|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਧਨੌਲਾ ਦੇ 13 ਵਾਰਡਾਂ ਦੀ ਕਿਸਮਤ ਬਦਲਣ ਪਿੱਛੇ ਛੁਪਿਆ ਹੈ 30 ਕਰੋੜ ਦਾ ਇਹ ਰਾਜ਼, ਪੜ੍ਹੋ ਪੂਰੀ ਸੱਚਾਈ

ਧਨੌਲਾ ਸ਼ਹਿਰ ਦੇ 13 ਦੇ 13 ਵਾਰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੇ ਇੱਕ ਵੱਡਾ ਰਾਜ਼ ਖੋਲ੍ਹ ਦਿੱਤਾ ਹੈ, ਜਿਸ ਨੇ ਹਰ ਇੱਕ ਦੇ ਹੋਸ਼ ਉਡਾ ਦਿੱਤੇ ਹਨ। ਯਾਦਵਿੰਦਰ ਸਿੰਘ ਭੁੱਲਰ ਦੀ ਰਿਪੋਰਟ ਅਨੁਸਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੰਜਾਬ ਸ

NRI Post Desk · 20 ਦਿਨ ਪਹਿਲਾਂ · ਅੱਪਡੇਟ 54 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਧਨੌਲਾ ਦੇ 13 ਵਾਰਡਾਂ ਦੀ ਕਿਸਮਤ ਬਦਲਣ ਪਿੱਛੇ ਛੁਪਿਆ ਹੈ 30 ਕਰੋੜ ਦਾ ਇਹ ਰਾਜ਼, ਪੜ੍ਹੋ ਪੂਰੀ ਸੱਚਾਈ
📷 NRI Post Desk

ਧਨੌਲਾ ਸ਼ਹਿਰ ਦੇ 13 ਦੇ 13 ਵਾਰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੇ ਇੱਕ ਵੱਡਾ ਰਾਜ਼ ਖੋਲ੍ਹ ਦਿੱਤਾ ਹੈ, ਜਿਸ ਨੇ ਹਰ ਇੱਕ ਦੇ ਹੋਸ਼ ਉਡਾ ਦਿੱਤੇ ਹਨ। ਯਾਦਵਿੰਦਰ ਸਿੰਘ ਭੁੱਲਰ ਦੀ ਰਿਪੋਰਟ ਅਨੁਸਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਯਤਨਾਂ ਸਦਕਾ ਨਗਰ ਕੌਂਸਲ ਧਨੌਲਾ ਦੇ ਵਿਕਾਸ ਕਾਰਜ ਇਸ ਵੇਲੇ ਪੂਰੇ ਸ਼ਿਖਰਾਂ ਤੇ ਹਨ। ਪ੍ਰਧਾਨ ਧਰਮਿੰਦਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੇ ਸਾਰੇ 13 ਦੇ 13 ਵਾਰਡਾਂ ਵਿੱਚ ਨਵੀਂ ਦਿੱਖ ਦੇਣ ਲਈ ਦਿਨ-ਰਾਤ ਕੰਮ ਚੱਲ ਰਿਹਾ ਹੈ, ਅਤੇ ਹਾਲ ਹੀ ਵਿੱਚ 30 ਕਰੋੜ ਰੁਪਏ ਤੋਂ ਵੱਧ ਦੀ ਗਰਾਂਟ ਮਿਲਣ ਨਾਲ ਵਿਕਾਸ ਕੰਮਾਂ ਨੂੰ ਹੋਰ ਤੇਜ਼ੀ ਮਿਲੀ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਧਰਮਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਧਨੌਲਾ ਸ਼ਹਿਰ ਦੀ ਕਾਇਆ ਕਲਪ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 19 ਕਰੋੜ 48 ਲੱਖ ਰੁਪਏ ਦੀ ਵੱਡੀ ਗਰਾਂਟ ਜਾਰੀ ਕਰਕੇ ਇੱਕ ਵੱਡਾ ਹੰਭਲਾ ਮਾਰਿਆ ਗਿਆ ਹੈ। ਇਸ ਤੋਂ ਇਲਾਵਾ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਉਚੇਚੇ ਯਤਨਾਂ ਨਾਲ 4.50 ਕਰੋੜ ਰੁਪਏ ਦੀਆਂ ਹੋਰ ਗਰਾਂਟਾਂ ਧਨੌਲਾ ਨਗਰ ਕੌਂਸਲ ਨੂੰ ਮਿਲੀਆਂ ਹਨ, ਜਿਨ੍ਹਾਂ ਨਾਲ ਸ਼ਹਿਰ ਦਾ ਨਕਸ਼ਾ ਹੀ ਬਦਲ ਗਿਆ ਹੈ। ਪ੍ਰਧਾਨ ਧਰਮਿੰਦਰ ਸਿੰਘ ਨੇ ਆਪਣੇ ਕਾਰਜਕਾਲ ਦੌਰਾਨ ਐਮ.ਪੀ. ਮੀਤ ਹੇਅਰ ਦੀ ਅਗਵਾਈ ਹੇਠ 3 ਕਰੋੜ 75 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਲਿਆ ਕੇ ਧਨੌਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ ਦਿੱਤਾ ਹੈ। ਇਸਦੇ ਨਾਲ ਹੀ ਮੈਂਬਰ ਪਾਰਲੀਮੈਂਟ ਲੈਂਡ ਫੰਡ ਅਧੀਨ 3 ਕਰੋੜ ਰੁਪਏ ਹੋਰ ਨਗਰ ਕੌਂਸਲ ਧਨੌਲਾ ਦੇ ਵਿਕਾਸ ਲਈ ਪ੍ਰਾਪਤ ਹੋਏ ਹਨ, ਜਿਸ ਨਾਲ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਲੁੱਕ ਵਾਲੀਆਂ ਪੱਕੀਆਂ ਸੜਕਾਂ ਅਤੇ ਇੰਟਰਲਾਕ ਟਾਈਲਾਂ ਲਾਈਆਂ ਜਾ ਰਹੀਆਂ ਹਨ। ਸ਼ਹਿਰ ਦੀ ਗੰਦੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਐਸ.ਟੀ.ਪੀ. ਪਲਾਂਟ ਮਨਜ਼ੂਰ ਕਰਵਾ ਕੇ ਉਸ ਦਾ ਨਿਰਮਾਣ ਕਾਰਜ ਸ਼ੁਰੂ ਕਰਵਾ ਦਿੱਤਾ ਗਿਆ ਹੈ, ਅਤੇ ਧਨੌਲਾ ਨੂੰ ਆਸ-ਪਾਸ ਦੇ ਪਿੰਡਾਂ ਨਾਲ ਜੋੜਨ ਵਾਲੀਆਂ ਮੁੱਖ ਸੜਕਾਂ ਅਤੇ ਪਿੰਡ ਦੀ ਫਿਰਨੀ ਨੂੰ ਪੂਰੀ ਤਰ੍ਹਾਂ ਪੱਕਾ ਕਰ ਦਿੱਤਾ ਗਿਆ ਹੈ। ਨਗਰ ਕੌਂਸਲ ਦੇ ਪ੍ਰਧਾਨ ਧਰਮਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਦੀ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦਾ ਉਚੇਚੇ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸੁਚੱਜੀ ਅਗਵਾਈ ਹੇਠ ਨਗਰ ਕੌਂਸਲ ਧਨੌਲਾ ਅੱਜ ਵਿਕਾਸ ਦੀਆਂ ਨਵੀਆਂ ਲੀਹਾਂ ਤੇ ਦੌੜ ਰਿਹਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!