|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਤਖਤ ਸਾਹਿਬ ਪਹੁੰਚੀ ਮਾਰਚ ਦੌਰਾਨ ਪੰਜੋਲੀ ਦਾ ਸੰਕੇਤ, ਹੁਣ ਸਿੱਖ ਕੌਮ ਦੇ ਸਾਹਮਣੇ ਨਵਾਂ ਮੋਰਚਾ?

ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਵੱਲੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਆਰੰਭ ਕੀਤਾ ਗਿਆ ਬੰਦੀ ਸਿੰਘ ਰਿਹਾਈ ਮਾਰਚ ਅੱਜ ਸ਼ਾਮ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਪਹੁੰਚ ਕੇ ਸ

NRI Post Desk · 52 ਦਿਨ ਪਹਿਲਾਂ · ਅੱਪਡੇਟ 13 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਤਖਤ ਸਾਹਿਬ ਪਹੁੰਚੀ ਮਾਰਚ ਦੌਰਾਨ ਪੰਜੋਲੀ ਦਾ ਸੰਕੇਤ, ਹੁਣ ਸਿੱਖ ਕੌਮ ਦੇ ਸਾਹਮਣੇ ਨਵਾਂ ਮੋਰਚਾ?
📷 NRI Post Desk

ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਵੱਲੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਆਰੰਭ ਕੀਤਾ ਗਿਆ ਬੰਦੀ ਸਿੰਘ ਰਿਹਾਈ ਮਾਰਚ ਅੱਜ ਸ਼ਾਮ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਪਹੁੰਚ ਕੇ ਸੰਪੰਨ ਹੋ ਗਿਆ, ਪਰ ਇਸ ਮਾਰਚ ਦੀ ਸਮਾਪਤੀ ਕਈ ਵੱਡੇ ਸਵਾਲ ਛੱਡ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ, ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਸਜਾਏ ਗਏ ਇਸ ਮਾਰਚ ਦਾ ਇਲਾਕੇ ਵਿੱਚ ਦਾਖਿਲ ਹੁੰਦਿਆਂ ਹੀ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ। ਲੋਕ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਮਾਰਚ ਵਿੱਚ ਸ਼ਾਮਿਲ ਹੋਏ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ। ਮਾਰਚ ਦੇ ਸਭ ਤੋਂ ਪਹਿਲਾਂ ਪਿੰਡ ਜਗਾ ਰਾਮ ਤੀਰਥ ਵਿੱਚ ਦਾਖਿਲ ਹੋਣ ਤੇ ਸੱਤਾਧਿਰ ਵੱਲੋਂ ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਬੀਬਾ ਬਲਜਿੰਦਰ ਕੌਰ, ਉਨ੍ਹਾਂ ਦੇ ਦਾਦੀ ਅਤੇ ਖਾੜਕੂ ਲਹਿਰ ਦੇ ਸ਼ਹੀਦ ਭਾਈ ਸੁਖਪਾਲ ਸਿੰਘ ਪਾਲਾ ਦੇ ਮਾਤਾ ਮਲਕੀਤ ਕੌਰ ਅਤੇ ਵਿਧਾਇਕਾ ਦੇ ਪਿਤਾ ਤੇ ਪੰਥਕ ਆਗੂ ਜਥੇਦਾਰ ਦਰਸ਼ਨ ਸਿੰਘ ਨੇ ਮਾਰਚ ਵਿੱਚ ਸ਼ਾਮਿਲ ਹੁੰਦਿਆਂ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪੇ ਭੇਟ ਕੀਤੇ। ਤਲਵੰਡੀ ਸਾਬੋ ਪੁੱਜਣ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਅਤੇ ਮਰਹੂਮ ਸਿੱਖ ਆਗੂ ਸੰਦੀਪ ਸਿੰਘ ਦੀਪ ਸਿੱਧੂ ਦੇ ਭਰਾ ਭਾਈ ਮਨਦੀਪ ਸਿੰਘ ਸਿੱਧੂ ਨੇ ਵੀ ਮਾਰਚ ਵਿੱਚ ਸ਼ਮੂਲੀਅਤ ਕੀਤੀ। ਤਖਤ ਸ੍ਰੀ ਦਮਦਮਾ ਸਾਹਿਬ ਪੁੱਜਣ ਤੇ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ ਅਤੇ ਮਾਰਚ ਦੀ ਸਮਾਪਤੀ ਦੀ ਅਰਦਾਸ ਕੀਤੀ। ਸਮਾਪਤੀ ਮੌਕੇ ਗੱਲਬਾਤ ਦੌਰਾਨ ਕੌਮੀ ਇਨਸਾਫ ਮੋਰਚੇ ਦੇ ਆਗੂ ਭਾਈ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਸਿੱਖ ਬੰਦੀਆਂ ਲਈ ਦੋਹਰੇ ਮਾਪਦੰਡ ਅਪਨਾਏ ਜਾ ਰਹੇ ਹਨ ਜਿਸ ਕਾਰਣ ਸਮੁੱਚੀ ਕੌਮ ਵਿੱਚ ਰੋਹ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨੂੰ ਸਰਬੱਤ ਖਾਲਸਾ ਬੁਲਾਉਣਾ ਚਾਹੀਦਾ ਹੈ ਤਾਂਕਿ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਕੋਈ ਠੋਸ ਫੈਸਲਾ ਲਿਆ ਜਾ ਸਕੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਗਰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਦੀ ਮੁਆਫ ਨਹੀ ਕੀਤੀ ਜਾਂਦੀ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਜੀ ਨੂੰ ਮਿਲਣ ਲਈ ਪੈਰੋਲ ਨਹੀ ਦਿੱਤੀ ਜਾਂਦੀ ਤਾਂ ਸੰਗਤਾਂ ਨੂੰ ਜੇਲ੍ਹ ਭਰੋ ਅੰਦੋਲਨ ਦਾ ਸੱਦਾ ਦਿੱਤਾ ਜਾਵੇਗਾ। ਇਸ ਮੌਕੇ ਪੰਜੋਲੀ ਨੇ ਮਾਰਚ ਵਿੱਚ ਸ਼ਾਮਿਲ ਹੋਣ ਵਾਲੀਆਂ ਸਮੁੱਚੀਆਂ ਜਥੇਬੰਦੀਆਂ ਤੇ ਸੰਗਤਾਂ ਦਾ ਧੰਨਵਾਦ ਕਰਨ ਦੇ ਨਾਲ ਨਾਲ ਸਹਿਯੋਗ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵੀ ਧੰਨਵਾਦ ਕੀਤਾ। ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਪਿਤਾ ਬਾਪੂ ਗੁਰਚਰਨ ਸਿੰਘ ਨੇ ਕਿਹਾ ਕਿ ਸਿੱਖ ਕੌਮ ਨਾਲ ਸਰਕਾਰਾਂ ਵੱਲੋਂ ਪੈਰ ਪੈਰ ਤੇ ਵਿਤਕਰਾ ਕੀਤਾ ਜਾ ਰਿਹੈ ਤੇ ਇਨ੍ਹਾਂ ਵਿਤਕਰਿਆਂ ਨੂੰ ਸਿੱਖ ਕੌਮ ਹੁਣ ਸਮਝ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਦਮਦਮਾ ਸਾਹਿਬ ਤੱਕ ਸਜਾਏ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਥਾਂ ਥਾਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਵੱਲੋਂ ਕੀਤੀ ਸ਼ਮੂਲੀਅਤ ਵ

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਤਖਤ ਸਾਹਿਬ ਪਹੁੰਚੀ ਮਾਰਚ ਦੌਰਾਨ ਪੰਜੋਲੀ ਦਾ ਸੰਕੇਤ, ਹੁਣ ਸਿੱਖ ਕੌਮ ਦੇ ਸਾਹਮਣੇ ਨਵਾਂ ਮੋਰਚਾ? — NRI Post