|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨੰਗਲ ਦੀ ਹਰ ਗਲੀ ਵਿੱਚ ਛੁਪਿਆ ਹੈ ਇੱਕ ਅਜਿਹਾ ਸੱਚ, ਜਿਸ ਨੇ ਮੰਤਰੀ ਹਰਜੋਤ ਬੈਂਸ ਨੂੰ ਵੀ ਹਿਲਾ ਦਿੱਤਾ

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਨੰਗਲ ਸ਼ਹਿਰ ਵਿੱਚ ਪਿਛਲੇ ਲਗਭਗ ਡੇਢ ਮਹੀਨੇ ਤੋਂ ਲਗਾਤਾਰ ਚੱਲ ਰਹੀ ਸਫਾਈ ਮੁਹਿੰਮ ਨੇ ਉਸ ਸਮੇਂ ਨਵਾਂ ਮੋੜ ਲੈ ਲਿਆ, ਜਦੋਂ ਇਹ ਪਤਾ ਲੱਗਾ ਕਿ ਸ਼ਹਿਰ ਦੀ ਅਸਲੀ ਸਮੱਸਿਆ ਸਿਰਫ਼

NRI Post Desk · 47 ਦਿਨ ਪਹਿਲਾਂ · ਅੱਪਡੇਟ 31 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨੰਗਲ ਦੀ ਹਰ ਗਲੀ ਵਿੱਚ ਛੁਪਿਆ ਹੈ ਇੱਕ ਅਜਿਹਾ ਸੱਚ, ਜਿਸ ਨੇ ਮੰਤਰੀ ਹਰਜੋਤ ਬੈਂਸ ਨੂੰ ਵੀ ਹਿਲਾ ਦਿੱਤਾ
📷 NRI Post Desk

