|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਤਲਵੰਡੀ ਸਾਬੋ ਵਿੱਚ ਪੰਚਾਇਤ ਸਕੱਤਰਾਂ ਦਾ ਧਰਨਾ ਜਾਰੀ, ਬੀਡੀਪੀਓ ਗਾਇਬ — ਤਨਖ਼ਾਹਾਂ ਦਾ ਰਾਜ਼ ਕੀ ਹੈ?

ਤਲਵੰਡੀ ਸਾਬੋ ਵਿਖੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਅੱਗੇ ਪੰਚਾਇਤ ਸਕੱਤਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤਾ ਜਾ ਰਿਹਾ ਧਰਨਾ ਲਗਾਤਾਰ ਜਾਰੀ ਹੈ ਅਤੇ ਇਸ ਸੰਘਰਸ਼ ਨੇ ਉਸ ਸਮੇਂ ਹੋਰ ਗੰਭੀਰ ਰੂਪ ਧਾਰਨ ਕਰ ਲਿਆ ਜਦੋਂ ਧਰਨੇ ’ਤੇ ਬੈਠੇ ਮੁਲ

NRI Post Desk · 43 ਦਿਨ ਪਹਿਲਾਂ · ਅੱਪਡੇਟ 10 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਤਲਵੰਡੀ ਸਾਬੋ ਵਿੱਚ ਪੰਚਾਇਤ ਸਕੱਤਰਾਂ ਦਾ ਧਰਨਾ ਜਾਰੀ, ਬੀਡੀਪੀਓ ਗਾਇਬ — ਤਨਖ਼ਾਹਾਂ ਦਾ ਰਾਜ਼ ਕੀ ਹੈ?
📷 NRI Post Desk

