ਪੰਜਾਬ ਵਿੱਚ ਨਸ਼ਿਆਂ ਦੇ ਕਹਿਰ ਅਤੇ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਵਿਰੁੱਧ ਕਾਂਗਰਸ ਨੇ ਮੁਹਾਲੀ ਵਿਖੇ ਐੱਸਐੱਸਪੀ ਦਫ਼ਤਰ ਦੇ ਬਾਹਰ ਵਿਸ਼ਾਲ ਰੋਸ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ। ਇਹ ਧਰਨਾ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਜ਼ਿਲ੍ਹਾ ਕਾਂਗਰਸ ਵੱਲੋਂ ਵੀਰਵਾਰ ਨੂੰ ਦਿੱਤਾ ਗਿਆ। ਇਸ ਮੌਕੇ ਐੱਸਐੱਸਪੀ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ, ਜਿਸ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ। ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਮੁੱਦਾ ਸਿਰਫ਼ ਸਰਕਾਰੀ ਇਸ਼ਤਿਹਾਰਾਂ, ਨਾਅਰਿਆਂ ਅਤੇ ਸਿਆਸੀ ਮੁਹਿੰਮਾਂ ਤੱਕ ਸੀਮਤ ਨਹੀਂ ਰਹਿ ਸਕਦਾ। ਜਿਹੜੇ ਨੌਜਵਾਨ ਅਤੇ ਆਮ ਨਾਗਰਿਕ ਨਸ਼ਿਆਂ ਦੇ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ, ਉਨ੍ਹਾਂ ਦੀ ਆਵਾਜ਼ ਸੁਣਨਾ ਅਤੇ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਤੇ ਪ੍ਰਸ਼ਾਸਨ ਦੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲਿਆਂ ਨੂੰ ਡਰਾਉਣ ਦੀ ਬਜਾਏ ਨਸ਼ਾ ਤਸਕਰੀ ਦੇ ਅਸਲ ਨੈੱਟਵਰਕ ’ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਮੋਹਨਜੀਤ ਸਿੰਘ ਮਾਮਲੇ ਦਾ ਜ਼ਿਕਰ ਕਰਦਿਆਂ ਕਾਂਗਰਸ ਆਗੂ ਨੇ ਕਿਹਾ ਕਿ ਜੇਕਰ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਨੌਜਵਾਨ ਨੂੰ ਹੀ ਪੁਲਿਸ ਤਸ਼ੱਦਦ ਦਾ ਸਾਹਮਣਾ ਕਰਨਾ ਪਵੇ, ਤਾਂ ਇਹ ਬੇਹੱਦ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਅਜਿਹੇ ਮਾਮਲਿਆਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਜ਼ਿੰਮੇਵਾਰ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਸਾਰਿਆਂ ਲਈ ਬਰਾਬਰ ਹੈ, ਜੇਕਰ ਜਾਂਚ ਵਿੱਚ ਕਿਸੇ ਦੀ ਜ਼ਿੰਮੇਵਾਰੀ ਸਾਹਮਣੇ ਆਉਂਦੀ ਹੈ ਤਾਂ ਅਹੁਦਾ ਜਾਂ ਸਿਆਸੀ ਪਹੁੰਚ ਉਸ ਲਈ ਢਾਲ ਨਹੀਂ ਬਣਨੀ ਚਾਹੀਦੀ। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ’ਤੇ ਸਵਾਲ ਚੁੱਕਦਿਆਂ ਬਲਬੀਰ ਸਿੱਧੂ ਨੇ ਕਿਹਾ ਕਿ ਸਿਰਫ਼ ਨਾਅਰੇ, ਪੋਸਟਰ ਅਤੇ ਸਰਕਾਰੀ ਪ੍ਰਚਾਰ ਨਾਲ ਪੰਜਾਬ ਨਸ਼ਾ ਮੁਕਤ ਨਹੀਂ ਹੋਵੇਗਾ। ਉਨ੍ਹਾਂ ਭਾਜਪਾ ਨੂੰ ਸਿੱਧਾ ਸਵਾਲ ਕਰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਦਾਅਵੇ ਕਰਨ ਤੋਂ ਪਹਿਲਾਂ ਭਾਜਪਾ ਨੂੰ ਦੇਸ਼ ਪੱਧਰ ’ਤੇ ਨਸ਼ਿਆਂ ਦੀ ਸਪਲਾਈ ਅਤੇ ਤਸਕਰੀ ਦੇ ਰਸਤੇ ਬਾਰੇ ਵੀ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਦੀਆਂ ਬੰਦਰਗਾਹਾਂ ਤੋਂ ਨਸ਼ੀਲੇ ਪਦਾਰਥਾਂ ਦੀਆਂ ਵੱਡੀਆਂ ਖੇਪਾਂ ਜ਼ਬਤ ਹੋਣ ਦੀਆਂ ਰਿਪੋਰਟਾਂ ਲਗਾਤਾਰ ਸਾਹਮਣੇ ਆਉਂਦੀਆਂ ਰਹੀਆਂ ਹਨ। ਇਸ ਮੌਕੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੇ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਲੋਕਾਂ ਦੇ ਹੱਕਾਂ ਅਤੇ ਇਨਸਾਫ਼ ਦੀ ਲੜਾਈ ਵਿੱਚ ਕਾਂਗਰਸ ਹਮੇਸ਼ਾ ਇਕਜੁੱਟ ਹੋ ਕੇ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਸਟੇਜ ਸਕੱਤਰ ਦੀ ਭੂਮਿਕਾ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਨੇ ਨਿਭਾਈ, ਜਦਕਿ ਧਰਨੇ ਨੂੰ ਕਮਲ ਕਿਸ਼ੋਰ ਸ਼ਰਮਾ ਤੋਂ ਇਲਾਵਾ ਸੀਨੀਅਰ ਆਗੂ ਕਮਲਜੀਤ ਚਾਵਲਾ, ਹਰਦਿਆਲ ਚੰਦ ਬਡਬਰ, ਠੇਕੇਦਾਰ ਮੋਹਣ ਸਿੰਘ ਬਠਲ
ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਨੌਜਵਾਨ ਨੂੰ ਹੀ ਪੁਲਿਸ ਤਸ਼ੱਦਦ? ਐੱਸਐੱਸਪੀ ਦਫ਼ਤਰ ਬਾਹਰ ਕਾਂਗਰਸ ਦਾ ਵਿਸ਼ਾਲ ਧਰਨਾ, ਪੁਤਲਾ ਸਾੜਿਆ
ਪੰਜਾਬ ਵਿੱਚ ਨਸ਼ਿਆਂ ਦੇ ਕਹਿਰ ਅਤੇ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਵਿਰੁੱਧ ਕਾਂਗਰਸ ਨੇ ਮੁਹਾਲੀ ਵਿਖੇ ਐੱਸਐੱਸਪੀ ਦਫ਼ਤਰ ਦੇ ਬਾਹਰ ਵਿਸ਼ਾਲ ਰੋਸ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ। ਇਹ ਧਰਨਾ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱ
NRI Post Desk · 61 ਦਿਨ ਪਹਿਲਾਂ · ਅੱਪਡੇਟ 25 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




