|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦੋ ਮੁਲਾਜ਼ਮਾਂ ’ਤੇ ਟੰਗਿਆ ਚਹੇੜੂ ਸਟੇਸ਼ਨ ਦਾ ਸਾਰਾ ਸੁਰੱਖਿਆ ਭਾਰ, ਰਾਤ ਦੀ ਸ਼ਿਫਟ ’ਚ ਇਕੱਲੇ ਤੈਨਾਤ!

ਫਗਵਾੜਾ ਉਪ ਮੰਡਲ ਦੇ ਚਹੇੜੂ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਵਿਵਸਥਾ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ, ਕਿਉਂਕਿ ਇਸ ਮਹੱਤਵਪੂਰਨ ਸਟੇਸ਼ਨ ਦੀ ਪੂਰੀ ਸੁਰੱਖਿਆ ਦੀ ਜਿੰਮੇਵਾਰੀ ਕਥਿਤ ਤੌਰ ’ਤੇ ਸਿਰਫ ਦੋ ਪੁਲਿਸ ਮੁਲਾਜ਼ਮਾਂ ਦੇ ਹਵਾਲੇ ਕਰ ਦਿੱਤੀ

NRI Post Desk · 107 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦੋ ਮੁਲਾਜ਼ਮਾਂ ’ਤੇ ਟੰਗਿਆ ਚਹੇੜੂ ਸਟੇਸ਼ਨ ਦਾ ਸਾਰਾ ਸੁਰੱਖਿਆ ਭਾਰ, ਰਾਤ ਦੀ ਸ਼ਿਫਟ ’ਚ ਇਕੱਲੇ ਤੈਨਾਤ!
📷 NRI Post Desk

ਫਗਵਾੜਾ ਉਪ ਮੰਡਲ ਦੇ ਚਹੇੜੂ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਵਿਵਸਥਾ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ, ਕਿਉਂਕਿ ਇਸ ਮਹੱਤਵਪੂਰਨ ਸਟੇਸ਼ਨ ਦੀ ਪੂਰੀ ਸੁਰੱਖਿਆ ਦੀ ਜਿੰਮੇਵਾਰੀ ਕਥਿਤ ਤੌਰ ’ਤੇ ਸਿਰਫ ਦੋ ਪੁਲਿਸ ਮੁਲਾਜ਼ਮਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਦੋਵੇਂ ਮੁਲਾਜ਼ਮ ਦੋ ਵੱਖ-ਵੱਖ ਸ਼ਿਫਟਾਂ ਵਿੱਚ ਤੈਨਾਤ ਹਨ, ਜਿਸਦਾ ਮਤਲਬ ਹੈ ਕਿ ਕਿਸੇ ਵੀ ਸਮੇਂ ਸਟੇਸ਼ਨ ’ਤੇ ਸਿਰਫ ਇੱਕ ਹੀ ਪੁਲਿਸ ਕਰਮੀ ਮੌਜੂਦ ਹੁੰਦਾ ਹੈ—ਦਿਨ ਵੇਲੇ ਇੱਕ ਅਤੇ ਰਾਤ ਨੂੰ ਵੀ ਇੱਕ। ਇਹ ਉਸ ਸਟੇਸ਼ਨ ਲਈ ਬੇਹੱਦ ਚਿੰਤਾਜਨਕ ਹੈ ਜਿੱਥੋਂ ਰੋਜ਼ਾਨਾ ਦਰਜਨਾਂ ਰੇਲ ਗੱਡੀਆਂ ਲੰਘਦੀਆਂ ਹਨ ਅਤੇ ਵੱਡੀ ਗਿਣਤੀ ਵਿੱਚ ਯਾਤਰੀ ਸਫਰ ਕਰਦੇ ਹਨ। ਸਥਾਨਕ ਲੋਕਾਂ ਅਨੁਸਾਰ ਚਹੇੜੂ ਸਟੇਸ਼ਨ ਦੀ ਮਹੱਤਤਾ ਦਿਨੋ-ਦਿਨ ਵੱਧ ਰਹੀ ਹੈ, ਕਿਉਂਕਿ ਆਸ-ਪਾਸ ਦੇ ਪਿੰਡਾਂ ਅਤੇ ਕਸਬਿਆਂ ਤੋਂ ਲੋਕ ਰੇਲ ਰਾਹੀਂ ਸਫਰ ਕਰਨ ਲਈ ਇੱਥੇ ਪਹੁੰਚਦੇ ਹਨ। ਇਸ ਤੋਂ ਇਲਾਵਾ ਨੇੜੇ ਸਥਾਪਿਤ ਇੱਕ ਪ੍ਰਸਿੱਧ ਯੂਨੀਵਰਸਿਟੀ ਕਾਰਨ ਸਟੇਸ਼ਨ ’ਤੇ ਹਮੇਸ਼ਾ ਵਿਦਿਆਰਥੀਆਂ ਦੀ ਭੀੜ ਰਹਿੰਦੀ ਹੈ ਅਤੇ ਦੂਰ-ਦੁਰਾਡੇ ਤੋਂ ਲੋਕ ਰੁਜ਼ਗਾਰ ਦੀ ਭਾਲ ਵਿੱਚ ਪੈਸੰਜਰ ਟਰੇਨਾਂ ਰਾਹੀਂ ਆਉਂਦੇ-ਜਾਂਦੇ ਹਨ। ਲੋਕਾਂ ਦਾ ਕਹਿਣਾ ਹੈ ਕਿ ਇੰਨੀ ਵੱਡੀ ਆਵਾਜਾਈ ਦੇ ਬਾਵਜੂਦ ਇੱਕ ਮੁਲਾਜ਼ਮ ਦੀ ਮੌਜੂਦਗੀ ਨਾਲ ਸੁਰੱਖਿਆ ਪ੍ਰਬੰਧ ਰਾਮ ਭਰੋਸੇ ਹਨ, ਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣਾ ਸੰਭਵ ਨਹੀਂ ਲੱਗਦਾ। ਲੋਕਾਂ ਨੇ ਸਬੰਧਤ ਰੇਲਵੇ ਅਤੇ ਪੁਲਿਸ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਸੁਰੱਖਿਆ ਵਿਵਸਥਾ ਦਾ ਮੁੜ ਜਾਇਜ਼ਾ ਲਿਆ ਜਾਵੇ ਅਤੇ ਲੋੜ ਅਨੁਸਾਰ ਪੁਲਿਸ ਨਫ਼ਰੀ ਵਧਾਈ ਜਾਵੇ, ਖਾਸ ਕਰਕੇ ਰਾਤ ਦੇ ਸਮੇਂ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾਣ ਤਾਂ ਜੋ ਯਾਤਰੀ ਸੁਰੱਖਿਅਤ ਮਹਿਸੂਸ ਕਰਨ। ਇੱਥੇ ਇਹ ਵੀ ਸਾਹਮਣੇ ਆਇਆ ਹੈ ਕਿ ਜਦੋਂ ਪੱਤਰਕਾਰਾਂ ਨੇ ਇਸ ਮਾਮਲੇ ਬਾਰੇ ਜੀਆਰਪੀ ਚਹੇੜੂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਆਪਣੀ ਮੌਜੂਦਾ ਤੈਨਾਤੀ ਦੀਆਂ ਮੁਸ਼ਕਲਾਂ ਦੱਸਦਿਆਂ ਕਿਹਾ ਕਿ ਉਨ੍ਹਾਂ ਨੂੰ ਸਟੇਸ਼ਨ ’ਤੇ ਪਖਾਨੇ ਤੱਕ ਦੀ ਸਹੂਲਤ ਵੀ ਨਹੀਂ ਹੈ। ਹਾਲਾਂਕਿ ਰੇਲਵੇ ਸਟੇਸ਼ਨ ਤੋਂ ਥੋੜ੍ਹੀ ਦੂਰੀ ’ਤੇ ਪੰਜਾਬ ਪੁਲਿਸ ਦੀ ਚੌਂਕੀ ਮੌਜੂਦ ਹੈ, ਪਰ ਫਿਰ ਵੀ ਮੁਸਾਫਿਰ ਇਸ ਰੇਲਵੇ ਸਟੇਸ਼ਨ ’ਤੇ ਆਪਣੇ ਆਪ ਨੂੰ ਪੂਰੀ ਤਰ੍ਹਾਂ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਅਤੇ ਇਸ ਗੰਭੀਰ ਮਾਮਲੇ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ ਤਾਂ ਜੋ ਕੋਈ ਵੱਡੀ ਘਟਨਾ ਵਾਪਰਨ ਤੋਂ ਪਹਿਲਾਂ ਹੀ ਰੋਕੀ ਜਾ ਸਕੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!