|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਡੇਰਾਬੱਸੀ ਦੇ ਰਾਮਲੀਲ੍ਹਾ ਮੈਦਾਨ 'ਚ ਕੀ ਹੋਇਆ, ਜੋ 12 ਸਾਲਾਂ ਬਾਅਦ ਵੀ ਸ਼ਰਧਾਲੂਆਂ ਦੀਆਂ ਅੱਖਾਂ ਭਰ ਆਈਆਂ?

ਡੇਰਾਬੱਸੀ ਦੇ ਸ਼੍ਰੀ ਰਾਮਲੀਲ੍ਹਾ ਮੈਦਾਨ ਵਿਖੇ ਇਕ ਅਜਿਹਾ ਦ੍ਰਿਸ਼ ਪੇਸ਼ ਹੋਇਆ ਜਿਸ ਨੇ ਹਾਜ਼ਰ ਸਾਰੇ ਸ਼ਰਧਾਲੂਆਂ ਦੇ ਦਿਲਾਂ ਨੂੰ ਛੂਹ ਲਿਆ। ਦਰਅਸਲ, ਸਰਵਮੰਗਲ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਸ਼ਨਿਚਰਵਾਰ ਨੂੰ ਰਾਧਾ ਅਸ਼ਟਮੀ ਦਿਹਾੜੇ ਮੌਕੇ 12ਵੀਂ ਸ

NRI Post Desk · 66 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਡੇਰਾਬੱਸੀ ਦੇ ਰਾਮਲੀਲ੍ਹਾ ਮੈਦਾਨ 'ਚ ਕੀ ਹੋਇਆ, ਜੋ 12 ਸਾਲਾਂ ਬਾਅਦ ਵੀ ਸ਼ਰਧਾਲੂਆਂ ਦੀਆਂ ਅੱਖਾਂ ਭਰ ਆਈਆਂ?
📷 NRI Post Desk

