|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਦਸਤਾਰ ਮੁਕਾਬਲਿਆਂ ਦੇ ਨਤੀਜਿਆਂ ਨੇ ਸਭ ਨੂੰ ਹੈਰਾਨ ਕੀਤਾ, ਜੇਤੂਆਂ ਦੇ ਨਾਮ ਸੁਣ ਕੇ ਰਹਿ ਗਏ ਦੰਗ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਟਾਂਡਾ ਉੜਮੁੜ ਦੇ ਪਿੰਡ ਮੀਰਾਪੁਰ ਸਥਿਤ ਗੁਰਦੁਆਰਾ ਸਾਹਿਬ ਵਿਖੇ ਦਸਤਾਰ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਵੱਡੀ ਗਿਣਤੀ

NRI Post Desk · 3 ਦਿਨ ਪਹਿਲਾਂ · ਅੱਪਡੇਟ 14 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦਸਤਾਰ ਮੁਕਾਬਲਿਆਂ ਦੇ ਨਤੀਜਿਆਂ ਨੇ ਸਭ ਨੂੰ ਹੈਰਾਨ ਕੀਤਾ, ਜੇਤੂਆਂ ਦੇ ਨਾਮ ਸੁਣ ਕੇ ਰਹਿ ਗਏ ਦੰਗ
📷 NRI Post Desk

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਟਾਂਡਾ ਉੜਮੁੜ ਦੇ ਪਿੰਡ ਮੀਰਾਪੁਰ ਸਥਿਤ ਗੁਰਦੁਆਰਾ ਸਾਹਿਬ ਵਿਖੇ ਦਸਤਾਰ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਵੱਡੀ ਗਿਣਤੀ ਵਿੱਚ ਬੱਚਿਆਂ ਅਤੇ ਨੌਜਵਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ। ਗੁਰਦੁਆਰਾ ਕਮੇਟੀ, ਨੌਜਵਾਨ ਸਭਾ ਅਤੇ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਕਰਵਾਏ ਇਨ੍ਹਾਂ ਮੁਕਾਬਲਿਆਂ ਦੀ ਸ਼ੁਰੂਆਤ ਗ੍ਰੰਥੀ ਸਿੰਘ ਬਾਬਾ ਸ਼ਿੰਗਾਰ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਕੀਤੀ ਗਈ। ਦੁਮਾਲਾ ਸਜਾਉਣ ਦੇ ਮੁਕਾਬਲੇ ਵਿੱਚ ਬਹਾਦਰਪੁਰ ਦੇ ਜਸਕੀਰਤ ਸਿੰਘ ਨੇ ਪਹਿਲਾ, ਡੱਡੀਆਂ ਦੇ ਅੰਸ਼ਪ੍ਰੀਤ ਸਿੰਘ ਨੇ ਦੂਜਾ ਅਤੇ ਮੀਰਾਪੁਰ ਦੇ ਪ੍ਰਭਜੋਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। 9 ਤੋਂ 15 ਸਾਲ ਵਰਗ ਦੇ ਦਸਤਾਰ ਮੁਕਾਬਲੇ ਵਿੱਚ ਪਟਿਆਲਾ ਦੇ ਜਸਮਨਦੀਪ ਸਿੰਘ ਨੇ ਪਹਿਲਾ, ਲੁਧਿਆਣਾ ਦੇ ਹਰਪ੍ਰੀਤ ਸਿੰਘ ਨੇ ਦੂਜਾ ਅਤੇ ਸਤਵੀਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ, ਜਦਕਿ 16 ਤੋਂ 25 ਸਾਲ ਵਰਗ ਵਿੱਚ ਅੰਮ੍ਰਿਤਸਰ ਦੇ ਗਗਨਪ੍ਰੀਤ ਸਿੰਘ ਨੇ ਪਹਿਲਾ, ਲੁਧਿਆਣਾ ਦੇ ਗੁਰਸਿਮਰਨ ਸਿੰਘ ਨੇ ਦੂਜਾ ਅਤੇ ਮਨਵੀਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਪ੍ਰਬੰਧਕਾਂ ਨੇ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਦਸਤਾਰ ਸਿੱਖ ਕੌਮ ਦੀ ਅਣਖ, ਸਵੈਮਾਣ ਅਤੇ ਵਿਲੱਖਣ ਪਛਾਣ ਦਾ ਪ੍ਰਤੀਕ ਹੈ, ਅਤੇ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਆਪਣੇ ਧਰਮ, ਵਿਰਸੇ ਅਤੇ ਸਿੱਖੀ ਸਿਧਾਂਤਾਂ ਨਾਲ ਜੋੜਨ ਲਈ ਅਜਿਹੇ ਉਪਰਾਲੇ ਬੇਹੱਦ ਜ਼ਰੂਰੀ ਹਨ। ਇਹ ਮੁਕਾਬਲੇ ਨਾ ਸਿਰਫ਼ ਪ੍ਰਕਾਸ਼ ਪੁਰਬ ਦੀ ਸ਼ੋਭਾ ਵਿੱਚ ਵਾਧਾ ਕਰਨ ਵਾਲੇ ਸਾਬਤ ਹੋਏ, ਸਗੋਂ ਨੌਜਵਾਨ ਪੀੜ੍ਹੀ ਵਿੱਚ ਸਿੱਖੀ ਸਰੂਪ ਪ੍ਰਤੀ ਮਾਣ ਅਤੇ ਜਾਗਰੂਕਤਾ ਪੈਦਾ ਕਰਨ ਦਾ ਵਸੀਲਾ ਵੀ ਬਣੇ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!