|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦਾਣਾ ਮੰਡੀ ਵਿੱਚ ਮੋਇਸਚਰ ਮੀਟਰਾਂ ਦੀਆਂ ਰੀਡਿੰਗਾਂ ਨੇ ਖੋਲ੍ਹੇ ਅਜਿਹੇ ਰਾਜ਼, ਜਿਸ ਨਾਲ ਕਿਸਾਨਾਂ ਦੇ ਹੱਕਾਂ ਦੀ ਲੁੱਟ ਦਾ ਪਰਦਾਫਾਸ਼ ਹੋਣ ਦਾ ਖਦਸ਼ਾ

ਫੱਤੂਢੀਂਗਾ ਵਿਖੇ ਦਾਣਾ ਮੰਡੀ ਕਪੂਰਥਲਾ ਵਿੱਚ ਉਸ ਸਮੇਂ ਵੱਡਾ ਸੰਕਟ ਖੜ੍ਹਾ ਹੋ ਗਿਆ ਜਦੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਭੰਡਾਲ ਅਤੇ ਹਲਕਾ ਇੰਚਾਰਜ ਜਗਜੀਤ ਸਿੰਘ ਧਾਲੀਵਾਲ ਨੇ ਆਪਣੀ ਟੀਮ ਸਮੇਤ ਮੰਡੀ ਦਾ ਦੌਰਾ ਕੀਤਾ

NRI Post Desk · 52 ਦਿਨ ਪਹਿਲਾਂ · ਅੱਪਡੇਟ 34 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦਾਣਾ ਮੰਡੀ ਵਿੱਚ ਮੋਇਸਚਰ ਮੀਟਰਾਂ ਦੀਆਂ ਰੀਡਿੰਗਾਂ ਨੇ ਖੋਲ੍ਹੇ ਅਜਿਹੇ ਰਾਜ਼, ਜਿਸ ਨਾਲ ਕਿਸਾਨਾਂ ਦੇ ਹੱਕਾਂ ਦੀ ਲੁੱਟ ਦਾ ਪਰਦਾਫਾਸ਼ ਹੋਣ ਦਾ ਖਦਸ਼ਾ
📷 NRI Post Desk

ਫੱਤੂਢੀਂਗਾ ਵਿਖੇ ਦਾਣਾ ਮੰਡੀ ਕਪੂਰਥਲਾ ਵਿੱਚ ਉਸ ਸਮੇਂ ਵੱਡਾ ਸੰਕਟ ਖੜ੍ਹਾ ਹੋ ਗਿਆ ਜਦੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਭੰਡਾਲ ਅਤੇ ਹਲਕਾ ਇੰਚਾਰਜ ਜਗਜੀਤ ਸਿੰਘ ਧਾਲੀਵਾਲ ਨੇ ਆਪਣੀ ਟੀਮ ਸਮੇਤ ਮੰਡੀ ਦਾ ਦੌਰਾ ਕੀਤਾ ਅਤੇ ਮੋਇਸਚਰ ਮੀਟਰਾਂ ਦੀ ਚੈਕਿੰਗ ਕੀਤੀ, ਜਿਸ ਦੌਰਾਨ ਮੀਟਰਾਂ ਦੀਆਂ ਰੀਡਿੰਗਾਂ ਵਿੱਚ ਵੱਡੇ ਫ਼ਰਕ ਸਾਹਮਣੇ ਆਏ। ਇਸ ਖੁਲਾਸੇ ਨੇ ਕਿਸਾਨਾਂ ਦੀ ਫ਼ਸਲ ਦੇ ਹੱਕਾਂ ਨਾਲ ਖਿਲਵਾੜ ਹੋਣ ਦੇ ਖਦਸ਼ੇ ਨੂੰ ਹਵਾ ਦਿੱਤੀ ਹੈ। ਪਾਰਟੀ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਇਸ ਉਪਰੰਤ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਪਾਰਟੀ ਆਗੂਆਂ ਨੇ ਦੋਸ਼ ਲਾਇਆ ਕਿ ਮੀਟਿੰਗ ਦੌਰਾਨ ਜਦੋਂ ਕਿਸਾਨਾਂ ਨਾਲ ਸਬੰਧਤ ਸਮੱਸਿਆਵਾਂ ਤੇ ਮੰਡੀ ਪ੍ਰਬੰਧਾਂ ਬਾਰੇ ਅਧਿਕਾਰੀਆਂ ਤੋਂ ਸਵਾਲ ਕੀਤੇ ਗਏ ਤਾਂ ਉਹ ਸਪੱਸ਼ਟ ਜਵਾਬ ਦੇਣ ਦੀ ਬਜਾਏ ਸਵਾਲਾਂ ਤੋਂ ਬਚਦੇ ਨਜ਼ਰ ਆਏ। ਇਸ ਤੋਂ ਬਾਅਦ ਪਾਰਟੀ ਆਗੂਆਂ ਵੱਲੋਂ ਮੌਕੇ 'ਤੇ ਆੜ੍ਹਤੀਆਂ ਤੇ ਮੰਡੀ ਬੋਰਡ ਨਾਲ ਸਬੰਧਤ ਮੋਇਸਚਰ ਮੀਟਰਾਂ ਦੀ ਚੈਕਿੰਗ ਕੀਤੀ ਗਈ। ਆਗੂਆਂ ਦਾ ਦਾਅਵਾ ਹੈ ਕਿ ਚੈਕਿੰਗ ਦੌਰਾਨ ਮੀਟਰਾਂ ਦੀਆਂ ਰੀਡਿੰਗਾਂ ਵਿੱਚ ਵੱਡੇ ਫ਼ਰਕ ਸਾਹਮਣੇ ਆਏ, ਜਿਸ ਕਾਰਨ ਮੋਇਸਚਰ ਮੀਟਰਾਂ ਦੀ ਕਾਰਗੁਜ਼ਾਰੀ ਤੇ ਜਾਂਚ ਪ੍ਰਕਿਰਿਆ 'ਤੇ ਸਵਾਲ ਖੜ੍ਹੇ ਹੋਏ ਹਨ। ਗੁਰਦੀਪ ਸਿੰਘ ਭੰਡਾਲ ਤੇ ਜਗਜੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਪਾਰਟੀ ਨੂੰ ਕਿਸਾਨਾਂ ਵੱਲੋਂ ਕਥਿਤ ਤੌਰ 'ਤੇ ਇਹ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਵੱਲੋਂ ਉਨ੍ਹਾਂ ਨਾਲ ਅਨਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਸ਼ਾਂ ਦੀ ਸੱਚਾਈ ਦਾ ਪਤਾ ਲਗਾਉਣ ਲਈ ਪੂਰੀ ਪ੍ਰਕਿਰਿਆ ਦੀ ਨਿਰਪੱਖ ਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ। ਪਾਰਟੀ ਆਗੂਆਂ ਨੇ ਐਲਾਨ ਕੀਤਾ ਕਿ ਸੋਮਵਾਰ ਨੂੰ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਪਾਰਟੀ ਦੇ ਲੈਟਰਪੈਡ 'ਤੇ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਲਿਖਤੀ ਮੰਗ ਪੱਤਰ ਸੌਂਪਿਆ ਜਾਵੇਗਾ, ਜਿਸ ਵਿੱਚ ਮੋਇਸਚਰ ਮੀਟਰਾਂ ਦੀ ਮੌਕੇ 'ਤੇ ਦੁਬਾਰਾ ਜਾਂਚ, ਰਿਕਾਰਡ ਦੀ ਪੜਤਾਲ ਤੇ ਕਿਸਾਨਾਂ ਨਾਲ ਹੋ ਰਹੀਆਂ ਕਥਿਤ ਬੇਨਿਯਮੀਆਂ ਦੀ ਪਾਰਦਰਸ਼ੀ ਜਾਂਚ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਦੀ ਫ਼ਸਲ ਦਾ ਇੱਕ-ਇੱਕ ਦਾਣਾ ਉਸ ਦੀ ਮਿਹਨਤ ਨਾਲ ਜੁੜਿਆ ਹੋਇਆ ਹੈ ਤੇ ਕਿਸੇ ਵੀ ਪੱਧਰ 'ਤੇ ਉਸਦੇ ਹੱਕਾਂ ਨਾਲ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਜਾਂਚ ਦੌਰਾਨ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਸਾਹਮਣੇ ਆਉਂਦੀ ਹੈ ਤਾਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਮੌਕੇ ਪਾਰਟੀ ਦੇ ਵੱਡੀ ਗਿਣਤੀ ਵਿੱਚ ਦਰਜਾ-ਬ-ਦਰਜਾ ਆਗੂ ਤੇ ਵਰਕਰ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!