ਡੇਰਾਬੱਸੀ ਦੇ ਸ਼੍ਰੀ ਰਾਮਲੀਲ੍ਹਾ ਮੈਦਾਨ ਵਿਖੇ ਇਕ ਅਜਿਹਾ ਦ੍ਰਿਸ਼ ਪੇਸ਼ ਹੋਇਆ ਜਿਸ ਨੇ ਹਾਜ਼ਰ ਸਾਰੇ ਸ਼ਰਧਾਲੂਆਂ ਦੇ ਦਿਲਾਂ ਨੂੰ ਛੂਹ ਲਿਆ। ਦਰਅਸਲ, ਸਰਵਮੰਗਲ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਸ਼ਨਿਚਰਵਾਰ ਨੂੰ ਰਾਧਾ ਅਸ਼ਟਮੀ ਦਿਹਾੜੇ ਮੌਕੇ 12ਵੀਂ ਸਾਲਾਨਾ ਰਾਧਾ ਅਸ਼ਟਮੀ ਭਜਨ ਸੰਧਿਆ ਦਾ ਆਯੋਜਨ ਬੜੀ ਸ਼ਰਧਾ ਤੇ ਸਤਿਕਾਰ ਨਾਲ ਕੀਤਾ ਗਿਆ, ਜਿਸ ਵਿਚ ਇਲਾਕੇ ਦੇ ਸ਼ਰਧਾਲੂਆਂ ਨੇ ਆਪਣੇ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ ਅਤੇ ਸਮੁੱਚਾ ਮਾਹੌਲ ਭਗਤੀ ਦੇ ਰੰਗ ਵਿਚ ਰੰਗਿਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਰਵਾਇਤੀ ਤੌਰ ਤੇ ਦੀਪ ਜਗ੍ਹਾ ਕੇ ਕੀਤੀ ਗਈ, ਜਿਸ ਤੋਂ ਬਾਅਦ ਭਜਨ ਗਾਇਕਾ ਸੁਸ਼ਮਾ ਸ਼ਰਮਾ ਨੇ ਰਾਧਾ ਅਤੇ ਕ੍ਰਿਸ਼ਨ ਦੇ ਇਕ ਤੋਂ ਵੱਧ ਕੇ ਇਕ ਭਗਤੀ ਭਰੇ ਭਜਨ ਪੇਸ਼ ਕਰਕੇ ਸ਼ਰਧਾਲੂਆਂ ਨੂੰ ਮੰਤਰਮੁਗਧ ਕਰ ਦਿੱਤਾ। ਇਸ ਧਾਰਮਿਕ ਸਮਾਗਮ ਵਿਚ ਡੇਰਾਬੱਸੀ ਨਗਰ ਕੌਂਸਲ ਦੇ ਪ੍ਰਧਾਨ ਆਸ਼ੂ ਉਪਨੇਜਾ ਅਤੇ ਵਾਰਡ ਨੰਬਰ 14 ਦੇ ਨਗਰ ਕੌਂਸਲ ਮੈਂਬਰ ਨਰੇਸ਼ ਉਪਨੇਜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਕੇਐੱਸ ਤੋਂਜੀਵਾਲ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਪ੍ਰਬੰਧਕਾਂ ਵੱਲੋਂ ਆਏ ਹੋਏ ਸਾਰੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਧਾਰਮਿਕ ਕਾਰਜ ਵਿਚ ਸ਼ਾਮਲ ਹੋਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਅਜਿਹੇ ਧਾਰਮਿਕ ਪ੍ਰੋਗਰਾਮ ਲੋਕਾਂ ਨੂੰ ਆਪਣੀਆਂ ਧਾਰਮਿਕ ਤੇ ਸੱਭਿਆਚਾਰਕ ਪਰੰਪਰਾਵਾਂ ਨਾਲ ਜੋੜਨ ਦੇ ਨਾਲ-ਨਾਲ ਆਪਸੀ ਭਾਈਚਾਰਕ ਸਾਂਝ ਅਤੇ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਦੇ ਹਨ। ਪ੍ਰੋਗਰਾਮ ਦੇ ਸਮਾਪਨ ਤੇ ਵਿਸ਼ੇਸ਼ ਲੰਗਰ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸਾਰਿਆਂ ਨੇ ਸ਼ਰਧਾ ਨਾਲ ਪ੍ਰਸ਼ਾਦ ਗ੍ਰਹਿਣ ਕੀਤਾ। ਐਸੋਸੀਏਸ਼ਨ ਦੇ ਚੇਅਰਮੈਨ ਅਤੇ ਮੁੱਖ ਪ੍ਰਬੰਧਕ ਅਤੁਲ ਕੁਮਾਰ ਚੌਬੇ ਨੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਸਾਰੇ ਵਰਕਰਾਂ, ਮੈਂਬਰਾਂ ਅਤੇ ਸ਼ਰਧਾਲੂਆਂ ਦਾ ਧੰਨਵਾਦ ਕੀਤਾ। ਉਨ੍ਹਾਂ ਆਖਿਆ ਕਿ ਐਸੋਸੀਏਸ਼ਨ ਵੱਲੋਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਧਾਰਮਿਕ ਅਤੇ ਸਮਾਜਿਕ ਕਾਰਜ ਉਤਸ਼ਾਹ ਨਾਲ ਕਰਵਾਏ ਜਾਂਦੇ ਰਹਿਣਗੇ। ਇਹ ਪ੍ਰੋਗਰਾਮ ਨਾ ਸਿਰਫ਼ ਭਗਤੀ ਦਾ ਪ੍ਰਤੀਕ ਬਣਿਆ, ਸਗੋਂ ਇਹ ਵੀ ਦਰਸਾਇਆ ਕਿ ਡੇਰਾਬੱਸੀ ਦੇ ਲੋਕ ਆਪਣੀਆਂ ਪਰੰਪਰਾਵਾਂ ਨੂੰ ਕਿੰਨੀ ਸ਼ਿੱਦਤ ਨਾਲ ਜਿਉਂਦਾ ਰੱਖਦੇ ਹਨ। ਸਾਰੇ ਸ਼ਰਧਾਲੂਆਂ ਨੇ ਇਸ ਪਹਿਲਕਦਮੀ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਆਉਣ ਵਾਲੇ ਸਾਲਾਂ ਵਿਚ ਵੀ ਅਜਿਹੇ ਆਯੋਜਨਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!