|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦੀਵਾਰ ਨਾਲ ਲੱਗੀ ਗੰਦਗੀ ਦਾ ਰਾਜ਼ ਖੁੱਲ੍ਹਿਆ: ਗੁਰਦੁਆਰਾ ਸਾਹਿਬ ਦੀ ਪਵਿੱਤਰਤਾ ਨੂੰ ਚੁਣੌਤੀ ਦੇਣ ਵਾਲਿਆਂ 'ਤੇ ਤਿੰਨ ਦਿਨਾਂ ਦਾ ਅਲਟੀਮੇਟਮ, ਕੀ ਛੁਪਿਆ ਹੈ ਇਸ ਸਾਜ਼ਿਸ਼ ਵਿੱਚ?

ਇਤਿਹਾਸਿਕ ਪਿੰਡ ਮੌ ਸਾਹਿਬ ਵਿਖੇ ਸਥਿਤ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਗੁਰਦੁਆਰਾ ਸਾਹਿਬ ਦੀ ਬਾਹਰੀ ਦੀਵਾਰ ਨਾਲ ਪਿੰਡ ਦੇ ਹੀ ਕੁਝ ਲੋਕਾਂ ਵੱਲੋਂ ਸ਼ਰੇਆਮ ਕੂੜਾ-ਕਰਕਟ ਸੁੱਟੇ ਜਾਣ ਦਾ ਮਾਮਲਾ ਦਿਨ-ਬ-ਦਿਨ ਵੱਧਦਾ ਨਜ਼ਰ ਆ ਰਿਹਾ ਹੈ, ਜਿਸ ਕਾਰਨ ਆਸ-ਪ

NRI Post Desk · 84 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦੀਵਾਰ ਨਾਲ ਲੱਗੀ ਗੰਦਗੀ ਦਾ ਰਾਜ਼ ਖੁੱਲ੍ਹਿਆ: ਗੁਰਦੁਆਰਾ ਸਾਹਿਬ ਦੀ ਪਵਿੱਤਰਤਾ ਨੂੰ ਚੁਣੌਤੀ ਦੇਣ ਵਾਲਿਆਂ 'ਤੇ ਤਿੰਨ ਦਿਨਾਂ ਦਾ ਅਲਟੀਮੇਟਮ, ਕੀ ਛੁਪਿਆ ਹੈ ਇਸ ਸਾਜ਼ਿਸ਼ ਵਿੱਚ?
📷 NRI Post Desk

