|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨਸ਼ਾ ਵੇਚਣ ਵਾਲੇ ਦੀ ਗੋਲੀ ਨੇ ਖੋਲ੍ਹੇ ਪੰਜਾਬ ਦੇ ਸਿਆਸੀ ਰਾਜ਼, ਅਕਾਲੀ ਆਗੂ ਦਾ ਬੰਬ ਫਟਿਆ

ਪੰਜਾਬ ਵਿੱਚ ਜਦੋਂ ਇੱਕ ਨੌਜਵਾਨ ਦੀ ਜਾਨ ਗੋਲੀਆਂ ਨਾਲ ਲਈ ਗਈ ਤਾਂ ਸਿਰਫ਼ ਇੱਕ ਕਤਲ ਦਾ ਮਾਮਲਾ ਨਹੀਂ ਸੀ ਬਣਿਆ, ਸਗੋਂ ਇਸ ਨੇ ਸੂਬੇ ਦੇ ਅਮਨ ਕਾਨੂੰਨ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ। ਬੀਤੇ ਦਿਨੀਂ ਮਾਨਸਾ ਵਿੱਚ ਪਰਮਿੰਦਰ ਸਿੰਘ ਉਰਫ ਝੋਟੇ ਦਾ ਇੱਕ

NRI Post Desk · 41 ਦਿਨ ਪਹਿਲਾਂ · ਅੱਪਡੇਟ 21 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨਸ਼ਾ ਵੇਚਣ ਵਾਲੇ ਦੀ ਗੋਲੀ ਨੇ ਖੋਲ੍ਹੇ ਪੰਜਾਬ ਦੇ ਸਿਆਸੀ ਰਾਜ਼, ਅਕਾਲੀ ਆਗੂ ਦਾ ਬੰਬ ਫਟਿਆ
📷 NRI Post Desk

