ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਬਰਨਾਲਾ-ਮਲੇਰਕੋਟਲਾ ਜ਼ੋਨ ਦਾ ਖੇਤਰੀ ਯੁਵਕ ਅਤੇ ਲੋਕ ਮੇਲਾ ਬਰੜਵਾਲ ਕਾਲਜ ਧੂਰੀ ਵਿਖੇ ਮਿਤੀ 22, 23, 24 ਤੇ 25 ਅਕਤੂਬਰ ਨੂੰ ਕਰਵਾਇਆ ਗਿਆ, ਜਿਸ ਵਿੱਚ ਮੀਰੀ ਪੀਰੀ ਖਾਲਸਾ ਕਾਲਜ ਭਦੌੜ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦੇ ਦਮ ’ਤੇ ਸਭ ਨੂੰ ਹੈਰਾਨ ਕਰ ਦਿੱਤਾ। ਇਸ ਯੁਵਕ ਮੇਲੇ ਵਿੱਚ ਕਾਲਜ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲੈਂਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਕਈ ਮੁਕਾਬਲਿਆਂ ਵਿੱਚ ਆਪਣਾ ਝੰਡਾ ਲਹਿਰਾਇਆ। ਕੋਆਰਡੀਨੇਟਰ ਪ੍ਰੋ. ਸੁਖਵੀਰ ਕੌਰ ਅਤੇ ਪ੍ਰੋ. ਹਰਦੀਪ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਸਥਾ ਦੇ ਵਿਦਿਆਰਥੀਆਂ ਨੇ ਨੁੱਕੜ ਨਾਟਕ, ਭੰਡ, ਪਹਿਰਾਵਾ ਪ੍ਰਦਰਸ਼ਨੀ, ਪੀੜੀ ਬਣਾਉਣਾ ਅਤੇ ਮੌਕੇ ਦੀ ਚਿੱਤਰਕਾਰੀ ਦੇ ਮੁਕਾਬਲਿਆਂ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ, ਜੋ ਕਿ ਆਪਣੇ ਆਪ ਵਿੱਚ ਇੱਕ ਵੱਡੀ ਪ੍ਰਾਪਤੀ ਹੈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਗਰੁੱਪ ਕੋਰੀਓਗ੍ਰਾਫੀ, ਕੋਲਾਜ ਮੇਕਿੰਗ ਅਤੇ ਕਵਿਤਾ ਵਿੱਚੋਂ ਦੂਸਰਾ ਸਥਾਨ ਤੇ ਗਰੁੱਪ ਸ਼ਬਦ ਵਿੱਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਮੁਕਾਬਲਿਆਂ ਤੋਂ ਇਲਾਵਾ ਭੰਗੜਾ, ਗਿੱਧਾ, ਸੰਮੀ, ਸਕਿੱਟ ਅਤੇ ਹੋਰ ਸੂਖਮ ਕਲਾਵਾਂ ਵਿੱਚ ਵੀ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਸ ਨਾਲ ਕਾਲਜ ਦਾ ਨਾਮ ਰੌਸ਼ਨ ਹੋਇਆ। ਇਸ ਮੌਕੇ ਡਾ. ਵੰਦਨਾ ਸੁਖੀਜਾ, ਡਾ. ਮਨਦੀਪ ਕੌਰ, ਡਾ. ਅਮਨਪ੍ਰੀਤ ਕੌਰ, ਪ੍ਰੋ. ਸੁਖਵੀਰ ਕੌਰ, ਪ੍ਰੋ. ਸੁਮਨਜੀਤ ਕੌਰ, ਪ੍ਰੋ. ਹਰਜਿੰਦਰ ਕੌਰ, ਪ੍ਰੋ. ਕਿਰਨਜੀਤ ਕੌਰ, ਪ੍ਰੋ. ਸ਼ਾਲੂ ਜਿੰਦਲ, ਪ੍ਰੋ. ਸੰਦੀਪ ਕੌਰ, ਪ੍ਰੋ. ਰਜਨਦੀਪ ਕੌਰ, ਪ੍ਰੋ. ਸੁਖਦੀਪ ਕੌਰ, ਪ੍ਰੋ. ਹਰਜਿੰਦਰ ਕੌਰ, ਪ੍ਰੋ. ਸੰਦੀਪ ਕੌਰ, ਲੈਕ. ਭਿੰਦਰਜੀਤ ਕੌਰ, ਲੈਕ. ਗੁਰਮੀਤ ਕੌਰ, ਇਕਬਾਲ ਸਿੰਘ ਭੋਤਨਾ, ਅਮਨਪ੍ਰੀਤ ਕੌਰ, ਮਨਪ੍ਰੀਤ ਸਿੰਘ, ਜਸਦੀਪ ਸਿੰਘ, ਪ੍ਰੋ. ਸੁਖਪਾਲ ਸਿੰਘ, ਪ੍ਰੋ. ਸੁਖਜੀਤ ਸਿੰਘ, ਪ੍ਰੋ. ਸ਼ਮਸ਼ੇਰ ਸਿੰਘ, ਪ੍ਰੋ. ਸੁਖਦੀਪ ਸਿੰਘ, ਪ੍ਰੋ. ਹਰਦੀਪ ਸਿੰਘ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ। ਇਹ ਪ੍ਰਾਪਤੀ ਦਰਸਾਉਂਦੀ ਹੈ ਕਿ ਕਾਲਜ ਵੱਲੋਂ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਅਤੇ ਕਲਾਤਮਕ ਗਤੀਵਿਧੀਆਂ ਨੂੰ ਵੀ ਬਰਾਬਰ ਮਹੱਤਵ ਦਿੱਤਾ ਜਾਂਦਾ ਹੈ, ਜਿਸ ਕਾਰਨ ਵਿਦਿਆਰਥੀ ਹਰ ਖੇਤਰ ਵਿੱਚ ਮੋਹਰੀ ਰਹਿੰਦੇ ਹਨ।
ਧੂਰੀ ਦੇ ਯੁਵਕ ਮੇਲੇ ਵਿੱਚ ਭਦੌੜ ਕਾਲਜ ਨੇ ਮਚਾਈ ਹਲਚਲ, ਪੰਜ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਭ ਨੂੰ ਹੈਰਾਨ ਕੀਤਾ
ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਬਰਨਾਲਾ-ਮਲੇਰਕੋਟਲਾ ਜ਼ੋਨ ਦਾ ਖੇਤਰੀ ਯੁਵਕ ਅਤੇ ਲੋਕ ਮੇਲਾ ਬਰੜਵਾਲ ਕਾਲਜ ਧੂਰੀ ਵਿਖੇ ਮਿਤੀ 22, 23, 24 ਤੇ 25 ਅਕਤੂਬਰ ਨੂੰ ਕਰਵਾਇਆ ਗਿਆ, ਜਿਸ ਵਿੱਚ ਮੀਰੀ ਪੀਰੀ ਖਾਲ
NRI Post Desk · 27 ਦਿਨ ਪਹਿਲਾਂ · ਅੱਪਡੇਟ 13 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




