ਸੁਪਰੀਮ ਕੋਰਟ ਨੇ ਗੋਆ ਦੇ ਬਹੁਚਰਚਿਤ ਨਾਈਟ ਕਲੱਬ ਅੱਗ ਕਾਂਡ ਮਾਮਲੇ ਵਿੱਚ ਵੱਡਾ ਫੈਸਲਾ ਸੁਣਾਉਂਦਿਆਂ ਬਾਂਬੇ ਹਾਈ ਕੋਰਟ ਦੇ ਉਸ ਹੁਕਮ ਨੂੰ ਬਰਕਰਾਰ ਰੱਖਿਆ ਹੈ, ਜਿਸ ਵਿੱਚ ਕਲੱਬ ਦੇ ਤਿੰਨਾਂ ਸਹਿ-ਮਾਲਕਾਂ ਦੀ ਜ਼ਮਾਨਤ ਰੱਦ ਕੀਤੀ ਗਈ ਸੀ। ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸ਼ੀਲ ਨਾਗੂ ਦੇ ਬੈਂਚ ਨੇ ਸੌਰਭ ਲੂਥਰਾ, ਗੌਰਵ ਲੂਥਰਾ ਅਤੇ ਅਜੇ ਗੁਪਤਾ ਦੀਆਂ ਪਟੀਸ਼ਨਾਂ ਨੂੰ ਖਾਰਜ ਕਰਦਿਆਂ ਤਿੰਨਾਂ ਮੁਲਜ਼ਮਾਂ ਨੂੰ ਦੋ ਹਫ਼ਤਿਆਂ ਦੇ ਅੰਦਰ ਆਤਮ-ਸਮਰਪਣ ਕਰਨ ਦਾ ਸਖ਼ਤ ਨਿਰਦੇਸ਼ ਦਿੱਤਾ ਹੈ। ਇਹ ਮਾਮਲਾ ਪਿਛਲੇ ਸਾਲ 6 ਦਸੰਬਰ ਨੂੰ ਉੱਤਰੀ ਗੋਆ ਦੇ ਅਰਪੋਰਾ ਇਲਾਕੇ ਵਿੱਚ ਵਾਪਰਿਆ ਸੀ, ਜਦੋਂ ‘ਬਰਚ ਬਾਇ ਰੋਮੀਓ ਲੇਨ’ ਨਾਈਟ ਕਲੱਬ ਵਿੱਚ ਭਿਆਨਕ ਅੱਗ ਲੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਸੀ ਅਤੇ 50 ਤੋਂ ਵੱਧ ਲੋਕ ਜ਼ਖ਼ਮੀ ਹੋਏ ਸਨ। ਜਾਂਚ ਵਿੱਚ ਖੁਲਾਸਾ ਹੋਇਆ ਸੀ ਕਿ ਇਹ ਰੈਸਟੋਰੈਂਟ ਬਿਨਾਂ ਜਾਇਜ਼ ਲਾਇਸੈਂਸ ਦੇ ਚਲਾਇਆ ਜਾ ਰਿਹਾ ਸੀ, ਇਸ ਦੀ ਬਣਤਰ ਗ਼ੈਰ-ਅਧਿਕਾਰਤ ਸੀ ਅਤੇ ਅੱਗ ਤੋਂ ਬਚਾਅ ਦੇ ਲੁੜੀਂਦੇ ਪ੍ਰਬੰਧ ਵੀ ਨਹੀਂ ਸਨ। ਘਟਨਾ ਤੋਂ ਤੁਰੰਤ ਬਾਅਦ ਲੂਥਰਾ ਭਰਾ ਫੁਕੇਟ ਭੱਜ ਗਏ ਸਨ, ਜਿਨ੍ਹਾਂ ਖ਼ਿਲਾਫ਼ ਇੰਟਰਪੋਲ ਵੱਲੋਂ ਬਲੂ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਭਾਰਤੀ ਮਿਸ਼ਨ ਦੇ ਦਖ਼ਲ ਨਾਲ ਉਨ੍ਹਾਂ ਨੂੰ ਥਾਈਲੈਂਡ ਤੋਂ ਹਿਰਾਸਤ ਵਿੱਚ ਲੈ ਕੇ ਭਾਰਤ ਲਿਆਂਦਾ ਗਿਆ ਸੀ। ਸੁਣਵਾਈ ਦੌਰਾਨ ਮੁਲਜ਼ਮਾਂ ਦੇ ਵਕੀਲਾਂ ਨੇ ਇਸ ਨੂੰ ਗੈਰ-ਇਰਾਦਤਨ ਕਤਲ ਕਰਾਰ ਦਿੰਦਿਆਂ ਦਲੀਲ ਦਿੱਤੀ ਕਿ ਇਹ ਜਾਣਬੁੱਝ ਕੇ ਕੀਤਾ ਅਪਰਾਧ ਨਹੀਂ ਹੈ, ਜਦੋਂਕਿ ਗੋਆ ਸਰਕਾਰ ਦੇ ਵਕੀਲ ਨੇ ਇਸ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ 25 ਲੋਕਾਂ ਦੀ ਜਾਨ ਲੈਣ ਵਾਲੇ ਇਸ ਗੰਭੀਰ ਅਪਰਾਚ ਦੀ ਭਿਆਨਕਤਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਸੁਪਰੀਮ ਕੋਰਟ ਨੇ ਟਰਾਇਲ ਕੋਰਟ ਨੂੰ ਦੋਸ਼ ਤੈਅ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਅਤੇ ਸੁਣਵਾਈ ਵਿੱਚ ਵੀ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਅਦਾਲਤ ਨੇ ਸਪੱਸ਼ਟ ਕੀਤਾ ਕਿ ਮੁਲਜ਼ਮ ਆਤਮ-ਸਮਰਪਣ ਕਰਨ ਤੋਂ ਬਾਅਦ ਕਾਨੂੰਨ ਮੁਤਾਬਕ ਨਵੀਂ ਜ਼ਮਾਨਤ ਅਰਜ਼ੀ ਦਾਇਰ ਕਰਨ ਲਈ ਆਜ਼ਾਦ ਹਨ, ਅਤੇ ਟਰਾਇਲ ਕੋਰਟ ਮਾਮਲੇ ਦੇ ਗੁਣ-ਦੋਸ਼ ਦੇ ਆਧਾਰ ‘ਤੇ ਫੈਸਲਾ ਕਰੇਗੀ। ਇਹ ਫੈਸਲਾ ਉਸ ਪੀੜਤ ਪਰਿਵਾਰਾਂ ਲਈ ਕਿਸੇ ਰਾਹਤ ਤੋਂ ਘੱਟ ਨਹੀਂ ਹੈ, ਜੋ ਨਿਆਂ ਦੀ ਉਡੀਕ ਵਿੱਚ ਬੈਠੇ ਹਨ, ਅਤੇ ਇਸ ਨਾਲ ਅੱਗ ਕਾਂਡ ਦੇ ਦੋਸ਼ੀਆਂ ਪ੍ਰਤੀ ਸਖ਼ਤ ਸੰਦੇਸ਼ ਗਿਆ ਹੈ।
ਨਾਈਟ ਕਲੱਬ ਅੱਗ ਕਾਂਡ ਦਾ ਭੇਤ ਖੁੱਲ੍ਹਿਆ, ਜ਼ਮਾਨਤ ਰੱਦ, ਤਿੰਨਾਂ ਦੀ ਕਿਸਮਤ ’ਤੇ ਵੱਡਾ ਸੰਕਟ
ਸੁਪਰੀਮ ਕੋਰਟ ਨੇ ਗੋਆ ਦੇ ਬਹੁਚਰਚਿਤ ਨਾਈਟ ਕਲੱਬ ਅੱਗ ਕਾਂਡ ਮਾਮਲੇ ਵਿੱਚ ਵੱਡਾ ਫੈਸਲਾ ਸੁਣਾਉਂਦਿਆਂ ਬਾਂਬੇ ਹਾਈ ਕੋਰਟ ਦੇ ਉਸ ਹੁਕਮ ਨੂੰ ਬਰਕਰਾਰ ਰੱਖਿਆ ਹੈ, ਜਿਸ ਵਿੱਚ ਕਲੱਬ ਦੇ ਤਿੰਨਾਂ ਸਹਿ-ਮਾਲਕਾਂ ਦੀ ਜ਼ਮਾਨਤ ਰੱਦ ਕੀਤੀ ਗਈ ਸੀ। ਜਸਟਿਸ ਦੀਪ
NRI Post Desk · 85 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਵਰਲਡ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।



