ਤਿਉਹਾਰਾਂ ਦੇ ਸੀਜ਼ਨ ਦੌਰਾਨ ਜਦੋਂ ਹਰ ਪਾਸੇ ਮਠਿਆਈਆਂ ਦੀਆਂ ਦੁਕਾਨਾਂ 'ਤੇ ਭੀੜ ਉਮੜਦੀ ਹੈ, ਉਦੋਂ ਨਵਾਂਸ਼ਹਿਰ 'ਚ ਇਕ ਅਜਿਹਾ ਕਦਮ ਚੁੱਕਿਆ ਗਿਆ ਹੈ ਜਿਸ ਨੇ ਮਠਿਆਈ ਵਿਕਰੇਤਾਵਾਂ 'ਚ ਹੜਕੰਪ ਮਚਾ ਦਿੱਤਾ ਹੈ। ਸਿਹਤ ਵਿਭਾਗ ਅਤੇ ਫੂਡ ਸੇਫਟੀ ਵਿਭਾਗ ਵੱਲੋਂ ਚੈਕਿੰਗ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ, ਜਿਸ ਦਾ ਮਕਸਦ ਲੋਕਾਂ ਨੂੰ ਸਾਫ਼-ਸੁਥਰੀਆਂ, ਮਿਆਰੀ, ਸੁਰੱਖਿਅਤ ਤੇ ਉੱਚ ਗੁਣਵੱਤਾ ਵਾਲੀਆਂ ਮਠਿਆਈਆਂ ਮੁਹੱਈਆ ਕਰਵਾਉਣਾ ਹੈ। ਕਮਿਸ਼ਨਰ ਫੂਡ ਕੰਵਲਪ੍ਰੀਤ ਬਰਾੜ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਡਾ. ਅਮਨ ਸੂਦ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਅਤੇ ਫੂਡ ਸੇਫਟੀ ਵਿਭਾਗ ਦੀ ਉੱਚ ਪੱਧਰੀ ਟੀਮ ਨੇ ਸ਼ੁੱਕਰਵਾਰ ਨੂੰ ਨਵਾਂਸ਼ਹਿਰ ਦੀਆਂ ਵੱਖ-ਵੱਖ ਮਠਿਆਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ। ਸਭ ਤੋਂ ਅਹਿਮ ਗੱਲ ਇਹ ਹੈ ਕਿ ਸਿਵਲ ਸਰਜਨ ਡਾ. ਅਮਨ ਸੂਦ ਨੇ ਖੁਦ ਮੈਦਾਨ ਵਿਚ ਉਤਰ ਕੇ ਜਾਂਚ ਮੁਹਿੰਮ ਦੀ ਕਮਾਨ ਸੰਭਾਲੀ ਅਤੇ ਫੂਡ ਸੇਫਟੀ ਟੀਮ ਨਾਲ ਮਿਲ ਕੇ ਰੰਗਦਾਰ ਪੇਠੇ, ਕਲਾਕੰਦ ਸਮੇਤ ਵੱਖ-ਵੱਖ ਰੰਗਦਾਰ ਮਠਿਆਈਆਂ ਦੇ ਸੈਂਪਲ ਭਰੇ। ਇਸ ਕਾਰਵਾਈ ਦਾ ਮਕਸਦ ਮਠਿਆਈਆਂ ਦੀ ਗੁਣਵੱਤਾ ਦੀ ਜਾਂਚ ਕਰਨਾ ਅਤੇ ਖਪਤਕਾਰਾਂ ਨੂੰ ਸੰਭਾਵਿਤ ਮਿਲਾਵਟ ਜਾਂ ਅਸੁਰੱਖਿਅਤ ਖੁਰਾਕ ਤੋਂ ਬਚਾਉਣਾ ਹੈ। ਇਸ ਮੌਕੇ ਸਿਵਲ ਸਰਜਨ ਨੇ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਤਿਉਹਾਰਾਂ ਦੇ ਮੱਦੇਨਜ਼ਰ ਮਠਿਆਈਆਂ ਦੀ ਮੰਗ ਵਧਣ ਕਾਰਨ ਮਠਿਆਈ ਵਿਕਰੇਤਾਵਾਂ ਨੂੰ ਖਾਧ ਵਸਤਾਂ ਦੀ ਗੁਣਵੱਤਾ, ਸਫ਼ਾਈ ਅਤੇ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਖੁਰਾਕ ਸੁਰੱਖਿਆ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਣ 'ਤੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਡਾ. ਅਮਨ ਸੂਦ ਨੇ ਕਿਹਾ ਕਿ ਮਠਿਆਈਆਂ ਵਿਚ ਵਰਤੇ ਜਾਣ ਵਾਲੇ ਰੰਗ, ਸਮੱਗਰੀ ਅਤੇ ਤਿਆਰੀ ਦੀ ਪ੍ਰਕਿਰਿਆ ਖੁਰਾਕ ਸੁਰੱਖਿਆ ਮਾਪਦੰਡਾਂ ਅਨੁਸਾਰ ਹੋਣੀ ਲਾਜ਼ਮੀ ਹੈ ਅਤੇ ਮਠਿਆਈਆਂ ਵਿਚ ਸਿਰਫ਼ ਖੁਰਾਕ ਸੁਰੱਖਿਆ ਮਾਪਦੰਡਾਂ ਅਨੁਸਾਰ ਮਨਜ਼ੂਰਸ਼ੁਦਾ ਰੰਗਾਂ ਦੀ ਹੀ ਨਿਰਧਾਰਤ ਮਾਤਰਾ ਵਿੱਚ ਵਰਤੋਂ ਕੀਤੀ ਜਾਵੇ, ਕਿਉਂਕਿ ਮਠਿਆਈਆਂ ਨੂੰ ਆਕਰਸ਼ਕ ਦਿਖਾਉਣ ਲਈ ਗੈਰ-ਮਨਜ਼ੂਰਸ਼ੁਦਾ ਰੰਗਾਂ ਦੀ ਵਰਤੋਂ ਕਰਨਾ ਖਪਤਕਾਰਾਂ ਦੀ ਸਿਹਤ ਲਈ ਨੁਕਸਾਨਦੇਹ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਫੂਡ ਸੇਫਟੀ ਟੀਮ ਵੱਲੋਂ ਭਰੇ ਗਏ ਸੈਂਪਲ ਜਾਂਚ ਲਈ ਸਟੇਟ ਲੈਬਾਰਟਰੀ ਭੇਜੇ ਜਾਣਗੇ ਅਤੇ ਰਿਪੋਰਟਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਸਿਵਲ ਸਰਜਨ ਨੇ ਸਬੰਧਤ ਫੂਡ ਸੇਫਟੀ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਖੁਰਾਕੀ ਵਸਤਾਂ ਦੀ ਗੁਣਵੱਤਾ ਦੀ ਨਿਗਰਾਨੀ ਲਗਾਤਾਰ ਜਾਰੀ ਰੱਖੀ ਜਾਵੇ, ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਮਠਿਆਈਆਂ ਖਰੀਦਣ ਸਮੇਂ ਸਫ਼ਾਈ, ਗੁਣਵੱਤਾ ਅਤੇ ਭਰੋਸੇਯੋਗ ਦੁਕਾਨਦਾਰਾਂ ਨੂੰ ਤਰਜੀਹ ਦੇਣ। ਇਸ ਮੌਕੇ ਸਹਾਇਕ ਕਮਿਸ਼ਨਰ ਫੂਡ ਹਰਪ੍ਰੀਤ ਕੌਰ, ਫੂਡ ਸੇਫਟੀ ਅਫਸਰ ਬਿਕਰਮਜੀਤ ਸਿੰਘ, ਫੂਡ ਸੇਫਟੀ ਅਫਸਰ ਦਿਨੇਸ਼ਜੋਤ ਸਿੰਘ ਵਾਲੀਆ ਤੇ ਸਿਵਲ ਸਰਜਨ ਦੇ ਪੀਏ ਅਜੇ ਕੁਮ
ਤਿਉਹਾਰਾਂ ਦੀਆਂ ਮਠਿਆਈਆਂ 'ਚ ਛੁਪਿਆ ਖ਼ਤਰਾ: ਸਿਵਲ ਸਰਜਨ ਨੇ ਖੁਦ ਸੰਭਾਲੀ ਕਮਾਨ, ਰੰਗਦਾਰ ਮਠਿਆਈਆਂ ਦੇ ਭਰੇ ਸੈਂਪਲ
ਤਿਉਹਾਰਾਂ ਦੇ ਸੀਜ਼ਨ ਦੌਰਾਨ ਜਦੋਂ ਹਰ ਪਾਸੇ ਮਠਿਆਈਆਂ ਦੀਆਂ ਦੁਕਾਨਾਂ 'ਤੇ ਭੀੜ ਉਮੜਦੀ ਹੈ, ਉਦੋਂ ਨਵਾਂਸ਼ਹਿਰ 'ਚ ਇਕ ਅਜਿਹਾ ਕਦਮ ਚੁੱਕਿਆ ਗਿਆ ਹੈ ਜਿਸ ਨੇ ਮਠਿਆਈ ਵਿਕਰੇਤਾਵਾਂ 'ਚ ਹੜਕੰਪ ਮਚਾ ਦਿੱਤਾ ਹੈ। ਸਿਹਤ ਵਿਭਾਗ ਅਤੇ ਫੂਡ ਸੇਫਟੀ ਵਿਭਾਗ ਵੱਲ
NRI Post Desk · 32 ਦਿਨ ਪਹਿਲਾਂ · ਅੱਪਡੇਟ 15 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




