ਸੁਲਤਾਨਪੁਰ ਲੋਧੀ ਹਲਕੇ ਵਿੱਚ ਡੱਲਾ ਸਾਹਿਬ ਦੇ ਭਾਰੀ ਮੇਲੇ ਤੋਂ ਪਹਿਲਾਂ ਪਾਸ ਹੋ ਚੁੱਕੀਆਂ ਸੜਕਾਂ ਦਾ ਨਿਰਮਾਣ ਨਾ ਹੋਣ ਦਾ ਮਾਮਲਾ ਗਰਮਾ ਗਿਆ ਹੈ, ਜਦੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸਰਵਣ ਸਿੰਘ ਬਾਊਪੁਰ ਤੇ ਮੀਤ ਪ੍ਰਧਾਨ ਪਰਮਜੀਤ ਸਿੰਘ ਪੱਕੇ ਕੋਠੇ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਐਕਸੀਅਨ ਪੀਡਬਲਯੂਡੀ ਨੂੰ ਮੰਗ ਪੱਤਰ ਸੌਂਪਿਆ ਅਤੇ ਸਾਫ਼ ਚਿਤਾਵਨੀ ਦਿੱਤੀ ਕਿ ਜੇਕਰ ਸੜਕਾਂ ਦਾ ਨਿਰਮਾਣ ਜਲਦੀ ਨਾ ਕਰਵਾਇਆ ਗਿਆ ਤਾਂ ਜਥੇਬੰਦੀ ਵੱਲੋਂ ਵੱਡਾ ਐਕਸ਼ਨ ਉਲੀਕਿਆ ਜਾਵੇਗਾ। ਆਗੂਆਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਡੱਲਾ ਸਾਹਿਬ ਵਿਖੇ ਭਾਰੀ ਮੇਲਾ ਲੱਗਣ ਜਾ ਰਿਹਾ ਹੈ, ਜਿਸ ਵਿੱਚ ਦੂਰ-ਦੁਰਾਡੇ ਤੋਂ ਵੱਡੀ ਗਿਣਤੀ ਵਿੱਚ ਸੰਗਤ ਪਹੁੰਚਦੀ ਹੈ, ਇਸ ਲਈ ਇਲਾਕੇ ਦੀਆਂ ਖ਼ਰਾਬ ਤੇ ਪਾਸ ਹੋ ਚੁੱਕੀਆਂ ਸੜਕਾਂ ਦਾ ਨਿਰਮਾਣ ਜਲਦ ਕਰਵਾਉਣਾ ਜ਼ਰੂਰੀ ਹੈ। ਉਨ੍ਹਾਂ ਮੰਗ ਕੀਤੀ ਕਿ ਪਿੰਡ ਡੱਲਾ ਤੋਂ ਅਮਰਜੀਤਪੁਰ ਤੇ ਕਰਮਜੀਤਪੁਰ ਤੱਕ ਪਾਸ ਕੀਤੀ ਸੜਕ, ਪਿੰਡ ਰਣਧੀਰਪੁਰ ਤੋਂ ਡੇਰਾ ਸੁਰਜੀਤ ਸਿੰਘ ਤੱਕ ਪਾਸ ਹੋਇਆ ਰੋਡ, ਭੌਰ ਤੋਂ ਸੇਚਾ ਤੇ ਅਹਿਮਦਪੁਰ ਰੋਡ, ਜਿਸ ’ਤੇ ਵੱਟਾ ਪਾਇਆ ਗਿਆ ਹੈ, ਲੋਹੀਆਂ ਤੋਂ ਸ਼ਾਹਜਹਾਨਪੁਰ ਰੋਡ ਅਤੇ ਸਰੂਪਵਾਲ ਮੇਨ ਰੋਡ ਤੋਂ ਪਿੰਡ ਤੱਕ ਜਾਣ ਵਾਲੀ ਸੜਕ ਦਾ ਕੰਮ ਤੁਰੰਤ ਸ਼ੁਰੂ ਕਰਵਾਇਆ ਜਾਵੇ। ਇਸ ਤੋਂ ਇਲਾਵਾ ਵਫ਼ਦ ਵੱਲੋਂ ਐਕਸੀਅਨ ਪਾਵਰਕਾਮ ਕਪੂਰਥਲਾ ਨਾਲ ਵੀ ਮੁਲਾਕਾਤ ਕੀਤੀ ਗਈ, ਜਿੱਥੇ ਆਗੂਆਂ ਨੇ ਦੱਸਿਆ ਕਿ ਭਾਗੋਬੁੱਢਾ ਫੀਡਰ ’ਤੇ ਵੱਧ ਲੋਡ ਹੋਣ ਕਾਰਨ ਇਲਾਕੇ ਵਿੱਚ ਬਿਜਲੀ ਸਪਲਾਈ ਦੀ ਸਮੱਸਿਆ ਰਹਿੰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਲੋਕਾਂ ਦੀ ਮੁਸ਼ਕਲ ਨੂੰ ਦੇਖਦਿਆਂ ਭਾਗੋਬੁੱਢਾ ਗ੍ਰਿਡ ਦੇ ਨਾਲ ਹੋਰ ਗ੍ਰਿਡ ਦੀ ਸਹੂਲਤ ਦਿੱਤੀ ਜਾਵੇ, ਤਾਂ ਜੋ ਬਿਜਲੀ ਸਪਲਾਈ ਵਿੱਚ ਸੁਧਾਰ ਹੋ ਸਕੇ। ਇਸ ਮੌਕੇ ਸੁਖਵਿੰਦਰ ਸਿੰਘ ਸੌਨੀ, ਬਲਜਿੰਦਰ ਸਿੰਘ ਸ਼ੇਰਪੁਰ, ਰਣਜੀਤ ਸਿੰਘ, ਤਰਸੇਮ ਸਿੰਘ, ਬਲਵਿੰਦਰ ਸਿੰਘ ਬੰਬ ਅਮਰਜੀਤਪੁਰ ਸਮੇਤ ਹੋਰ ਆਗੂ ਵੀ ਹਾਜ਼ਰ ਸਨ।
ਡੱਲਾ ਸਾਹਿਬ ਮੇਲੇ ਤੋਂ ਪਹਿਲਾਂ ਸੜਕਾਂ ਦਾ ਕੰਮ ਨਾ ਹੋਇਆ ਤਾਂ ਜਥੇਬੰਦੀ ਵੱਲੋਂ ਵੱਡੇ ਐਕਸ਼ਨ ਦੀ ਚਿਤਾਵਨੀ, ਐਕਸੀਅਨ ਨੂੰ ਸੌਂਪਿਆ ਮੰਗ ਪੱਤਰ
ਸੁਲਤਾਨਪੁਰ ਲੋਧੀ ਹਲਕੇ ਵਿੱਚ ਡੱਲਾ ਸਾਹਿਬ ਦੇ ਭਾਰੀ ਮੇਲੇ ਤੋਂ ਪਹਿਲਾਂ ਪਾਸ ਹੋ ਚੁੱਕੀਆਂ ਸੜਕਾਂ ਦਾ ਨਿਰਮਾਣ ਨਾ ਹੋਣ ਦਾ ਮਾਮਲਾ ਗਰਮਾ ਗਿਆ ਹੈ, ਜਦੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸਰਵਣ ਸਿੰਘ ਬਾਊਪੁਰ
NRI Post Desk · 64 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




