ਪੰਜਾਬ ਦੇ ਕਿਸਾਨ ਇਸ ਸਮੇਂ ਬਹੁਤ ਪੜ੍ਹਿਆ ਲਿਖਿਆ ਅਤੇ ਖੇਤੀ ਪ੍ਰਤੀ ਬਹੁਤ ਗਿਆਨਵਾਨ ਹੈ ਅਤੇ ਪ੍ਰਦੂਸ਼ਣ ਦੇ ਮਾਮਲੇ ਵਿੱਚ ਬਹੁਤ ਸਮਝ ਰੱਖਦਾ ਹੈ। ਇਸ ਸਬੰਧੀ ਸਾਬਕਾ ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਅਤੇ ਲੋਕ ਸੇਵਾ ਸੁਸਾਇਟੀ ਦੇ ਪ੍ਰਧਾਨ ਡਾ. ਸੁਰਿੰਦਰ ਸਿੰਘ ਸ਼ਾਹਪੁਰ ਨੇ ਕਿਹਾ ਕਿ ਕੇਂਦਰ ਅਤੇ ਦਿੱਲੀ ਸਰਕਾਰ ਪੰਜਾਬ ਨੂੰ ਪ੍ਰਦੂਸ਼ਣ ਦੇ ਮਾਮਲੇ ਵਿੱਚ ਲੋੜ ਤੋਂ ਵੱਧ ਬਦਨਾਮ ਕਰ ਰਹੀ ਹੈ। ਜਦਕਿ ਪੰਜਾਬ ਦੇ ਲੋਕਾਂ ਨੇ ਪਰਾਲੀ ਨੂੰ ਚੁੱਕਣ ਲਈ ਬਹੁਤ ਵੱਡੇ ਪੱਧਰ 'ਤੇ ਮਸ਼ੀਨਰੀ ਖ਼ਰੀਦ ਲਈ ਹੈ ਅਤੇ ਮਸ਼ੀਨਾਂ ਰਾਹੀਂ ਵੱਡੇ ਪੱਧਰ 'ਤੇ ਪਰਾਲੀ ਨੂੰ ਇਕੱਠਾ ਕਰ ਕੇ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ, ਫਤਹਿਗੜ, ਰੂਪਨਗਰ, ਹੁਸ਼ਿਆਰਪੁਰ, ਮੋਗਾ, ਫਰੀਦਕੋਟ ਅਤੇ ਮੁਹਾਲੀ ਵਿੱਚ ਪਰਾਲੀ ਸਾੜਨ ਦੀ ਕੋਈ ਘਟਨਾ ਨਜ਼ਰ ਨਹੀਂ ਆਈ। ਉਨ੍ਹਾਂ ਕਿਹਾ ਕਿ ਇੰਡੀਅਨ ਕੌਂਸਲ ਆਫ਼ ਐਗਰੀਕਲਚਰ ਰਿਸਰਚ ਦੇ ਅੰਕੜਿਆਂ ਅਨੁਸਾਰ 15 ਸਤੰਬਰ ਤੋਂ ਇੱਕ ਨਵੰਬਰ ਤੱਕ ਸੱਤ ਸੂਬਿਆਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 26.33 ਫ਼ੀਸਦੀ ਘੱਟ ਕੇ 3,316 ਰਹਿ ਗਈਆਂ ਹਨ। ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿੱਚ ਹਵਾ ਗੁਣਵੱਤਾ 314, 382, 400 ਅਤੇ 420 ਤੱਕ ਪਾਈ ਗਈ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਨਾਲ ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਰਾਜ ਵੀ ਲੱਗਦੇ ਹਨ, ਉਨ੍ਹਾਂ ਦਾ ਧੂੰਆਂ ਵੀ ਦਿੱਲੀ ਵਿੱਚ ਆਉਂਦਾ ਹੈ। ਇਸ ਤੋਂ ਇਲਾਵਾ ਮੋਟਰ ਗੱਡੀਆਂ ਅਤੇ ਵੱਡੇ-ਵੱਡੇ ਉਦਯੋਗਾਂ ਦਾ ਪ੍ਰਦੂਸ਼ਣ ਵੀ ਹੈ ਪਰ ਹੈਰਾਨੀ ਦੀ ਗੱਲ ਹੈ ਕਿ ਪ੍ਰਦੂਸ਼ਣ ਦੇ ਮਾਮਲੇ ਵਿੱਚ ਜ਼ਿਆਦਾ ਬਦਨਾਮ ਪੰਜਾਬ ਨੂੰ ਕੀਤਾ ਜਾਣਾ ਬਹੁਤ ਮੰਦਭਾਗਾ ਤੇ ਬੇਬੁਨਿਆਦ ਹੈ। ਜਦਕਿ ਪੰਜਾਬ ਦੇ ਕਿਸਾਨ ਵੱਲੋਂ ਕਣਕ, ਚੌਲ ਅਤੇ ਬਾਸਮਤੀ ਚੌਲ ਦੀ ਰਿਕਾਰਡਤੋੜ ਪੈਦਾਵਾਰ ਦੀ ਪ੍ਰਸ਼ੰਸਾ ਵੀ ਕੀਤੀ ਹੈ। ਇਸ ਸਮੇਂ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਪੰਜਾਬ ਦੇ ਕਿਸਾਨਾਂ ਨੇ ਵੱਡੀ ਕਮੀ ਕਰ ਕੇ ਵੀ ਬਹੁਤ ਚੰਗਾ ਕੰਮ ਕੀਤਾ ਹੈ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਪ੍ਰਦੂਸ਼ਣ ਦੇ ਮੱਦੇਨਜ਼ਰ ਸਮੂਹ ਪੰਜਾਬ ਦੇ ਲੋਕ ਪਟਾਕੇ ਨਾ ਚਲਾ ਕੇ ਚੰਗਾ ਸੰਦੇਸ਼ ਦੇਣ।
ਦਿੱਲੀ ਦੇ ਪ੍ਰਦੂਸ਼ਣ 'ਤੇ ਪੰਜਾਬ ਨੂੰ ਬਦਨਾਮ ਕਰਨ ਦਾ ਸਿਆਸੀ ਖੇਡ? ਸਾਬਕਾ ਅਧਿਕਾਰੀ ਦਾ ਵੱਡਾ ਖੁਲਾਸਾ
ਪੰਜਾਬ ਦੇ ਕਿਸਾਨ ਇਸ ਸਮੇਂ ਬਹੁਤ ਪੜ੍ਹਿਆ ਲਿਖਿਆ ਅਤੇ ਖੇਤੀ ਪ੍ਰਤੀ ਬਹੁਤ ਗਿਆਨਵਾਨ ਹੈ ਅਤੇ ਪ੍ਰਦੂਸ਼ਣ ਦੇ ਮਾਮਲੇ ਵਿੱਚ ਬਹੁਤ ਸਮਝ ਰੱਖਦਾ ਹੈ। ਇਸ ਸਬੰਧੀ ਸਾਬਕਾ ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਅਤੇ ਲੋਕ ਸੇਵਾ ਸੁਸਾਇਟੀ ਦੇ ਪ੍ਰਧਾਨ ਡਾ. ਸੁਰਿੰਦਰ
NRI Post Desk · 21 ਦਿਨ ਪਹਿਲਾਂ · ਅੱਪਡੇਟ 22 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




