|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਤਰਨਤਾਰਨ ਦੇ ਅਸਮਾਨ 'ਚ 20 ਤੇ 21 ਸਤੰਬਰ ਨੂੰ ਉਹ ਹੋਵੇਗਾ, ਜਿਸਦੀ ਸੰਗਤ ਨੂੰ ਸੀ ਸਦੀਆਂ ਤੋਂ ਉਡੀਕ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਤਰਨਤਾਰਨ ਜ਼ਿਲ੍ਹੇ ਦੇ ਅਸਮਾਨ ਵਿਚ 20 ਅਤੇ 21 ਸਤੰਬਰ ਨੂੰ ਅਜਿਹਾ ਨਜ਼ਾਰਾ ਪੇਸ਼ ਹੋਵੇਗਾ, ਜੋ ਗੁਰੂ ਜੀ ਦੇ ਜੀਵਨ,

NRI Post Desk · 69 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਤਰਨਤਾਰਨ ਦੇ ਅਸਮਾਨ 'ਚ 20 ਤੇ 21 ਸਤੰਬਰ ਨੂੰ ਉਹ ਹੋਵੇਗਾ, ਜਿਸਦੀ ਸੰਗਤ ਨੂੰ ਸੀ ਸਦੀਆਂ ਤੋਂ ਉਡੀਕ
📷 NRI Post Desk

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਤਰਨਤਾਰਨ ਜ਼ਿਲ੍ਹੇ ਦੇ ਅਸਮਾਨ ਵਿਚ 20 ਅਤੇ 21 ਸਤੰਬਰ ਨੂੰ ਅਜਿਹਾ ਨਜ਼ਾਰਾ ਪੇਸ਼ ਹੋਵੇਗਾ, ਜੋ ਗੁਰੂ ਜੀ ਦੇ ਜੀਵਨ, ਫ਼ਲਸਫ਼ੇ ਤੇ ਸਿੱਖਿਆਵਾਂ ਦੀ ਲਾਮਿਸਾਲ ਪੇਸ਼ਕਾਰੀ ਕਰੇਗਾ। ਇਹ ਡ੍ਰੋਨ ਸ਼ੋਅ ਆਪਣੀ ਕਿਸਮ ਦੇ ਵਿਲੱਖਣ ਹੋਣਗੇ, ਜਿਨ੍ਹਾਂ ਵਿਚ ਇੱਕੋ ਸਮੇਂ 500 ਡ੍ਰੋਨ ਅਸਮਾਨ ਵਿਚ ਉੱਡਦੇ ਹੋਏ ਗੁਰੂ ਜੀ ਦੇ ਫ਼ਲਸਫ਼ੇ ਬਾਰੇ ਡਿਜੀਟਲ ਢੰਗ ਨਾਲ ਪੇਸ਼ਕਾਰੀ ਕਰਨਗੇ। ਇਸ ਤਹਿਤ ਪਹਿਲਾ ਸ਼ੋਅ 20 ਸਤੰਬਰ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਤਰਨਤਾਰਨ ਵਿਖੇ ਅਤੇ ਦੂਜਾ ਸ਼ੋਅ 21 ਸਤੰਬਰ ਨੂੰ ਸਕੂਲ ਆਫ ਐਮੀਨੈਂਸ, ਪੱਟੀ ਵਿਖੇ ਕਰਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਰਾਹੁਲ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡ੍ਰੋਨ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਢੁੱਕਵੇਂ ਇੰਤਜ਼ਾਮ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਸ਼ਾਮ ਸਮੇਂ ਹੋਣ ਵਾਲੇ ਇਹ ਡ੍ਰੋਨ ਸ਼ੋਅ ਆਪਣੀ ਕਿਸਮ ਦੇ ਵਿਲੱਖਣ ਸ਼ੋਅ ਹਨ, ਜੋ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਸਿੱਖਿਆਵਾਂ ਦੀ ਬਾਕਮਾਲ ਪੇਸ਼ਕਾਰੀ ਕਰਨਗੇ। ਉਨ੍ਹਾਂ ਦੱਸਿਆ ਕਿ ਡ੍ਰੋਨ ਸ਼ੋਅ ਵਾਲੀਆਂ ਥਾਵਾਂ 'ਤੇ ਸੰਗਤ ਦੇ ਬੈਠਣ ਦੇ ਢੁੱਕਵੇਂ ਇੰਤਜ਼ਾਮ ਹੋਣਗੇ, ਜਿੱਥੇ ਸ਼ੋਅ ਦੀ ਸ਼ੁਰੂਆਤ ਰਾਗੀ ਜਥੇ ਵੱਲੋਂ ਕੀਰਤਨ ਰਾਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਾਮ 6:30 ਵਜੇ ਤੋਂ ਸਮਾਗਮ ਸ਼ੁਰੂ ਹੋਣਗੇ, ਜਿਨ੍ਹਾਂ ਵਿਚ ਗੁਰਬਾਣੀ ਕੀਰਤਨ ਤੋਂ ਬਾਅਦ ਅੱਠ ਵਜੇ ਡ੍ਰੋਨ ਸ਼ੋਅ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਆਧਾਰਿਤ ਡ੍ਰੋਨ ਸ਼ੋਅ ਦੌਰਾਨ ਇੱਕੋ ਸਮੇਂ 500 ਡ੍ਰੋਨ ਅਸਮਾਨ ਵਿਚ ਉੱਡਦੇ ਹੋਏ ਗੁਰੂ ਜੀ ਦੇ ਫ਼ਲਸਫ਼ੇ ਬਾਰੇ ਡਿਜੀਟਲ ਢੰਗ ਨਾਲ ਪੇਸ਼ਕਾਰੀ ਕਰਨਗੇ। ਪੰਜਾਬ ਸਰਕਾਰ ਵੱਲੋਂ ਅਜਿਹੇ 92 ਡ੍ਰੋਨ ਸ਼ੋਅ ਸੂਬੇ ਭਰ ਵਿਚ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਵਿਲੱਖਣ ਪੇਸ਼ਕਾਰੀਆਂ ਨੂੰ ਦੇਖਣ ਲਈ ਹੁੰਮ-ਹੁੰਮਾ ਕੇ ਪਹੁੰਚਣ ਦਾ ਸੱਦਾ ਦਿੱਤਾ ਤਾਂ ਜੋ ਗੁਰੂ ਜੀ ਦੇ ਜੀਵਨ ਅਤੇ ਫ਼ਲਸਫ਼ੇ ਤੋਂ ਪ੍ਰੇਰਣਾ ਲਈ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ. ਆਦਿੱਤਿਆ ਸ਼ਰਮਾ, ਐੱਸਡੀਐੱਮ ਤਰਨਤਾਰਨ ਡਾ. ਕਰਨਵੀਰ ਸਿੰਘ, ਐੱਸਡੀਐੱਮ ਪੱਟੀ ਅਮਨਦੀਪ, ਡ੍ਰੋਨ ਕੰਪਨੀ ਦੇ ਨੁਮਾਇੰਦੇ ਗਿਆਨਜੋਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!