|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦਿਲ ਦੇ ਦੌਰੇ ਨੇ ਖੋਹ ਲਈ ਪਰਿਵਾਰ ਦੀ ਸ਼ਾਨ, ਸ਼ਰਧਾਂਜਲੀ ਸਮਾਗਮ ਵਿੱਚ ਪਾਰਲੀਮੈਂਟ ਮੈਂਬਰ ਦੀ ਹਾਜ਼ਰੀ ਨੇ ਸਾਰਿਆਂ ਨੂੰ ਹੈਰਾਨ ਕੀਤਾ

ਕਲਾਨੌਰ ਦੇ ਪਿੰਡ ਮਸਤਕੋਟ ਵਿੱਚ ਇੱਕ ਅਜਿਹਾ ਦਿਲ ਦਹਿਲਾ ਦੇਣ ਵਾਲਾ ਦ੍ਰਿਸ਼ ਵੇਖਣ ਨੂੰ ਮਿਲਿਆ ਜਿਸ ਨੇ ਹਰ ਕਿਸੇ ਦੀਆਂ ਅੱਖਾਂ ਨੂੰ ਨਮ ਕਰ ਦਿੱਤਾ। ਪਿੰਡ ਮਸਤਕੋਟ ਦੇ ਮਾਸਟਰ ਰਣਜੋਧ ਸਿੰਘ ਦੇ ਵੱਡੇ ਭਰਾ ਅਤੇ ਅਗਾਂਹਵਧੂ ਕਿਸਾਨ ਤਰਸੇਮ ਸਿੰਘ ਮਾਨ ਦ

NRI Post Desk · 68 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦਿਲ ਦੇ ਦੌਰੇ ਨੇ ਖੋਹ ਲਈ ਪਰਿਵਾਰ ਦੀ ਸ਼ਾਨ, ਸ਼ਰਧਾਂਜਲੀ ਸਮਾਗਮ ਵਿੱਚ ਪਾਰਲੀਮੈਂਟ ਮੈਂਬਰ ਦੀ ਹਾਜ਼ਰੀ ਨੇ ਸਾਰਿਆਂ ਨੂੰ ਹੈਰਾਨ ਕੀਤਾ
📷 NRI Post Desk

ਕਲਾਨੌਰ ਦੇ ਪਿੰਡ ਮਸਤਕੋਟ ਵਿੱਚ ਇੱਕ ਅਜਿਹਾ ਦਿਲ ਦਹਿਲਾ ਦੇਣ ਵਾਲਾ ਦ੍ਰਿਸ਼ ਵੇਖਣ ਨੂੰ ਮਿਲਿਆ ਜਿਸ ਨੇ ਹਰ ਕਿਸੇ ਦੀਆਂ ਅੱਖਾਂ ਨੂੰ ਨਮ ਕਰ ਦਿੱਤਾ। ਪਿੰਡ ਮਸਤਕੋਟ ਦੇ ਮਾਸਟਰ ਰਣਜੋਧ ਸਿੰਘ ਦੇ ਵੱਡੇ ਭਰਾ ਅਤੇ ਅਗਾਂਹਵਧੂ ਕਿਸਾਨ ਤਰਸੇਮ ਸਿੰਘ ਮਾਨ ਦਾ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ, ਜਿਸ ਨਾਲ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪੈਣ ਉਪਰੰਤ ਗੁਰਦੁਆਰਾ ਸਿੰਘ ਸਾਹਿਬ ਮਸਤਕੋਟ ਵਿਖੇ ਭਾਈ ਦਿਲਬਾਗ ਸਿੰਘ ਦੇ ਰਾਗੀ ਜਥੇ ਵੱਲੋਂ ਵੈਰਾਗਮਾਈ ਕੀਰਤਨ ਕੀਤਾ ਗਿਆ। ਉਪਰੰਤ ਬਾਬਾ ਅਜੀਤ ਸਿੰਘ ਵੱਲੋਂ ਅਰਦਾਸ ਕਰਨ ਮਗਰੋਂ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸ਼ਰਧਾਂਜਲੀ ਸਮਾਗਮ ਵਿੱਚ ਪਾਰਲੀਮੈਂਟ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵੀ ਹਾਜ਼ਰੀ ਭਰੀ ਗਈ। ਇਸ ਮੌਕੇ ਸੁੱਚਾ ਸਿੰਘ ਛੋਟੇਪੁਰ, ਸਾਬਕਾ ਮੰਤਰੀ ਪੰਜਾਬ ਤੋਂ ਇਲਾਵਾ ਜੈ ਜਵਾਨ ਜੈ ਕਿਸਾਨ ਭਲਾਈ ਯੂਨੀਅਨ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ, ਚੇਅਰਮੈਨ ਰਣਜੇਤ ਸਿੰਘ ਬਾਠ, ਡੀਟੀਐੱਫ ਯੂਨੀਅਨ ਦੇ ਆਗੂ ਉਪਕਾਰ ਸਿੰਘ ਜੋੜਾਂ, ਪ੍ਰਤਾਪ ਸਿੰਘ ਵੱਲੋਂ ਮਰਹੂਮ ਤਰਸੇਮ ਸਿੰਘ ਮਾਨ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਤਰਸੇਮ ਸਿੰਘ ਦੀ ਬੇਵਕਤੀ ਮੌਤ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਦਿਨੋਂ-ਦਿਨ ਵੱਧ ਰਹੀਆਂ ਘਾਤਕ ਬਿਮਾਰੀਆਂ ਵੱਡੀ ਚਿੰਤਾ ਦਾ ਵਿਸ਼ਾ ਹਨ। ਇਸ ਮੌਕੇ ਸਟੇਜ ਸੈਕਟਰੀ ਦੀ ਭੂਮਿਕਾ ਸਤਨਾਮ ਸਿੰਘ ਵੱਲੋਂ ਨਿਭਾਈ ਗਈ ਤੇ ਮਾਸਟਰ ਰਣਜੋਤ ਸਿੰਘ ਵੱਲੋਂ ਸੋਗਮਈ ਸਮਾਗਮ ਵਿੱਚ ਪਹੁੰਚੀਆਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਅਮਨਦੀਪ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ, ਚੈਨ ਸਿੰਘ, ਨਰਿੰਦਰ ਸਿੰਘ, ਜਤਿੰਦਰ ਸਿੰਘ ਭੰਗੂ ਸਾਬਕਾ ਸਰਪੰਚ, ਜਤਿੰਦਰ ਸਿੰਘ ਸੁੱਖਾ ਸਰਪੰਚ ਮਸਤਕੋਟ, ਕੁਲਦੀਪ ਸਿੰਘ, ਗੁਰਮੁਖ ਸਿੰਘ, ਅਮਰੀਕ ਸਿੰਘ ਮਾਸਟਰ, ਸੁਖਵਿੰਦਰ ਸਿੰਘ ਧਾਲੀਵਾਲ, ਪ੍ਰੇਮ ਸਿੰਘ, ਮਨਜੀਤ ਸਿੰਘ ਜਾਜਨ ਵਾਲੀਆ, ਬਲਦੇਵ ਸਿੰਘ, ਹਰਜਿੰਦਰ ਸਿੰਘ, ਸਰੂਪ ਸਿੰਘ, ਸਿਮਰਨਜੀਤ ਸਿੰਘ ਆਦਿ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!