|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਤਿਉਹਾਰਾਂ ਦੇ ਰੌਣਕਾਂ ਵਿਚਕਾਰ ਕਪੂਰਥਲਾ ਦੇ ਵਪਾਰੀਆਂ ਦੀ ਸੁਰੱਖਿਆ ’ਤੇ ਉੱਠਿਆ ਸਵਾਲ, ਪੁਲਿਸ ਪ੍ਰਸ਼ਾਸਨ ਨੂੰ ਘੇਰਨ ਦੀ ਤਿਆਰੀ

ਤਿਉਹਾਰਾਂ ਦੇ ਚੱਲ ਰਹੇ ਸੀਜ਼ਨ ਦੌਰਾਨ ਕਪੂਰਥਲਾ ਸ਼ਹਿਰ ਵਿੱਚ ਵਪਾਰਕ ਗਤੀਵਿਧੀਆਂ ਅਤੇ ਖਰੀਦਦਾਰੀ ਵਿੱਚ ਭਾਰੀ ਵਾਧਾ ਹੋਇਆ ਹੈ, ਜਿਸ ਕਾਰਨ ਸ਼ਹਿਰ ਦੇ ਦੁਕਾਨਦਾਰਾਂ, ਵਪਾਰੀਆਂ ਤੇ ਆਮ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਪੈਦਾ ਹੋ ਗਈ

NRI Post Desk · 42 ਦਿਨ ਪਹਿਲਾਂ · ਅੱਪਡੇਟ 17 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਤਿਉਹਾਰਾਂ ਦੇ ਰੌਣਕਾਂ ਵਿਚਕਾਰ ਕਪੂਰਥਲਾ ਦੇ ਵਪਾਰੀਆਂ ਦੀ ਸੁਰੱਖਿਆ ’ਤੇ ਉੱਠਿਆ ਸਵਾਲ, ਪੁਲਿਸ ਪ੍ਰਸ਼ਾਸਨ ਨੂੰ ਘੇਰਨ ਦੀ ਤਿਆਰੀ
📷 NRI Post Desk