ਪੰਜਾਬ ਵਿੱਚ ਜਦੋਂ ਇੱਕ ਨੌਜਵਾਨ ਦੀ ਜਾਨ ਗੋਲੀਆਂ ਨਾਲ ਲਈ ਗਈ ਤਾਂ ਸਿਰਫ਼ ਇੱਕ ਕਤਲ ਦਾ ਮਾਮਲਾ ਨਹੀਂ ਸੀ ਬਣਿਆ, ਸਗੋਂ ਇਸ ਨੇ ਸੂਬੇ ਦੇ ਅਮਨ ਕਾਨੂੰਨ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ। ਬੀਤੇ ਦਿਨੀਂ ਮਾਨਸਾ ਵਿੱਚ ਪਰਮਿੰਦਰ ਸਿੰਘ ਉਰਫ ਝੋਟੇ ਦਾ ਇੱਕ ਮੈਡੀਕਲ ਸਟੋਰ ਵਿੱਚ ਨਸ਼ਾ ਵੇਚਣ ਵਾਲੇ ਅਸ਼ਵਨੀ ਕੁਮਾਰ ਨਾਮ ਦੇ ਵਿਅਕਤੀ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਦੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਹੈ। ਇਸ ਮੌਕੇ ਯੂਥ ਅਕਾਲੀ ਦਲ ਦੇ ਜਿਲ੍ਹਾ ਰੂਪਨਗਰ ਦੇ ਪ੍ਰਧਾਨ ਰੁਪਿੰਦਰਜੀਤ ਸਿੰਘ ਹੈਪੀ ਲੱਖੇਵਾਲ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਿਲਕੁੱਲ ਹੀ ਖਰਾਬ ਹੋ ਚੁੱਕੀ ਹੈ ਅਤੇ ਦਿਨ ਦਿਹਾੜੇ ਕਤਲ, ਲੁੱਟਾਂ ਖੋਹਾ ਹੋ ਰਹੀਆਂ ਹਨ ਅਤੇ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕਿ ਪੁਲਿਸ ਮੁਲਾਜ਼ਮਾਂ ਦੇ ਵੀ ਗੋਲੀਆਂ ਮਾਰ ਕੇ ਕਤਲ ਕੀਤੇ ਜਾ ਰਹੇ ਹਨ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਵਾਲਿਆਂ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਾ ਵੇਚਣ ਤੇ ਸਰਕਾਰ ਦੇ ਨੁਮਾਇੰਦਿਆਂ ਨੂੰ ਸਵਾਲ ਕਰਨ ਵਾਲਿਆਂ ਨੂੰ ਆਤਮ ਹੱਤਤਾ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਲੱਖੇਵਾਲ ਨੇ ਮੁੱਖ ਮੰਤਰੀ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਸਟੇਜਾਂ ਤੇ ਸ਼ਰਾਬ ਪੀ ਕੇ ਤੀਰ ਚਲਾਉਣ ਦੇ ਡਰਾਮੇ ਕਰਦਾ ਹੈ ਅਤੇ ਕਰੋੜਾਂ ਰੁਪਏ ਦੇ ਇਸ਼ਤਿਹਾਰ ਲਗਾ ਕੇ ਆਪਣੇ ਆਪ ਨੂੰ ਇਮਾਨਦਾਰ ਦੱਸਦਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਧੀਆਂ-ਭੈਣਾਂ ਨੂੰ ਟੂੰ-ਟੂੰ ਨਾਲ ਲੁਭਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਮੰਗਣ ਤੇ ਵੀ ਇਨਸਾਫ ਨਹੀਂ ਮਿਲ ਰਿਹਾ, ਜਦੋਂਕਿ ਮੁੱਖ ਮੰਤਰੀ ਦੀ ਪਤਨੀ ਅਤੇ ਰਿਸ਼ਤੇਦਾਰਾਂ ਵੱਲੋਂ ਪੰਜ ਕਰੋੜ ਰੁਪਏ ਲੈ ਕੇ ਬਲਾਤਕਾਰੀਆਂ ਨੂੰ ਬਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਸ਼ਿਆਂ ਵਿਰੁੱਧ ਯੁੱਧ ਦੇ ਡਰਾਮੇ ਕਰ ਰਹੀ ਹੈ ਪਰ ਨਸ਼ਿਆਂ ਨੂੰ ਰੋਕਣ ਵਾਲਿਆਂ ਨੂੰ ਨਸ਼ਾ ਵੇਚਣ ਵਾਲਿਆਂ ਦੇ ਨਾਮ ਤੇ ਪਤੇ ਦੱਸਣ ਵਾਲਿਆਂ ਨੂੰ ਗੋਲੀਆਂ ਨਾਲ ਅਤੇ ਕਿਰਪਾਨਾਂ ਨਾਲ ਵੱਢਿਆ ਜਾ ਰਿਹਾ ਹੈ, ਜਿਸ ਕਾਰਨ ਪੰਜਾਬ ਵਿੱਚ ਜੰਗਲ ਰਾਜ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾਂਦੀ ਹੈ। ਇਸ ਘਟਨਾ ਨੇ ਇਹ ਸਵਾਲ ਵੀ ਖੜ੍ਹੇ ਕੀਤੇ ਹਨ ਕਿ ਜਦੋਂ ਨਸ਼ਾ ਵੇਚਣ ਵਾਲੇ ਹੀ ਰੋਕਣ ਵਾਲਿਆਂ ਦਾ ਕਤਲ ਕਰ ਦੇਣ, ਤਾਂ ਆਮ ਲੋਕਾਂ ਦੀ ਸੁਰੱਖਿਆ ਕੌਣ ਕਰੇਗਾ ਅਤੇ ਸੂਬੇ ਦਾ ਕਾਨੂੰਨ ਕਿਸ ਦੇ ਹੱਥ ਵਿੱਚ ਹੈ। ਇਸ ਪੂਰੇ ਮਾਮਲੇ ਨੇ ਪੰਜਾਬ ਦੀ ਸਿਆਸਤ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ ਅਤੇ ਅਕਾਲੀ ਦਲ ਨੇ ਸਰਕਾਰ ਨੂੰ ਸਖਤ ਸਬਕ ਸਿੱਖਣ ਦੀ ਚਿਤਾਵਨੀ ਦਿੱਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!