|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਤਰਨਤਾਰਨ ਵਿਧਾਇਕ ਦੇ ਇਸ ਬਿਆਨ ਨੇ ਪੰਜਾਬ ਦੀ ਸਿਆਸਤ ਵਿੱਚ ਮਚਾਈ ਹਲਚਲ, ਜਾਣੋ ਕੀ ਹੈ ਉਹ ਵੱਡਾ ਖੁਲਾਸਾ

ਤਰਨਤਾਰਨ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਇੱਕ ਅਜਿਹਾ ਬਿਆਨ ਦਿੱਤਾ ਹੈ ਜੋ ਸੂਬੇ ਦੀ ਸਿਆਸੀ ਗਲਿਆਰਿਆਂ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ

NRI Post Desk · 29 ਦਿਨ ਪਹਿਲਾਂ · ਅੱਪਡੇਟ 15 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਤਰਨਤਾਰਨ ਵਿਧਾਇਕ ਦੇ ਇਸ ਬਿਆਨ ਨੇ ਪੰਜਾਬ ਦੀ ਸਿਆਸਤ ਵਿੱਚ ਮਚਾਈ ਹਲਚਲ, ਜਾਣੋ ਕੀ ਹੈ ਉਹ ਵੱਡਾ ਖੁਲਾਸਾ
📷 NRI Post Desk

ਤਰਨਤਾਰਨ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਇੱਕ ਅਜਿਹਾ ਬਿਆਨ ਦਿੱਤਾ ਹੈ ਜੋ ਸੂਬੇ ਦੀ ਸਿਆਸੀ ਗਲਿਆਰਿਆਂ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਵਰਗ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ, ਮਿਆਰੀ ਸਿੱਖਿਆ, ਬਿਜਲੀ ਸਹੂਲਤਾਂ ਅਤੇ ਸਮਾਜਿਕ ਸੁਰੱਖਿਆ ਮੁਹੱਈਆ ਕਰਵਾਉਣ ਦੇ ਨਾਲ-ਨਾਲ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦੇ ਰਹੀ ਹੈ। ਇਹ ਪ੍ਰਗਟਾਵਾ ਉਨ੍ਹਾਂ ਤਰਨਤਾਰਨ ਵਿੱਚ ਕੀਤਾ, ਜਿੱਥੇ ਬਲਾਕ ਸੰਮਤੀ ਤਰਨਤਾਰਨ ਦੇ ਚੇਅਰਮੈਨ ਜੋਧਬੀਰ ਸਿੰਘ ਅਤੇ ਸੀਨੀਅਰ ਆਗੂ ਹੈਰੀ ਬੁਰਜ਼ ਵੀ ਮੌਜੂਦ ਸਨ। ਵਿਧਾਇਕ ਨੇ ਕਿਹਾ ਕਿ ਸਿਹਤ ਅਤੇ ਸਿੱਖਿਆ ਕਿਸੇ ਵੀ ਸਮਾਜ ਦੀ ਤਰੱਕੀ ਦੇ ਮੁੱਖ ਆਧਾਰ ਹਨ, ਇਸੇ ਸੋਚ ਤਹਿਤ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ, ਮੁਫ਼ਤ ਦਵਾਈਆਂ ਅਤੇ ਜਾਂਚਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ, ਜਦਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ ਸਾਲਾਨਾ ਦਸ ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਮਿਆਰੀ ਸਿੱਖਿਆ ਦੇਣ ਲਈ ਉਪਰਾਲੇ ਕੀਤੇ ਜਾ ਰਹੇ ਹਨ, ਜਦੋਂ ਕਿ ਬਿਜਲੀ ਦੇ ਖੇਤਰ ਵਿੱਚ ਘਰੇਲੂ ਖਪਤਕਾਰਾਂ ਨੂੰ ਮੁਫ਼ਤ ਬਿਜਲੀ ਅਤੇ ਕਿਸਾਨਾਂ ਨੂੰ ਖੇਤੀਬਾੜੀ ਲਈ ਮੁਫ਼ਤ ਬਿਜਲੀ ਦੇਣ ਨਾਲ ਆਰਥਿਕ ਰਾਹਤ ਮਿਲ ਰਹੀ ਹੈ। ਔਰਤਾਂ ਦੇ ਸਸ਼ਕਤੀਕਰਨ ਲਈ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਯੋਗ ਔਰਤਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਜਦਕਿ ਬਜ਼ੁਰਗਾਂ, ਵਿਧਵਾਵਾਂ, ਬੇਸਹਾਰਾ ਔਰਤਾਂ ਅਤੇ ਦਿਵਿਆਂਗ ਵਿਅਕਤੀਆਂ ਲਈ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੀ ਵਿਵਸਥਾ ਹੈ। ਤਰਨਤਾਰਨ ਹਲਕੇ ਦੇ ਵਿਕਾਸ ਕਾਰਜਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਸੜਕਾਂ ਦੀ ਉਸਾਰੀ ਅਤੇ ਮੁਰੰਮਤ, ਗਲੀਆਂ-ਨਾਲੀਆਂ, ਪੀਣ ਵਾਲੇ ਸਾਫ਼ ਪਾਣੀ, ਸੀਵਰੇਜ ਅਤੇ ਸਫ਼ਾਈ ਪ੍ਰਬੰਧ ਨੂੰ ਪਹਿਲ ਦੇਣ ਦੀ ਲੋੜ ਹੈ, ਤਾਂ ਜੋ ਲੋਕਾਂ ਨੂੰ ਰੋਜ਼ਾਨਾ ਦੀਆਂ ਮੁਸ਼ਕਿਲਾਂ ਤੋਂ ਰਾਹਤ ਮਿਲ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਤਰਨਤਾਰਨ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਵਾਲਾ ਇਲਾਕਾ ਹੈ, ਇਸ ਲਈ ਇੱਥੋਂ ਦੇ ਵਿਕਾਸ ਦੇ ਨਾਲ-ਨਾਲ ਸਫ਼ਾਈ, ਆਵਾਜਾਈ ਅਤੇ ਜਨਤਕ ਸਹੂਲਤਾਂ ਵੱਲ ਧਿਆਨ ਦੇਣਾ ਜ਼ਰੂਰੀ ਹੈ। ਵਿਧਾਇਕ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰੀ ਯੋਜਨਾਵਾਂ ਦਾ ਅਸਲ ਮਕਸਦ ਉਦੋਂ ਪੂਰਾ ਹੁੰਦਾ ਹੈ ਜਦੋਂ ਲਾਭ ਲੋੜਵੰਦ ਲੋਕਾਂ ਤੱਕ ਪਹੁੰਚੇ, ਇਸ ਲਈ ਲੋਕਾਂ ਨੂੰ ਸਕੀਮਾਂ ਬਾਰੇ ਜਾਗਰੂਕ ਕਰਨਾ ਅਤੇ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਹੱਕਾਂ ਦੀ ਜਾਣਕਾਰੀ ਦੇਣਾ ਮਹੱਤਵਪੂਰਨ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਿਹਤ, ਸਿੱਖਿਆ, ਰੁਜ਼ਗਾਰ, ਖੇਤੀਬਾੜੀ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕੰਮ ਜਾਰੀ ਰੱਖਿਆ ਜਾਵੇਗਾ, ਤਾਂ ਜੋ ਸੂਬੇ ਦੀ ਤਰੱਕੀ ਨੂੰ ਨਵੀਂ ਦਿਸ਼ਾ ਦਿੱਤੀ ਜਾ ਸਕੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!