ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਅੱਜ ਭਾਜਪਾ ਦੇ ਸੀਨੀਅਰ ਆਗੂ ਅਤੇ ਪੰਜਾਬ ਮੀਡੀਅਮ ਉਦਯੋਗ ਤੇ ਵਿਕਾਸ ਬੋਰਡ ਦੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਟਿੱਕਾ ਦੇ ਗ੍ਰਹਿ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਵਿਸ਼ੇਸ਼ ਮੁਲਾਕਾਤ ਕਰਦਿਆਂ ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਦੋਨਾਂ ਆਗੂਆਂ ਵੱਲੋਂ ਪੰਜਾਬ ਵਿੱਚ ਅਗਲੇ ਸਾਲ ਦੇ ਸ਼ੁਰੂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ, ਜਿਸ ਨਾਲ ਸਿਆਸੀ ਗਲਿਆਰਿਆਂ ਵਿੱਚ ਚਰਚਾ ਦਾ ਬਾਜ਼ਾਰ ਗਰਮ ਹੋ ਗਿਆ ਹੈ। ਜੀਕੇ ਨੇ ਆਖਿਆ ਕਿ ਅੱਜ ਪੰਜਾਬ ਦੇ ਹਾਲਾਤ ਬੇਹੱਦ ਬਦਤਰ ਬਣ ਗਏ ਹਨ ਅਤੇ ਉਹਨਾਂ ਕਿਹਾ ਕਿ ਪੰਜਾਬ ਇੱਕ ਪਾਸੇ ਕਰਜ਼ੇ ਦੀ ਮਾਰ ਹੇਠ ਦੱਬ ਚੁੱਕਿਆ ਹੈ। ਉਹਨਾਂ ਕਿਹਾ ਕਿ ਦੂਸਰੇ ਪਾਸੇ ਨਸ਼ਿਆਂ ਤੇ ਗੈਂਗਸਟਰਵਾਦ ਨੇ ਪੂਰੀ ਦੁਨੀਆਂ ਵਿੱਚ ਪੰਜਾਬ ਨੂੰ ਬਦਨਾਮ ਕਰ ਦਿੱਤਾ ਹੈ ਅਤੇ ਇੱਥੋਂ ਦੇ ਲੋਕਾਂ ਦੇ ਨੌਜਵਾਨ ਪੁੱਤਰ ਨਸ਼ਿਆਂ ਕਾਰਨ ਹਰ ਰੋਜ਼ ਦਮ ਤੋੜ ਰਹੇ ਹਨ ਪ੍ਰੰਤੂ ਸਰਕਾਰ ਸੁੱਤੀ ਪਈ ਹੈ ਜਿਸ ਕਾਰਣ ਘਰਾਂ ਦੇ ਘਰ ਬਰਬਾਦ ਹੋ ਰਹੇ ਹਨ ਪ੍ਰੰਤੂ ਸਰਕਾਰ ਨੂੰ ਇਸ ਦੀ ਕੋਈ ਚਿੰਤਾ ਨਹੀਂ। ਉਹਨਾਂ ਇਹ ਵੀ ਆਖਿਆ ਕਿ ਨਸ਼ਿਆਂ ਦੇ ਵਿਰੁੱਧ ਆਵਾਜ਼ ਉਠਾਉਣ ਵਾਲੇ ਨਿਧੜਕ ਲੋਕਾਂ ਨੂੰ ਦਿਨ ਦਿਹਾੜੇ ਗੋਲੀਆਂ ਮਾਰ ਕੇ ਨਸ਼ਿਆਂ ਦੇ ਵਪਾਰੀਆ ਵੱਲੋਂ ਕਤਲ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੀ ਮੌਜੂਦਾ ਹਾਲਤ ਬੇਹੱਦ ਚਿੰਤਾਜਨਕ ਬਣੀ ਹੋਈ ਹੈ। ਟਿੱਕਾ ਨੇ ਇਸ ਮੌਕੇ ਆਖਿਆ ਕਿ ਮੇਰੇ ਜੀਕੇ ਨਾਲ ਬੜੇ ਲੰਬੇ ਅਰਸੇ ਤੋਂ ਗੂੜੇ ਤੇ ਪਰਿਵਾਰਿਕ ਸਬੰਧ ਹਨ ਅਤੇ ਅੱਜ ਦੀ ਮਿਲਣੀ ਵੀ ਇਹਨਾਂ ਸੰਬੰਧਾਂ ਦਾ ਹੀ ਇੱਕ ਹਿੱਸਾ ਕਹੀ ਜਾ ਸਕਦੀ ਹੈ। ਇਸ ਮੌਕੇ ਟਿੱਕਾ ਤੇ ਉਹਨਾਂ ਦੇ ਪਰਿਵਾਰ ਵੱਲੋਂ ਜੀਕੇ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ, ਜਦਕਿ ਇਸ ਮੁਲਾਕਾਤ ਦੇ ਸਿਆਸੀ ਮਾਇਨੇ ਅਤੇ ਆਉਣ ਵਾਲੀਆਂ ਚੋਣਾਂ ’ਤੇ ਇਸਦੇ ਪ੍ਰਭਾਵ ਬਾਰੇ ਹਾਲੇ ਕੋਈ ਸਪੱਸ਼ਟ ਤਸਵੀਰ ਸਾਹਮਣੇ ਨਹੀਂ ਆਈ।
ਦਿੱਲੀ 'ਚ ਅਕਾਲੀ-ਭਾਜਪਾ ਦੀ ਗੁਪਤ ਮੁਲਾਕਾਤ! ਕੀ ਪੰਜਾਬ ਦੀ ਸਿਆਸਤ 'ਚ ਆਵੇਗਾ ਭੂਚਾਲ?
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਅੱਜ ਭਾਜਪਾ ਦੇ ਸੀਨੀਅਰ ਆਗੂ ਅਤੇ ਪੰਜਾਬ ਮੀਡੀਅਮ ਉਦਯੋਗ ਤੇ ਵਿਕਾਸ ਬੋਰਡ ਦੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਟਿੱਕਾ
NRI Post Desk · 23 ਦਿਨ ਪਹਿਲਾਂ · ਅੱਪਡੇਟ 34 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




