਦਰਵਾਜ਼ਿਆਂ ਪਿੱਛੇ ਛੁਪਿਆ ਹੈ ਕੋਈ ਵੱਡਾ ਰਾਜ਼, ਰਾਤਾਂ ਨੂੰ ਹੋ ਰਹੀਆਂ ਗਤੀਵਿਧੀਆਂ ਨੇ ਖੋਲ੍ਹੇ ਅਧਿਕਾਰੀਆਂ ਦੇ ਹੋਸ਼ — NRI Post