ਇਤਿਹਾਸਿਕ ਪਿੰਡ ਮੌ ਸਾਹਿਬ ਵਿਖੇ ਸਥਿਤ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਗੁਰਦੁਆਰਾ ਸਾਹਿਬ ਦੀ ਬਾਹਰੀ ਦੀਵਾਰ ਨਾਲ ਪਿੰਡ ਦੇ ਹੀ ਕੁਝ ਲੋਕਾਂ ਵੱਲੋਂ ਸ਼ਰੇਆਮ ਕੂੜਾ-ਕਰਕਟ ਸੁੱਟੇ ਜਾਣ ਦਾ ਮਾਮਲਾ ਦਿਨ-ਬ-ਦਿਨ ਵੱਧਦਾ ਨਜ਼ਰ ਆ ਰਿਹਾ ਹੈ, ਜਿਸ ਕਾਰਨ ਆਸ-ਪਾਸ ਭਾਰੀ ਬਦਬੂ ਫੈਲਣ ਦੇ ਨਾਲ-ਨਾਲ ਸੰਗਤਾਂ ਦੇ ਮਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਧਾਰਮਿਕ ਸਥਾਨ ਦੀ ਪਵਿੱਤਰਤਾ ਅਤੇ ਮਰਿਆਦਾ ਨੂੰ ਢਾਹ ਲਾਉਂਦੀ ਇਸ ਗੰਭੀਰ ਸਮੱਸਿਆ ਦਾ ਗੰਭੀਰ ਨੋਟਿਸ ਲੈਂਦਿਆਂ ਅੱਜ ਪਿੰਡ ਦੀ ਪੰਚਾਇਤ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਇੱਕ ਅਹਿਮ ਬੈਠਕ ਹੋਈ, ਜਿਸ ਵਿੱਚ ਸਮੂਹ ਆਗੂਆਂ ਨੇ ਇਕਜੁੱਟ ਹੋ ਕੇ ਸਪੱਸ਼ਟ ਕੀਤਾ ਕਿ ਇਤਿਹਾਸਿਕ ਧਾਰਮਿਕ ਸਥਾਨ ਦੀ ਪਵਿੱਤਰਤਾ ਨਾਲ ਕਿਸੇ ਵੀ ਕੀਮਤ 'ਤੇ ਸਮਝੌਤਾ ਨਹੀਂ ਕੀਤਾ ਜਾਵੇਗਾ। ਇਸ ਬੈਠਕ ਵਿੱਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਚਮਨ ਸਿੰਘ, ਪਿੰਡ ਦੇ ਸਰਪੰਚ ਉਮਰਜੀਤ ਸਿੰਘ ਮੌ ਸਾਹਿਬ ਅਤੇ ਬਲਾਕ ਸੰਮਤੀ ਮੈਂਬਰ ਨਵਦੀਪ ਸਿੰਘ ਨੇ ਸਾਂਝੇ ਤੌਰ 'ਤੇ ਵਿਸ਼ਵਾਸ ਦਿਵਾਇਆ ਕਿ ਇਸ ਸਮੱਸਿਆ ਦਾ ਅਗਲੇ 3 ਦਿਨਾਂ ਦੇ ਅੰਦਰ-ਅੰਦਰ ਮੁਕੰਮਲ ਹੱਲ ਕਰ ਦਿੱਤਾ ਜਾਵੇਗਾ, ਅਤੇ ਗੁਰਦੁਆਰਾ ਸਾਹਿਬ ਦੀ ਦੀਵਾਰ ਨਾਲੋਂ ਸਾਰਾ ਕੂੜਾ-ਕਰਕਟ ਚੁੱਕਵਾਇਆ ਜਾਵੇਗਾ। ਪ੍ਰਬੰਧਕਾਂ ਅਤੇ ਪੰਚਾਇਤ ਵੱਲੋਂ ਗੁਰਦੁਆਰਾ ਸਾਹਿਬ ਦੇ ਆਸ-ਪਾਸ ਗੰਦਗੀ ਪਾਉਣ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਤਿੰਨ ਦਿਨਾਂ ਬਾਅਦ ਵੀ ਕਿਸੇ ਨੇ ਇੱਥੇ ਕੂੜਾ ਸੁੱਟਿਆ ਤਾਂ ਉਸ ਵਿਰੁੱਧ ਪੰਚਾਇਤੀ ਤੇ ਕਾਨੂੰਨੀ ਪੱਧਰ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਸਮੱਸਿਆ ਦਾ ਜਾਇਜ਼ਾ ਲੈਣ ਸਮੇਂ ਪਰਮਜੀਤ ਸਿੰਘ, ਰਵੀ ਭੌਰਾ, ਸਤਨਾਮ, ਪਵਨ ਕੁਮਾਰ, ਸੁੱਚਾ ਵਾਲੀਆਂ, ਜੀਵਨ ਰਾਵਾਂ ਅਤੇ ਸ਼ਨੀ ਕੁਮਾਰ ਜੱਖੂ ਆਦਿ ਸਥਾਨਕ ਆਗੂ ਵੀ ਮੌਜੂਦ ਸਨ। ਪਿੰਡ ਵਾਸੀਆਂ ਦੇ ਘਰਾਂ ਦੇ ਕੂੜੇ ਲਈ ਪੰਚਾਇਤ ਵੱਲੋਂ ਜਲਦ ਇੱਕ ਅਲੱਗ ਢੁਕਵੀਂ ਥਾਂ ਨਿਸ਼ਚਿਤ ਕੀਤੀ ਜਾਵੇਗੀ ਤਾਂ ਜੋ ਧਾਰਮਿਕ ਸਥਾਨ ਦੀ ਸੁੰਦਰਤਾ ਤੇ ਪਵਿੱਤਰਤਾ ਨੂੰ ਹਮੇਸ਼ਾ ਕਾਇਮ ਰੱਖਿਆ ਜਾ ਸਕੇ, ਅਤੇ ਇਹ ਯਕੀਨੀ ਬਣਾਇਆ ਜਾ ਸਕੇ ਕਿ ਭਵਿੱਖ ਵਿੱਚ ਅਜਿਹੀ ਕੋਈ ਘਟਨਾ ਦੁਬਾਰਾ ਨਾ ਵਾਪਰੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!