ਤਲਵੰਡੀ ਸਾਬੋ ਵਿਖੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਅੱਗੇ ਪੰਚਾਇਤ ਸਕੱਤਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤਾ ਜਾ ਰਿਹਾ ਧਰਨਾ ਲਗਾਤਾਰ ਜਾਰੀ ਹੈ ਅਤੇ ਇਸ ਸੰਘਰਸ਼ ਨੇ ਉਸ ਸਮੇਂ ਹੋਰ ਗੰਭੀਰ ਰੂਪ ਧਾਰਨ ਕਰ ਲਿਆ ਜਦੋਂ ਧਰਨੇ ’ਤੇ ਬੈਠੇ ਮੁਲਾਜ਼ਮਾਂ ਨੇ ਬੀਡੀਪੀਓ ਦੇ ਕੰਮਕਾਜ ਤੇ ਰਵੱਈਏ ’ਤੇ ਸਵਾਲ ਚੁੱਕਦਿਆਂ ਤਨਖ਼ਾਹਾਂ ਦੀ ਅਦਾਇਗੀ ਵਿਚ ਦੇਰੀ ਅਤੇ ਬਦਲੀਆਂ ਤੋਂ ਬਾਅਦ ਤਨਖ਼ਾਹਾਂ ਦੇ ਮਾਮਲੇ ਵਿਚ ਅਪਣਾਈ ਜਾ ਰਹੀ ਪ੍ਰਕਿਰਿਆ ’ਤੇ ਇਤਰਾਜ਼ ਜਤਾਇਆ ਹੈ। ਪੰਚਾਇਤ ਸਕੱਤਰ ਇਕਬਾਲ ਸਿੰਘ ਨੇ ਦੱਸਿਆ ਕਿ ਮੁਲਾਜ਼ਮਾਂ ਨੇ ਆਪਣੀਆਂ ਤਨਖ਼ਾਹਾਂ ਰੈਗੂਲਰ ਕਰਵਾਉਣ ਲਈ ਪਿਛਲੇ 20 ਸਾਲਾਂ ਤੋਂ ਸੰਘਰਸ਼ ਕੀਤਾ ਹੈ ਅਤੇ ਉਨ੍ਹਾਂ ਨੂੰ ਅਪ੍ਰੈਲ ਮਹੀਨੇ ਤੋਂ ਰੈਗੂਲਰ ਤਨਖ਼ਾਹਾਂ ਮਿਲਣੀਆਂ ਸ਼ੁਰੂ ਹੋਈਆਂ ਸਨ। ਉਨ੍ਹਾਂ ਦੋਸ਼ ਲਾਇਆ ਕਿ ਇਸ ਦੇ ਬਾਵਜੂਦ ਤਲਵੰਡੀ ਸਾਬੋ ਦੇ ਸਬੰਧਤ ਬੀਡੀਪੀਓ ਵੱਲੋਂ ਬਿਨਾਂ ਕਿਸੇ ਵਾਜਬ ਕਾਰਨ ਦੇ ਬਲਾਕ ਦੇ ਸਾਰੇ ਸਾਥੀ ਮੁਲਾਜ਼ਮਾਂ ਦੀਆਂ ਦੋ ਮਹੀਨਿਆਂ ਦੀਆਂ ਤਨਖ਼ਾਹਾਂ ਰੋਕ ਦਿੱਤੀਆਂ ਗਈਆਂ ਅਤੇ ਮੁਲਾਜ਼ਮਾਂ ਵੱਲੋਂ ਦਬਾਅ ਪਾਉਣ ਤੋਂ ਬਾਅਦ ਹੀ ਤਨਖ਼ਾਹਾਂ ਜਾਰੀ ਕੀਤੀਆਂ ਗਈਆਂ। ਇਕਬਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਦੂਜਾ ਮੁੱਖ ਮਸਲਾ ਬਲਾਕ ਦੇ ਤਿੰਨ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਸਬੰਧਤ ਹੈ, ਜਿਨ੍ਹਾਂ ਦੀਆਂ ਬਦਲੀਆਂ ਵੱਖ-ਵੱਖ ਬਲਾਕਾਂ ਵਿੱਚ ਹੋਈਆਂ ਸਨ, ਪਰ ਬਦਲੀ ਤੋਂ ਬਾਅਦ ਤਨਖ਼ਾਹਾਂ ਦੀ ਅਦਾਇਗੀ ਲਈ ਅਜਿਹੀ ਪ੍ਰਕਿਰਿਆ ਅਪਣਾਈ ਗਈ, ਜਿਸ ਨਾਲ ਮੁਲਾਜ਼ਮਾਂ ਨੂੰ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤਨਖ਼ਾਹਾਂ ਦੀ ਅਦਾਇਗੀ ਲਈ 15 ਤਰੀਕ ਨੂੰ ਆਧਾਰ ਮੰਨਦਿਆਂ ਪ੍ਰਕਿਰਿਆ ਅਪਣਾਈ ਜਾਂਦੀ ਸੀ, ਜਿਸ ਅਨੁਸਾਰ 15 ਤਰੀਕ ਤੋਂ ਪਹਿਲਾਂ ਰਿਲੀਵ ਹੋਣ ਵਾਲੇ ਮੁਲਾਜ਼ਮ ਦੀ ਤਨਖ਼ਾਹ ਅਗਲੇ ਬਲਾਕ ਤੋਂ ਬਣਦੀ ਸੀ, ਜਦਕਿ 15 ਤਰੀਕ ਤੋਂ ਬਾਅਦ ਰਿਲੀਵ ਹੋਣ ਦੀ ਸੂਰਤ ਵਿਚ ਪੂਰੇ ਮਹੀਨੇ ਦੀ ਤਨਖ਼ਾਹ ਪੁਰਾਣੇ ਬਲਾਕ ਤੋਂ ਮਿਲਦੀ ਸੀ, ਪਰ ਹੁਣ ਰਿਲੀਵ ਹੋਣ ਦੀ ਤਰੀਕ ਤੱਕ ਹੀ ਤਨਖ਼ਾਹ ਦੇਣ ਦੀ ਪ੍ਰਕਿਰਿਆ ਅਪਣਾਈ ਜਾ ਰਹੀ ਹੈ। ਧਰਨਾਕਾਰੀਆਂ ਨੇ ਇਹ ਵੀ ਦੋਸ਼ ਲਾਇਆ ਕਿ ਉਨ੍ਹਾਂ ਦੇ ਦੋ ਸਾਥੀਆਂ ਦੀਆਂ ਤਨਖ਼ਾਹਾਂ ਪਿਛਲੇ ਸਾਢੇ ਪੰਜ ਮਹੀਨਿਆਂ ਤੋਂ ਪੈਂਡਿੰਗ ਹਨ, ਜਿਸ ਕਾਰਨ ਮੁਲਾਜ਼ਮਾਂ ਨੂੰ ਘਰੇਲੂ ਖ਼ਰਚੇ, ਬੱਚਿਆਂ ਦੀ ਪੜ੍ਹਾਈ ਅਤੇ ਕਰਜ਼ਿਆਂ ਦੀਆਂ ਕਿਸ਼ਤਾਂ ਭਰਨ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਕਬਾਲ ਸਿੰਘ ਨੇ ਦੱਸਿਆ ਕਿ ਮੁਲਾਜ਼ਮ ਪਿਛਲੇ ਬੁੱਧਵਾਰ ਤੋਂ ਧਰਨੇ ’ਤੇ ਬੈਠੇ ਹਨ ਅਤੇ ਧਰਨਾ ਸ਼ੁਰੂ ਹੋਣ ਤੋਂ ਬਾਅਦ ਸਬੰਧਤ ਅਧਿਕਾਰੀ ਦਫ਼ਤਰ ਵਿਚ ਡਿਊਟੀ ’ਤੇ ਨਹੀਂ ਆਏ, ਜਦਕਿ ਜਦੋਂ ਇਸ ਮਸਲੇ ਸਬੰਧੀ ਮੌਕੇ ’ਤੇ ਬੀਡੀਪੀਓ ਨਾਲ ਫੋਨ ’ਤੇ ਸੰਪਰਕ ਕਰਨਾ ਚਾਹਿਆ ਗਿਆ ਤਾਂ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ। ਮੁਲਾਜ਼ਮਾਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਹੁੰਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਉਹ ਲੰਬੇ ਸੰਘਰਸ਼ ਤੋਂ ਬਾਅਦ ਪ੍ਰਾਪਤ ਹੱਕਾਂ ਨੂੰ ਖੋਹਣ ਨਹੀਂ ਦੇਣਗੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਮੁਲਾਜ਼ਮ ਫੀਲਡ ਵਿਚ ਲੋਕਾਂ ਦੇ ਕੰਮ ਕਰਦੇ ਹਨ, ਪਰ ਜੇਕਰ ਉਨ੍ਹਾਂ ਨੂੰ ਆਪਣੇ ਸੇਵਾ ਮਾਮਲਿਆਂ ਸਬੰਧੀ ਹੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇ ਤਾਂ ਇਸ ਦਾ ਅਸਰ ਲੋਕਾਂ ਦੇ ਕੰਮਾਂ ’ਤੇ ਵੀ ਪੈ ਸਕਦਾ ਹ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!