|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਦਿੜ੍ਹਬਾ ਦੇ ਅੰਬਰ 'ਚ ਛਾਇਆ ਰਹੱਸ, ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ 'ਤੇ ਪੰਜਾਬ ਸਰਕਾਰ ਨੇ ਕੀਤਾ ਅਜਿਹਾ ਕੰਮ ਜੋ ਪਹਿਲਾਂ ਕਦੇ ਨਹੀਂ ਦੇਖਿਆ ਗਿਆ

ਪੰਜਾਬ ਦੀ ਧਰਤੀ 'ਤੇ ਇੱਕ ਅਜਿਹਾ ਨਜ਼ਾਰਾ ਵੇਖਣ ਨੂੰ ਮਿਲਿਆ ਜਿਸ ਨੇ ਹਰ ਕਿਸੇ ਦੇ ਦਿਲ ਨੂੰ ਛੂਹ ਲਿਆ ਅਤੇ ਇੱਕ ਨਵਾਂ ਸਵਾਲ ਵੀ ਖੜ੍ਹਾ ਕਰ ਦਿੱਤਾ ਕਿ ਕੀ ਆਧੁਨਿਕ ਤਕਨੀਕ ਅਧਿਆਤਮਿਕ ਵਿਰਾਸਤ ਦਾ ਨਵਾਂ ਪੁਲ ਬਣ ਸਕਦੀ ਹੈ। ਦਰਅਸਲ ਸ੍ਰੀ ਗੁਰੂ ਰਵਿਦਾ

NRI Post Desk · 53 ਦਿਨ ਪਹਿਲਾਂ · ਅੱਪਡੇਟ 12 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦਿੜ੍ਹਬਾ ਦੇ ਅੰਬਰ 'ਚ ਛਾਇਆ ਰਹੱਸ, ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ 'ਤੇ ਪੰਜਾਬ ਸਰਕਾਰ ਨੇ ਕੀਤਾ ਅਜਿਹਾ ਕੰਮ ਜੋ ਪਹਿਲਾਂ ਕਦੇ ਨਹੀਂ ਦੇਖਿਆ ਗਿਆ
📷 NRI Post Desk

