|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨੌਕਰੀ ਤੋਂ ਬਾਹਰ ਹੋਣ ਵਾਲੇ ਅਧਿਆਪਕਾਂ ਦੀ ਸੂਚੀ ਵਿੱਚ ਵੱਡਾ ਖੁਲਾਸਾ, ਕੀ ਮੁੱਖ ਮੰਤਰੀ ਦੇ ਦਰਵਾਜ਼ੇ ਤੱਕ ਪਹੁੰਚੇਗਾ ਮਾਮਲਾ?

ਲੁਧਿਆਣਾ ਦੇ ਅਧਿਆਪਕਾਂ ਨੇ ਅੱਜ ਇੱਕ ਅਜਿਹਾ ਕਦਮ ਚੁੱਕਿਆ ਹੈ ਜਿਸ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀਆਂ ਨੀਂਦਾਂ ਉਡਾ ਦਿੱਤੀਆਂ ਹਨ। ਰੀਕਾਸਟ ਸੂਚੀਆਂ ਪ੍ਰਭਾਵਿਤ ਅਧਿਆਪਕ ਫਰੰਟ ਦੇ ਸੱਦੇ ‘ਤੇ ਜ਼ਿਲ੍ਹਾ ਲੁਧਿਆਣਾ ਦੇ ਅਧਿਆਪਕਾਂ ਨੇ ਇਕੱਠੇ ਹੋ ਕ

NRI Post Desk · 105 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨੌਕਰੀ ਤੋਂ ਬਾਹਰ ਹੋਣ ਵਾਲੇ ਅਧਿਆਪਕਾਂ ਦੀ ਸੂਚੀ ਵਿੱਚ ਵੱਡਾ ਖੁਲਾਸਾ, ਕੀ ਮੁੱਖ ਮੰਤਰੀ ਦੇ ਦਰਵਾਜ਼ੇ ਤੱਕ ਪਹੁੰਚੇਗਾ ਮਾਮਲਾ?
📷 NRI Post Desk

