ਪਟਿਆਲਾ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 79ਵੇਂ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਵਿਸ਼ੇਸ਼ ਸਨਮਾਨ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ, ਪਰ ਇਸ ਦੇ ਨਾਲ ਹੀ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ. 234 ਦੇ ਆਗੂਆਂ ਨੇ ਇੱਕ ਅਹਿਮ ਖੁਲਾਸਾ ਕਰਦਿਆਂ ਕਿਹਾ ਹੈ ਕਿ ਸਿਰਫ਼ 15 ਅਗਸਤ ਅਤੇ 26 ਜਨਵਰੀ ਨੂੰ ਹੀ ਪ੍ਰਸ਼ਾਸਨ ਅਤੇ ਸਰਕਾਰਾਂ ਵੱਲੋਂ ਇਨ੍ਹਾਂ ਪਰਿਵਾਰਾਂ ਨੂੰ ਯਾਦ ਕੀਤਾ ਜਾਂਦਾ ਹੈ, ਜਦਕਿ ਬਾਕੀ ਸਮੇਂ ਦੌਰਾਨ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਅਣਗੌਲਿਆਂ ਕੀਤਾ ਜਾਂਦਾ ਹੈ। ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਅਤੇ ਮਨਜੀਤ ਸਿੰਘ ਵਿਰਕ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਕਈ ਸਮੱਸਿਆਵਾਂ ਵੱਖ-ਵੱਖ ਵਿਭਾਗਾਂ ਵਿੱਚ ਲੰਬੇ ਸਮੇਂ ਤੋਂ ਪੈਂਡਿੰਗ ਪਈਆਂ ਹਨ, ਜਿਨ੍ਹਾਂ ਨੂੰ 15 ਅਗਸਤ ਤੋਂ ਪਹਿਲਾਂ ਹੱਲ ਕਰਨ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੋਬੀ ਅਤੇ ਦਫ਼ਤਰ ਇੰਚਾਰਜ ਕਮਲਦੀਪ ਸਿੰਘ ਗਿੱਲ ਨੇ ਇੱਕ ਹੈਰਾਨ ਕਰਨ ਵਾਲਾ ਦਾਅਵਾ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਕੂਲਾਂ, ਸੜਕਾਂ ਅਤੇ ਡਿਸਪੈਂਸਰੀਆਂ ਦੇ ਨਾਂ ਉੱਘੇ ਆਜ਼ਾਦੀ ਘੁਲਾਟੀਆਂ ਦੇ ਨਾਮ ’ਤੇ ਰੱਖੇ ਜਾਣ ਸਬੰਧੀ ਨੋਟੀਫਿਕੇਸ਼ਨ ਜਾਰੀ ਹੋਣ ਦੇ ਬਾਵਜੂਦ ਜ਼ਿਲ੍ਹਾ ਪਟਿਆਲਾ ਦੇ ਕੁਝ ਰਾਜਨੀਤੀ ਨਾਲ ਸਬੰਧਤ ਐੱਮਸੀ ਵੱਲੋਂ ਦੇਸ਼ ਭਗਤਾਂ ਦੇ ਨਾਂ ’ਤੇ ਸਕੂਲਾਂ ਦੇ ਨਾਮ ਰੱਖਣ ਦੀ ਪ੍ਰਕਿਰਿਆ ਨੂੰ ਰੋਕਣ ਲਈ ਜ਼ੋਰ ਲਾਇਆ ਜਾ ਰਿਹਾ ਹੈ। ਐਸੋਸੀਏਸ਼ਨ ਨੇ ਇਨ੍ਹਾਂ ਰਾਜਨੀਤਕ ਬੰਦਿਆਂ ਵਿਰੁੱਧ ਰੋਸ ਪ੍ਰਗਟ ਕਰਦਿਆਂ ਉਨ੍ਹਾਂ ਦੇ ਸਮਾਜਿਕ ਅਤੇ ਰਾਜਨੀਤਕ ਬਾਈਕਾਟ ਦਾ ਐਲਾਨ ਕੀਤਾ ਹੈ ਅਤੇ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ 4 ਅਗਸਤ ਨੂੰ ਹੋਈ ਮੀਟਿੰਗ ਵਿੱਚ ਸ਼ਾਮਲ ਏਜੰਡੇ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ। ਖਾਸ ਕਰਕੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਦਾ ਨਾਮ ਫਰੀਡਮ ਫਾਈਟਰ ਤੇਜ਼ਾ ਸਿੰਘ ਗਿੱਲ ਦੇ ਨਾਂ ’ਤੇ ਰੱਖਣ ਸਬੰਧੀ ਕਾਰਵਾਈ ਨੂੰ ਪੂਰਾ ਕਰਨ ਦੀ ਮੰਗ ਜ਼ੋਰਦਾਰ ਢੰਗ ਨਾਲ ਕੀਤੀ ਗਈ ਹੈ। ਇਸ ਦੌਰਾਨ ਇਹ ਵੀ ਸੰਕੇਤ ਦਿੱਤਾ ਗਿਆ ਹੈ ਕਿ 15 ਅਗਸਤ ਦੇ ਸਰਕਾਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਸਬੰਧੀ 13 ਅਗਸਤ ਨੂੰ ਹੋਣ ਵਾਲੀ ਸੂਬਾ ਕਮੇਟੀ ਦੀ ਮੀਟਿੰਗ ਵਿੱਚ ਅਹਿਮ ਫੈਸਲਾ ਲਿਆ ਜਾਵੇਗਾ, ਜਿਸ ਤੋਂ ਬਾਅਦ ਸਥਿਤੀ ਸਪੱਸ਼ਟ ਹੋ ਸਕਦੀ ਹੈ। ਮੀਟਿੰਗ ਵਿੱਚ ਸਤਪਾਲ ਕੌਰ ਸੋਹੀ, ਪਰਦੁਮਨ ਸਿੰਘ ਢੀਂਡਸਾ, ਹਰਨੇਕ ਸਿੰਘ ਭੁੱਲਰ, ਹਰਦਿਆਲ ਸਿੰਘ, ਭੁਪਿੰਦਰ ਸਿੰਘ ਡਕੌਂਦਾ, ਜਤਿੰਦਰ ਸਿੰਘ ਕੋਲੀ, ਸੁਖਵਿੰਦਰ ਕੌਰ, ਗੁਰਚਰਨ ਸਿੰਘ ਮਕਬੂਲਪੂਰ, ਅਜੇ ਖੰਨਾ, ਗੁਰਇਕਬਾਲ ਸਿੰਘ ਸੰਧੂ, ਪ੍ਰੀਤਮ ਸਿੰਘ ਮਾਨ, ਪ੍ਰਭਜੀਤ ਸਿੰਘ, ਧਰਮਿੰਦਰ ਦਾਸ, ਰਾਜਿੰਦਰ ਵਡੇਰਾ, ਹਰਜੀਤ ਸਿੰਘ, ਰਬਿੰਦਰ ਸਿੰਘ, ਵਣ ਸਿੰਘ ਅਤੇ ਇੰਦਰਪਾਲ ਵਿਰਕ ਸਮੇਤ ਕਈ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਸ਼ਾਮਲ ਹੋਏ, ਜਿਨ੍ਹਾਂ ਨੇ ਇੱਕ ਮਤਾ ਪਾਸ ਕਰਕੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਇਹਨਾਂ ਮੰਗਾਂ ਨੂੰ ਸਮੇਂ ਸਿਰ ਪੂਰਾ ਨਾ ਕੀਤਾ ਗਿਆ ਤਾਂ ਉਹ ਵੱਡਾ ਕਦਮ ਚੁੱਕਣ ਲ
ਦੇਸ਼ ਭਗਤਾਂ ਦੇ ਸਨਮਾਨ ’ਚ ਸਾਜ਼ਿਸ਼? ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਨੇ ਲਾਈ ਚੁੱਪੀ ਤੋੜਨ ਦੀ ਤਿਆਰੀ
ਪਟਿਆਲਾ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 79ਵੇਂ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਵਿਸ਼ੇਸ਼ ਸਨਮਾਨ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ, ਪਰ ਇਸ ਦੇ ਨਾਲ ਹੀ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀ
NRI Post Desk · 107 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