ਪੰਜਾਬ ਦੀ ਧਰਤੀ 'ਤੇ ਇੱਕ ਅਜਿਹਾ ਨਜ਼ਾਰਾ ਵੇਖਣ ਨੂੰ ਮਿਲਿਆ ਜਿਸ ਨੇ ਹਰ ਕਿਸੇ ਦੇ ਦਿਲ ਨੂੰ ਛੂਹ ਲਿਆ ਅਤੇ ਇੱਕ ਨਵਾਂ ਸਵਾਲ ਵੀ ਖੜ੍ਹਾ ਕਰ ਦਿੱਤਾ ਕਿ ਕੀ ਆਧੁਨਿਕ ਤਕਨੀਕ ਅਧਿਆਤਮਿਕ ਵਿਰਾਸਤ ਦਾ ਨਵਾਂ ਪੁਲ ਬਣ ਸਕਦੀ ਹੈ। ਦਰਅਸਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਅੱਜ ਦਿੜ੍ਹਬਾ ਦੀ ਅਨਾਜ ਮੰਡੀ ਵਿਖੇ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਇੱਕ ਡਰੋਨ ਸ਼ੋਅ ਕਰਵਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਸੰਗਤ ਦੇ ਰੂਪ ਵਿੱਚ ਸ਼ਾਮਲ ਹੋਏ ਅਤੇ ਡਰੋਨਾਂ ਰਾਹੀਂ ਅੰਬਰ ’ਤੇ ਉਕੇਰੀਆਂ ਰੌਸ਼ਨ ਆਕ੍ਰਿਤੀਆਂ ਨੇ ਗੁਰੂ ਸਾਹਿਬ ਦੀ ਬਾਣੀ, ਜੀਵਨ-ਦਰਸ਼ਨ ਅਤੇ ਸਰਬ-ਸਾਂਝੀਵਾਲਤਾ ਦੇ ਸੁਨੇਹੇ ਨੂੰ ਸਾਕਾਰ ਕਰਦਿਆਂ ਆਧੁਨਿਕ ਤਕਨੀਕ ਅਤੇ ਅਧਿਆਤਮਿਕ ਵਿਰਾਸਤ ਦਾ ਸੁੰਦਰ ਸੁਮੇਲ ਪੇਸ਼ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਮਨੁੱਖਤਾ ਨੂੰ ਬਰਾਬਰੀ, ਪਿਆਰ, ਕਿਰਤ ਅਤੇ ਆਪਸੀ ਸਾਂਝ ਦਾ ਰਾਹ ਦਿਖਾਇਆ ਅਤੇ ਉਨ੍ਹਾਂ ਦੀ ਬਾਣੀ ਜਾਤ-ਪਾਤ ਅਤੇ ਸਮਾਜਿਕ ਵਿਤਕਰਿਆਂ ਤੋਂ ਉੱਪਰ ਉੱਠ ਕੇ ਹਰ ਮਨੁੱਖ ਦੇ ਮਾਣ-ਸਨਮਾਨ ਦੀ ਰਾਖੀ ਕਰਨ ਦੀ ਪ੍ਰੇਰਣਾ ਦਿੰਦੀ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਰਸਾਇਆ ‘ਬੇਗਮਪੁਰਾ’ ਦਾ ਸੰਕਲਪ ਅਜਿਹੇ ਸਮਾਜ ਦੀ ਸਿਰਜਣਾ ਲਈ ਮਾਰਗਦਰਸ਼ਨ ਕਰਦਾ ਹੈ, ਜਿੱਥੇ ਹਰ ਵਿਅਕਤੀ ਬਿਨਾਂ ਕਿਸੇ ਡਰ, ਭੇਦਭਾਵ ਜਾਂ ਸਮਾਜਿਕ ਬੰਧਨ ਦੇ ਸਨਮਾਨ ਨਾਲ ਜੀਵਨ ਬਤੀਤ ਕਰ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿੱਖਿਆਵਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਣਾਉਣਾ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨਾ ਗੁਰੂ ਸਾਹਿਬ ਪ੍ਰਤੀ ਸੱਚੀ ਸ਼ਰਧਾ ਦਾ ਪ੍ਰਗਟਾਵਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਡਰੋਨ ਸ਼ੋਅ ਵਰਗੀਆਂ ਨਿਵੇਕਲੀਆਂ ਪੇਸ਼ਕਾਰੀਆਂ ਨਵੀਂ ਪੀੜ੍ਹੀ ਨੂੰ ਮਹਾਨ ਅਧਿਆਤਮਿਕ ਵਿਰਾਸਤ ਨਾਲ ਜੋੜਨ ਦਾ ਪ੍ਰਭਾਵਸ਼ਾਲੀ ਮਾਧਿਅਮ ਹਨ ਅਤੇ ਅੰਬਰ ’ਤੇ ਉੱਭਰਦੀਆਂ ਰੌਸ਼ਨ ਆਕ੍ਰਿਤੀਆਂ ਰਾਹੀਂ ਗੁਰੂ ਸਾਹਿਬ ਦੇ ਜੀਵਨ ਅਤੇ ਵਿਚਾਰਧਾਰਾ ਦੀ ਪੇਸ਼ਕਾਰੀ ਬੱਚਿਆਂ ਅਤੇ ਨੌਜਵਾਨਾਂ ਵਿੱਚ ਉਨ੍ਹਾਂ ਦੀ ਬਾਣੀ ਤੇ ਸਿੱਖਿਆਵਾਂ ਬਾਰੇ ਜਾਣਨ ਦੀ ਰੁਚੀ ਵਧਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਸਾਂਝੀਵਾਲਤਾ, ਸੇਵਾ ਅਤੇ ਭਾਈਚਾਰਕ ਏਕਤਾ ਦੀ ਪ੍ਰਤੀਕ ਹੈ ਅਤੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਇਨ੍ਹਾਂ ਸਮਾਗਮਾਂ ਦਾ ਉਦੇਸ਼ ਇਸ ਵਿਰਾਸਤ ਨੂੰ ਸੰਭਾਲਣਾ ਅਤੇ ਮਨੁੱਖਤਾ ਪ੍ਰਤੀ ਪਿਆਰ ਤੇ ਬਰਾਬਰੀ ਦੇ ਗੁਰੂ ਸਾਹਿਬ ਦੇ ਸੁਨੇਹੇ ਨੂੰ ਲੋਕ-ਚੇਤਨਾ ਦਾ ਹਿੱਸਾ ਬਣਾਉਣਾ ਹੈ। ਅੰਤ ਵਿੱਚ ਹਰਪਾਲ ਸਿੰਘ ਚੀਮਾ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਸੇਧ ਲੈਂਦਿਆਂ ਸਮਾਜ ਵਿੱਚ ਆਪਸੀ ਸਤਿਕਾਰ, ਸਹਿਯੋਗ ਅਤੇ ਸਦਭਾਵਨਾ ਨੂੰ ਹੋਰ ਮਜ਼ਬੂਤ ਕਰੇ। ਉਨ੍ਹਾਂ ਕਿਹਾ ਕਿ ਹਰ ਮਨੁ

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਦਿੜ੍ਹਬਾ ਦੇ ਅੰਬਰ 'ਚ ਛਾਇਆ ਰਹੱਸ, ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ 'ਤੇ ਪੰਜਾਬ ਸਰਕਾਰ ਨੇ ਕੀਤਾ ਅਜਿਹਾ ਕੰਮ ਜੋ ਪਹਿਲਾਂ ਕਦੇ ਨਹੀਂ ਦੇਖਿਆ ਗਿਆ — NRI Post