ਪੰਜਾਬ ਵਿੱਚ ਠੇਕਾ ਮੁਲਾਜ਼ਮਾਂ ਦਾ ਗੁੱਸਾ ਉਸ ਸਮੇਂ ਫੁੱਟ ਪਿਆ ਜਦੋਂ ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਦੇ ਫੈਸਲੇ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਰਜਿਸਟਰਡ ਨੰਬਰ 31 ਜ਼ਿਲ੍ਹਾ ਰੋਪੜ ਬ੍ਰਾਂਚ ਨੰਗਲ ਦੇ ਠੇਕਾ ਮੁਲਾਜ਼ਮਾਂ ਨੇ ਦੁਸ਼ਹਿਰੇ ਦੇ ਤਿਉਹਾਰ ਵਾਲੇ ਦਿਨ ਨੰਗਲ ਵਿਖੇ ਤਹਿਸੀਲ ਪੱਧਰ 'ਤੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਰੋਸ ਦਾ ਕਾਰਨ ਇਹ ਹੈ ਕਿ 15 ਅਕਤੂਬਰ ਨੂੰ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ-ਕਮ-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਪੈਨਲ ਮੀਟਿੰਗ ਵਿੱਚ ਬਣੀ ਸਹਿਮਤੀ ਮੁਤਾਬਿਕ ਇਨਲਿਸਟਮੈਂਟ ਅਤੇ ਆਊਟਸੋਰਸ ਕਾਮਿਆਂ ਨੂੰ ਪੰਜਾਬ ਰਾਜ ਆਊਟਸੋਰਸ ਪਰਸੋਨਲ ਕੰਟਰੈਕਚੁਅਲ ਇੰਗੇਜਮੈਂਟ ਵਿੱਚ ਤਬਦੀਲੀ ਬਿੱਲ-2026 ਅਧੀਨ ਦੀਵਾਲੀ ਤੋਂ ਪਹਿਲਾਂ 'ਜੁਆਨਿੰਗ-ਪੱਤਰ' ਦੇਣ ਦਾ ਭਰੋਸਾ ਦਿੱਤਾ ਗਿਆ ਸੀ, ਪਰ ਸਬੰਧਤ ਵਿਭਾਗੀ ਅਧਿਕਾਰੀਆਂ ਵੱਲੋਂ ਚਿੱਠੀ ਜਾਰੀ ਨਾ ਕਰਕੇ ਸਰਕਾਰ ਆਪਣੇ ਵਾਅਦੇ ਤੋਂ ਭੱਜ ਚੁੱਕੀ ਹੈ। ਪ੍ਰਦਰਸ਼ਨ ਦੌਰਾਨ ਸੂਬਾ ਆਗੂ ਜਸਬੀਰ ਸਿੰਘ ਜਿੰਦਬੜੀ, ਬ੍ਰਾਂਚ ਪ੍ਰਧਾਨ ਸੁਰਿੰਦਰ ਕੁਮਾਰ, ਜਰਨਲ ਸਕੱਤਰ ਸੋਨੂੰ ਕੁਮਾਰ ਅਤੇ ਸਤਨਾਮ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ, ਮਾਲ ਤੇ ਮੁੜ ਵਸੇਬਾ, ਮਾਰਕਫੈਡ, ਕੋਆਪ੍ਰੇਟਿਵ ਬੈਂਕ, ਸਹਿਕਾਰਤਾ ਵਿਭਾਗ ਵੇਰਕਾ, ਵੇਅਰਹਾਊਸ ਅਤੇ ਪੀ.ਡਬਲਯੂ.ਡੀ. ਇਲੈਕਟ੍ਰਿਕ ਵਿੰਗ ਵਿੱਚ ਵੱਖ-ਵੱਖ ਕੈਟਾਗਿਰੀਆਂ ਅਧੀਨ ਲਗਾਤਾਰ ਸੇਵਾਵਾਂ ਦੇ ਰਹੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਲਾਰੇ ਲਗਾ ਕੇ ਸਮਾਂ ਬਤੀਤ ਕੀਤਾ ਜਾ ਰਿਹਾ ਹੈ, ਜਿਸ ਕਾਰਨ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਮੇਟੀ ਨੇ ਸਪੱਸ਼ਟ ਐਲਾਨ ਕੀਤਾ ਕਿ ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਵਿੱਚ ਸ਼ਾਮਲ ਵਿਭਾਗਾਂ ਦੇ ਇਨਲਿਸਟਮੈਂਟ ਅਤੇ ਆਊਟਸੋਰਸ ਕਾਮਿਆਂ ਨੂੰ ਪੰਜਾਬ ਰਾਜ ਆਊਟਸੋਰਸ ਪਰਸੋਨਲ ਬਿੱਲ-2026 ਅਧੀਨ ਬਿਨਾਂ ਸ਼ਰਤ ਤੁਰੰਤ 'ਜੁਆਨਿੰਗ-ਪੱਤਰ' ਦਿੱਤੇ ਜਾਣ, ਘੱਟੋ-ਘੱਟ ਉਜਰਤ ਦੇ ਕਾਨੂੰਨ 1948 ਵਿੱਚ 15ਵੀਂ ਲੇਬਰ ਕਾਨਫਰੰਸ ਦੀਆਂ ਸਿਫਾਰਸ਼ਾਂ ਨੂੰ ਸ਼ਾਮਲ ਕਰਕੇ ਤਨਖਾਹ ਤੈਅ ਕੀਤੀ ਜਾਵੇ ਅਤੇ ਈ.ਪੀ.ਐਫ. ਅਤੇ ਈ.ਐਸ.ਆਈ. ਸਹੂਲਤਾਂ ਲਾਗੂ ਕਰਨ ਸਮੇਤ 'ਮੰਗ-ਪੱਤਰ' ਵਿੱਚ ਦਰਜ ਮੰਗਾਂ-ਮਸਲਿਆਂ ਨੂੰ ਤੁਰੰਤ ਪ੍ਰਭਾਵ ਨਾਲ ਹੱਲ ਕੀਤਾ ਜਾਵੇ। ਸਭ ਤੋਂ ਵੱਡੀ ਚੇਤਾਵਨੀ ਇਹ ਹੈ ਕਿ ਜੇਕਰ ਇਨ੍ਹਾਂ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ ਤਾਂ 'ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ' ਦੇ ਬੈਨਰ ਹੇਠ 25 ਅਕਤੂਬਰ 2026 ਨੂੰ ਮੁੱਖ ਮੰਤਰੀ ਪੰਜਾਬ ਸਰਕਾਰ ਦੇ ਧੂਰੀ ਹਲਕੇ ਵਿੱਚ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ, ਜਿਸ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਰਜਿਸਟਰਡ ਨੰਬਰ 31 ਜ਼ਿਲ੍ਹਾ ਰੋਪੜ ਬ੍ਰਾਂਚ ਨੰਗਲ ਦੇ ਮੁਲਾਜ਼ਮ ਪਰਿਵਾਰਾਂ ਅਤੇ ਬੱਚਿਆਂ ਸਮੇਤ ਸ਼ਾਮਲ ਹੋਣਗੇ। ਇਸ ਮੌਕੇ ਭੁਪਿੰਦਰ ਸਿੰਘ, ਸੁਰਜੀਤ ਸਿੰਘ, ਗੁਰਦੀਪ ਬੇਲਾ, ਨਰਿੰਦਰ ਕੁਮਾਰ, ਫੁੰਮਣ ਸਿੰਘ, ਸੰਕਰ ਦਾਸ, ਸੰਜੀਵ ਰਾਣਾ, ਰਾਜ ਕੁਮਾਰ ਅਤੇ ਜਸਬੀਰ ਕੌਰ ਆਦਿ ਹ
ਦੀਵਾਲੀ ਤੋਂ ਪਹਿਲਾਂ ਵੱਡਾ ਧਮਾਕਾ: ਪੰਜਾਬ ਸਰਕਾਰ ਦੀ ਅਰਥੀ ਫੂਕਣ ਤੋਂ ਬਾਅਦ ਹੁਣ ਮੁੱਖ ਮੰਤਰੀ ਦੇ ਹਲਕੇ 'ਚ ਸੰਘਰਸ਼ ਦਾ ਐਲਾਨ, ਜਾਣੋ ਪੂਰਾ ਸਚ
ਪੰਜਾਬ ਵਿੱਚ ਠੇਕਾ ਮੁਲਾਜ਼ਮਾਂ ਦਾ ਗੁੱਸਾ ਉਸ ਸਮੇਂ ਫੁੱਟ ਪਿਆ ਜਦੋਂ ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਦੇ ਫੈਸਲੇ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਰਜਿਸਟਰਡ ਨੰਬਰ 31 ਜ਼ਿਲ੍ਹਾ ਰੋਪੜ ਬ੍ਰਾਂਚ ਨੰਗਲ ਦੇ ਠੇ
NRI Post Desk · 35 ਦਿਨ ਪਹਿਲਾਂ · ਅੱਪਡੇਟ 3 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