ਤਿਉਹਾਰਾਂ ਦੇ ਚੱਲ ਰਹੇ ਸੀਜ਼ਨ ਦੌਰਾਨ ਕਪੂਰਥਲਾ ਸ਼ਹਿਰ ਵਿੱਚ ਵਪਾਰਕ ਗਤੀਵਿਧੀਆਂ ਅਤੇ ਖਰੀਦਦਾਰੀ ਵਿੱਚ ਭਾਰੀ ਵਾਧਾ ਹੋਇਆ ਹੈ, ਜਿਸ ਕਾਰਨ ਸ਼ਹਿਰ ਦੇ ਦੁਕਾਨਦਾਰਾਂ, ਵਪਾਰੀਆਂ ਤੇ ਆਮ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਪੈਦਾ ਹੋ ਗਈ ਹੈ। ਇਸੇ ਚਿੰਤਾ ਦੇ ਚੱਲਦਿਆਂ ਕੌਂਸਲਰ ਅਤੇ ਮੋਬਾਇਲ ਐਸੋਸੀਏਸ਼ਨ ਕਪੂਰਥਲਾ ਦੇ ਪ੍ਰਧਾਨ ਕੁਲਦੀਪ ਸਿੰਘ ਨੇ ਕਪੂਰਥਲਾ ਦੇ ਸੀਨੀਅਰ ਪੁਲਿਸ ਕਪਤਾਨ ਗੌਰਵ ਤੂਰਾ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਸ਼ਹਿਰ ਦੇ ਮੁੱਖ ਬਾਜ਼ਾਰਾਂ, ਇਲੈਕਟ੍ਰੋਨਿਕ ਮਾਰਕੀਟਾਂ, ਮੋਬਾਈਲ ਮਾਰਕੀਟਾਂ, ਸੋਨੇ ਦੇ ਬਾਜ਼ਾਰਾਂ ਅਤੇ ਪੌਸ਼ ਇਲਾਕਿਆਂ ਵਿੱਚ ਰਾਤ ਸਮੇਂ ਪੀਸੀਆਰ ਦੀ ਗਸ਼ਤ ਵਧਾਈ ਜਾਵੇ। ਕੁਲਦੀਪ ਸਿੰਘ ਨੇ ਕਿਹਾ ਕਿ ਤਿਉਹਾਰਾਂ ਦੇ ਇਸ ਚੱਲ ਰਹੇ ਸੀਜ਼ਨ ਦੌਰਾਨ ਕਪੂਰਥਲਾ ਸ਼ਹਿਰ ਦੀਆਂ ਮਾਰਕੀਟਾਂ ਵਿੱਚ ਖਰੀਦੋ-ਫਰੋਖਤ ਅਤੇ ਕਾਰੋਬਾਰੀ ਗਤੀਵਿਧੀਆਂ ਕਾਫ਼ੀ ਵੱਧ ਜਾਂਦੀਆਂ ਹਨ, ਜਿਸ ਕਾਰਨ ਅਜਿਹੇ ਸਮੇਂ ਵਿੱਚ ਦੁਕਾਨਦਾਰਾਂ, ਵਪਾਰੀਆਂ ਤੇ ਆਮ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੋ ਜਾਂਦਾ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਤਿਉਹਾਰਾਂ ਦੇ ਇਸ ਸੀਜ਼ਨ ਦੌਰਾਨ ਸ਼ਹਿਰ ਦੀਆਂ ਮਾਰਕੀਟਾਂ ਅਤੇ ਪਾਰਕਿੰਗਾਂ ਵਿੱਚ ਵੀ ਪੁਲਿਸ ਦੀ ਗਸ਼ਤ ਵਧਾਈ ਜਾਵੇ, ਤਾਂ ਜੋ ਖਰੀਦੋ-ਫਰੋਖਤ ਲਈ ਆਉਣ ਵਾਲੇ ਗ੍ਰਾਹਕਾਂ ਨੂੰ ਸੁਖਾਵਾਂ ਮਾਹੌਲ ਮਿਲ ਸਕੇ ਅਤੇ ਸ਼ਹਿਰ ਦਾ ਵਪਾਰੀ ਤੇ ਦੁਕਾਨਦਾਰ ਵਰਗ ਵੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅੱਜ ਦੇ ਮਹਿੰਗਾਈ ਦੇ ਦੌਰ ਵਿੱਚ ਵਪਾਰੀ ਵਰਗ ਬਹੁਤ ਮਿਹਨਤ ਨਾਲ ਆਪਣਾ ਕਾਰੋਬਾਰ ਚਲਾ ਰਿਹਾ ਹੈ, ਅਤੇ ਜੇਕਰ ਕਿਸੇ ਦੁਕਾਨਦਾਰ ਨਾਲ ਚੋਰੀ ਜਾਂ ਲੁੱਟ-ਖੋਹ ਦੀ ਘਟਨਾ ਵਾਪਰ ਜਾਂਦੀ ਹੈ, ਤਾਂ ਉਸ ਲਈ ਹੋਏ ਆਰਥਿਕ ਨੁਕਸਾਨ ਦੀ ਭਰਪਾਈ ਕਰਨਾ ਬਹੁਤ ਮੁਸ਼ਕਲ ਹੋ ਜਾਂਦਾ ਹੈ। ਕੁਲਦੀਪ ਸਿੰਘ ਨੇ ਇਹ ਵੀ ਕਿਹਾ ਕਿ ਕਈ ਵਾਰ ਅਜਿਹਾ ਨੁਕਸਾਨ ਕਿਸੇ ਵਿਅਕਤੀ ਦੀ ਸਾਲਾਂ ਦੀ ਮਿਹਨਤ ਅਤੇ ਪੂੰਜੀ ਨੂੰ ਖ਼ਤਮ ਕਰ ਸਕਦਾ ਹੈ, ਇਸ ਲਈ ਉਨ੍ਹਾਂ ਕਪੂਰਥਲਾ ਦੇ ਸੀਨੀਅਰ ਪੁਲਿਸ ਕਪਤਾਨ ਨੂੰ ਅਪੀਲ ਕੀਤੀ ਕਿ ਇਸ ਮੰਗ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਰਾਤ ਸਮੇਂ ਪੀਸੀਆਰ ਦੀ ਗਸ਼ਤ ਵਧਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਜਾਣ, ਤਾਂ ਜੋ ਸ਼ਹਿਰ ਵਿੱਚ ਸੁਰੱਖਿਆ ਦਾ ਮਾਹੌਲ ਮਜ਼ਬੂਤ ਹੋ ਸਕੇ ਅਤੇ ਵਪਾਰਕ ਗਤੀਵਿਧੀਆਂ ਨਿਰਵਿਘਨ ਢੰਗ ਨਾਲ ਚੱਲ ਸਕਣ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!