|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦਿਵਾਲੀ ਬੋਨਸ ਦੀ ਲੜਾਈ ਨੇ ਪਲਟ ਦਿੱਤਾ ਪਾਸਾ: ਰਾਤੋ-ਰਾਤ ਧਰਨੇ ਤੋਂ ਬਾਅਦ ਟੋਲ ਕੰਪਨੀ ਨੇ ਇਕਦਮ ਝੁਕਾਏ ਗੋਡੇ, ਜਾਣੋ ਕੀ ਹੋਇਆ ਅੰਦਰ

ਸ੍ਰੀ ਕੀਰਤਪੁਰ ਸਾਹਿਬ ਦੀ ਮੰਡੀ ਮੁੱਖ ਮਾਰਗ ’ਤੇ ਸਥਿਤ ਗਰਾ ਮੋੜਾ ਟੋਲ ਪਲਾਜ਼ਾ ’ਤੇ ਉਸ ਸਮੇਂ ਤਨਾਅ ਦਾ ਮਾਹੌਲ ਬਣ ਗਿਆ ਜਦੋਂ ਟੋਲ ਕਰਮਚਾਰੀਆਂ ਨੇ ਦਿਵਾਲੀ ਬੋਨਸ ਨੂੰ ਲੈ ਕੇ ਬੀਤੀ ਰਾਤ ਤੋਂ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ, ਜਿਸ ਕਾਰਨ ਆਵਾਜਾ

NRI Post Desk · 20 ਦਿਨ ਪਹਿਲਾਂ · ਅੱਪਡੇਟ 23 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦਿਵਾਲੀ ਬੋਨਸ ਦੀ ਲੜਾਈ ਨੇ ਪਲਟ ਦਿੱਤਾ ਪਾਸਾ: ਰਾਤੋ-ਰਾਤ ਧਰਨੇ ਤੋਂ ਬਾਅਦ ਟੋਲ ਕੰਪਨੀ ਨੇ ਇਕਦਮ ਝੁਕਾਏ ਗੋਡੇ, ਜਾਣੋ ਕੀ ਹੋਇਆ ਅੰਦਰ
📷 NRI Post Desk

ਸ੍ਰੀ ਕੀਰਤਪੁਰ ਸਾਹਿਬ ਦੀ ਮੰਡੀ ਮੁੱਖ ਮਾਰਗ ’ਤੇ ਸਥਿਤ ਗਰਾ ਮੋੜਾ ਟੋਲ ਪਲਾਜ਼ਾ ’ਤੇ ਉਸ ਸਮੇਂ ਤਨਾਅ ਦਾ ਮਾਹੌਲ ਬਣ ਗਿਆ ਜਦੋਂ ਟੋਲ ਕਰਮਚਾਰੀਆਂ ਨੇ ਦਿਵਾਲੀ ਬੋਨਸ ਨੂੰ ਲੈ ਕੇ ਬੀਤੀ ਰਾਤ ਤੋਂ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋਣ ਦੀ ਸਥਿਤੀ ਬਣ ਗਈ। ਇਸ ਦੌਰਾਨ ਕਰਮਚਾਰੀਆਂ ਨੇ ਕੁਝ ਸਮੇਂ ਲਈ ਵਾਹਨਾਂ ਨੂੰ ਟੋਲ ਮੁਕਤ ਲੰਘਾਇਆ ਅਤੇ ਟੋਲ ਪ੍ਰਬੰਧਕਾਂ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ਕਰਦੇ ਹੋਏ ਟੋਲ ਕਰਮਚਾਰੀਆਂ ਨੂੰ ਦੇਖ ਕੇ ਕਈ ਸਮਾਜਸੇਵੀ ਸੰਸਥਾਵਾਂ ਨੇ ਉਨ੍ਹਾਂ ਨਾਲ ਰਾਬਤਾ ਕਾਇਮ ਕਰਕੇ ਹਮਾਇਤ ਕਰਨ ਦਾ ਭਰੋਸਾ ਦਿੱਤਾ। ਬੀਤੀ ਰਾਤ ਵਾਰਿਸ ਪੰਜਾਬ ਦੇ ਪਾਰਟੀ ਹਲਕਾ ਇੰਚਾਰਜ ਰੱਬੀ ਕੰਦੋਲਾ ਮੌਕੇ ’ਤੇ ਪਹੁੰਚੇ ਅਤੇ ਕਰਮਚਾਰੀਆਂ ਵੱਲੋਂ ਦਿੱਤੇ ਜਾ ਰਹੇ ਧਰਨੇ ਦਾ ਸਮਰਥਨ ਕਰਦੇ ਹੋਏ ਉਨ੍ਹਾਂ ਨਾਲ ਧਰਨੇ ’ਤੇ ਬੈਠ ਗਏ। ਥਾਣਾ ਸ਼੍ਰੀ ਕੀਰਤਪੁਰ ਸਾਹਿਬ ਦੀ ਪੁਲਿਸ ਵੀ ਮੌਕੇ ’ਤੇ ਪਹੁੰਚੀ ਅਤੇ ਪੁਲਿਸ ਨੇ ਧਰਨਾਕਾਰੀਆਂ ਤੇ ਟੋਲ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਮਸਲਾ ਹੱਲ ਕਰਾਉਣ ਦੇ ਯਤਨ ਕੀਤੇ, ਜਿਸ ਤਹਿਤ ਦੋਵੇਂ ਧਿਰਾਂ ਨੂੰ ਸਵੇਰੇ 10 ਵਜੇ ਦਾ ਸਮਾਂ ਦੇ ਕੇ ਆਵਾਜਾਈ ਸੁਚਾਰੂ ਰੂਪ ਨਾਲ ਚਾਲੂ ਕਰਵਾਈ ਗਈ। ਇਸ ਦੌਰਾਨ ਕਰਮਚਾਰੀਆਂ ਨੇ ਕੰਮ ਛੱਡ ਕੇ ਸੜਕ ਵਿਚਕਾਰ ਦਰੀਆਂ ਵਿਛਾ ਕੇ ਟੋਲ ਪਲਾਜ਼ਾ ਨਜ਼ਦੀਕ ਧਰਨੇ ’ਤੇ ਬੈਠਣਾ ਜਾਰੀ ਰੱਖਿਆ ਅਤੇ ਸਵੇਰੇ ਫਿਰ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸਮਾਜ ਸੇਵੀ ਐਡਵੋਕੇਟ ਵਿਸ਼ਾਲ ਸੈਣੀ, ਕਾਮਰੇਡ ਸੁਰਜੀਤ ਸਿੰਘ ਢੇਰ ਤੇ ਰੱਬੀ ਕੰਦੋਲਾ ਮੌਕੇ ’ਤੇ ਪਹੁੰਚ ਕੇ ਧਰਨਾਕਾਰੀਆਂ ਨਾਲ ਸੜਕ ਵਿਚਕਾਰ ਧਰਨੇ ’ਤੇ ਬੈਠੇ ਅਤੇ ਸੜਕ ਪ੍ਰਬੰਧਨ ਕੰਪਨੀ ਨੂੰ ਕਰਮਚਾਰੀਆਂ ਦਾ ਦਿਵਾਲੀ ਬੋਨਸ ਦੇਣ ਲਈ ਕਰਮਚਾਰੀਆਂ ਦੀ ਹਮਾਇਤ ਕੀਤੀ। ਥਾਣਾ ਮੁੱਖੀ ਰਾਹੁਲ ਸ਼ਰਮਾ ਪੁਲਿਸ ਪਾਰਟੀ ਨਾਲ ਮੌਕੇ ’ਤੇ ਪਹੁੰਚੇ ਅਤੇ ਟੋਲ ਪ੍ਰਬੰਧਕਾਂ ਤੇ ਕਰਮਚਾਰੀਆਂ ਨਾਲ ਗੱਲਬਾਤ ਸ਼ੁਰੂ ਕਰਕੇ ਮਸਲੇ ਦਾ ਹੱਲ ਕਰਵਾਉਣ ਲਈ ਯਤਨ ਕੀਤੇ, ਜਦਕਿ ਸਥਾਨਕ ਇਲਾਕਾ ਨਿਵਾਸੀਆਂ ਨੇ ਵੀ ਟੋਲ ਕਰਮਚਾਰੀਆਂ ਦਾ ਸਮਰਥਨ ਕੀਤਾ। ਅਖੀਰ ਲੰਮੀ ਜਦੋਂ ਜਾਹਿਦ ਮਗਰੋਂ ਕਰੀਬ ਤਿੰਨ ਵਜੇ ਪੁਲਿਸ ਪ੍ਰਸ਼ਾਸਨ ਦੇ ਦਖਲ ਅੰਦਾਜੀ ਤੋਂ ਬਾਅਦ ਟੋਲ ਪ੍ਰਬੰਧਕਾਂ ਵੱਲੋਂ ਕਰਮਚਾਰੀਆਂ ਦੀਆਂ ਮੰਗਾਂ ਮੰਨੀਆਂ ਗਈਆਂ ਅਤੇ ਉਨ੍ਹਾਂ ਨੂੰ ਦਿਵਾਲੀ ਬੋਨਸ ਦੇਣ ਦੀ ਹਾਮੀ ਭਰੀ ਗਈ। ਇਸ ਦੌਰਾਨ ਵੱਡੀ ਗਿਣਤੀ ’ਚ ਥਾਣਾ ਮੁਖੀ ਸਮੇਤ ਪੁਲਿਸ ਕਰਮਚਾਰੀ ਮੌਜੂਦ ਸਨ ਅਤੇ ਕਰਮਚਾਰੀਆਂ ਵੱਲੋਂ ਅਧਿਕਾਰੀਆਂ ਦੇ ਮੰਗਾਂ ਮੰਨਣ ਤੋਂ ਬਾਅਦ ਧਰਨਾਕਾਰੀਆਂ ਨੇ ਪੁਲਿਸ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਐਡਵੋਕੇਟ ਵਿਸ਼ਾਲ ਸੈਣੀ ਨੇ ਕਿਹਾ ਕਿ ਮੋੜਾ ਟੋਲ ਪਲਾਜ਼ਾ ਵਰਕਰਾਂ ਨਾਲ ਹੋ ਰਹੀ ਬੇਇਨਸਾਫੀ ਦੇ ਵਿਰੋਧ ’ਚ ਬੈਠੇ ਕਰਮਚਾਰੀਆਂ ਦਾ ਸਮਰਥਨ ਕੀਤਾ ਜਾ ਰਿਹਾ ਹੈ, ਕੰਪਨੀ ਪ੍ਰਬੰਧਕਾਂ ਵੱਲੋਂ ਵਰਕਰਾਂ ਨੂੰ ਬਣਦਾ ਦੀਵਾਲੀ ਬੋਨਸ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਸੀ ਅਤੇ ਇਲਾਕੇ ’ਚ ਹਰ ਧੱਕੇਸ਼ਾਹੀ ਦੇ ਖਿਲਾਫ ਆਵਾਜ਼ ਬੁਲੰਦ ਕੀਤੀ ਜਾਵੇਗੀ। ਪ੍ਰਦਰਸ਼ਨ ਤੋਂ ਬਾਅਦ ਵਰਕਰਾਂ ਦੀਆਂ ਮੰਗਾਂ ਮੰਨੀਆਂ ਗਈਆਂ ਅਤੇ ਇਸ ਮੌਕੇ ਐਡਵੋਕੇਟ ਵਿਸ਼ਾਲ ਸੈਣੀ, ਰੱਬੀ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!