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਨੰਗਲ ਸ਼ਹਿਰ ਵਿੱਚ ਪਿਛਲੇ ਲਗਭਗ ਡੇਢ ਮਹੀਨੇ ਤੋਂ ਲਗਾਤਾਰ ਚੱਲ ਰਹੀ ਸਫਾਈ ਮੁਹਿੰਮ ਨੇ ਉਸ ਸਮੇਂ ਨਵਾਂ ਮੋੜ ਲੈ ਲਿਆ, ਜਦੋਂ ਇਹ ਪਤਾ ਲੱਗਾ ਕਿ ਸ਼ਹਿਰ ਦੀ ਅਸਲੀ ਸਮੱਸਿਆ ਸਿਰਫ਼ ਗੰਦਗੀ ਨਹੀਂ ਸੀ, ਸਗੋਂ ਲੋਕਾਂ ਦੀ ਬੇਰੁਖ਼ੀ ਅਤੇ ਅਣਗਹਿਲੀ ਸੀ। ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਨੰਗਲ ਵਿੱਚ ਚੱਲ ਰਹੇ ਇਸ ਕੰਮ ਦੀ ਨਿਗਰਾਨੀ ਮੰਤਰੀ ਹਰਜੋਤ ਸਿੰਘ ਬੈਂਸ ਖੁੱਦ ਕਰ ਰਹੇ ਹਨ ਅਤੇ ਉਹ ਵੱਖ-ਵੱਖ ਵਾਰਡਾਂ ਵਿੱਚ ਪਹੁੰਚ ਕੇ ਸਫਾਈ ਕਾਰਜਾਂ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਸਾਫ਼ ਕਿਹਾ ਕਿ ਨੰਗਲ ਦਾ ਕੋਈ ਵੀ ਕੋਨਾ ਸਫਾਈ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਸ਼ਹਿਰ ਦੀ ਹਰ ਗਲੀ ਸਾਫ਼-ਸੁਥਰੀ ਨਜ਼ਰ ਆਵੇਗੀ। ਇਸ ਮੁਹਿੰਮ ਦੌਰਾਨ ਸਿਰਫ਼ ਸੜਕਾਂ ਅਤੇ ਗਲੀਆਂ ਦੀ ਸਫਾਈ ਹੀ ਨਹੀਂ ਕੀਤੀ ਜਾ ਰਹੀ, ਸਗੋਂ ਲੋਕਾਂ ਵੱਲੋਂ ਦਰਪੇਸ਼ ਸਥਾਨਕ ਸਮੱਸਿਆਵਾਂ ਨੂੰ ਵੀ ਮੌਕੇ ’ਤੇ ਸੁਣ ਕੇ ਉਨ੍ਹਾਂ ਦੇ ਹੱਲ ਲਈ ਕਾਰਵਾਈ ਕੀਤੀ ਜਾ ਰਹੀ ਹੈ। ਮੰਤਰੀ ਨੇ ਸਫਾਈ ਸੇਵਕਾਂ ਦੀ ਦਿਨ-ਰਾਤ ਦੀ ਮਿਹਨਤ ਨੂੰ ਸ਼ਲਾਘਾਯੋਗ ਦੱਸਦਿਆਂ ਕਿਹਾ ਕਿ ਉਹ ਸ਼ਹਿਰ ਨੂੰ ਸਾਫ਼ ਰੱਖਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ ਅਤੇ ਉਨ੍ਹਾਂ ਦੀ ਮਿਹਨਤ ਦਾ ਸਤਿਕਾਰ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਫਾਈ ਮੁਹਿੰਮ ਦੀ ਸਫਲਤਾ ਸਿਰਫ਼ ਸਰਕਾਰੀ ਮਸ਼ੀਨਰੀ ਨਾਲ ਸੰਭਵ ਨਹੀਂ ਹੈ, ਇਸ ਲਈ ਸਫਾਈ ਸੇਵਕਾਂ ਦੇ ਨਾਲ-ਨਾਲ ਆਮ ਲੋਕਾਂ, ਸਮਾਜਿਕ ਅਤੇ ਧਾਰਮਿਕ ਸੰਗਠਨਾਂ, ਵਪਾਰਕ ਅਦਾਰਿਆਂ ਅਤੇ ਹੋਰ ਸੰਸਥਾਵਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਹਰ ਨਾਗਰਿਕ ਆਪਣੇ ਘਰ, ਦੁਕਾਨ ਅਤੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਦੀ ਜ਼ਿੰਮੇਵਾਰੀ ਨਿਭਾਏਗਾ, ਤਾਂ ਹੀ ਨੰਗਲ ਨੂੰ ਸੱਚੇ ਅਰਥਾਂ ਵਿੱਚ ਸਾਫ਼ ਅਤੇ ਸੁੰਦਰ ਸ਼ਹਿਰ ਬਣਾਇਆ ਜਾ ਸਕੇਗਾ। ਉਨ੍ਹਾਂ ਦੁਕਾਨਦਾਰਾਂ, ਵਪਾਰਕ ਅਦਾਰਿਆਂ ਅਤੇ ਘਰਾਂ ਦੇ ਮਾਲਕਾਂ ਨੂੰ ਵਿਸ਼ੇਸ਼ ਅਪੀਲ ਕਰਦਿਆਂ ਕਿਹਾ ਕਿ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਿਆ ਜਾਵੇ ਅਤੇ ਕੂੜਾ ਸੜਕਾਂ, ਗਲੀਆਂ ਜਾਂ ਖਾਲੀ ਥਾਵਾਂ ’ਤੇ ਨਾ ਸੁੱਟਿਆ ਜਾਵੇ, ਕਿਉਂਕਿ ਕੂੜੇ ਦੀ ਸਹੀ ਢੰਗ ਨਾਲ ਵੱਖਰੀ-ਵੱਖਰੀ ਸੰਭਾਲ ਨਾਲ ਸਫਾਈ ਪ੍ਰਬੰਧ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਸਫਾਈ ਰੱਖਣ ਦੇ ਨਾਲ ਹੋਰਨਾਂ ਨੂੰ ਵੀ ਇਸ ਸਬੰਧੀ ਜਾਗਰੂਕ ਕਰਨ। ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੇ ਹਰ ਸ਼ਹਿਰ ਅਤੇ ਪਿੰਡ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਸਿਹਤਮੰਦ ਬਣਾਉਣਾ ਹੈ, ਅਤੇ ਨੰਗਲ ਵਿੱਚ ਚਲਾਈ ਜਾ ਰਹੀ ਸਫਾਈ ਮੁਹਿੰਮ ਨੂੰ ਉਦੋਂ ਤੱਕ ਲਗਾਤਾਰ ਜਾਰੀ ਰੱਖਿਆ ਜਾਵੇਗਾ ਜਦੋਂ ਤੱਕ ਸ਼ਹਿਰ ਦੇ ਹਰ ਕੋਨੇ, ਹਰ ਗਲੀ ਅਤੇ ਹਰ ਇਲਾਕੇ ਵਿੱਚ ਸਫਾਈ ਦੀ ਸਥਾਈ ਵਿਵਸਥਾ ਯਕੀਨੀ ਨਹੀਂ ਬਣ ਜਾਂਦੀ। ਮੰਤਰੀ ਨੇ ਕਿਹਾ ਕਿ ਸਫਾਈ ਨੂੰ ਲੋਕ ਲਹਿਰ ਬਣਾਉਣ ਲਈ ਹਰੇਕ ਵਰਗ ਦਾ ਸਹਿਯੋਗ ਜ਼ਰੂਰੀ ਹੈ ਅਤੇ ਸਰਕਾਰ ਲੋਕਾਂ ਦੇ ਸਹਿਯੋਗ ਨਾਲ ਨੰਗਲ ਨੂੰ ਹੋਰ ਸਾਫ਼, ਸੁੰਦਰ ਅਤੇ ਬਿਹਤਰ ਸ਼ਹਿਰ ਬਣਾਉਣ ਲਈ ਵਚਨਬੱਧ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!