ਲੁਧਿਆਣਾ ਦੇ ਅਧਿਆਪਕਾਂ ਨੇ ਅੱਜ ਇੱਕ ਅਜਿਹਾ ਕਦਮ ਚੁੱਕਿਆ ਹੈ ਜਿਸ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀਆਂ ਨੀਂਦਾਂ ਉਡਾ ਦਿੱਤੀਆਂ ਹਨ। ਰੀਕਾਸਟ ਸੂਚੀਆਂ ਪ੍ਰਭਾਵਿਤ ਅਧਿਆਪਕ ਫਰੰਟ ਦੇ ਸੱਦੇ ‘ਤੇ ਜ਼ਿਲ੍ਹਾ ਲੁਧਿਆਣਾ ਦੇ ਅਧਿਆਪਕਾਂ ਨੇ ਇਕੱਠੇ ਹੋ ਕੇ ਸਹਾਇਕ ਕਮਿਸ਼ਨਰ ਜਨਰਲ ਪਾਇਲ ਗੋਇਲ ਰਾਹੀਂ ਮੁੱਖ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਹੈ। ਡੀਟੀਐੱਫ ਲੁਧਿਆਣਾ ਦੇ ਜਨਰਲ ਸਕੱਤਰ ਰੁਪਿੰਦਰਪਾਲ ਸਿੰਘ ਗਿੱਲ ਨੇ ਦੱਸਿਆ ਕਿ ਵਿਭਾਗੀ ਅਤੇ ਦਫਤਰੀ ਗਲਤੀਆਂ ਕਾਰਨ ਪੰਜਾਬ ਸਕੂਲ ਸਿੱਖਿਆ ਵਿਭਾਗ ਅਧੀਨ ਹੋਈਆਂ ਵੱਖ-ਵੱਖ ਭਰਤੀਆਂ ਦੀਆਂ ਸਿਲੈਕਸ਼ਨ ਸੂਚੀਆਂ ਗਲਤ ਢੰਗ ਨਾਲ ਰੀਕਾਸਟ ਹੋਈਆਂ ਹਨ, ਜਿਸ ਵਿੱਚ 4161 ਮਾਸਟਰ ਕਾਡਰ, 2392 ਮਾਸਟਰ ਕਾਡਰ ਅਤੇ 6635 ਈਟੀਟੀ ਕਾਡਰ ਦੀਆਂ ਭਰਤੀਆਂ ਸ਼ਾਮਲ ਹਨ। ਇਨ੍ਹਾਂ ਰੀਕਾਸਟ ਸੂਚੀਆਂ ਕਾਰਨ ਲੰਬੇ ਸਮੇਂ ਤੋਂ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਨੂੰ ਸਿਲੈਕਸ਼ਨ ਜ਼ੋਨ ਤੋਂ ਬਾਹਰ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਟਰਮੀਨੇਸ਼ਨ ਸੰਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਸਭ ਤੋਂ ਵੱਡੀ ਗੱਲ ਇਹ ਹੈ ਕਿ 4161 ਮਾਸਟਰ ਕਾਡਰ ਦੇ 253 ਅਧਿਆਪਕ, 2392 ਮਾਸਟਰ ਕਾਡਰ ਦੇ 40 ਅਧਿਆਪਕ ਅਤੇ 6635 ਈਟੀਟੀ ਦੇ 108 ਅਧਿਆਪਕ ਇਸ ਵੇਲੇ ਸੰਕਟ ਵਿੱਚ ਘਿਰੇ ਹੋਏ ਹਨ। ਇਨ੍ਹਾਂ ਵਿੱਚੋਂ ਕਈ ਅਧਿਆਪਕਾਂ ਦਾ ਪਰਬੇਸ਼ਨ ਪੀਰੀਅਡ ਵੀ ਕਲੀਅਰ ਨਹੀਂ ਕੀਤਾ ਗਿਆ ਹੈ, ਜਦੋਂਕਿ ਉਨ੍ਹਾਂ ਦੇ ਤਿੰਨ ਸਾਲ ਪੂਰੇ ਹੋ ਚੁੱਕੇ ਹਨ ਅਤੇ ਬਦਲੀਆਂ ਵਿੱਚ ਵੀ ਕੋਈ ਮੌਕਾ ਨਹੀਂ ਦਿੱਤਾ ਗਿਆ। ਆਗੂ ਅਧਿਆਪਕ ਅਵਤਾਰ ਸਿੰਘ ਖਾਲਸਾ ਨੇ ਸਪੱਸ਼ਟ ਕੀਤਾ ਕਿ ਇਨ੍ਹਾਂ ਨੋਟਿਸਾਂ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਕੀਤਾ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪਰਖਕਾਲ ਸਮਾਂ ਕਲੀਅਰ ਕਰਕੇ ਪੰਜਾਬ ਪੇਅ ਸਕੇਲ ਅਨੁਸਾਰ ਭੱਤੇ ਲਾਗੂ ਕੀਤੇ ਜਾਣ। ਮੰਗ ਪੱਤਰ ਵਿੱਚ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਨੋਟਿਸ ਰੱਦ ਨਾ ਹੋਏ ਤਾਂ 16 ਅਗਸਤ ਨੂੰ ਮੁੱਖ ਮੰਤਰੀ ਦੇ ਨਿਵਾਸ ਸਥਾਨ ਅੱਗੇ ਵਿਸ਼ਾਲ ਰੋਸ ਧਰਨਾ ਲਾਇਆ ਜਾਵੇਗਾ। ਇਸ ਮੌਕੇ 4161 ਮਾਸਟਰ ਕਾਡਰ ਅਧਿਆਪਕ ਯੂਨੀਅਨ ਵੱਲੋਂ ਜਸਵਿੰਦਰ ਸਿੰਘ ਐਤੀਆਣਾ ਅਤੇ ਰਿੰਕੂ ਕੰਬੋਜ਼, ਜਦੋਂਕਿ 6635 ਅਧਿਆਪਕ ਯੂਨੀਅਨ ਤੋਂ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਮਲੌਦ ਅਤੇ ਅਰਮਿੰਦਰ ਸਿੰਘ ਸਮੇਤ ਕਈ ਅਧਿਆਪਕ ਸਾਥੀ ਹਾਜ਼ਰ ਸਨ। ਅਧਿਆਪਕ ਆਗੂਆਂ ਦਾ ਕਹਿਣਾ ਹੈ ਕਿ ਸਕੂਲਾਂ ਵਿੱਚ ਪਹਿਲਾਂ ਹੀ ਅਧਿਆਪਕਾਂ ਦੀ ਭਾਰੀ ਘਾਟ ਹੈ, ਅਜਿਹੀ ਸਥਿਤੀ ਵਿੱਚ ਨੌਕਰੀ ਤੋਂ ਬਾਹਰ ਕਰਨ ਦੀ ਨੀਤੀ ਬੰਦ ਕੀਤੀ ਜਾਵੇ ਅਤੇ ਇਸ ਸੰਵੇਦਨਸ਼ੀਲ ਮਸਲੇ ਨੂੰ ਤਰਜੀਹੀ ਆਧਾਰ ‘ਤੇ ਹੱਲ ਕੀਤਾ ਜਾਵੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!